Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ’ਚ ਉਦਯੋਗ ਤੇ ਕਾਰੋਬਾਰ ਲਈ ਉਸਾਰੂ ਤੇ ਸਾਜ਼ਗਾਰ ਮਾਹੌਲ ਕਾਰਨ 91000 ਕਰੋੜ ਰੁਪਏ ਦਾ ਨਿਵੇਸ਼ ਹੋਇਆ : ਵਿਨੀ ਮਹਾਜਨ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Invest Punjab, Rajat Agarwal, JK Paper Ltd, Harsh Pati Singhania, Hero Cycles, Aditya Birla Group, JK Paper Limited

Web Admin

Web Admin

5 Dariya News

ਚੰਡੀਗੜ੍ਹ , 06 Aug 2021

Last updated on: Aug 06, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ, ਉਦਯੋਗ ਤੇ ਕਾਰੋਬਾਰ ਲਈ ਉਸਾਰੂ ਤੇ ਸਾਜ਼ਗਾਰ ਮਾਹੌਲ ਕਾਰਨ ਪਿਛਲੇ ਚਾਰ ਸਾਲਾਂ ਦੌਰਾਨ ਪ੍ਰਾਪਤ ਹੋਏ 2900 ਤੋਂ ਵੱਧ ਪ੍ਰਾਜੈਕਟਾਂ ਦੇ ਪ੍ਰਸਤਾਵਾਂ ਤੋਂ ਸੂਬੇ ਨੂੰ 91,000 ਕਰੋੜ ਰੁਪਏ ਦਾ ਵੱਡਾ ਨਿਵੇਸ਼ ਹਾਸਲ ਹੋਇਆ ਹੈ। ਇਨਾਂ ਵਿੱਚੋਂ ਤਕਰੀਬਨ 50 ਫ਼ੀਸਦੀ ਨੇ ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਪਹਿਲਾਂ ਹੀ ਵਪਾਰਕ ਉਤਪਾਦਨ ਸ਼ੁਰੂ ਕਰ ਦਿੱਤਾ ਹੈ।ਇਹ ਜਾਣਕਾਰੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਜੇ.ਕੇ. ਪੇਪਰ ਲਿਮਟਿਡ ਕੰਪਨੀ ਦੇ ਉਪ-ਚੇਅਰਮੈਨ ਅਤੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਹਰਸ਼ ਪਤੀ ਸਿੰਘਾਨੀਆ ਦੀ ਅਗਵਾਈ ਵਿੱਚ ਕੰਪਨੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ।ਵਫ਼ਦ ਦਾ ਨਿੱਘਾ ਸਵਾਗਤ ਕਰਦਿਆਂ ਮੁੱਖ ਸਕੱਤਰ ਨੇ ਦੱਸਿਆ ਕਿ ਲੁਧਿਆਣਾ ਦੀ ਹਾਈ-ਟੈਕ ਵੈਲੀ ਨੇ ਹੀਰੋ ਸਾਈਕਲਜ਼, ਆਦਿੱਤਿਆ ਬਿਰਲਾ ਗਰੁੱਪ ਵਰਗੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਨਿਵੇਸ਼ ਲਈ ਆਕਰਸ਼ਿਤ ਕੀਤਾ ਹੈ ਅਤੇ ਹੁਣ ਜੇ.ਕੇ. ਪੇਪਰ ਲਿਮਟਿਡ ਕੰਪਨੀ ਵੀ ਹਾਈ-ਟੈਕ ਵੈਲੀ ਦੇ ਨਿਵੇਸ਼ਕਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ। ਹੀਰੋ ਸਾਈਕਲਜ਼ ਲਿਮਟਿਡ ਪਹਿਲਾਂ ਹੀ ਹਾਈ-ਟੈਕ ਵੈਲੀ ਵਿੱਚ ਆਪਣਾ ਵੱਡਾ ਯੂਨਿਟ ਸਥਾਪਤ ਕਰ ਚੁੱਕੀ ਹੈ, ਜਿਸ ਦੀ ਉਤਪਾਦਨ ਸਮਰੱਥਾ ਸਾਲਾਨਾ 4 ਮਿਲੀਅਨ ਬਾਈ-ਸਾਈਕਲਜ਼ ਖਾਸ ਕਰਕੇ ਈ-ਬਾਈਕਜ਼ ਅਤੇ ਪ੍ਰੀਮੀਅਮ ਬਾਈਕਜ਼ ਤਿਆਰ ਕਰਨ ਦੀ ਹੈ।ਉਨਾਂ ਦੱਸਿਆ ਕਿ ਇਸੇ ਤਰਾਂ ਹਾਈ-ਟੈਕ ਵੈਲੀ ਵਿੱਚ ਆਦਿੱਤਿਆ ਬਿਰਲਾ ਗਰੁੱਪ ਵੱਲੋਂ ਤਕਰੀਬਨ 1,000 ਕਰੋੜ ਰੁਪਏ ਦੇ ਨਿਵੇਸ਼ ਦਾ ਪ੍ਰਸਤਾਵ ਹੈ, ਜਿਥੇ ਇਸ ਗਰੁੱਪ ਨੇ 147 ਕਰੋੜ ਰੁਪਏ ਦੀ ਲਾਗਤ ਨਾਲ 61 ਏਕੜ ਜ਼ਮੀਨ ਖਰੀਦੀ ਹੈ। ਇਸ ਗਰੁੱਪ ਦੀ ਪੇਂਟ ਨਿਰਮਾਣ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਹੈ, ਜਿਸ ਵਾਸਤੇ ਨਵੀਨਤਮ ਨਿਰਮਾਣ ਤਕਨਾਲੋਜੀ ਅਤੇ ਉਦਯੋਗ 4.0 ਆਧਾਰਤ ਮਸ਼ੀਨਰੀ ਲਗਾਈ ਜਾਵੇਗੀ।

ਉਨਾਂ ਉਮੀਦ ਜਤਾਈ ਕਿ ਜੇ.ਕੇ. ਪੇਪਰ ਲਿਮਟਿਡ ਬਿਨਾਂ ਕਿਸੇ ਦੇਰੀ ਦੇ ਆਪਣੇ ਪ੍ਰਸਤਾਵਿਤ ਪਲਾਂਟ ਦਾ ਨਿਰਮਾਣ ਸ਼ੁਰੂ ਕਰ ਦੇਵੇਗੀ ਅਤੇ 2022 ਦੇ ਅੰਤ ਤੱਕ ਵਪਾਰਕ ਉਤਪਾਦਨ ਸ਼ੁਰੂ ਹੋ ਜਾਵੇਗਾ ਕਿਉਂਕਿ ਰਾਜ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਉਸਾਰੂ ਬੁਨਿਆਦੀ ਢਾਂਚਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜੋ ਸੂਬੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ।ਜ਼ਿਕਰਯੋਗ ਹੈ ਕਿ ਜੇ.ਕੇ. ਪੇਪਰ ਲਿਮਟਿਡ ਨੇ 150 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਕੋਰੂਗੇਟਿਡ ਪੈਕੇਜਿੰਗ ਨਿਰਮਾਣ ਦੇ ਨਵੇਂ ਕਾਰੋਬਾਰ ਵਿੱਚ ਦਾਖ਼ਲੇ ਲਈ ਪੰਜਾਬ ਨੂੰ ਚੁਣਿਆ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਇਸ ਕੰਪਨੀ ਨੂੰ ਹਾਈ-ਟੈਕ ਵੈਲੀ, ਲੁਧਿਆਣਾ ਵਿੱਚ 17 ਏਕੜ ਜ਼ਮੀਨ ਅਲਾਟ ਕਰਨ ਸਬੰਧੀ ਪੱਤਰ ਸੌਂਪਿਆ ਗਿਆ।ਸੂਬਾ ਸਰਕਾਰ ਦਾ ਸਹਿਯੋਗ ਅਤੇ ਨਿਰਵਿਘਨ ਸਹੂਲਤਾਂ ਲਈ ਧੰਨਵਾਦ ਕਰਦਿਆਂ ਸ੍ਰੀ ਸਿੰਘਾਨੀਆ ਨੇ ਕਿਹਾ ਕਿ ਇਹ ਪ੍ਰਸਤਾਵਿਤ ਯੂਨਿਟ ਇੱਕ ਅਤਿ-ਆਧੁਨਿਕ ਨਿਰਮਾਣ ਸਹੂਲਤ ਹੋਵੇਗੀ, ਜਿਸ ਵਾਸਤੇ ਨਵੀਨਤਮ ਤਕਨਾਲੋਜੀ ਤੇ ਮਸ਼ੀਨਰੀ ਸਥਾਪਤ ਕੀਤੀ ਜਾਵੇਗੀ। ਇਸ ਯੂਨਿਟ ਵਿੱਚ ਵੇਸਟ ਪੇਪਰ ਨੂੰ ਕੋਰੂਗੇਟਿਡ ਪੈਕੇਜਿੰਗ ਦੇ ਉਤਪਾਦਨ ਲਈ ਕੱਚੇ ਮਾਲ ਵਜੋਂ ਵਰਤਿਆ ਜਾਵੇਗਾ।ਇਸ ਦੌਰਾਨ ਮੁੱਖ ਸਕੱਤਰ ਨੇ ਸੂਬੇ ਵਿੱਚ ਪੇਪਰ ਨਿਰਮਾਣ ਈਕੋਸਿਸਟਮ ਵਿਕਸਤ ਕਰਨ ਦੇ ਨਾਲ ਨਾਲ ਇਸ ਵਾਸਤੇ ਲੋੜੀਂਦੇ ਹੁਨਰ ਅਤੇ ਪਰਾਲੀ ਦੀ ਕੱਚੇ ਮਾਲ ਵਜੋਂ ਵਰਤੋਂ ਦੀਆਂ ਸੰਭਾਵਨਾਵਾਂ ਤਲਾਸ਼ਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।ਇਸ ਮੀਟਿੰਗ ਵਿੱਚ ਇਨਵੈਸਟ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਸੀ.ਈ.ਓ. ਇਨਵੈਸਟ ਪੰਜਾਬ ਸ੍ਰੀ ਰਜਤ ਅਗਰਵਾਲ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀਮਤੀ ਨੀਲਿਮਾ ਵੀ ਮੌਜੂਦ ਸਨ।    

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Invest Punjab , Rajat Agarwal , JK Paper Ltd , Harsh Pati Singhania , Hero Cycles , Aditya Birla Group , JK Paper Limited

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD