Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਹਾਕੀ ਖਿਡਾਰੀ ਰੁਪਿੰਦਰ ਪਾਲ ਸਿੰਘ ਦੇ ਪਿਤਾ ਨੂੰ ਡੀ.ਸੀ ਵੱਲੋਂ ਕੀਤਾ ਗਿਆ ਸਨਮਾਨਿਤ

ਜ਼ਿਲ੍ਹਾ ਵਾਸੀਆਂ ਵਿੱਚ ਪਾਈ ਜਾ ਰਹੀ ਹੈ ਭਾਰੀ ਖੁਸ਼ੀ

DC Faridkot, Vimal Kumar Setia, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 06 Aug 2021

Last updated on: Aug 06, 2021, 00:00 IST

ਟੋਕੀਓ ਓਲੰਪਿੰਕ 2020 ਵਿਚ ਭਾਰਤ ਦੀ ਹਾਕੀ ਟੀਮ ਦੁਆਰਾ ਕਾਂਸੀ ਦਾ ਤਗਮਾਂ ਜਿੱਤਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ ਵਾਲੇ ਫਰੀਦਕੋਟ ਦੇ ਹੋਣਹਾਰ ਖਿਡਾਰੀ ਰੁਪਿੰਦਰਪਾਲ ਸਿੰਘ ਨੇ ਨਾ ਸਿਰਫ ਭਾਰਤ ਨੂੰ ਜਿੱਤ ਦਵਾਈ ਬਲਕਿ ਫਰੀਦਕੋਟ ਸ਼ਹਿਰ / ਮਾਤਾ ਪਿਤਾ  ਦਾ ਨਾਂ ਵੀ ਦੁਨੀਆ ਭਰ ਵਿੱਚ ਰੌਸ਼ਨ ਕੀਤਾ ਹੈ ਜੋ ਕਿ ਫਰੀਦਕੋਟ ਲਈ ਮਾਣ ਵਾਲੀ ਗੱਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ  ਸ੍ਰੀ ਵਿਮਲ ਕੁਮਾਰ ਸੇਤੀਆ ਨੇ ਹਾਕੀ ਖਿਡਾਰੀ ਦੇ ਪਿਤਾ ਅਤੇ ਭਰਾ ਨੂੰ ਸਨਮਾਨਿਤ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਵਿਸ਼ੇਸ਼ ਤੌਰ ਤੇ ਐਸਟ੍ਰੋਟਰਫ ਹਾਕੀ ਸਟੇਡੀਅਮ ਫਰੀਦਕੋਟ ਵਿਖੇ ਸਮੂਹ ਹਾਕੀ ਪ੍ਰੇਮੀਆਂ ਨੂੰ ਵਧਾਈ ਦੇਣ ਪਹੁੰਚੇ ਸਨ।ਇਸ ਦੌਰਾਨ ਉਨ੍ਹਾਂ  ਨੇ ਜਿਲ੍ਹਾ ਫਰੀਦਕੋਟ ਵਿਚ ਚਲ ਰਹੇ ਵੱਖ ਵੱਖ ਗੇਮਾਂ ਦੇ ਕੋਚਿੰਗ ਸੈਂਟਰਾਂ ਦੇ ਖਿਡਾਰੀਆਂ ਨੂੰ ਉਤਸਾਹਿਤ ਕੀਤਾ ਅਤੇ ਰੁਪਿੰਦਰ ਪਾਲ ਸਿੰਘ ਦੀ ਤਰ੍ਹਾਂ ਅੰਤਰ ਰਾਸਟਰੀ ਪੱਧਰ ਤੇ ਆਪਣੀ-ਆਪਣੀ ਖੇਡ ਫੀਲਡ ਵਿਚ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਉਹਨਾ ਵੱਲੋਂ ਖਿਡਾਰੀਆਂ ਨੂੰ ਓਲੰਪਿਕ ਗੇਮਾਂ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਅਤੇ ਇਸ ਦੀ ਮਹੱਤਤਾ ਬਾਰੇ ਦੱਸਿਆ ।ਇਸ ਮੌਕੇ ਸ. ਹਰਬੰਸ ਸਿੰਘ ਅੰਤਰ ਰਾਸਟਰੀ ਹਾਕੀ ਅੰਪਾਇਰ ਅਤੇ ਰਿਟਾ. ਜਿਲ੍ਹਾ ਖੇਡ ਅਫਸਰ, ਫਰੀਦਕੋਟ ਦੁਆਰਾ ਓਲੰਪੀਅਨ ਰੁਪਿੰਦਰਪਾਲ ਸਿੰਘ ਦੇ ਖੇਡ ਕੈਰੀਅਰ ਬਾਰੇ ਸਮੂਹ ਖਿਡਾਰੀਆਂ ਨੂੰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਓਲੰਪੀਅਨ ਰੁਪਿੰਦਰਪਾਲ ਸਿੰਘ ਦੇ ਪਿਤਾ ਸ. ਹਰਿੰਦਰ ਸਿੰਘ ਅਤੇ ਉਹਨਾ ਦੇ ਵੱਡੇ  ਭਰਾ ਸ. ਅਮਰਬੀਰ ਸਿੰਘ ਅਤੇ ਨਵਰਤਨ ਸਿੰਘ ਵੀ ਮੌਜੂਦ ਸਨ। ਡਿਪਟੀ ਕਮਿਸਨਰ  ਨੇ ਉਹਨਾਂ ਨੂੰ ਬਹੁਤ ਬਹੁਤ ਵਧਾਈ ਦਿੱਤੀ ਅਤੇ ਸਨਮਾਨਿਤ ਵੀ ਕੀਤਾ।ਸ੍ਰੀ ਪਰਮਿੰਦਰ ਸਿੰਘ ਜਿਲ੍ਹਾ ਖੇਡ ਅਫਸਰ, ਵੱਲੋਂ ਡਿਪਟੀ ਕਮਿਸਨਰ ਨੂੰ ਐਸਟ੍ਰੋਟਰਫ ਹਾਕੀ ਸਟੇਡੀਅਮ ਫਰੀਦਕੋਟ ਵਿਖੇ ਪਹੁੰਚਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਤੇ ਸ. ਹਰਬੰਸ ਸਿੰਘ ਅੰਤਰ ਰਾਸਟਰੀ ਹਾਕੀ ਅੰਪਾਇਰ ਅਤੇ ਜਿਲ੍ਹਾ ਖੇਡ ਅਫਸਰ, ਫਰੀਦਕੋਟ (ਰਿਟਾ.), ਸ. ਜਗਤਾਰ ਸਿੰਘ ਐਡਵੋਕੇਟ, ਸ. ਜ਼ਗਪਾਲ ਸਿੰਘ ਬਰਾੜ ਤੋਂ ਇਲਾਵਾ ਖੇਡ ਵਿਭਾਗ ਦੇ ਕੋਚਿਜ ਸ੍ਰੀ ਬਲਜਿੰਦਰ ਸਿੰਘ ਹਾਕੀ ਕੋਚ, ਸ੍ਰੀ ਦਰਸਨਪਾਲ ਸ਼ਰਮਾਂ ਹੈਂਡਬਾਲ ਕੋਚ, ਸ੍ਰੀ ਚਰਨਜੀਵ ਸਿੰਘ ਹੈਂਡਬਾਲ ਕੋਚ, ਸ੍ਰੀ ਇੰਦਰਜੀਤ ਸਿੰਘ ਕੁਸ਼ਤੀ ਕੋਚ, ਸ੍ਰੀ ਖੁਸਵਿੰਦਰ ਸਿੰਘ ਕੁਸ਼ਤੀ ਕੋਚ, ਸ੍ਰੀ ਮਤੀ ਮਨਜੀਤ ਕੌਰ ਕਬੱਡੀ ਕੋਚ, ਸ੍ਰੀ ਹਰਮਨਜੀਤ ਸਿੰਘ ਤੈਰਾਕੀ ਕੋਚ, ਸ੍ਰੀ ਗੁਰਸਿਮਰਨ ਸਿੰਘ ਅਥਲੈਟਿਕਸ ਕੋਚ, ਸ੍ਰੀ ਮਤੀ ਸੁਖਰਾਜ ਕੌਰ ਸ਼ੁਟਿੰਗ ਕੋਚ ਅਤੇ ਸਮੂਹ ਸਟਾਫ ਖੇਡ ਵਿਭਾਗ ਹਾਜਰ ਸਨ।

 

Tags: DC Faridkot , Vimal Kumar Setia , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD