Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਨੌਜਵਾਨਾਂ ਅੰਦਰ ਛੁਪੀ ਹੋਈ ਪ੍ਰਤਿਭਾ ਉਜਾਗਰ ਕਰਨ ਲਈ ਵੈੱਬ ਚੈਨਲ ‘ਰੰਗਲਾ ਪੰਜਾਬ’ ਦੀ ਸ਼ੁਰੂਆਤ

Captain Amarinder Singh, Amarinder Singh, Punjab Pradesh Congress Committee, Congress, Punjab Congress, Chandigarh, Chief Minister of Punjab,Punjab Government, Government of Punjab, Punjab, Rangla Punjab

Web Admin

Web Admin

5 Dariya News

ਚੰਡੀਗੜ੍ਹ , 02 Aug 2021

Last updated on: Aug 02, 2021, 00:00 IST

ਸੂਬਾ ਭਰ ਵਿਚ ਛੁਪੀ ਹੋਈ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈੱਬ ਚੈਨਲ ‘ਰੰਗਲਾ ਪੰਜਾਬ’ (ranglapunjab.in) ਦੀ  ਵਰਚੂਅਲ ਤੌਰ ਉਤੇ ਸ਼ੁਰੂਆਤ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਚੈਨਲ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪਾਸਾਰ ਕਰਨ ਵਿੱਚ ਸਹਾਈ ਸਿੱਧ ਹੋਵੇਗਾ ਅਤੇ ਉੱਭਰ ਰਹੇ ਕਲਾਕਾਰਾਂ ਨੂੰ ਗਾਇਕੀ, ਡਾਂਸਿੰਗ ਅਤੇ ਕਲਾ ਤੇ ਸੱਭਿਆਚਾਰ ਦੀਆਂ ਹੋਰ ਵੰਨਗੀਆਂ ਵਿਚ ਆਪਣੇ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਦੇ ਅਥਾਹ ਮੌਕੇ ਮੁਹੱਈਆ ਕਰਵਾਏਗਾ।ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪ੍ਰਫੁੱਲਤ ਕਰਨ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਰੰਗਲਾ ਪੰਜਾਬ’ ਚੈਨਲ ਪੰਜਾਬੀ ਤੇ ਹਿੰਦੀ ਫਿਲਮ ਅਤੇ ਸੰਗੀਤ ਇੰਡਸਟਰੀ ਵਿਚ ਪ੍ਰਤਿਭਾਸ਼ਾਲੀ ਕਲਾਕਾਰਾਂ ਲਈ ਨਵੇਂ ਦਿਸਹੱਦੇ ਕਾਇਮ ਕਰੇਗਾ ਅਤੇ ਇਨ੍ਹਾਂ ਦੀਆਂ ਪ੍ਰਤਿਭਾਵਾਂ ਨਾਲ ਉੱਘੇ ਨਿਰਮਾਤਾਵਾਂ ਅਤੇ ਨਿਰਦੇਸ਼ਕਾਂ ਨੂੰ ਪ੍ਰਤਿਭਾ ਦੇ ਨਵੇਂ ਮੌਕਿਆਂ ਨੂੰ ਚੁਣਨ ਦਾ ਰਸਤਾ ਖੁੱਲ੍ਹ ਸਕਦਾ ਹੈ। ਉਨ੍ਹਾਂ ਨੇ ਗਾਇਕੀ ਅਤੇ ਸਾਜ਼-ਸੰਗੀਤ ਦੇ ਨਵੇਂ ਰੁਝਾਨ ਵਿਚ ਗੂੜੀ ਸਮਝ ਰੱਖਣ ਵਾਲੇ ਨੌਜਵਾਨਾਂ ਨੂੰ ‘ਹੀਰ-ਰਾਂਝਾ’, ‘ਸੋਹਣੀ-ਮਹੀਵਾਲ’ ਅਤੇ ‘ਸੱਸੀ ਪੁਨੂੰ’ ਵਰਗੀਆਂ ਪ੍ਰਸਿੱਧ ਲੋਕ ਧਾਰਾਵਾਂ ਵੀ ਗਾਉਣ ਲਈ ਆਖਿਆ ਜੋ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦਾ ਅਟੁੱਟ ਹਿੱਸਾ ਹਨ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਕੈਨੇਡਾ, ਯੂ.ਐਸ.ਏ. ਅਤੇ ਆਸਟ੍ਰੇਲੀਆ ਵਿਚ ਵਸਦੇ ਪੰਜਾਬੀ ਨੌਜਵਾਨ ਇਸ ਪਲੇਟਫਾਰਮ ਜ਼ਰੀਏ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨਗੇ। 

ਉਨ੍ਹਾਂ ਕਿਹਾ ਕਿ ਭਾਵੇਂ ਜਰਮਨ ਵਰਗੇ ਵਿਦੇਸ਼ੀ ਮੁਲਕ ਪੰਜਾਬੀ ਨਹੀਂ ਸਮਝਦੇ ਪਰ ਪੰਜਾਬੀ ਸੰਗੀਤ ਤੇ ਗੀਤਾਂ ਨਾਲ ਕੀਲੇ ਜਾਂਦੇ ਹਨ।ਇਸ ਤੋਂ ਪਹਿਲਾਂ ਮੁੱਖ ਮੰਤਰੀ ਦਾ ਸਵਾਗਤ ਕਰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਨਿਵੇਕਲਾ ਕਦਮ ਪੰਜਾਬੀ ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗਾ ਅਤੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਬਿਹਤਰ ਢੰਗ ਨਾਲ ਕਰਨ ਲਈ ਵੀ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿਚ ਗਾਇਕੀ ਅਤੇ ਡਾਂਸਿੰਗ ਦੀਆਂ ਵੀਡੀਓਜ਼ ਅਪਲੋਡ ਕੀਤੀਆਂ ਜਾਣਗੀਆਂ ਜਿਨ੍ਹਾਂ ਨੂੰ ਵੈੱਬ ਚੈਨਲ ਉਤੇ ਸ਼ੇਅਰ ਕਰਨ ਤੋਂ ਪਹਿਲਾਂ ਪੰਜਾਬ ਆਰਟਸ ਕੌਂਸਲ ਦੇ ਮੈਂਬਰਾਂ ਦੀਆਂ ਮਾਹਿਰ ਕਮੇਟੀ ਵੱਲੋਂ ਵਿਸਥਾਰਤ ਸਕਰੀਨਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਵੱਖ-ਵੱਖ ਸ਼ੈਲੀਆਂ ਵਿਚ ਚੁਣੇ ਗਏ ਕਲਾਕਾਰਾਂ ਦਰਮਿਆਨ ਵੀ ਮੁਕਾਬਲਾ ਕਰਵਾਇਆ ਜਾਵੇਗਾ ਤਾਂ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਸਕੇ। ਸ੍ਰੀ ਚੰਨੀ ਨੇ ਮੁੱਖ ਮੰਤਰੀ ਨੂੰ ਬੈੱਡ ਐਂਡ ਬਰੇਕਫਾਸਟ/ਹੋਮਸਟੇਅ ਸਕੀਮ-2021 ਤਹਿਤ ਆਨਲਾਈਨ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਬਾਰੇ ਵੀ ਜਾਣੂੰ ਕਰਵਾਇਆ। ਇਸ ਨਾਲ ਸੂਬੇ ਵਿਚ ਪੇਂਡੂ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਨਾਗਰਿਕਾਂ ਨੂੰ ਆਪਣੀਆਂ ਰਿਹਾਇਸ਼ੀ ਥਾਵਾਂ ਨੂੰ ਕਿਰਾਏ ਉਤੇ ਦੇ ਕੇ ਰੋਜ਼ਗਾਰ ਕਮਾਉਣ ਲਈ ਮੌਕਾ ਪ੍ਰਦਾਨ ਹੋਣਗੇ।ਇਸ ਸਮਾਗਮ ਵਿਚ ਵਧੀਕ ਮੁੱਖ ਸਕੱਤਰ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਸੰਜੇ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਸ਼ਿਰਕਤ ਕੀਤੀ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Rangla Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD