Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਦਲੀਆਂ ਦੇ ਮਾਮਲੇ ਵਿੱਚ ਸਿੱਖਿਆ ਸਕੱਤਰ ਵੱਲੋਂ ਮਨਮਰਜ਼ੀ ਅਤੇ ਧੱਕੇਸ਼ਾਹੀ ਕਰਨ ਦੀ ਨਿਖੇਧੀ

ਡੀ ਟੀ ਐੱਫ ਵੱਲੋਂ ਸਾਰੇ ਅਧਿਆਪਕਾਂ ਨੂੰ ਬਦਲੀਆਂ ਵਿਚ ਇੱਕ ਸਮਾਨ ਮੌਕਾ ਦੇਣ ਦੀ ਮੰਗ

Protest, Agitation, Demonstration, Strike

Web Admin

Web Admin

5 Dariya News

ਸੰਗਰੂਰ , 03 Aug 2021

Last updated on: Aug 03, 2021, 00:00 IST

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਬਦਲੀ ਨੀਤੀ ਦੌਰਾਨ ਮਨਮਰਜੀ ਕਰਦਿਆਂ ਧੱਕੇਸ਼ਾਹੀ ਕਰਨ ਦਾ ਦੋਸ਼ ਲਾਉਂਦਿਆਂ ਸਾਰੇ ਲੋੜਵੰਦ ਅਧਿਆਪਕਾਂ, ਸਮੇਤ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਡਿਊਟੀ ਨਿਭਾਉਣ ਨੂੰ ਮਜਬੂਰ 6060 ਮਾਸਟਰ ਕਾਡਰ, ਸਮਾਜਿਕ ਵਿਗਿਆਨ, ਹਿੰਦੀ ਸਮੇਤ ਹੋਰਨਾਂ ਕਈ ਵਿਸ਼ਿਆਂ ਦੇ ਬਾਰਡਰ ਅਤੇ ਨਾਨ ਬਾਰਡਰ ਏਰੀਏ ਵਿੱਚ ਪੜ੍ਹਾਉਂਦੇ ਸਮੂਹ ਅਧਿਆਪਕਾਂ ਨੂੰ ਬਦਲੀਆਂ ਵਿਚ ਬਿਨਾਂ ਸ਼ਰਤ ਵਿਸ਼ੇਸ਼ ਮੌਕਾ ਦੇਣ ਅਤੇ ਬਦਲੀਆਂ ਦੇ ਪਹਿਲੇ ਅਤੇ ਦੂਜੇ ਗੇੜ ਵਿੱਚ ਵਿਭਾਗੀ ਹਦਾਇਤਾਂ ਅਨੁਸਾਰ ਬਦਲੀ ਰੱਦ ਕਰਵਾਉਣ ਵਾਲਿਆਂ ਨੂੰ ਬਦਲੀ ਨੀਤੀ ਤੋਂ ਉਲਟ ਜਾ ਕੇ ਡੀਬਾਰ ਕਰਨ ਦੀ ਥਾਂ ਦੁਬਾਰਾ ਮੌਕਾ ਦੇਣ ਦੀ ਮੰਗ ਕੀਤੀ ਹੈ।ਡੀ.ਟੀ.ਐਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਅਧਿਆਪਕ ਜਥੇਬੰਦੀਆਂ ਵੱਲੋਂ ਲੰਬੇ ਸਮੇਂ ਤੋਂ ਬਦਲੀ ਨੀਤੀ ਵਿੱਚ ਲੋੜੀਂਦੀ ਤਬਦੀਲੀ ਕਰਨ ਦੀ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਨ ਦੀ ਥਾਂ, ਸਿੱਖਿਆ ਵਿਭਾਗ ਦੇ ਸਿੱਖਿਆ ਸਕੱਤਰ ਵੱਲੋਂ ਬਦਲੀ ਨੀਤੀ ਨੂੰ ਲਾਂਭੇ ਕਰਕੇ ਮਨਮਰਜੀ ਭਰੇ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਸਾਲ 2019 ਦੌਰਾਨ ਬਦਲੀ ਨੀਤੀ ਤਹਿਤ ਬਦਲੀ ਕਰਵਾ ਕੇ ਆਏ ਅਧਿਆਪਕਾਂ ਨੂੰ 2021-22 ਵਿੱਚ ਹੁਣ ਤੱਕ ਦੀਆਂ ਬਦਲੀਆਂ ਵਿਚ ਮੌਕਾ ਨਹੀਂ ਦਿੱਤਾ ਗਿਆ। ਸਾਲ 2019 ਦੌਰਾਨ ਬਦਲੀਆਂ ਲਾਗੂ ਕਰਨ ਵਿੱਚ ਵਿਭਾਗ ਦੀ ਦੇਰੀ ਤੋਂ ਬਾਅਦ ਹੁਣ ਸਾਲ 2021 ਵਿੱਚ ਉਨ੍ਹਾਂ ਅਧਿਆਪਕਾਂ ਦੇ ਦੋ ਸਾਲ ਪੂਰੇ ਨਾ ਹੋਣ ਦਾ ਬਹਾਨਾ ਬਣਾ ਕੇ ਉਨ੍ਹਾਂ ਤੋਂ ਬਦਲੀ ਕਰਵਾਉਣ ਦਾ ਮੌਕਾ ਖੋਹ ਲਿਆ ਗਿਆ ਹੈ। ਸਿੱਖਿਆ ਸਕੱਤਰ ਵੱਲੋਂ ਹੁਣ ਇਸ ਨੀਤੀ ਦੇ ਉਲਟ, ਅਧਿਆਪਕਾਂ ਵਿੱਚ ਫੁੱਟ ਪਾਉਣ ਦੀ ਮਨਸ਼ਾ ਤਹਿਤ ਦੋ ਮਹੀਨੇ ਪਹਿਲਾਂ ਭਰਤੀ ਹੋਏ ਅਧਿਆਪਕਾਂ ਨੂੰ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ, ਜਦਕਿ 6060 ਮਾਸਟਰ ਕਾਡਰ, 664 ਲੈਕਚਰਾਰ ਕਾਡਰ ਸਮੇਤ ਪਹਿਲੇ ਅਤੇ ਦੂਜੇ ਗੇੜ ਦੌਰਾਨ ਵਿਭਾਗ ਵਲੋਂ ਦਿੱਤੀ ਆਪਸ਼ਨ ਤਹਿਤ ਬਦਲੀ ਰੱਦ ਕਰਵਾਉਣ ਵਾਲੇ ਅਤੇ ਕਈ ਹੋਰ ਭਰਤੀਆਂ ਅਧੀਨ ਬਹੁਤ ਸਾਰੇ ਨਵ-ਨਿਯੁਕਤ ਅਧਿਆਪਕ ਜੋ ਕਿ ਬਾਰਡਰ ਏਰੀਏ ਵਿਚ ਕੰਮ ਕਰਦੇ ਸਨ, ਉਹਨਾਂ ਨੂੰ ਘਰਾਂ ਤੋਂ ਬਹੁਤ ਦੂਰ ਬੈਠੇ ਹੋਣ ਦੇ ਬਾਵਜੂਦ ਧੱਕੇਸ਼ਾਹੀ ਅਤੇ ਮਨਮਰਜ਼ੀ ਕਰਦਿਆਂ ਬਦਲੀ ਦਾ ਮੌਕਾ ਨਹੀਂ ਦਿੱਤਾ ਗਿਆ ਹੈ। ਡੀ ਟੀ ਐੱਫ ਨੇ ਇਨ੍ਹਾਂ ਸਮੂਹ ਕਾਡਰਾਂ ਦੇ ਅਧਿਆਪਕਾਂ ਨੂੰ ਵੀ ਨਵ-ਨਿਯੁੁਕਤ ਅਧਿਆਪਕਾਂ ਦੇ ਤਰਜ਼ 'ਤੇ ਬਦਲੀ ਪ੍ਰਕਿਰਿਆ ਦੌਰਾਨ ਮੌਕਾ ਦੇਣ ਦੀ ਪੁਰਜ਼ੋਰ ਮੰਗ ਕੀਤੀ। ਸ ਦੇ ਨਾਲ ਹੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਰਾਹੀਂ ਅਧਿਆਪਕਾਂ ਨੇ ਮੰਗ ਕੀਤੀ ਹੈ ਕਿ ਵਿਭਾਗ ਦੇ ਪੱਤਰ ਨੰ: dySPD (PEBD)/2019/193350 ਮਿਤੀ 08.07.2019 ਦੀਆਂ ਹਦਾਇਤਾਂ ਅਨੁਸਾਰ ਪਾਲਿਸੀ ਲਾਗੂ ਹੋਣ ਦੀ ਮਿਤੀ 25.06.2019 ਤੋਂ ਹੀ ਦੋ ਸਾਲ ਦੇ ਸਟੇਅ ਦਾ ਸਮਾਂ ਗਿਣਿਆ ਜਾਵੇ। ਇਸ ਤਰ੍ਹਾਂ 2019 ਵਿਚ ਬਦਲੀ ਵਾਲੇ ਅਧਿਆਪਕਾਂ ਦਾ ਦੋ ਸਾਲ ਸਟੇਅ ਦਾ ਸਮਾਂ ਮਿਤੀ 26.06.2021 ਨੂੰ ਪੂਰਾ ਮੰਨਦੇ ਹੋਏ ਸਾਰੇ ਅਧਿਆਪਕਾਂ ਨੂੰ ਬਦਲੀ ਕਰਵਾਉਣ ਦਾ ਮੌਕਾ ਦਿੱਤਾ ਜਾਵੇ। ਇਸ ਮੌਕੇ ਮੀਤ ਪ੍ਰਧਾਨ ਮੀਤ ਪ੍ਰਧਾਨ ਗੁਰਮੀਤ ਸੁਖਪੁਰ, ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ, ਮੀਤ ਪ੍ਰਧਾਨ ਜਗਪਾਲ ਬੰਗੀ, ਮੀਤ ਪ੍ਰਧਾਨ ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਪਵਨ ਕੁਮਾਰ, ਸੰਯੁਕਤ ਸਕੱਤਰ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੰਯੁਕਤ ਸਕੱਤਰ ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸਨ, ਜੱਥੇਬੰਦਕ ਸਕੱਤਰ ਨਛੱਤਰ ਸਿੰਘ ਤਰਨਤਾਰਨ, ਜੱਥੇਬੰਦਕ ਸਕੱਤਰ ਰੁਪਿੰਦਰ ਪਾਲ ਗਿੱਲ, ਤਜਿੰਦਰ ਸਿੰਘ ਸਹਾਇਕ ਵਿੱਤ ਸਕੱਤਰ,ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ, ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਸੂਬਾ ਜਨਰਲ ਸਕੱਤਰ ਹਰਦੀਪ ਟੋਡਰਪੁਰ ਵੀ ਹਾਜ਼ਰ ਸਨ।

 

Tags: Protest , Agitation , Demonstration , Strike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD