Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਪੰਜਾਬ ਵਿੱਚ ਨਵਜਨਮੇਂ ਬੱਚਿਆਂ ਦੀ ਦੁੱਧ ਪੀਣ ਦੀ ਫੀਸਦ 30 ਤੋਂ ਵਧਕੇ 80 ਫੀਸਦ ਤੋਂ ਪਾਰ ਹੋਈ

ਨਵਜਨਮੇਂ ਬੱਚਿਆਂ/ਮਾਵਾਂ ਦੀ ਕੋਵਿਡ ਸਥਿਤੀ ਦੇ ਬਾਵਜੂਦ ਬੱਚਿਆਂ ਲਈ ਮਾਂ ਦਾ ਦੁੱਧ ਹੈ ਲਾਜ਼ਮੀ

5 Dariya News

ਚੰਡੀਗੜ੍ਹ , 04 Aug 2021

Last updated on: Aug 04, 2021, 00:00 IST

ਪੰਜਾਬ ਸਰਕਾਰ ਜੱਚਾ-ਬੱਚਾ ਸਿਹਤ ਸੰਭਾਲ  ਪ੍ਰੋਗਰਾਮ ਤਹਿਤ ਨਵਜੰਮੇ ਬੱਚਿਆਂ ਨੂੰ ਮਿਆਰੀ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਹੁਣ ਐਚ.ਐਮ.ਆਈ.ਐਸ. (ਹੈਲਥ ਮੈਨੇਜਮੈਂਟ ਇਨਫਰਮੇਸ਼ਨ ਸਿਸਟਮ) ਦੇ ਤਾਜ਼ਾਤਰੀਨ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਜਨਮ ਸਮੇਂ ਬੱਚਿਆਂ ਦਾ ਮਾਂ ਦਾ ਦੁੱਧ ਪੀਣ ਦਾ ਫੀਸਦ 30.7 (ਐਨ.ਐਫ.ਐਚ.ਐਸ.-4 ਦੇ ਅੰਕੜਿਆਂ 2015-16  ਅਨੁਸਾਰ) ਤੋਂ ਵਧਕੇ 81.7 ਫੀਸਦ ਹੋ ਗਿਆ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ ਸਿੱਧੂ ਨੇ ਅੱਜ ‘ਵਿਸ਼ਵ ਬ੍ਰੈਸਟਫੀਡਿੰਗ’ ਹਫਤੇ ਸਬੰਧੀ ਚਲਾਈ ਜਾਗਰੂਕਤਾ ਮੁਹਿੰਮ ਬਾਰੇ ਇੱਕ ਪੋਸਟਰ ਜਾਰੀ ਕਰਦਿਆਂ ਕੀਤਾ।ਸ. ਸਿੱਧੂ ਨੇ ਕਿਹਾ ਕਿ ਨਵਜਨਮੇਂ ਬੱਚਿਆਂ ਨੂੰ ਮਾਂ ਦਾ ਦੁੱਧ ਚੁੰਘਾਉਣ ਦੇ ਫਾਇਦੇ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਇਸ ਸਬੰਧੀ ਤੱਥ ਰਹਿਤ ਧਾਰਨਾਵਾਂ ਜਾਂ ਰੁਕਾਵਟਾਂ ਨੂੰ ਦੂਰ ਕਰਨ ਲਈ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨਾਂ ਅੱਗੇ ਕਿਹਾ ਕਿ ਸਾਡਾ ਉਦੇਸ਼ 100 ਫੀਸਦੀ ਨਵਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਪਿਆਉਣਾ ਹੈ ਕਿਉਂਕਿ ਮਾਂ ਦਾ ਦੁੱਧ ਕਿਸੇ ਵੀ ਇਨਫੈਕਸ਼ਨ ਵਿਰੁੱਧ ਲੜਨ ਲਈ ਪ੍ਰਭਾਵਸ਼ਾਲੀ ਹੁੰਦਾ ਹੈ ਅਤੇ ਇਹ ਮਾਂ ਤੋਂ ਐਂਟੀਬਾਡੀਜ਼ ਨੂੰ ਸਿੱਧੇ ਬੱਚੇ ਵਿੱਚ ਤਬਦੀਲ ਕਰਕੇ ਇਮਿਊਨ ਸਿਸਟਮ ਨੂੰ ਮਜਬੂਤ ਕਰਦਾ ਹੈ।‘ਵਿਸ਼ਵ ਬ੍ਰੈਸਟ ਫੀਡਿੰਗ’ ਹਫਤੇ ਦੀ ਮਹੱਤਤਾ  ਨੂੰ ਦਰਸਾਉਂਦਿਆਂ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਦੇ ਡਾਇਰੈਕਟਰ ਡਾ: ਅੰਦੇਸ਼ ਕੰਗ ਨੇ ਕਿਹਾ ਕਿ ਹਰ ਸਾਲ  1 ਤੋਂ 7 ਅਗਸਤ ਤੱਕ ਵਿਸ਼ਵ ਬ੍ਰੈਸਟ ਫੀਡਿੰਗ ਹਫਤਾ (ਡਬਲਯੂ.ਬੀ.ਡਬਲਯੂ.) ਮਨਾਇਆ ਜਾਂਦਾ ਹੈ ਤਾਂ ਜੋ ਜਨਮ ਉਪਰੰਤ ਬੱਚੇ ਨੂੰ ਮਾਂ ਦਾ ਦੁੱਧ ਚੁੰਘਾਉਣ ਦੀ ਤੁਰੰਤ ਸ਼ੁਰੂਆਤ ‘ਤੇ ਕਾਰਵਾਈ ਨੂੰ ਉਤਸ਼ਾਹਤ ਕਰਨ ਲਈ ਇੱਕ ਵਿਸ਼ਵਵਿਆਪੀ ਮੁਹਿੰਮ ਵਿੱਢੀ ਜਾ ਸਕੇ। 

ਇਸ ਸਾਲ ‘ਵਿਸ਼ਵ ਬ੍ਰੈਸਟ ਫੀਡਿੰਗ ’ ਹਫਤੇ ਦਾ ਵਿਸ਼ਾ : ‘ ਪ੍ਰੋਟੈਕਟ ਬ੍ਰੈਸਟਫੀਡਿੰਗ :ਏ ਸ਼ੇਅਰਡ ਰਿਸਪਾਂਸੀਬਿਲਟੀ ’ ਹੈ। ਇਸ ਥੀਮ ਦਾ ਮੰਤਵ ਬੱਚਿਆਂ ਨੂੰ ਮਾਂ ਦਾ ਦੁੱਧ ਪਿਆਉਣਾ ਅਤੇ ਇਸ ਨੂੰ ਉਤਸ਼ਾਹਤ ਕਰਨਾ ਹੈ ਕਿਉਂ ਜੋ ਸਾਡੀ ਆਉਣ ਵਾਲੀ ਪੀੜੀ ਨੂੰ ਸੁਰੱਖਿਅਤ ਕਰਨਾ ਸਾਡੀ ਜਿੰਮੇਵਾਰੀ ਹੈ।ਡਾ: ਕੰਗ ਨੇ ਅੱਗੇ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਵਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਚੁੰਘਾਉਣ ਅਤੇ 2 ਸਾਲ ਜਾਂ ਇਸ ਤੋਂ ਵੱਧ ਉਮਰ ਤੱਕ ਲਗਾਤਾਰ ਮਾਂ ਦਾ ਦੁੱਧ ਪਿਆਉਣ ਨਾਲ ਨਾ ਸਿਰਫ ਨਵਜੰਮੇ ਬੱਚਿਆਂ, ਛੋਟੇ ਬੱਚਿਆਂ ਸਗੋਂ ਮਾਵਾਂ ਨੂੰ ਵੀ ਬਹੁਤ ਲਾਭ ਹੁੰਦੇ ਹਨ। ਉਨਾਂ ਕਿਹਾ ਕਿ ਕੋਵਿਡ ਹੋਣ ਦੀ ਸੂਰਤ ਵਿੱਚ ਵੀ  ਹਦਾਇਤਾਂ ਦੀ ਪਾਲਣਾ ਕਰਦਿਆਂ ਮਾਂ ਵਲੋਂ ਬੱਚੇ ਨੂੰ ਦੁੱਧ ਚੁੰਘਾਉਣਾ ਅਤਿ ਲਾਜ਼ਮੀ ਹੈ। ਉਨਾਂ ਮਾਂ ਦੇ ਦੁੱਧ ਦੇ ਹੋਰ ਵਿਕਲਪਾਂ, ਕਮਰਸ਼ੀਅਲ ਫਾਰਮੂਲਾ ਫੂਡਜ਼ ਆਦਿ ਦੇ ਪ੍ਰਚਾਰ ਤੋਂ ਬਚਣ ‘ਤੇ ਵੀ ਜ਼ੋਰ ਦਿੱਤਾ।  ਵਿਸ਼ਵ ਬੈ੍ਰਸਟਫੀਡਿੰਗ ਹਫਤੇ ਦੌਰਾਨ ਬੋਤਲ ਨਾਲ ਦੁੱਧ ਪਿਆਉਣ ਨੂੰ ਰੋਕਣ ਸਬੰਧੀ  ਵੀ ਜਾਗਰੂਕਤਾ ਪ੍ਰਦਾਨ ਕੀਤੀ ਜਾਵੇਗੀ। ਸਿਹਤ ਮੰਤਰੀ ਦੇ ਸਲਾਹਕਾਰ ਡਾ. ਪ੍ਰਭਦੀਪ ਕੌਰ ਜੌਹਲ ਨੇ ਦੱਸਿਆ ਕਿ ਬੱਚਿਆਂ ਨੂੰ ਮਾਂ ਦਾ ਦੁੱਧ ਪਿਲਾਉਣ ਸਮੇਂ ਔਰਤਾਂ ਦੀ ਨਿੱਜਤਾ ਯਕੀਨੀ ਬਣਾਉਣ ਲਈ ਸਾਰੀਆਂ ਸਿਹਤ ਸਹੂਲਤਾਂ ਦੇਣ ਲਈ ਇੱਕ ਵਿਸ਼ੇਸ਼ ਕਮਰਾ /ਜਗਾ ਵੀ ਰੱਖੀ ਗਈ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਪ੍ਰੋਗਰਾਮ ਅਫਸਰ ਡਾ. ਇੰਦਰਦੀਪ ਕੌਰ ਨੇ ਕਿਹਾ ਕਿ ਵਿਸ਼ਵ ਬੈ੍ਰਸਟਫੀਡਿੰਗ ਹਫਤੇ-2021 ਦਾ ਮੁੱਖ ਉਦੇਸ਼ ਔਰਤਾਂ ਵਿੱਚ ਨਵਜੰਮੇ ਬੱਚਿਆਂ ਨੂੰ ਦੁੱਧ ਪਿਆਉਣ ਦੇ ਰੁਝਾਨ ਨੂੰ ਵਧਾਉਣ ਲਈ ਮੌਕੇ ਪ੍ਰਦਾਨ ਕਰਨਾ ਅਤੇ ਲੋੜੀਂਦੇ ਯਤਨ ਕਰਨਾ ਹੈ। ਅਸੀਂ ਸਧਾਰਨ ਜਣੇਪੇ ਵਿੱਚ (ਇੱਕ ਘੰਟੇ ਦੇ ਅੰਦਰ) ਅਤੇ ਸੀ-ਸੈਕਸ਼ਨ (ਦੋ ਘੰਟਿਆਂ ਦੇ ਅੰਦਰ) ਦੌਰਾਨ ਮਾਂ ਦਾ ਦੁੱਧ ਪਿਆਉਣ ਦੀ ਸ਼ੁਰੂਆਤ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਹਨ। ਇਸ ਤੋਂ ਇਲਾਵਾ ਕਮਿਊਨਿਟੀ ਅਤੇ ਹਸਪਤਾਲ ਪੱਧਰ ‘ਤੇ 6 ਮਹੀਨਿਆਂ ਦੀ ਉਮਰ ਤੱਕ ਕੋਲੋਸਟ੍ਰਮ ਫੀਡਿੰਗ ਨੂੰ ਉਤਸ਼ਾਹਿਤ ਕਰਨ ਅਤੇ 2 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਵੀ ਮਾਂ ਦਾ ਦੁੱਧ ਚੁੰਘਾਉਣ ’ਤੇ ਧਿਆਨ ਕੇਂਦਰਤ ਕਰਨ ਦੀ ਲੋੜ ਹੈ।    

 

Tags: Balbir Singh Sidhu , Health and Family Welfare Minister , Punjab , Congress , Punjab Congress , Punjab Government , Government of Punjab , Breastfeeding , World Breastfeeding Week , Health Management Information System , Dr. Andesh Kang , Dr. Prabhdeep Kaur Johal , Dr. Inderdeep Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD