Thursday, 16 May 2024

 

 

ਖ਼ਾਸ ਖਬਰਾਂ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ

 

ਡੀ.ਜੀ.ਪੀ. ਪੰਜਾਬ ਵਲੋਂ ਐਸ.ਬੀ.ਐਸ. ਨਗਰ ਵਿੱਚ ਪੁਲਿਸ ਢਾਂਚੇ ਦੇ ਸਰਵਪੱਖੀ ਵਿਕਾਸ ਲਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਡੀ.ਜੀ.ਪੀ. ਵਲੋਂ ਜ਼ਿਲਾ ਪੁਲਿਸ ਦਫ਼ਤਰ ਅਤੇ ਮੁਕੰਦਪੁਰ ਪੁਲਿਸ ਸਟੇਸ਼ਨ ਦਾ ਉਦਘਾਟਨ; ਦੋ ਹੋਰ ਪੁਲਿਸ ਸਟੇਸ਼ਨ ਪ੍ਰਾਜੈਕਟਾਂ ਦੀ ਸ਼ੁਰੂਆਤ

Dinkar Gupta, Punjab Police, Police, Punjab Admin, Director General of Police Punjab, DGP Punjab, Shaheed Bhagat Singh Nagar, Nawanshahr, S.B.S. Nagar, S.B.S. Nagar, Angad Singh, Shena Aggarwal

Web Admin

Web Admin

5 Dariya News

ਐਸ.ਬੀ.ਐਸ. ਨਗਰ , 06 Aug 2021

ਐਸ.ਬੀ.ਐਸ. ਨਗਰ ਪੁਲਿਸ ਦੀਆਂ ਲੰਮੇ ਸਮੇਂ ਤੋਂ ਲੰਬਿਤ ਪਈਆਂ ਮੰਗਾਂ ਨੂੰ ਪੂਰਾ ਕਰਦੇ ਹੋਏ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ  ਸ੍ਰੀ ਦਿਨਕਰ ਗੁਪਤਾ ਨੇ ਸ਼ੁੱਕਰਵਾਰ ਨੂੰ ਲੋਕਾਂ ਅਤੇ ਪੁਲਿਸ ਦੀ ਭਲਾਈ ਲਈ ਜ਼ਿਲੇ ਵਿੱਚ ਮਜਬੂਤ ਪੁਲਿਸ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੱਖ- ਵੱਖ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।ਡੀ.ਜੀ.ਪੀ. ਨੇ ਇੱਥੋਂ ਦੇ ਪਿੰਡ ਜੇਠੂ ਮਾਜਰਾ ਵਿੱਚ ਜਿਲਾ ਪੁਲਿਸ ਲਾਈਨਜ਼  ਪ੍ਰਾਜੈਕਟ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਇਹ ਜਿਲਾ ਪੁਲਿਸ ਦਾ ਸਭ ਤੋਂ ਵੱਕਾਰੀ ਅਤੇ ਲੰਮੇ ਸਮੇਂ ਤੋਂ ਉਡੀਕਿਆ ਜਾ ਰਿਹਾ ਪ੍ਰਾਜੈਕਟ ਸੀ ਜੋ ਕਿ ਜਿਲੇ ਦੇ ਗਠਨ ਦੇ ਲਗਭਗ 26 ਸਾਲਾਂ ਬਾਅਦ ਪੂਰਾ ਹੋਣ ਜਾ ਰਿਹਾ ਹੈ। ਉਨਾਂ ਕਿਹਾ ਕਿ 25 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਤੋਂ ਵੱਧ ਰਕਬੇ ਵਿੱਚ ਸਥਾਪਤ ਕੀਤੀ ਜਾਣ ਵਾਲੀ ਜਿਲਾ ਪੁਲਿਸ ਲਾਈਨਜ਼ ਵਿੱਚ ਸਟੇਡੀਅਮ/ਪਰੇਡ ਗਰਾਊਂਡ, ਕੁਆਰਟਰ ਗਾਰਡ, ਜੀ.ਓ. ਮੈਸ, ਜੀ.ਓ ਕੁਆਰਟਰ, ਐਨ.ਜੀ.ਓ ਹੋਸਟਲ, ਬੈਰਕਾਂ ,ਪ੍ਰਸ਼ਾਸਕੀ ਬਲਾਕ, ਪੁਲਿਸ ਡਿਸਪੈਂਸਰੀ, ਪੁਲਿਸ ਜਿਮ ਅਤੇ ਐਮ.ਟੀ ਸੈਕਸ਼ਨ ਆਦਿ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ। ਡੀ.ਜੀ.ਪੀ. ਦੇ ਨਾਲ ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ, ਡਿਪਟੀ ਕਮਿਸ਼ਨਰ ਸ਼ੇਨਾ ਅਗਰਵਾਲ, ਜਿਲਾ ਅਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਲੁਧਿਆਣਾ ਰੇਂਜ ਦੇ ਆਈ.ਜੀ.  ਨੌਨਿਹਾਲ ਸਿੰਘ ਅਤੇ ਐਸ.ਐਸ.ਪੀ. ਐਸ.ਬੀ.ਐਸ. ਨਗਰ ਅਲਕਾ ਮੀਨਾ ਵੀ ਮੌਜੂਦ ਸਨ। ਉਨਾਂ ਨੇ ਪੁਲਿਸ ਲਾਈਨਜ਼ ਲਈ ਜ਼ਮੀਨ ਗ੍ਰਹਿਣ ਕਰਨ ਵਿੱਚ ਅਣਥੱਕ ਯਤਨਾਂ ਲਈ ਵਿਧਾਇਕ ਅੰਗਦ ਸਿੰਘ ਦਾ ਧੰਨਵਾਦ ਕੀਤਾ।ਪੁਲਿਸ ਲਾਈਨਜ਼ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ, ਡੀਜੀਪੀ  ਨੇ  ਨਵੇਂ ਸਥਾਪਤ ਕੀਤੇ ਜਿਲਾ ਪੁਲਿਸ ਦਫਤਰ (ਡੀ.ਪੀ.ਓ.) ਦਾ ਉਦਘਾਟਨ ਕੀਤਾ ਜਿਸ ਵਿੱਚ ਮਾਡਰਨ ਕਾਨਫਰੰਸ ਹਾਲ, ਵਿਸ਼ਾਲ ਜਨਤਕ ਕਮਰੇ ਸਮੇਤ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਲਈ ਵੱਖਰਾ ਫੀਡਿੰਗ ਕਾਰਨਰ ਅਤੇ ਵੀਡੀਓ ਕਾਨਫਰੰਸ ਰੂਮ ਆਦਿ ਸਹੂਲਤਾਂ ਹਨ।

ਇਸ ਤੋਂ ਇਲਾਵਾ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੋ ਹੋਰ ਪ੍ਰਮੁੱਖ ਪ੍ਰਾਜੈਕਟਾਂ ਦਾ ਪ੍ਰਸਤਾਵ ਰੱਖਿਆ ਜਿਸ ਵਿੱਚ 6.5 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਸਿਆਣਾ ਵਿੱਚ 3.5 ਏਕੜ ਜਮੀਨ ਵਿੱਚ ਪੁਲਿਸ ਥਾਣਾ ਸਦਰ, ਬਲਾਚੌਰ ਐਸ.ਐਚ.ਓ. ਦੀ ਰਿਹਾਇਸ਼, ਡੀ.ਐਸ.ਪੀ. ਦਫਤਰ-ਕਮ-ਰੈਜ਼ੀਡੈਂਸ ਅਤੇ ਪਰਿਵਾਰਕ ਕੁਆਰਟਰ ਸਥਾਪਤ ਕੀਤੇ ਜਾਣਗੇ ਅਤੇ ਇੱਕ ਹੋਰ ਪ੍ਰਾਜੈਕਟ ਵਿੱਚ 5 ਕਰੋੜ ਰੁਪਏ ਦੀ ਲਾਗਤ ਨਾਲ ਫੋਕਲ ਪੁਆਇੰਟ ਵਿਖੇ 1.5 ਏਕੜ ਵਿੱਚ ਪੁਲਿਸ ਥਾਣਾ ਸਦਰ ਨਵਾਂਸ਼ਹਿਰ, ਐਸ.ਐਚ.ਓ. ਦੀ ਰਿਹਾਇਸ਼ ਅਤੇ ਕੁਆਰਟਰ ਬਣਾਏ ਜਾਣਗੇ। ਇਸ ਉਪਰੰਤ ਡੀ.ਜੀ.ਪੀ. ਨੇ 1.64 ਕਰੋੜ ਰੁਪਏ ਦੀ ਲਾਗਤ ਨਾਲ 4 ਕਨਾਲਾਂ  ਵਿੱਚ ਸਥਾਪਤ ਮੁਕੰਦਪੁਰ ਪੁਲਿਸ ਸਟੇਸ਼ਨ ਦੀ ਇਮਾਰਤ ਦਾ ਉਦਘਾਟਨ ਵੀ ਕੀਤਾ। ਉਨਾਂ ਦੱਸਿਆ ਕਿ ਇਸ ਤਿੰਨ ਮੰਜ਼ਿਲਾ ਪੁਲਿਸ ਸਟੇਸ਼ਨ ਦੀ ਇਮਾਰਤ ਵਿੱਚ ਐਸ.ਐਚ.ਓ ਰੂਮ, ਅਸਲਾ, ਮੁਨਸ਼ੀ  ਦਾ ਕਮਰਾ, ਹਵਾਲਾਤ ਅਤੇ ਗਰਾਊਂਡ ਫਲੋਰ ‘ਤੇ ਵੇਟਿੰਗ ਏਰੀਆ ਹੈ ਜਦੋਂ ਕਿ ਪਹਿਲੀ ਮੰਜਲ ‘ਤੇ ਤਫ਼ਤੀਸ਼ੀ ਅਫ਼ਸਰਾਂ ਦੇ ਕਮਰੇ, ਮਾਲਖਾਨਾ ਹਨ। ਇਸ ਤੋਂ ਇਲਾਵਾ  ਤੀਜੀ ਮੰਿਜਲ ਵਿੱਚ ਰੀਕ੍ਰੀਏਸ਼ਨ ਰੂਮ, ਰਿਹਾਇਸ਼ੀ ਹਿੱਸਾ  ਜਿਸ ਵਿੱਚ ਐਨ.ਜੀ.ਓ ਲਈ ਬੈਰਕਾਂ ਸਮੇਤ ਖਾਣਾ ਖਾਣ/ਰਸੋਈ ਦੀ  ਸਹੂਲਤ ਹੋਵੇਗੀ।ਐਸ.ਐਸ.ਪੀ. ਅਲਕਾ ਮੀਨਾ ਦੇ ਇਨਾਂ ਵੱਕਾਰੀ ਪ੍ਰਾਜੈਕਟਾਂ ਲਈ ਉਨਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ, ਡੀ.ਜੀ.ਪੀ. ਦਿਨਕਰ ਗੁਪਤਾ ਨੇ ਉਨਾਂ ਨੂੰ ਨਵੇਂ ਬਣਾਏ ਥਾਣੇ ਵਿੱਚ ਸੀ.ਸੀ.ਟੀ.ਵੀ. ਕੈਮਰੇ ਅਤੇ ਕੰਪੈਕਟਰ ਲਗਾਉਣ ਦੇ ਨਾਲ-ਨਾਲ ਪੁਲਿਸ ਸਟੇਸ਼ਨ ਵਿੱਚ ਮੈਸ-ਕੰਟੀਨ ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਤਾਂ ਜੋ ਪੁਲਿਸ ਸਟੇਸ਼ਨ ਵਿੱਚ ਸਾਰੇ ਮੁਲਾਜ਼ਮਾਂ ਨੂੰ ਵਧੀਆ ਕਿਸਮ ਦਾ ਖਾਣਾ ਮੁਹੱਈਆ ਕਰਵਾਇਆ ਜਾ ਸਕੇ।ਡੀ.ਜੀ.ਪੀ. ਨੇ ਡੀ.ਐਸ.ਪੀ. ਰਾਜ ਕੁਮਾਰ ਅਤੇ ਐਸ.ਪੀ. ਮਨਵਿੰਦਰ ਬੀਰ ਸਿੰਘ ਨੂੰ ਉਨਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਪ੍ਰਸ਼ੰਸਾ ਪੱਤਰ ਵੀ ਭੇਟ ਕੀਤਾ।ਮੁਕੰਦਪੁਰ ਪੁਲਿਸ ਸਟੇਸ਼ਨ ਦਾ ਉਦਘਾਟਨ ਕਰਨ ਤੋਂ ਬਾਅਦ ਉਨਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਪੁਲਿਸ ਸਟੇਸ਼ਨ ਦੇ ਨਿਰਮਾਣ ਲਈ ਜ਼ਮੀਨ ਦੇਣ ਲਈ ਉਨਾਂ ਦਾ ਧੰਨਵਾਦ ਕੀਤਾ। ਉਨਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਪੰਜਾਬ ਪੁਲਿਸ ਜਨਤਾ ਦੀ ਭਲਾਈ ਅਤੇ ਸੁਰੱਖਿਆ ਲਈ ਹੈ ਅਤੇ ਉਨਾਂ ਦੀ ਨਿਰੰਤਰ ਸੇਵਾ ਕਰਦੀ ਰਹੇਗੀ।ਇਸ ਦੌਰਾਨ ਸੰਬੋਧਨ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਰਾਜ ਵਿੱਚ 382 ਪੁਲਿਸ ਸਟੇਸ਼ਨ ਹਨ ਜਿਨਾਂ ਵਿੱਚ 200 ਕਰੋੜ ਰੁਪਏ ਦੀ ਲਾਗਤ ਨਾਲ 80 ਨਵੇਂ ਪੁਲਿਸ ਸਟੇਸ਼ਨ ਬਣਾਏ ਜਾ ਰਹੇ ਹਨ। ਸਾਰੇ ਨਵੇਂ ਥਾਣੇ ਇਸ ਸਾਲ ਅਕਤੂਬਰ ਤੱਕ ਚਾਲੂ ਹੋਣ ਦੀ ਉਮੀਦ ਹੈ।

 

Tags: Dinkar Gupta , Punjab Police , Police , Punjab Admin , Director General of Police Punjab , DGP Punjab , Shaheed Bhagat Singh Nagar , Nawanshahr , S.B.S. Nagar , S.B.S. Nagar , Angad Singh , Shena Aggarwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD