Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

ਨਵਜੋਤ ਸਿੱਧੂ ਦੱਸੇ ਕਿ ਉਹ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਮਗਰੋਂ ਰੇਤ ਤੇ ਸ਼ਰਾਬ ਮਾਫੀਆ ਦੀ ਪੁਸ਼ਤ ਪਨਾਹੀ ਕਿਉਂ ਕਰ ਰਿਹੈ : ਬਿਕਰਮ ਸਿੰਘ ਮਜੀਠੀਆ

ਆਜ਼ਾਦ ਕੌਂਸਲਰ ਨਿਰਮਲ ਕੌਰ ਢਿੱਲੋਂ ਤੇ ਐਸ ਓ ਆਈ ਦੇ ਸਾਬਕਾ ਪ੍ਰਧਾਨ ਸਿਮਰਨ ਢਿੱਲੋਂ ਦਾ ਅਕਾਲੀ ਦਲ ’ਚ ਮੁੜ ਸ਼ਾਮਲ ਹੋਣ ’ਤੇ ਕੀਤਾ ਸਵਾਗਤ

Bikram Singh Majithia, Shiromani Akali Dal, SAD, Akali Dal, Nirmal Kaur Dhillon, Simran Dhillon, Parambans Singh Romana, Students Organization of India, SOI, Bhim Waraich, Robin Brar, Youth Akali Dal, NK Sharma

Web Admin

Web Admin

5 Dariya News

ਮੁਹਾਲੀ , 02 Aug 2021

ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਦੇਸ਼ ਕਾਂਗਰਸ ਦੇ ਨਵੇਂ ਨਿਯੁਕਤ ਹੋਏ ਪ੍ਰਧਾਨ ਨਵਜੋਤ ਸਿੱਧੂ ਨੁੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਪ੍ਰਧਾਨ ਬਣਨ ਮਗਰੋਂ ਰੇਤ ਤੇ ਸ਼ਰਾਬ ਮਾਫੀਆ ਨੂੰ ਅਨੇਕਾਂ ਮੌਤਾਂ ਲਈ ਤੇ ਸੂਬੇ ਦੇ ਸਰਕਾਰੀ ਖ਼ਜ਼ਾਨੇ ਦੀ ਲੁੱਟ ਲਈ ਜ਼ਿੰਮੇਵਾਰ ਠਹਿਰਾਉਣ ਦੀ ਥਾਂ ਉਹਨਾਂ ਦੀ ਪੁਸ਼ਤ ਪਨਾਹੀ ਕਿਉਂ ਕਰ ਰਹੇ ਹਨ।ਅਕਾਲੀ ਆਗੂ ਇਥੇ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ ਜਿਥੇ ਆਜ਼ਾਦ ਕੌਂਸਲਰ ਨਿਰਮਲ ਕੌਰ ਤੇ ਐਸ ਓ ਆਈ ਦੇ ਸਾਬਕਾ ਆਗੂ ਸਿਮਰਨ ਢਿੱਲੋ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਉਹਨਾਂ ਨੇ ਢਿੱਲੋਂ ਪਰਿਵਾਰ ਨੁੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਮਿਲਣ ਦਾ ਭਰੋਸਾ ਦੁਆਇਆ ਤੇ ਕਿਹਾ ਕਿ ਉਹਨਾਂ ਦੀ ਵਾਪਸੀ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਯੁਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ, ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਸਰਪ੍ਰਸਤ ਭੀਮ ਵੜੈਚ ਤੇ ਪ੍ਰਧਾਨ ਰੋਬਿਨ ਬਰਾੜ ਵੀ ਮੌਜੂਦ ਸਨ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜਿਸ ਤਰੀਕੇ ਨਵਜੋਤ ਸਿੱਧੂ ਨੇ ਰੇਤ ਤੇ ਸ਼ਰਾਬ ਮਾਫੀਆ ਨੁੰ ਅਪਣਾਇਆ, ਉਹ ਨਿੰਦਣਯੋਗ ਹੈ ਖਾਸ ਤੌਰ ’ਤੇ ਜਦੋਂ ਉਸਨੇ ਪਹਿਲਾਂ ਇਹਨਾਂ ਦੇ ਖਿਲਾਫ ਕੰਮ ਕਰਨ ਦਾ ਐਲਾਨ ਕੀਤਾ ਸੀ। ਉਹਨਾਂ ਕਿਹਾ ਕਿ ਮਦਨ ਲਾਲ ਜਲਾਲਪੁਰ, ਹਰਦਿਆਲ ਕੰਬੋਜ ਤੇ ਗੁਰਕੀਰਤ ਕੋਟਲੀ ਸਮੇਤ ਇਸ ਮਾਫੀਆ ਤੇ ਇਸਦੀ ਸਰਪ੍ਰਸਤੀ ਕਰਨ ਵਾਲੇ ਹੁਣ ਸਿੱਧੂ ਦੇ ਸਭ ਤੋਂ ਵੱਡੇ ਸਮਰਥਕ ਬਣ ਗਏ ਹਲ। ਉਹਨਾਂ ਕਿਹਾ ਕਿ ਮਾਫੀਆ ਨੇ ਪ੍ਰਦੇਸ਼ ਕਾਂਗਰਸ ਦਾ ਚੰਡੀਗੜ੍ਹ ਵਿਚਲਾ ਦਫਤਰ ਚ ਲਾਉਣ ਦੀ ਵੀ ਜ਼ਿੰਮੇਵਾਰੀ ਚੁੱਕ ਲਈ ਹੈ ਤੇ ਇਸੇ ਲਈ ਸਿੱਧੂ ਕਾਂਗਰਸ ਦੀਆਂ ਸਟੇਜਾਂ ਤੋਂ ਮਾਫੀਆ ਦਾ ਧੰਨਵਾਦ ਕਰਦੇ ਨਜ਼ਰੀਂ ਪੈਂਦੇ ਹਨ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਦੋਂ ਉਹਨਾਂ ਤੋਂ ਕਾਂਗਰਸ ਸਰਕਾਰ ਵੱਲੋਂ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਕਾਂਗਰਸ ਸਰਕਾਰ ਵੱਲੋਂ 590 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਯੋਜਨਾ ਦੇ ਕੀਤੇ ਐਲਾਨ ਬਾਰੇ ਪੁੱਛਿਆ ਗਿਆ ਤਾਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਐਲਾਨ ਪਹਿਲਾਂ ਹੀ ਅਫਵਾਹ ਸਾਬਤ ਹੋ ਗਿਆ ਹੈ। ਉਹਨਾਂ ਕਿਹਾ ਕਿ ਕੋਈ ਵੀ ਮੁਆਫੀ ਦੇਣ ਤੋਂ ਪਹਿਲਾਂ ਸਰਕਾਰ ਨੇ ਇਸ ਲਈ ਅਜਿਹੀਆਂ ਸ਼ਰਤਾਂ ਰੱਖ ਦਿੱਤੀਆਂ ਹਨ ਜਿਸ ਨਾਲ 2.85 ਲੱਖ ਲਾਭਪਾਤਰੀਆਂ ਵਿਚੋਂ ਬਹੁ ਗਿਣਤੀ ਅਯੋਗ ਹੋ ਜਾਣਗੇ। ਉਹਨਾਂ ਕਿਹਾ ਕਿ ਹੁਣ ਹੋਰ ਅਜਿਹੀਆਂ ਸ਼ਰਤਾਂ ਆ ਗਈਆਂ ਹਨ ਕਿ ਲਾਭਪਾਤਰੀ ਨੇ ਇਕ ਰੁਪਿਆ ਵੀ ਵਾਪਸੀ ਨਾ ਕੀਤੀ ਹੋਵੇ ਤੇ ਅਜਿਹੀਆਂ ਹੀ ਗੱਲਾਂ ਸਕੀਮ ਦੇ ਫਾਈਨ ਪ੍ਰਿੰਟ ਵਿਚ ਯਾਨੀ ਖਰੜੇ ਵਿਚ ਸ਼ਾਮਲ ਹਨ। ਉਹਨਾਂ ਕਿਹਾ ਕਿ ਇਹ ਕੋਈ ਯੋਜਨਾ ਨਹੀਂ ਬਲਕਿ ਅਫਵਾਹ ਹੈ ਜੋ ਕਾਂਗਰਸ ਪਾਰਟੀ ਵੱਲੋਂ ਸੂਬੇ ਵਿਚ ਸਰਕਾਰ ਬਣਾਉਣ ਤੋਂ ਸਾਢੇ ਚਾਰ ਸਾਲਾਂ ਬਾਅਦ ਫੈਲਾਈ ਜਾ ਰਹੀ ਹੈ।ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦਰ ਕੇਜਰੀਵਾਲ ਬਾਰੇ ਗੱਲ ਕਰਦਿਆਂ ਸਰਦਾਰ ਮਜੀਠੀਆ ਨੇ ਉਹਨਾਂ ਨੁੰ ‘ਸਰਕਲ ਕਾ ਖਿਲਾੜੀ’ ਕਰਾਰ ਦਿੱਤਾ ਤੇ ਕਿਹਾ ਕਿ ਕੇਜਰੀਵਾਲ ਪਹਿਲਾਂ ਹੀ ਪੰਜਾਬ ਅਤੇ ਇਸਦੇ ਨਾਲ ਸਬੰਧਤ ਸੰਵੇਦਨਸ਼ੀਨ ਮਾਮਲਿਆਂ ’ਤੇ ਦੋਗਲੇ ਮਾਪਦੰਡ ਅਪਣਾ ਕੇ ਬੇਨਕਾਬ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਪਹਿਲਾਂ ਆਪ ਮੁਖੀ ਪੰਜਾਬਦੇ ਹੱਕ ਵਿਚ ਸਤਲੁਜ ਯਮੁਨਾ ਲੰਕ ਨਹਿਰ ਦੇ ਮਾਮਲੇ ’ਤੇ ਹੰਝੂ ਕੇਰ ਰਹੇ ਸਨ ਪਰ ਬਾਅਦ ਵਿਚ ਉਹਨਾਂ ਅਦਾਲਤ ਵਿਚ ਹਲਫੀਆ ਬਿਆਨ ਦੇ ਕੇ ਕਿਹਾ ਕਿ ਪੰਜਾਬ ਕੋਲੋਂ ਦਿੱਲੀ ਤੇ ਹਰਿਆਣਾ ਨੂੰ ਵੀ ਪਾਣੀ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਕੇਜਰੀਵਾਲ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕੇਸ ਦਰਜ ਕੀਤੇ ਜਾਣ ਅਤੇ ਪੰਜਾਬ ਦੇ ਚਾਰ ਥਰਮਲ ਪਲਾਂਟ ਬੰਦ ਕਰਨ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰ ਕੇ ਆਪਣਾ ਅਸਲ ਚੇਹਰਾ ਵਿਖਾ ਦਿੱਤਾ ਹੈ।ਜਦੋਂ ਉਹਨਾਂ ਨੁੰ ਆਪ ਵੱਲੋਂ ਕੀਤੇ ਜਾ ਰਹੇ ਵਾਅਦਿਆਂ ਬਾਰੇ ਪੁੱਛਿਆ ਗਿਆ ਤਾਂ ਅਕਾਲੀ ਆਗੂ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਸ਼ਰਤਾਂ ਨਾਲ 200 ਯੁਨਿਟ ਮੁਫਤ ਬਿਜਲੀ ਮਿਲ ਰਹੀ ਹੈ ਜੋ 1000 ਕਰੋੜ ਰੁਪਏ ਦੀ ਬਣਦੀ ਹੈ ਜਦਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਨੁੰ 10600 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਐਨ ਕੇ ਸ਼ਰਮਾ, ਬੀਬੀ ਪਰਮਜੀਤ ਕੌਰ ਲਾਂਡਰਾ ਤੇ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਵੀ ਹਾਜ਼ਰ ਸਨ। 

 

Tags: Bikram Singh Majithia , Shiromani Akali Dal , SAD , Akali Dal , Nirmal Kaur Dhillon , Simran Dhillon , Parambans Singh Romana , Students Organization of India , SOI , Bhim Waraich , Robin Brar , Youth Akali Dal , NK Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD