Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

58 ਬਟਾਲੀਅਨ ਸੀਮਾ ਸੁਰੱਖਿਆ ਬਲ, ਮਾਧੋਪੁਰ ਪਠਾਨਕੋਟ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਸਾਇਕਲ ਰੈਲੀ ਦੇ ਪੰਜਾਬ ਰਾਜ ਅੰਦਰ ਪਠਾਨਕੋਟ ਪਹੁੰਚਣ 'ਤੇ ਕੀਤਾ ਭਰਮਾ ਸਵਾਗਤ

Military

Web Admin

Web Admin

5 Dariya News

ਪਠਾਨਕੋਟ , 06 Aug 2021

ਸੀਮਾ ਸੁਰੱਖਿਆ ਬਲ ਆਰਟਿਲਰੀ ਦੇ 50 ਸਾਲਾਂ (1971-2021) ਪੂਰੇ ਹੋਣ 'ਤੇ ਸੀਮਾ ਸੁਰੱਖਿਆ ਬਲ ਵੱਲੋਂ ਕੱਢੀ ਗਈ ਸਾਇਕਲ ਰੈਲੀ ਦਾ ਜੰਮੂ ਕਸ਼ਮੀਰ ਤੋਂ ਪੰਜਾਬ ਰਾਜ ਵਿੱਚ ਦਾਖਲ ਹੋਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਅਤੇ ਸੀਮਾ ਸੁਰੱਖਿਆ ਬਲ ਦੀ 58ਵੀ ਬਟਾਲੀਅਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਸਵਾਗਤੀ ਸਮਾਰੋਹ ਦੀ ਪ੍ਰਧਾਨਗੀ 58ਵੀਂ ਬਟਾਲਿਅਨ ਦੇ ਡਿਪਟੀ ਕਮਾਂਡੈਂਟ ਸ਼੍ਰੀ ਪਾਰੀਤੋਸ਼ ਬਿਸ਼ਵਾਸ ਨੇ ਕੀਤੀ ਜਦਕਿ ਸ਼੍ਰੀ ਜਗਨੂਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਸ਼ਕਾਇਤਾਂ ਨੇ ਇਸ ਰੈਲੀ ਦਾ ਪੰਜਾਬ ਰਾਜ ਦੇ ਜ਼ਿਲ੍ਹਾ ਪਠਾਨਕੋਟ ਵਿਖੇ ਪਹੁੰਚਣ ਦਾ ਸਵਾਗਤ ਕੀਤਾ। ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਲਸ਼ਮਣ ਸਿੰਘ ਤਹਿਸੀਲਦਾਰ, ਰਾਜ ਕੁਮਾਰ ਨਾਇਬ ਤਹਿਸੀਲਦਾਰ, ਸੰਦੀਪ ਕੁਮਾਰ 2ਆਈ.ਸੀ ਆਰਟਿਲਰੀ, ਡਾ. ਅਕਾਕਸ਼ਾ ਅਤੇ ਬੀ.ਐਸ.ਐਫ. ਦੇ ਜਵਾਨ ਹਾਜ਼ਰ ਸਨ। ਸ਼੍ਰੀ ਪਾਰੀਤੋਸ਼ ਬਿਸ਼ਵਾਸ ਨੇ ਦੱਸਿਆ ਕਿ ਇਹ ਰੈਲੀ ਵਾੜੀਪੁਰ ਕਸ਼ਮੀਰ ਤੋਂ 26 ਜੁਲਾਈ ਨੂੰ ਚਲੀ ਸੀ ਜੋ ਕਿ 15 ਅਗਸਤ ਨੂੰ ਜੇ.ਸੀ.ਪੀ. ਅਟਾਰੀ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਰੈਲੀ 20 ਦਿਨਾਂ ਵਿੱਚ ਪੰਜਾਬ, ਰਾਜਸਥਾਨ, ਗੁਜਰਾਤ ਹੁੰਦੇ ਹੋਏ ਲਗਭਗ 2500 ਕਿਲੋਮੀਟਰ ਦਾ ਸਫਰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸਾਇਕਲ ਰੈਲੀ ਨਾਲ ਨੌਜਵਾਨਾਂ ਅੰਦਰ ਦੇਸ਼ ਸੇਵਾ ਦੀ ਭਾਵਨਾ ਹੋਰ ਵਧੇਗੀ ਅਤੇ ਨੌਜਵਾਨ ਬੀ.ਐਸ.ਐਫ. ਨਾਲ ਜੁੜਣਨਗੇ।

 ਉਨ੍ਹਾਂ ਕਿਹਾ ਕਿ ਇਸ ਸਾਇਕਲ ਰੈਲੀ ਨਾਲ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਜਾਵੇਗਾ।ਸੀਮਾ ਸੁਰੱਖਿਆ ਬਲ ਆਰਟਿਲਰੀ ਵੱਲੋਂ 50 ਸਾਲ (1971-2021) ਪੂਰੇ ਹੋਣ ਦੇ ਮੌਕੇ 'ਤੇ ਸਾਲ 2020-21 ਵਿੱਚ ਮੈਡੀਕਲ ਕੈਂਪ, ਬਲੱਡ ਡੋਨੇਸ਼ਨ ਕੈਂਪ, ਸਪੋਰਟਸ ਇਵੈਂਟ, ਸੱਭਿਆਚਾਰਕ ਪ੍ਰੋਗਰਾਮ ਵਰਗੇ ਸਮਾਰੋਹ ਆਯੋਜਿਤ ਕੀਤੇ ਗਏ ਹਨ। ਜਿਸ ਦਾ ਮੁੱਖ ਉਦੇਸ਼ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ਜਿਵੇ ਫਿਟ ਇੰਡੀਆ, ਸਵੱਛ ਭਾਰਤ ਅਭਿਆਨ, ਇੱਕ ਭਾਰਤ ਸ੍ਰੇਛਠ ਭਾਰਤ, ਬੇਟੀ ਪੜਾਓ ਬੇਟੀ ਬਚਾਓ ਆਦਿ ਦੇ ਬਾਰੇ ਵਿੱਚ ਆਮ ਲੋਕਾਂ ਨੂੰ ਜਾਗਰੂਕ ਕਰਨਾ ਹੈ। ਜਿਸ ਨਾਲ ਸਾਡੇ ਦੇਸ਼ ਦੇ ਵਿਕਾਸ ਨੂੰ ਨਵੀਂ ਉਰਜਾ ਅਤੇ ਗਤੀ ਮਿਲ ਸਕੇ।ਇਸ ਮੌਕੇ 'ਤੇ ਸ਼੍ਰੀ ਜਗਨੂਰ ਸਿੰਘ ਗਰੇਵਾਲ ਸਹਾਇਕ ਕਮਿਸ਼ਨਰ ਨੇ ਸਾਇਕਲ ਰੈਲੀ ਦਾ ਸਵਾਗਤ ਕਰਦਿਆਂ ਬੀ.ਐਸ.ਐਫ. ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮਾਂ ਨਾਲ ਸਿਵਲ ਅਤੇ ਬੀ.ਐਸ.ਐਫ. ਦੇ ਆਪਸੀ ਰਿਸਤੇ ਹੋਰ ਵੀ ਮਜਬੂਤ ਹੋਣਗੇ ਅਤੇ ਕੰਢੀ ਖੇਤਰ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਹੋਰ ਵਧੀਆਂ ਢੰਗ ਨਾਲ ਹੱਲ ਕੀਤਾ ਜਾ ਸਕੇਗਾ। ਉਨ੍ਹਾਂ ਬੀ.ਐਸ.ਐਫ. ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਾਇਕਲ ਰੈਲੀ ਦੌਰਾਨ ਬੇਟੀ ਪੜਾਓ ਬੇਟੀ ਬਚਾਓ ਜਾਗਰੂਕਤਾ ਪ੍ਰੋਗਰਾਮ ਵਿੱਚ ਜੇਕਰ ਕਿਸੇ ਵੀ ਬੱਚੀ ਨੂੰ ਕੋਈ ਸੱਕਿਲ ਟ੍ਰੇਨਿੰਗ ਜਾਂ ਐਜੂਕੇਸ਼ਨ ਦੀ ਜ਼ਰੂਰਤ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਰੂਰ ਦੱਸਣ ਤਾਂ ਜੋ ਉਨ੍ਹਾਂ ਬੱਚੀਆਂ ਨੂੰ ਸੱਕਿਲ ਟ੍ਰੇਨਿੰਗ ਅਤੇ ਐਜੂਕੇਸ਼ਨ ਮੁਹੱਈਆ ਕਰਵਾਈ ਜਾ ਸਕੇ। 

 

Tags: Military

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD