Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਆਜਾਦੀ ਦਿਹਾੜੇ ਮੌਕੇ ਹੋਵੇਗਾ ਬੱਚਿਆ ਦਾ ਸੱਭਿਆਚਾਰਕ ਪ੍ਰੋਗਰਾਮ :ਡੀ.ਸੀ.

ਪੁਲਿਸ ਦੇ ਜਵਾਨਾਂ, ਐਨ ਸੀ ਸੀ ਕੈਡਿਟਾਂ ਦੀ ਪਰੇਡ ਅਤੇ ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਹੋਣਗੀਆਂ ਖਿੱਚ ਦਾ ਕੇਂਦਰ : ਸੁਰਭੀ ਮਲਿਕ

DC Fatehgarh Sahib, Surbhi Malik, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Aug 2021

Last updated on: Aug 06, 2021, 00:00 IST

ਕੋਰੋਨਾ ਦੀ ਮਾਰ ਹੇਠ ਜਿੱਥੇ ਸਮੁੱਚੀ ਮਾਨਵਜਾਤੀ ਆ ਚੁੱਕੀ ਹੈ ਉੱਥੇ ਹੀ ਸਾਡੇ ਰਾਸਟਰੀ ਤਿਉਹਾਰਾਂ ਅਤੇ ਸਮਾਜਿਕ ਗਤੀਵਿਧੀਆਂ ਤੇ ਵੀ ਵੱਡੇ ਪੈਮਾਨੇ ਤੇ ਪਾਬੰਦੀਆਂ ਲੱਗੀਆਂ ਹੋਈਆਂ ਹਨ।  ਬੀਤੇ ਦੋ ਰਾਸਟਰੀ ਤਿਊਹਾਰ ਜਿੰਨਾਂ ਵਿੱਚ ਪਿਛਲੇ ਸਾਲ ਦਾ ਆਜਾਦੀ ਦਿਵਸ ਅਤੇ ਇਸ ਸਾਲ ਦਾ ਗਣਤੰਤਰ ਦਿਵਸ ਬੜੇ ਹੀ ਸਾਦਗੀ ਨਾਲ ਮਨਾਇਆ ਗਿਆ ਸੀ। ਪਰ ਹੁਣ ਜਿਲ੍ਹੇ ਵਿੱਚ ਕੋਰੋਨਾ ਤੇ ਕਾਫੀ ਹੱਦ ਤੱਕ ਠੱਲ ਪਾਈ ਜਾ ਚੁੱਕੀ ਹੈ ਅਤੇ ਵੈਕਸੀਨੇਸ਼ਨ ਦਾ ਕੰਮ ਵੀ ਬੜੀ ਤੇਜੀ ਨਾਲ ਚੱਲ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ  ਇਸ ਸਾਲ  ਆਜਾਦੀ ਦਿਹਾੜੇ ਮੌਕੇ ਬੱਚਿਆ ਦਾ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਕੂਲ ਖੁੱਲੇ ਹੋਏ ਬਹੁਤ ਜਿਆਦਾ ਸਮਾਂ ਨਹੀਂ ਹੋਇਆ ਹੈ ਅਤੇ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਵੀ ਅਜੇ ਬਹੁਤ ਜਿਆਦਾ ਨਹੀਂ ਹੈ। ਪਰ ਰਾਜ ਸਰਕਾਰ ਤੋਂ ਪ੍ਰਾਪਤ ਨਵੇਂ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਜਿਲ੍ਹਾ ਪ੍ਰਸ਼ਾਸ਼ਨ ਨੇ ਇਹ ਫੈਸਲਾ ਲਿਆ ਹੈ ਕਿ ਸਕੂਲੀ ਬੱਚਿਆਂ ਦੇ ਸੱਭਿਆਚਾਰਕ ਪ੍ਰੋਗਰਾਮ ਨੂੰ ਇਸ ਵਾਰ ਦੇ ਆਜਾਦੀ ਦਿਹਾੜੇ ਵਿੱਚ ਸ਼ਾਮਲ ਕੀਤਾ ਜਾਵੇ। ਸ੍ਰੀਮਤੀ  ਸੁਰਭੀ ਮਲਿਕ ਨੇ ਕਿਹਾ ਕੇ ਲੰਮੇ ਸਮੇਂ ਤੋਂ ਬੱਚੇ ਆਪਣੇ ਘਰਾਂ ਵਿੱਚ ਪਾਬੰਦੀਆਂ ਵਿੱਚ ਰਹਿ ਰਹੇ ਹਨ। ਜਿਸ ਨਾਲ ਮਨੋਬਲ ਤੇ ਥੋੜਾ ਅਸਰ ਪਿਆ ਹੈ।  ਇਸ ਨੂੰ ਉੱਚਾ ਚੁੱਕਣ ਲਈ  ਸਿੱਖਿਆ ਦੇ ਨਾਲ ਨਾਲ ਹੋਰ ਗਤੀਵਿਧੀਆਂ ਦੀ ਲੋੜ ਹੈ। 

ਖੇਡ ਸਟੇਡੀਅਮ, ਮਾਧੋਪੁਰ ਵਿਖੇ ਜਿਲ੍ਹਾ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਇਸ ਵਾਰ ਦੇ ਆਜਾਦੀ ਦਿਹਾੜੇ ਦਾ ਮੁੱਖ ਖਿੱਚ ਦਾ ਕੇਂਦਰ ਗਿੱਧੇ ਭੰਗੜੇ ਦੇ ਨਾਲ ਨਾਲ ਪੰਜਾਬ ਪੁਲਿਸ ਦੇ ਜਵਾਨਾਂ, ਐਨ ਸੀ ਸੀ ਕੈਡਿਟਾਂ ਦੀ ਪਰੇਡ ਅਤੇ ਵੱਖ ਵੱਖ ਵਿਭਾਗਾਂ ਦੀਆਂ ਝਾਕੀਆਂ ਹੋਣਗੀਆਂ। ਡਿਪਟੀ ਕਮਿਸ਼ਨਰ ਨੇ ਸਟੇਡੀਅਮ ਦਾ ਦੌਰਾ ਕਰਨ ਤੋਂ ਬਾਅਦ ਸਫਾਈ, ਮੁਰੰਮਤ ਆਦਿ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ 11 ਅਗਸਤ ਤੋਂ ਪਹਿਲਾਂ ਹਰ ਤਰ੍ਹਾਂ ਦੀ ਤਿਆਰੀ ਮੁਕੰਮਲ ਕਰ ਲਈ ਜਾਵੇ।ਸਟੇਡੀਅਮ ਦੇ ਆਲੇ ਦੁਆਲੇ ਲਾਈਟਾਂ ਅਤੇ ਸੀਸੀਟੀਵੀ ਕੈਮਰੇ ਲਗਾ ਦਿੱਤੇ ਜਾਣ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ 09 ਅਗਸਤ ਤੋਂ ਰਿਹਰਸਲਾਂ ਸੁਰੂ ਹੋ ਜਾਣਗੀਆਂ ਇਸ ਲਈ ਸਟੇਡੀਅਮ ਚ ਪੀਣ ਵਾਲੇ ਸਾਫ ਪਾਣੀ ਅਤੇ ਸਕੂਲੀ ਬੱਚਿਆਂ ਲਈ ਰਿਫਰੈਸ਼ਮੈਂਟ ਦਾ ਸੁਚੱਜਾ ਪ੍ਰਬੰਧ ਕੀਤਾ ਜਾਵੇ । ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਇੱਕ ਮੈਡੀਕਲ ਟੀਮ ਸਵੇਰੇ 09 ਵਜੇ ਤੋਂ 12 ਵਜੇ ਤੱਕ ਸਟੇਡੀਅਮ ਵਿੱਚ ਮੌਜੂਦ ਰਹੇ।ਇਸ ਮੌਕੇ ਜਿਲ੍ਹਾ ਪੁਲਿਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ(ਜਨਰਲ) ਸ੍ਰੀ ਰਜੇਸ਼ ਧੀਮਾਨ, ਸਹਾਇਕ ਕਮਿਸ਼ਨਰ (ਸਿਕਾਇਤਾਂ) ਸ੍ਰੀ ਹਰਕਮਲਜੀਤ ਸਿੰਘ, ਐਸ ਡੀ ਐਮ ਫਤਹਿਗੜ੍ਹ ਸਾਹਿਬ ਡਾ.ਸੰਜੀਵ ਕੁਮਾਰ, ਐਸ ਪੀ ਸ੍ਰੀ ਹਰਪਾਲ ਸਿੰਘ, ਡੀ ਐਸ ਪੀ ਸ੍ਰੀ ਹਰਦੀਪ ਸਿੰਘ ਬਡੂੰਗਰ, ਡੀ ਐਸ ਪੀ ਮਨਜੀਤ ਸਿੰਘ, ਜਿਲ੍ਹਾ ਖੁਰਾਕ ਤੇ ਕੰਟਰੋਲਰ ਅਫਸਰ ਸ਼੍ਰੀਮਤੀ ਰਵਿੰਦਰ ਕੌਰ, ਡਿਪਟੀ ਜਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਗੁਰਪ੍ਰੀਤ ਕੌਰ, ਜਿਲ੍ਹਾ ਖੇਡ ਅਫਸਰ ਸ੍ਰੀ ਰਾਹੁਲਦੀਪ ਸਿੰਘ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਜੌਨੀ ਖੰਨਾ, ਸਹਾਇਕ ਸਿਵਲ ਸਰਜਨ ਸਵਪਨਦੀਪ ਕੌਰ, ਤਹਿਸੀਲਦਾਰ ਸ੍ਰੀ ਗੁਰਜਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: DC Fatehgarh Sahib , Surbhi Malik , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD