Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸਾ ਸਮਗਲਰਾਂ ਦੇ ਖ਼ਿਲਾਫ਼ ਕਾਰਵਾਈ ਨਾ ਕਰਨ ਦੀ ਨਾਕਾਮੀ ਅਧਿਕਾਰੀਆਂ 'ਤੇ ਪਾ ਰਹੇ ਨੇ ਕੈਪਟਨ ਅਮਰਿੰਦਰ: ਜਰਨੈਲ ਸਿੰਘ

ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਕੈਪਟਨ ਅਮਰਿੰਦਰ ਸਿੰਘ ਨੇ ਖਾਧੀ ਸੀ ਨਾ ਕਿ ਅਧਿਕਾਰੀਆਂ ਨੇ: ਜੈ ਕ੍ਰਿਸ਼ਨ ਸਿੰਘ ਰੋੜੀ

Web Admin

Web Admin

5 Dariya News

ਚੰਡੀਗੜ੍ਹ , 04 Aug 2021

Last updated on: Aug 04, 2021, 00:00 IST

'ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ੇ ਦਾ ਲੱਕ ਤੋੜਨ ਦਾ ਵਾਅਦਾ ਕਰਕੇ ਪੰਜਾਬ ਦੀਆਂ ਸੱਤਾ 'ਤੇ ਕਾਬਜ਼ ਹੋਈ ਕਾਂਗਰਸ ਦੇ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕ ਹੀ ਨਸਾ ਸਮੱਗਲਰਾਂ ਦੀ ਸਰਪ੍ਰਸਤੀ ਕਰ ਰਹੇ ਹਨ।' ਇਹ ਦੋਸ਼ ਪੰਜਾਬ ਦੀ ਕਾਂਗਰਸ ਸਰਕਾਰ 'ਤੇ ਲਾਉਂਦਿਆਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਤੇ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਨਾ ਕਰਨ ਦੀ ਨਾਕਾਮੀ ਅਧਿਕਾਰੀਆਂ ਦੇ ਸਿਰ 'ਤੇ ਮੜ੍ਹਨ ਦਾ ਯਤਨ ਕਰ ਰਹੇ ਹਨ।ਬੁੱਧਵਾਰ ਨੂੰ ਪਾਰਟੀ ਦਫ਼ਤਰ 'ਚ ਪ੍ਰੈੱਸ ਮਿਲਣੀ ਦੌਰਾਨ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਅਤੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਵਿੱਚ ਨਸਾ ਮਾਫ਼ੀਆ ਬੇਲਗ਼ਾਮ ਹੋ ਗਿਆ ਹੈ ਕਿਉਂਕਿ ਨਸਾ ਸਮੱਗਲਰਾਂ ਨੂੰ ਕਾਂਗਰਸੀ ਆਗੂਆਂ ਦੀ ਸਹਿ ਮਿਲ ਰਹੀ ਹੈ। ਚੋਣਾਂ ਨੇੜੇ ਦੇਖ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਨਸਾ ਸਮੱਗਲਰ ਹੁਣ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਦੀ ਕਿਸ਼ਤੀ ਵਿੱਚ ਸਵਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜਿਵੇਂ ਸੂਬੇ 'ਚ ਨਸਾ ਮਾਫ਼ੀਆ ਨੇ ਜਿਸ ਤਰ੍ਹਾਂ ਆਪਣੇ ਪੈਰ ਪਸਾਰੇ ਹਨ, ਉਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਨਸਾ ਦਾ ਲੱਕ ਤੋੜਨ ਦੇ ਦਾਅਵੇ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।

ਜਰਨੈਲ ਸਿੰਘ ਨੇ ਕਿਹਾ ਕਿ ਨਸਾ ਮਾਫ਼ੀਆ ਖ਼ਿਲਾਫ਼ ਬਣਾਈ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਦੱਬ ਕੇ ਬੈਠੇ ਹਨ ਕਿਉਂਕਿ ਇਸ ਰਿਪੋਰਟ ਵਿੱਚ ਕਾਂਗਰਸ ਪਾਰਟੀ ਦੇ ਆਗੂਆਂ ਦੇ ਨਾਂਅ ਵੱਡੇ ਨਸਾ ਸਮੱਗਲਰਾਂ ਵਜੋਂ ਦਰਜ ਹਨ। ਇਸੇ ਲਈ ਸਪੈਸ਼ਲ ਟਾਸਕ ਫੋਰਸ ਦੇ ਅਧਿਕਾਰੀ ਨਸ਼ੇ ਦੇ ਵੱਡੇ ਸਮੱਗਲਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੇ, ਜਦੋਂ ਕਿ ਗ੍ਰਹਿ ਵਿਭਾਗ ਦੇ ਅਧਿਕਾਰੀ ਨਸਾ ਸਮੱਲਗਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪੱਤਰ ਲਿਖ ਰਹੇ ਹਨ। ਉਨ੍ਹਾਂ ਕਿਹਾ ਕਿ ਨਸਾ ਸਮੱਗਲਰਾਂ ਬਾਰੇ ਐਸ.ਟੀ.ਐਫ ਵੱਲੋਂ ਦਿੱਤੀ ਰਿਪੋਰਟ ਨੂੰ ਕੈਪਟਨ ਸਰਕਾਰ ਵੱਲੋਂ ਜਾਣਬੁੱਝ ਕੇ ਅਦਾਲਤੀ ਕਾਰਵਾਈ ਲਈ ਪੇਸ਼ ਨਹੀਂ ਕੀਤੀ ਜਾਂਦਾ ਤਾਂ ਜੋ ਅਦਾਲਤੀ ਕਾਰਵਾਈ ਦਾ ਬਹਾਨਾ ਬਣਾ ਕੇ ਵੱਡੇ ਸਮੱਗਲਰਾਂ ਨੂੰ ਬਚਾਇਆ ਜਾ ਸਕੇ। ਇਸੇ ਗੱਲ ਦਾ ਖ਼ੁਲਾਸਾ ਐਸ.ਟੀ.ਐਫ ਦੇ ਅਧਿਕਾਰੀ ਦੇ ਬਿਆਨਾਂ ਤੋਂ ਹੁੰਦਾ ਹੈ।ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕਟਹਿਰੇ ਵਿੱਚ ਖੜ੍ਹਾ ਕਰਦਿਆਂ ਕਿਹਾ ਕਿ ਸ੍ਰੀ ਗੁੱਟਕਾ ਸਾਹਿਬ ਦੀ ਸਹੁੰ ਕੈਪਟਨ ਅਮਰਿੰਦਰ ਸਿੰਘ ਨੇ ਖਾਧੀ ਸੀ ਨਾ ਕਿ ਅਧਿਕਾਰੀਆਂ ਨੇ, ਇਸ ਲਈ ਨਸਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਵੀ ਮੁੱਖ ਮੰਤਰੀ ਨੇ ਹੀ ਕਰਨੀ ਹੈ। ਰੋੜੀ ਨੇ ਪੁੱਛਿਆ ਕਿ ਸਰਕਾਰ ਐਸ.ਟੀ.ਐਫ ਦੀ ਰਿਪੋਰਟ ਵਿੱਚ ਸ਼ਾਮਲ ਸਮੱਗਲਰਾਂ ਦੇ ਨਾਵਾਂ ਦਾ ਖ਼ੁਲਾਸਾ ਲੋਕਾਂ ਅੱਗੇ ਕਿਉਂ ਨਹੀਂ ਕਰ ਰਹੀ? ਕੀ ਕਾਂਗਰਸ ਸਰਕਾਰ ਵਿੱਚ ਨਸਾ ਸਮੱਗਲਰਾਂ ਦੀ ਪੁਸਨਪਨਾਹੀ ਕਰ ਰਹੀ ਹੈ ਜਾਂ ਸਰਕਾਰ ਦੇ ਨੁਮਾਇੰਦੇ ਇਸ ਕਾਲੇ ਖੇਲ ਵਿੱਚ ਸ਼ਾਮਲ ਹਨ? ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਐਸ.ਟੀ.ਐਫ ਦੀ ਰਿਪੋਰਟ ਵਿੱਚ ਦਰਜ ਨਸਾ ਸਮੱਗਲਰਾਂ ਦੇ ਨਾਂਅ ਪੰਜਾਬ ਦੇ ਲੋਕਾਂ ਨੂੰ ਦੱਸੇ ਜਾਣ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

 

Tags: Jarnail Singh , AAP , Aam Aadmi Party , AAP Punjab , Jai Kishan Singh Rodi , Harchand Singh Barsat

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD