Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕੈਪਟਨ ਅਮਰਿੰਦਰ ਸਿੰਘ ਨੇ ਜੇ.ਕੇ. ਗਰੁੱਪ ਨੂੰ ਲੁਧਿਆਣਾ ਸਾਈਕਲ ਵੈਲੀ ’ਚ ਇਕਾਈ ਸਥਾਪਤ ਕਰਨ ਲਈ 17 ਏਕੜ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ

Captain Amarinder Singh, Amarinder Singh, Punjab Pradesh Congress Committee, Congress, Punjab Congress, Chief Minister of Punjab, Punjab Government, Government of Punjab, Ludhiana Cycle Valley, Invest Punjab, JK Paper Ltd., Harsh Pati Singhania, JK Paper Limited, Hero Cycles Limited, Rajat Aggarwal, Vini Mahajan, Aditya Birla Group

Web Admin

Web Admin

5 Dariya News

ਚੰਡੀਗੜ੍ਹ , 04 Aug 2021

Last updated on: Aug 04, 2021, 00:00 IST

ਸੂਬੇ ਵਿੱਚ ਜੇ.ਕੇ. ਗਰੁੱਪ ਵੱਲੋਂ 150 ਕਰੋੜ ਰੁਪਏ ਦੀ ਲਾਗਤ ਨਾਲ ਪਹਿਲੀ ਇਕਾਈ ਸਥਾਪਤ ਕਰਨ ਦੀ ਯੋਜਨਾ ਦਾ ਸਵਾਗਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਲੁਧਿਆਣਾ ਵਿਚਲੀ ਹਾਈਟੈੱਕ ਵੈਲੀ ਵਿਖੇ 40 ਕਰੋੜ ਦੀ ਕੀਮਤ ਵਾਲੀ 17 ਏਕੜ ਜ਼ਮੀਨ ਦਾ ਅਲਾਟਮੈਂਟ ਪੱਤਰ ਸੌਂਪਿਆ। ਗਰੁੱਪ ਵੱਲੋਂ ਸਾਈਕਲ ਵੈਲੀ ਵਿਖੇ ਕੋਰੂਗੇਟਿਡ ਪੈਕੇਜਿੰਗ ਕਾਗਜ ਉਤਪਾਦਨ ਇਕਾਈ ਸਥਾਪਤ ਕੀਤੇ ਜਾਣ ਦੀ ਯੋਜਨਾ ਹੈ।  ਇਹ ਪੰਜਾਬ ਵਿੱਚ 15 ਦਿਨਾਂ ਦੇ ਦੌਰਾਨ ਵੱਡੀ ਪੱਧਰ ਦੀ ਨਿਵੇਸ਼ ਯੋਜਨਾ ਵਾਲਾ ਦੂਜਾ ਵੱਡਾ ਗਰੁੱਪ ਹੈ। ਹਾਲ ਹੀ ਵਿੱਚ ਆਦਿੱਤਿਆ ਬਿਰਲਾ ਗਰੁੱਪ ਨੇ ਸੂਬੇ ਵਿੱਚ ਜ਼ਮੀਨ ਖਰੀਦੀ ਅਤੇ 1500 ਕਰੋੜ ਰੁਪਏ ਦੇ ਨਿਵੇਸ਼ ਵਾਲੇ ਦੋ ਪ੍ਰਾਜੈਕਟਾਂ ਨੂੰ ਅੰਤਿਮ ਰੂਪ ਦਿੱਤਾ।ਮੁੱਖ ਮੰਤਰੀ ਨੇ ਜੇ.ਕੇ. ਗਰੁੱਪ ਨੂੰ ਮੌਜੂਦਾ ਇਕਾਈ ਸਥਾਪਤ ਕਰਨ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਉਮੀਦ ਜਤਾਈ ਕਿ ਭਵਿੱਖ ਵਿੱਚ ਹੋਰ ਵਧੇਰੇ ਨਿਵੇਸ਼ ਸੂਬੇ ਵਿੱਚ ਹੋਵੇਗਾ। ਉਨਾਂ ਵੱਲੋਂ ਗਰੁੱਪ ਨੂੰ ਇਹ ਭਰੋਸਾ ਵੀ ਦਿੱਤਾ ਗਿਆ ਕਿ ਇਸ ਪ੍ਰਾਜੈਕਟ ਨੂੰ ਵਪਾਰਕ ਰੂਪ ਵਿੱਚ ਚਲਾਏ ਜਾਣ ਦੌਰਾਨ ਹਰ ਪ੍ਰਕਾਰ ਦੀ ਮਦਦ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਨਿਵੇਸ਼ਕ ਪੱਖੀ ਨੀਤੀ ਅਤੇ ਦਿਲ ਖਿਚਵੀਆਂ ਸਹੂਲਤਾਂ ਕਾਰਨ ਪੰਜਾਬ ਹੁਣ ਪੂਰੇ ਦੇਸ਼ ਵਿੱਚ ਨਿਵੇਸ਼ ਕਰਨ ਲਈ ਸਭ ਤੋਂ ਤਰਜੀਹੀ ਸੂਬਾ ਬਣ ਗਿਆ ਹੈ। ਉਨਾਂ ਅੱਗੇ ਕਿਹਾ ਕਿ ਇਨਵੈਸਟ ਪੰਜਾਬ ਵੱਲੋਂ ਬੀਤੇ ਚਾਰ ਸਾਲ ਦੌਰਾਨ 2900 ਤੋਂ ਜ਼ਿਆਦਾ ਪ੍ਰਾਜੈਕਟ ਤਜਵੀਜ਼ਾਂ ਰਾਹੀਂ 91000 ਕਰੋੜ ਰੁਪਏ ਦੇ ਨਿਵੇਸ਼ ਲਿਆਉਣ ਵਿੱਚ ਮਦਦ ਕੀਤੀ ਗਈ ਹੈ ਅਤੇ ਇਨਾਂ ਵਿੱਚੋਂ 50 ਫੀਸਦੀ ਵਿੱਚ ਵਪਾਰਕ ਉਤਪਾਦਨ ਪਹਿਲਾਂ ਹੀ ਸ਼ੁਰੂ ਹੋ ਚੁੱਕਿਆ ਹੈ। ਮੁੱਖ ਮੰਤਰੀ ਨੇ ਇਸ ਗੱਲ ’ਤੇ ਤਸੱਲੀ ਪ੍ਰਗਟ ਕੀਤੀ ਕਿ ਸੂਬੇ ਵਿੱਚ ਕੋਵਿਡ-19 ਮਹਾਮਾਰੀ ਦੌਰਾਨ ਵੀ ਵੱਡੀ ਪੱਧਰ ’ਤੇ ਨਿਵੇਸ਼ ਹੋਇਆ।ਇਸ ਗਰੁੱਪ ਦੀ ਇਕਾਈ ਵੱਲੋਂ ਮੁੱਢਲੇ ਤੌਰ ’ਤੇ ਕੱਚਾ ਮਾਲ ਜਿਵੇਂ ਕਿ ਵੇਸਟ ਪੇਪਰ, ਦੇਸ਼ ਦੇ ਵੱਖੋ-ਵੱਖ ਭਾਗਾਂ ਤੋਂ ਹਾਸਲ ਕਰਕੇ ਤਿਆਰ ਮਾਲ ਸਪਲਾਈ ਕੀਤਾ ਜਾਵੇਗਾ ਜੋਕਿ ਕੋਰੂਗੇਟਿਡ (ਤਹਿ ਵਾਲਾ) ਪੈਕੇਜਿੰਗ ਕਾਗਜ਼ ਹੋਵੇਗਾ ਅਤੇ ਪੰਜਾਬ ਤੋ ਇਲਾਵਾ ਹੋਰਨਾਂ ਸੂਬਿਆਂ ਦੇ ਉਦਯੋਗਾਂ ਨੂੰ ਵੀ ਸਪਲਾਈ ਕੀਤਾ ਜਾਵੇਗਾ। 

ਇਸ ਨਾਲ ਪੰਜਾਬ ਵਿਚਲੇ ਵੇਸਟ ਪੇਪਰ ਉਦਯੋਗ ਨੂੰ ਹੁਲਾਰਾ ਮਿਲੇਗਾ ਅਤੇ ਸੂਬੇ ਵਿੱਚ ਇਸ ਇਕਾਈ ਦੀ ਮੌਜੂਦਗੀ ਨਾਲ ਸਥਾਨਕ ਪੱਧਰ ਦੇ ਉਦਯੋਗਾਂ ਨੂੰ ਸੂਬੇ ਵਿਚੋਂ ਹੀ ਪੈਕੇਜਿੰਗ ਦਾ ਸਮਾਨ ਹਾਸਲ ਕਰਨ ਵਿੱਚ ਮਦਦ ਮਿਲੇਗੀ ਜਿਸ ਨਾਲ ਉਨਾਂ ਦੀਆਂ ਵਸਤੂਆਂ ਕਿਫਾਇਤੀ ਕੀਮਤ ’ਤੇ ਉਪਲੱਬਧ ਹੋਣਗੀਆਂ। ਇਸ ਤੋਂ ਇਲਾਵਾ ਜ਼ਿਆਦਾਤਰ ਉਤਪਾਦਾਂ ਦੀ ਖਪਤ ਸੂਬੇ ਵਿੱਚ ਹੀ ਹੋਣ ਕਾਰਨ ਸੂਬੇ ਦੇ ਜੀ.ਐਸ.ਟੀ. ਮਾਲੀਏ ਵਿੱਚ ਵਾਧਾ ਵੀ ਹੋਵੇਗਾ।ਇਨਵੈਸਟ ਪੰਜਾਬ ਦੇ ਸੀ.ਈ.ਓ. ਰਜਤ ਅਗਰਵਾਲ ਨੇ ਸੂਬੇ ਦੀ ਨਿਵੇਸ਼ ਪ੍ਰੋਤਸਾਹਨ ਏਜੰਸੀ ਇਨਵੈਸਟ ਪੰਜਾਬ, ਜਿਸ ਨੂੰ ਭਾਰਤ ਸਰਕਾਰ ਦੁਆਰਾ ਹਾਲ ਹੀ ਵਿੱਚ ਸਰਵੋਤਮ ਕਾਰਗੁਜਾਰੀ ਵਾਲੀ ਏਜੰਸੀ ਐਲਾਨਿਆ ਗਿਆ ਹੈ, ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨਾਂ ਅੱਗੇ ਦੱਸਿਆ ਕਿ ਲੁਧਿਆਣਾ ਵਿਖੇ ਹਾਈਟੇਕ ਸਾਈਕਲ ਵੈਲੀ ਸੰਭਾਵੀ ਨਿਵੇਸ਼ਕਾਂ ਨੂੰ ‘ਪਲੱਗ ਐਂਡ ਪਲੇਅ’ ਪ੍ਰਕਾਰ ਦਾ ਉੱਚ ਗੁਣਵੱਤਾ ਵਾਲਾ ਢਾਂਚਾ ਮੁਹੱਈਆ ਕਰਵਾ ਰਹੀ ਹੈ ਅਤੇ ਇਹੀ ਕਾਰਨ ਹੈ ਕਿ ਹੀਰੋ ਸਾਈਕਲਜ਼, ਆਦਿੱਤਿਆ ਬਿਰਲਾ ਗਰੁੱਪ, ਜੇ.ਕੇ. ਪੇਪਰ ਲਿਮਿਟਡ ਅਤੇ ਹੀਰੋ ਸਾਈਕਲਜ਼ ਲਿਮਿਟਡ ਵਰਗੇ  ਉੱਘੇ ਉਦਯੋਗਿਕ ਸਮੂਹਾਂ ਵੱਲੋਂ ਵੈਲੀ ਵਿਖੇ ਪਹਿਲਾਂ ਹੀ ਆਪਣੀਆਂ ਇਕਾਈਆਂ ਸਥਾਪਤ ਕਰ ਦਿੱਤੀਆਂ ਗਈਆਂ ਹਨ ਜੋ ਕਿ ਹਰ ਸਾਲ ਚਾਰ ਮਿਲੀਅਨ ਸਾਈਕਲ ਦੀ ਉਤਪਾਦਨ ਸਮੱਰਥਾ ਰੱਖਦੀਆਂ ਹਨ ਜਿਨਾਂ ਵਿੱਚ ਖਾਸਤੌਰ ’ਤੇ ਈ-ਬਾਈਕ ਅਤੇ ਪ੍ਰੀਮੀਅਮ ਬਾਈਕ ਸ਼ਾਮਲ ਹਨ। ਰਜਤ ਅਗਰਵਾਲ ਨੇ ਅੱਗੇ ਕਿਹਾ ਕਿ ਜੇ.ਕੇ ਗਰੁੱਪ ਵੱਲੋਂ ਆਪਣੇ ਸੰਭਾਵੀ ਪਲਾਂਟ ਦੀ ਉਸਾਰੀ ਛੇਤੀ ਸ਼ੁਰੂ ਕਰਨ ਅਤੇ ਇਕ ਸਾਲ ਦੇ ਅੰਦਰ ਵਪਾਰਕ ਉਤਪਾਦਨ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ।ਇਸ ਮੌਕੇ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹੋਏ ਜੇ.ਕੇ. ਪੇਪਰ ਲਿਮਟਿਡ ਦੇ ਵਾਈਸ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਹਰਸ਼ ਪਤੀ ਸਿੰਘਾਨੀਆ ਨੇ ਪੰਜਾਬ ਦੇ ਢੁੱਕਵੇਂ ਉਦਯੋਗਿਕ ਮਾਹੌਲ ਅਤੇ ਨੀਤੀਆਂ ਤੇ ਵਪਾਰ ਕਰਨ ਲਈ ਸੁਖਾਲੇ ਵਾਤਾਵਰਣ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਵੱਡਾ ਕਾਰਨ ਦੱਸਿਆ।ਇਸ ਮੌਕੇ ਹਰਸ਼ ਪਤੀ ਸਿੰਘਾਨੀਆ ਦੇ ਪੁੱਤਰ ਅਤੇ ਜੇ.ਕੇ. ਗਰੁੱਪ ਦੇ ਡੇਅਰੀ ਤੇ ਫੂਡ ਬਿਜ਼ਨਸ ਦੇ ਮੁਖੀ ਚੈਤੰਨਿਆ ਹਰੀ ਸਿੰਘਾਨੀਆ ਨੇ ਵੀ ਵਫ਼ਤ ਵਿੱਚ ਸ਼ਮੂਲੀਅਤ ਕੀਤੀ। ਸੂਬੇ ਵਿੱਚ ਕਿਸਾਨੀ ਭਾਈਚਾਰੇ ਦੀ ਭਲਾਈ ਦੀਆਂ ਸੰਭਾਵਨਾਵਾਂ ਨੂੰ ਵੇਖਦੇ ਹੋਏ ਮੁੱਖ ਮੰਤਰੀ ਨੇ ਉਨਾਂ ਨੂੰ ਡੇਅਰੀ ਅਤੇ ਫੂਡ ਖੇਤਰ ਵਿੱਚ ਸੂਬੇ ’ਚ ਨਿਵੇਸ਼ ਦੇ ਮੌਕੇ ਤਲਾਸ਼ਣ ਦਾ ਸੱਦਾ ਦਿੱਤਾ। ਇਸ ਮੌਕੇ ਮੁੱਖ ਸਕੱਤਰ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਨਿਵੇਸ਼ ਪ੍ਰੋਤਸਾਹਨ ਹੁਸਨ ਲਾਲ, ਸਲਾਹਕਾਰ ਨਿਵੇਸ਼ ਪ੍ਰੋਤਸਾਹਨ ਮੇਜਰ ਬੀ.ਐਸ.ਕੋਹਲੀ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਕਾਰਪੋਰੇਸ਼ਨ ਦੀ ਮੈਨੇਜਿੰਗ ਡਾਇਰੈਕਟਰ ਨੀਲਿਮਾ ਵੀ ਹਾਜ਼ਰ ਸਨ। 

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chief Minister of Punjab , Punjab Government , Government of Punjab , Ludhiana Cycle Valley , Invest Punjab , JK Paper Ltd. , Harsh Pati Singhania , JK Paper Limited , Hero Cycles Limited , Rajat Aggarwal , Vini Mahajan , Aditya Birla Group

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD