Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਡੀਜੀਪੀ ਦਿਨਕਰ ਗੁਪਤਾ ਵਲੋਂ ਬਰਨਾਲਾ ਵਿਖੇ ਸ਼ਹੀਦੀ ਸਮਾਰਕ ‘ਯਾਦਗਾਰ-ਏ-ਸ਼ਹਾਦਤ’ ਦਾ ਉਦਘਾਟਨ

ਪੰਜਾਬ ਪੁਲਿਸ ਦੇ 1800 ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਸ਼ਹੀਦਾਂ ਦੇ ਪਰਿਵਾਰਾਂ ਦਾ ਵੀ ਕੀਤਾ ਸਨਮਾਨ

Dinkar Gupta, Punjab Police, Police, Punjab Admin, Director General of Police Punjab, DGP Punjab, Barnala, Punjab Police Martyrs

Web Admin

Web Admin

5 Dariya News

ਬਰਨਾਲਾ , 06 Aug 2021

Last updated on: Aug 06, 2021, 00:00 IST

ਪੰਜਾਬ ਦੇ ਡਾਇਰੈਕਟਰ ਜਨਰਲ ਪੁਲਿਸ ਦਿਨਕਰ ਗੁਪਤਾ ਨੇ ਸੁੱਕਰਵਾਰ ਨੂੰ ਬਰਨਾਲਾ ਦੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਬਣੇ ਸ਼ਹੀਦੀ ਸਮਾਰਕ ਦਾ ਉਦਘਾਟਨ ਕੀਤਾ ਅਤੇ ਪੰਜਾਬ ਦੇ ਲੋਕਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰਨ ਵਾਲੇ ਤਕਰੀਬਨ 1800 ਪੁਲਿਸ ਮੁਲਾਜਮਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਸ੍ਰੀ ਗੁਪਤਾ ਨੇ ਬਰਨਾਲਾ ਨਾਲ ਸਬੰਧਤ ਲਗਭਗ 22 ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਵੀ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਟੀ.ਪੀ.ਐਸ. ਫੂਲਕਾ, ਜਿਲਾ ਅਤੇ ਸੈਸ਼ਨ ਜੱਜ ਵਰਿੰਦਰ ਅਗਰਵਾਲ, ਡੀ.ਆਈ.ਜੀ. ਪਟਿਆਲਾ ਰੇਂਜ ਵਿਕਰਮਜੀਤ ਸਿੰਘ ਦੁੱਗਲ ਅਤੇ ਐਸ.ਐਸ.ਪੀ. ਬਰਨਾਲਾ ਸੰਦੀਪ ਗੋਇਲ ਵੀ ਹਾਜਰ ਸਨ।ਸ਼ਹੀਦਾਂ ਨੂੰ ਯਾਦ ਕਰਦਿਆਂ ਡੀਜੀਪੀ  ਗੁਪਤਾ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦੇ ਕਾਲੇ  ਦਿਨ ਦੇਖੇ ਹਨ ਅਤੇ 15 ਸਾਲਾਂ ਦੇ ਇਸ ਸੰਤਾਪ ਦੌਰਾਨ ਨਿਰਦੋਸ਼ ਸੈਂਕੜੇ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਹਨਡੀਜੀਪੀ ਨੇ ਕਿਹਾ ਕਿ ਜਾਨ ਤੋਂ ਹੱਥ ਧੋਣ ਵਾਲੇ 30000 ਤੋਂ ਜ਼ਿਆਦਾ ਨਿਰਦੋਸ਼ ਲੋਕਾਂ ਵਿੱਚੋਂ ਲਗਭਗ 1800 ਪੰਜਾਬ ਪੁਲਿਸ ਦੇ ਡੀਆਈਜੀ ਤੋਂ  ਕਾਂਸਟੇਬਲ ਤੱਕ ਦੇ ਸਾਰੇ ਰੈਂਕਾਂ ਦੇ ਕਰਮਚਾਰੀ ਸਨ।ਉਨਾਂ ਕਿਹਾ ਕਿ ਅੱਤਵਾਦ ਦੇ ਕਾਲੇ ਦੌਰ ਵਿੱਚ ਬਰਨਾਲਾ ਹਾਟਸਪਾਟ ਰਿਹਾ ਹੈ । ਇਸ ਦੌਰਾਨ ਬਰਨਾਲਾ ਦੇ ਰਹਿਣ ਵਾਲੇ ਤਕਰੀਬਨ 27 ਪੁਲਿਸ ਕਰਮਚਾਰੀਆਂ ਨੇ ਅੱਤਵਾਦ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਲੜਦੇ ਹੋਏ ਆਪਣੀਆਂ ਜਾਨਾਂ ਵਾਰ ਦਿੱਤੀਆਂ ਸਨ।ਉਨਾਂ ਕਿਹਾ, “ਪੰਜਾਬ ਪੁਲਿਸ ਨਾ ਸਿਰਫ ਸਾਡੇ ਦੇਸ਼ ਵਿੱਚ ਬਲਕਿ ਦੁਨੀਆਂ ਭਰ ਵਿੱਚ ਇਕਲੌਤੀ ਅਜਿਹੀ ਫੋਰਸ ਹੈ,ਜਿਸ ਨੇ ਰਾਸ਼ਟਰ ਅਤੇ ਰਾਜ ਦੀ ਸੁਰੱਖਿਆ ਲਈ ਅਜਿਹੀਆਂ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਸ੍ਰੀ ਗੁਪਤਾ ਨੇ ਕਿਹਾ ਕਿ  ਮੈਂ ਖੁਸ਼ਕਿਸਮਤ  ਹਾਂ ਕਿ ਮੈਨੂੰ ਇਸ ਯਾਦਗਾਰ ਸਨਮੁੱਖ ਸਿਰ ਝੁਕਾਉਣ ਅਤੇ ਇੱਥੋਂ ਦੇ ਸ਼ਹੀਦ ਪਰਿਵਾਰਾਂ ਨੂੰ ਮਿਲਣ ਦਾ ਮੌਕਾ ਮਿਲਿਆ”।ਉਨਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ ।

 

Tags: Dinkar Gupta , Punjab Police , Police , Punjab Admin , Director General of Police Punjab , DGP Punjab , Barnala , Punjab Police Martyrs

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD