Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡੀਜੀਪੀ ਦਿਨਕਰ ਗੁਪਤਾ ਵੱਲੋਂ ਨੌਕਰਾਂ, ਕਿਰਾਏਦਾਰਾਂ ਦੀ ਆਨਲਾਈਨ ਜਾਂਚ ਲਈ ਮੋਬਾਈਲ ਐਪ ਦੀ ਸ਼ੁਰੂਆਤ

ਡੀਜੀਪੀ ਵਲੋਂ ਪੁਲਿਸ ਕਰਮੀਆਂ ਨੂੰ ਨਾਕਿਆਂ ’ਤੇ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Dinkar Gupta, Punjab Police, Police, Punjab Admin, Director General of Police Punjab, DGP Punjab, Rakesh Kumar Agrawal, Commissioner of Police Ludhiana, Saanjh Kendras, Ludhiana Commissionerate Police, PPSAANJH

Web Admin

Web Admin

5 Dariya News

ਲੁਧਿਆਣਾ , 06 Aug 2021

Last updated on: Aug 06, 2021, 00:00 IST

ਅੱਜ ਤੋਂ ਮਕਾਨ ਮਾਲਕਾਂ ਨੂੰ ਨੌਕਰਾਂ ਅਤੇ ਕਿਰਾਏਦਾਰਾਂ ਦੀ ਜਾਂਚ ਲਈ ਸਾਂਝ ਕੇਂਦਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਪੁਲਿਸ ਕਮਿਸ਼ਨਰੇਟ ਲੁਧਿਆਣਾ ਨੇ ਪੂਰੇ ਸੂਬੇ ਲਈ ਇੱਕ ਮੋਬਾਇਲ ਐਪ ਵਿਕਸਿਤ ਕੀਤੀ ਹੈ ਜਿਸ ਨਾਲ  ਮਕਾਨ ਮਾਲਕ/ਮਾਲਕ  ਆਪਣੇ ਮੋਬਾਇਲ ਨੂੰ ਵਰਤਦਿਆਂ ਇਸ ਐਪ ਰਾਹੀਂ ਜਾਂਚ ਲਈ ਰਜਿਸਟਰ ਕਰ ਸਕਣਗੇ ਅਤੇ ਫੀਸ ਅਦਾ ਕਰ ਸਕਣਗੇ। ਇਹ ਪ੍ਰਗਟਾਵਾ ਅੱਜ ਇੱਥੇ ਡੀਜੀਪੀ ਪੰਜਾਬ ਪੁਲਿਸ ਸ੍ਰੀ ਦਿਨਕਰ ਗੁਪਤਾ ਨੇ ਕੀਤਾ।ਸ੍ਰੀ ਗੁਪਤਾ ਜੋ ਪੁਲਿਸ ਵਿਕਾਸ ਪ੍ਰੋਜੈਕਟਾਂ ਦੀ ਲੜੀ ਦਾ ਉਦਘਾਟਨ ਕਰਨ ਲਈ ਸੁੱਕਰਵਾਰ ਨੂੰ ਲੁਧਿਆਣਾ ਵਿਖੇ ਸਨ, ਨੇ ਰਾਜ ਵਿੱਚ ਅਪਰਾਧ ਨੂੰ ਕੰਟਰੋਲ ਕਰਨ ਲਈ ਚੁੱਕੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਮਾਲਕਾਂ ਦੁਆਰਾ ਨੌਕਰਾਂ, ਕਿਰਾਏਦਾਰਾਂ ਅਤੇ ਕਰਮਚਾਰੀਆਂ ਦੀ ਜਲਦ ਅਤੇ ਸਮੇਂ ਸਿਰ ਤਸਦੀਕ ਕਰਨ ਲਈ ਇੱਕ ਮੋਬਾਈਲ ਪਲੇਟਫਾਰਮ ਲਾਂਚ ਕੀਤਾ।ਇਸ ਵਿਸ਼ੇਸ਼ ਐਪਲੀਕੇਸ਼ਨ ਨਾਲ ਲੋਕਾਂ ਨੂੰ ਸਾਂਝ ਕੇਂਦਰ ਜਾਂ ਪੁਲਿਸ ਸਟੇਸ਼ਨ ਜਾਣ ਦੀ ਜਰੂਰਤ ਨਹੀਂ ਹੋਵੇਗੀ ਬਲਕਿ ਉਹ ਆਪਣੇ ਮੋਬਾਈਲ ਫੋਨਾਂ ਦੀ ਵਰਤੋਂ ਨਾਲ ਹੀ ਆਪਣੇ ਘਰ ਤੋਂ ਉਨਾਂ ਦੀ ਜਾਂਚ ਕਰਵਾ ਸਕਦੇ ਹਨ।  ਡੀਜੀਪੀ ਨੇ ਲੋਕਾਂ ਨੂੰ ਨੌਕਰਾਂ ਦੀ  ਪੁਲਿਸ ਤਸਦੀਕ ਕਰਵਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਜੇਕਰ ਨੌਕਰ ਕੋਈ ਅਪਰਾਧ ਕਰਕੇ ਫਰਾਰ ਹੋ ਜਾਂਦਾ ਹੈ ਤਾਂ ਅਜਿਹੀ ਸਥਿਤੀ ਵਿੱਚ ਤਸਦੀਕ ਦੌਰਾਨ ਪੇਸ਼ ਕੀਤੇ ਗਏ ਵੇਰਵੇ ਪੁਲਿਸ ਨੂੰ ਦੋਸ਼ੀ ਦਾ ਪਤਾ ਲਗਾਉਣ ਵਿੱਚ ਸਹਾਇਤਾ ਕਰਨਗੇ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਐਪ ਨੂੰ ਖਾਸ ਤੌਰ ‘ਤੇ ਨੌਕਰਾਂ ਦੁਆਰਾ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਵਿਕਸਤ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨੇਪਾਲ ਨਾਲ ਸਬੰਧਤ ਨੌਕਰਾਂ ਦੀ ਤਸਦੀਕ ਲਈ ਇਸ ਐਪ ਵਿੱਚ ਕਈ ਵਿਸ਼ੇਸ਼  ਸੁਵਿਧਵਾਂ ਸ਼ਾਮਲ ਹਨ। ਕਮਿਸ਼ਨਰ ਨੇ ਕਿਹਾ ਕਿ ਇਸ ਐਪ ਲਈ ਮਾਲਕਾਂ ਨੂੰ ਖਦ ਦੇ ਅਤੇ ਨੌਕਰ ਦੋਵਾਂ ਦੇ ਵੇਰਵਿਆਂ ਸਮੇਤ ਬਿਨੈਕਾਰ ਦੇ ਵੇਰਵੇ ਸਮੇਤ ਫੋਟੋ ਅਤੇ ਆਈ.ਡੀ ਸਬੂਤ, ਘਰੇਲੂ ਸਹਾਇਤਾ ਦੇ ਵੇਰਵੇ ਸਮੇਤ ਫੋਟੋ, ਆਈ.ਡੀ ਪਰੂਫ, ਰਿਹਾਇਸ਼ ਦਾ ਸਬੂਤ ਅਤੇ ਹੋਰ ਵੇਰਵੇ ਭਾਵੇਂ ਉਹ ਪਰਿਸਰ ਵਿੱਚ ਰਹਿੰਦੇ ਹਨ ਜਾਂ ਬਾਹਰ ਰਹਿੰਦੇ ਹਨ ਜਮਾਂ ਕਰਵਾਉਣੇ ਹੋਣਗੇ। 

ਇਸ ਤੋਂ ਇਲਾਵਾ ਘਰੇਲੂ ਸਹਾਇਤਾ ਦੇ ਪਰਿਵਾਰਕ ਮੈਂਬਰਾਂ ਬਾਰੇ ਜਾਣਕਾਰੀ ਅਤੇ ਘਰੇਲੂ ਸਹਾਇਤਾ ਦੇ ਘੱਟੋ-ਘੱਟ ਦੋ ਹਵਾਲਿਆਂ ਦੀ ਜਾਣਕਾਰੀ ਵੀ ਦੱਸਣੀ ਹੋਵੇਗੀ।ਉਨਾਂ ਦੱਸਿਆ ਕਿ ਵੇਰਵੇ ਭਰਨ ਤੋਂ ਬਾਅਦ ਬਿਨੈਕਾਰ ਨੂੰ ਪ੍ਰਮਾਣਿਕਤਾ ਲਈ ਇੱਕ ਓ.ਟੀ.ਪੀ. ਪ੍ਰਾਪਤ ਹੋਵੇਗਾ ਅਤੇ ਜਿਸ ਤੋਂ ਬਾਅਦ ਬਿਨੈਕਾਰ ਪੇਮੈਂਟ ਪੇਜ ਤੇ ਪਹੁੰਚ ਜਾਵੇਗਾ। ਉਨਾਂ ਦੱਸਿਆ ਕਿ ਨੌਕਰਾਂ ਦੀ ਪੁਲਿਸ ਵੈਰੀਫਿਕੇਸ਼ਨ ਦੀ ਇਸ ਸੇਵਾ ਲਈ ਲੋਕਾਂ ਤੋਂ 200 ਰੁਪਏ ਦੀ ਬਹੁਤ ਹੀ ਮਾਮੂਲੀ ਫੀਸ ਲਈ ਜਾਵੇਗੀ। ਇਸੇ ਤਰਾਂ ਮਾਲਕ ਆਪਣੇ ਕਰਮਚਾਰੀਆਂ ਦੀ ਤਸਦੀਕ ਲਈ ਵੀ ਇਸ ਐਪਲੀਕੇਸ਼ਨ ਦੀ ਵਰਤੋਂ ਕਰ ਸਕਦੇ ਹਨ।  ਉਨਾਂ ਅੱਗੇ ਕਿਹਾ  ਦੀ ‘ ਪੀਪੀਸਾਂਝ  ਐਪ’ ਨੂੰ ਗੂਗਲ ਪਲੇ ਸਟੋਰ ਤੋਂ ਡਾਊੂਨਲੋਡ ਕੀਤਾ ਜਾ ਸਕਦਾ ਹੈ।ਇਸ ਮੌਕੇ ਡੀਜੀਪੀ ਦਿਨਕਰ ਗੁਪਤਾ ਨੇ ਲੁਧਿਆਣਾ ਕਮਿਸ਼ਨਰੇਟ ਦੇ ਪੁਲਿਸ ਅਧਿਕਾਰੀਆਂ ਨਾਲ ਅਪਰਾਧ ਸਮੀਖਿਆ ਮੀਟਿੰਗ ਵੀ ਕੀਤੀ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਉਨਾਂ ਨੂੰ ਸ਼ਹਿਰ ਦੇ ਖੇਤਰ ਵਿੱਚ ਅਪਰਾਧ ਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ। ਸ੍ਰੀ ਅਗਰਵਾਲ ਨੇ ਡੀਜੀਪੀ ਨੂੰ ਅਪਰਾਧ ਨੂੰ ਕੰਟਰੋਲ ਕਰਨ ਲਈ ਪੁਲਿਸ ਦੁਆਰਾ ਕੀਤੇ ਜਾ ਰਹੇ ਵੱਖ -ਵੱਖ ਉਪਾਵਾਂ ਬਾਰੇ ਵੀ  ਦੱਸਿਆ।ਉਨਾਂ ਕਿਹਾ ਕਿ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਗਲੇ ਛੇ ਮਹੀਨੇ ਪੁਲਿਸ ਲਈ ਬਹੁਤ ਚੁਣੌਤੀਪੂਰਨ ਹਨ। ਡੀਜੀਪੀ ਨੇ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਭੰਗ ਕਰਨ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਠੱਲਣ ਦੇ ਮੱਦੇਨਜ਼ਰ ਸਾਰੇ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਵੀ ਕਿਹਾ।ਉਨਾਂ ਨੇ ਪੁਲਿਸ ਨੂੰ 24 ਘੰਟੇ ਪੁਲਿਸ ਨਾਕੇ ’ਤੇ ਤਾਇਨਾਤ ਰਹਿਣ ਅਤੇ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡੀਜੀਪੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਰਿਹਾਇਸ਼ੀ ਖੇਤਰ ਵਿੱਚ ਜਾ ਕੇ ਮਨੁੱਖੀ ਖੁਫੀਆ ਜਾਣਕਾਰੀ ਪ੍ਰਾਪਤ ਕਰਨ, ਸਰੋਤਾਂ ਨੂੰ ਵਿਕਸਤ ਕਰਨ, ਥਾਣਿਆਂ ਦੀ ਮੈਪਿੰਗ ਕਰਨ ਅਤੇ ਹਿਸਟਰੀ ਸ਼ੀਟਰਸ, ਜੇਲ ਤੋਂ ਬਾਹਰ ਅਪਰਾਧੀਆਂ ਅਤੇ ਹੋਰ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ।ਇਸ ਦੌਰਾਨ ਸਾਲਾਂ ਤੋਂ ਪੁਲਿਸ ਸਟੇਸ਼ਨਾਂ ਵਿੱਚ ਜ਼ਬਤ ਕੀਤੇ  ਵਾਹਨਾਂ ਦਾ ਨਿਪਟਾਰਾ ਕਰਨ ਲਈ ਡੀਜੀਪੀ ਨੇ ਰੂਲ ਬੁੱਕ ਵੀ ਲਾਂਚ ਕੀਤੀ ਜੋ ਕਿ ਸੰਬੰਧਤ ਸੀ.ਆਰ.ਪੀ.ਸੀ. ਅਤੇ ਪੰਜਾਬ ਪੁਲਿਸ ਐਕਟ ਦੀ ਪਾਲਣਾ ਕਰਕੇ ਅਜਿਹੇ ਵਾਹਨਾਂ ਦੇ ਨਿਪਟਾਰੇ ਲਈ ਵਿੱਚ ਸੇਧ ਦੇਵੇਗੀ। ਡੀ.ਜੀ.ਪੀ. ਨੇ ਦੱਸਿਆ ਕਿ ਰੂਲਬੁੱਕ ਪੀ.ਪੀ.ਐਸ. ਅਧਿਕਾਰੀ ਗੁਰਦੇਵ ਸਿੰਘ ਦੁਆਰਾ ਤਿਆਰ ਕੀਤੀ ਗਈ ਹੈ।    

 

Tags: Dinkar Gupta , Punjab Police , Police , Punjab Admin , Director General of Police Punjab , DGP Punjab , Rakesh Kumar Agrawal , Commissioner of Police Ludhiana , Saanjh Kendras , Ludhiana Commissionerate Police , PPSAANJH

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD