Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਾਲਵਾ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਸਾਥੀ ਜਗਰੂਪ ਸਿੰਘ ਗਿੱਲ ਹੋਏ 'ਆਪ' 'ਚ ਸ਼ਾਮਲ

ਛੇ ਵਾਰ ਕੌਸਲਰ, ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਬਠਿੰਡਾ ਇੰਪਰੂਵਮੈਂਟ ਟਰੱਸ਼ਟ ਦੇ ਚੇਅਰਮੈਨ ਰਹੇ ਹਨ ਜਗਰੂਪ ਗਿੱਲ

Harpal Singh Cheema, AAP, Aam Aadmi Party, Aam Aadmi Party Punjab, AAP Punjab, Meet Hayer, Prof Baljinder Kaur, Rupinder Kaur Ruby, Harchand Singh Barsat

Web Admin

Web Admin

5 Dariya News

ਚੰਡੀਗੜ੍ਹ , 02 Aug 2021

Last updated on: Aug 02, 2021, 00:00 IST

ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ ਵਿੱਚ ਕਾਂਗਰਸ ਨੂੰ ਇੱਕ ਵੱਡਾ ਝਟਕਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਗੁਰਮੀਤ ਸਿੰਘ ਖੁੱਡੀਆਂ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਸਾਥੀ ਅਤੇ ਬਠਿੰਡਾ ਇੰਪਰੂਵਮੈਂਟ ਟਰੱਸ਼ਟ ਦੇ ਸਾਬਕਾ ਚੇਅਰਮੈਨ ਜਗਰੂਪ ਸਿੰਘ ਗਿੱਲ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਸਾਬਕਾ ਆਗੂ ਦਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਸਮੇਤ ਵਿਧਾਇਕਾਂ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ 'ਤੇ ਸਵਾਗਤ ਕੀਤਾ।ਜਗਰੂਪ ਸਿੰਘ ਗਿੱਲ ਅਤੇ ਉਨਾਂ ਦੇ ਸੈਂਕੜੇ ਸਮਰਥਕਾਂ ਦਾ ਸਵਾਗਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਹੜੇ ਲੋਕ ਪੰਜਾਬ ਦੀ ਖੁਸ਼ਹਾਲੀ ਚਾਹੁੰਦੇ ਹਨ, ਉਨਾਂ ਦਾ 'ਆਪ' ਵਿੱਚ ਸਵਾਗਤ ਹੈ। ਚੀਮਾ ਨੇ ਕਿਹਾ ਕਿ ਖੁੱਡੀਆਂ ਅਤੇ ਗਿੱਲ ਦੇ 'ਆਪ' ਵਿੱਚ ਸ਼ਾਮਲ ਹੋਣ ਨਾਲ ਬਠਿੰਡਾ ਸਮੇਤ ਪੂਰੇ ਮਾਲਵੇ 'ਚ ਕਾਂਗਰਸ ਪਾਰਟੀ ਦਾ ਲੱਕ ਟੁੱਟ ਗਿਆ ਹੈ। ਜਗਰੂਪ ਸਿੰਘ ਗਿੱਲ ਜ਼ਿਲਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਮੇਤ ਨਗਰ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਵਾ ਜਗਰੂਪ ਸਿੰਘ ਗਿੱਲ 1979 ਤੋਂ ਕੌਸਲਰ ਬਣਦੇ ਆ ਰਹੇ ਹਨ ਅਤੇ ਹੁਣ 7 ਵਾਰ ਕੌਸਲਰ ਹਨ।

ਇਸ ਮੌਕੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ  ਬਾਦਲਾਂ ਅਤੇ ਕਾਂਗਰਸ ਦੇ ਮਾਫ਼ੀਆ ਰਾਜ ਤੋਂ ਅੱਕੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਉਜਲ ਭਵਿੱਖ ਵਜੋਂ ਦੇਖ ਰਹੇ। ਇਸ ਲਈ 'ਆਪ' ਦਾ ਕਾਫ਼ਲਾ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।'ਆਪ' ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਗਿੱਲ ਨੇ ਕਿਹਾ, 'ਪੰਜਾਬ ਤਬਦੀਲੀ ਦੀ ਕਰਵਟ ਲੈ ਰਿਹਾ ਹੈ। ਅਸੀਂ ਮਾਲਵੇ ਸਮੇਤ ਸਮੁੱਚੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇਵਾਂਗੇ ਕਿਉਂਕਿ ਪੰਜਾਬ 'ਆਪ' ਦੀ ਸਰਕਾਰ ਦੀ ਉਡੀਕ ਕਰ ਰਿਹਾ ਹੈ।' ਉਨਾਂ ਅੱਗੇ ਕਿਹਾ ਕਿ ਉਹ ਸਿਆਸਤ ਕਰਨ ਦੀ ਥਾਂ ਪਾਰਟੀ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ ਤਾਂ ਜੋ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਖਤਮ ਹੋ ਜਾਵੇ ਅਤੇ ਬੰਦ ਫ਼ੈਕਟਰੀਆਂ ਮੁੱੜ ਚਾਲੂ ਹੋ ਜਾਣ।ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਹੀ ਮਾਲਵਾ ਖੇਤਰ 'ਚ ਕਾਂਗਰਸ ਨੂੰ ਕਰਾਰਾ ਝਟਕਾ ਲੱਗਿਆ ਸੀ, ਜਦੋਂ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਕੈਪਟਨ ਅਮਰਿੰਦਰ ਸਿੰਘ ਦੇ ਹਲਕਾ ਲੰਬੀ ਤੋਂ ਕਵਰਿੰਗ ਉਮੀਦਵਾਰ ਰਹੇ ਅਤੇ ਸਾਬਕਾ ਲੋਕ ਸਭਾ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਪੁੱਤਰ ਗੁਰਮੀਤ ਸਿੰਘ ਖੁੱਡੀਆਂ 'ਆਪ' 'ਚ ਸ਼ਾਮਲ ਹੋਏ ਸਨ।ਇਸ ਮੌਕੇ ਨੀਲ ਗਰਗ, ਰਾਕੇਸ਼ ਪੁਰੀ, ਐਡਵੋਕੇਟ ਨਵਦੀਪ ਜੀਂਦਾ, ਅਮਰਦੀਪ ਸਿੰਘ ਰਾਜਨ, ਅਮ੍ਰਿਤ ਲਾਲ ਅਗਰਵਾਲ, ਐਮ.ਐਲ ਜਿੰਦਲ, ਐਡਵੋਕੇਟ ਗੁਰਪ੍ਰੀਤ ਰਿੰਪਲ, ਬਲਜੀਤ ਸਿੰਘ ਬੱਲੀ, ਗੋਬਿੰਦਰ ਸਿੰਘ, ਸੰਦੀਪ ਗੁਪਤਾ, ਮਹਿੰਦਰ ਸਿੰਘ ਫੁੱਲੋਮਿਠੀ ਆਦਿ ਹਾਜ਼ਰ ਸਨ।

'ਆਪ'  ਨੇ ਮਾਝੇ 'ਚ ਭਾਜਪਾ ਨੂੰ ਲਾਇਆ ਸੰਨ੍ਹ

ਚੰਡੀਗੜ੍ਹ- 'ਆਪ' ਨੇ ਸੋਮਵਾਰ ਨੂੰ ਮਾਝੇ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਸੰਨ ਲਾਉਂਦੇ ਹੋਏ ਭਾਜਪਾ ਦੇ ਗੁਰਦਾਸਪੁਰ ਤੋਂ ਜ਼ਿਲਾ ਉਪ ਪ੍ਰਧਾਨ ਹਰਵਿੰਦਰ ਸਿੰਘ ਮੱਲੀ ਅਤੇ ਜ਼ਿਲਾ ਮਹਾਂਮੰਤਰੀ ਹਰਬੰਸ ਸਿੰਘ ਤੋਂ ਇਲਾਵਾ ਪੰਚਾਇਤੀ ਰਾਜ ਦੇ ਉਪ ਪ੍ਰਧਾਨ ਮੰਗਲ ਸਿੰਘ ਸਹੂਰ (ਡੇਰਾ ਬਾਬਾ ਨਾਨਕ ) ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਹਰਵਿੰਦਰ ਸਿੰਘ ਮੱਲੀ ਮਿਸ਼ਨ ਮੋਦੀ ਦੇ ਮੰਡਲ ਪ੍ਰਧਾਨ ਅਤੇ ਹਲਕਾ ਪ੍ਰਭਾਰੀ ਡੇਰਾ ਬਾਬਾ ਨਾਨਕ ਸਮੇਤ ਕਈ ਅਹਿਮ ਅਹੁੱਦਿਆਂ 'ਤੇ ਰਹੇ ਹਨ। ਪਾਰਟੀ ਦੇ ਜ਼ਿਲਾ ਜਨਰਲ ਸਕੱਤਰ ਸੂਬੇਦਾਰ ਕੁਲਵੰਤ ਸਿੰਘ (ਦੀਨਾ ਨਗਰ) ਦੀ ਮੌਜੂਦਗੀ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਭਾਜਪਾ ਛੱਡ ਕੇ 'ਆਪ' 'ਚ ਸ਼ਾਮਲ ਹੋਏ ਇਹਨਾਂ ਆਗੂਆਂ ਦਾ ਸਵਾਗਤ ਕੀਤਾ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Meet Hayer , Prof Baljinder Kaur , Rupinder Kaur Ruby , Harchand Singh Barsat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD