Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕੋਵਿਡ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਲੁਧਿਆਣਾ ਵਿੱਚ 10 ਪੀ.ਐਸ.ਏ. ਪਲਾਂਟਾਂ, ਪੀਡੀਆਟ੍ਰਿਕ ਇਨਟੈਂਸਿਟ ਕੇਅਰ ਯੂਨਿਟ ਦੀ ਕੀਤੀ ਜਾ ਰਹੀ ਸਥਾਪਨਾ : ਵਿਨੀ ਮਹਾਜਨ

ਡੀ.ਐਮ.ਸੀ.ਐਚ ਵਿਖੇ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਅਤੇ ਸਲਾਨਾ ਡਿਗਰੀ ਵੰਡ ਸਮਾਰੋਹ ਦੀ ਕੀਤੀ ਪ੍ਰਧਾਨਗੀ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, PSA, PICU,  Varinder Kumar Sharma, Rakesh Agarwal, Pardeep Sabharwal

Web Admin

Web Admin

5 Dariya News

ਲੁਧਿਆਣਾ , 07 Aug 2021

Last updated on: Aug 07, 2021, 00:00 IST

ਕੋਵਿਡ -19 ਦੀ ਸੰਭਾਵਿਤ ਤੀਜੀ ਲਹਿਰ ਦੀ ਰੋਕਥਾਮ ਲਈ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਵਾਸਤੇ  ਜ਼ਿਲ੍ਹਾ ਲੁਧਿਆਣਾ ਵਿੱਚ 10 ਪ੍ਰੈਸ਼ਰ ਸਵਿੰਗ ਐਡਸੋਰਪਸ਼ਨ (ਪੀ.ਐਸ.ਏ.) ਆਕਸੀਜਨ ਉਤਪਾਦਨ ਪਲਾਂਟਾਂ ਅਤੇ ਪੀਡੀਆਟ੍ਰਿਕ ਇਨਟੈਂਸਿਵ ਕੇਅਰ ਯੂਨਿਟ (ਪੀਆਈਸੀਯੂ) ਦੀ ਸਥਾਪਨਾ ਕੀਤੀ ਜਾ ਰਹੀ ਹੈ ।ਇਹ ਜਾਣਕਾਰੀ ਮੁੱਖ ਸਕੱਤਰ, ਵਿਨੀ ਮਹਾਜਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿਖੇ ਕੋਵਿਡ ਯੋਧਿਆਂ ਦੇ ਸਨਮਾਨ ਵਿੱਚ ਆਯੋਜਿਤ ਇਕ ਸਨਮਾਨ ਸਮਾਰੋਹ 'ਨਮਨ' ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ ।ਸ਼੍ਰੀਮਤੀ ਮਹਾਜਨ ਨੇ ਕਿਹਾ ਕਿ 5,500 ਐਲਪੀਐਮ (ਲਿਟਰ ਪ੍ਰਤੀ ਮਿੰਟ) ਦੀ ਸਮਰੱਥਾ ਵਾਲੇ 10 ਪੀਐਸਏ ਪਲਾਂਟਾਂ ਵਿੱਚੋਂ, ਦੋ ਅਜਿਹੇ ਪਲਾਂਟਾਂ 'ਤੇ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਇਸ ਮਹੀਨੇ ਦੇ ਅੰਦਰ ਪੂਰਾ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ, ਲੁਧਿਆਣਾ ਵਿਖੇ ਪੀਡੀਆਟ੍ਰਿਕ ਇਨਟੈਂਸਿਵ ਕੇਅਰ ਯੂਨਿਟ (ਪੀ.ਆਈ.ਸੀ.ਯੂ.) ਵੀ ਅਗਲੇ ਹਫ਼ਤੇ ਤੱਕ ਤਿਆਰ ਹੋ ਜਾਵੇਗਾ।ਪਹਿਲੀ ਅਤੇ ਦੂਜੀ ਲਹਿਰਾਂ ਨਾਲ ਲੜਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਜ਼ਿਲ੍ਹੇ ਦੀ 50 ਫੀਸਦੀ ਯੋਗ ਆਬਾਦੀ ਵੱਲੋਂ ਕੋਵਿਡ ਟੀਕਾਕਰਨ ਦੀ ਪਹਿਲੀ ਜਾਂ ਦੋਵੇਂ ਖੁਰਾਕਾਂ ਪ੍ਰਾਪਤ ਕੀਤੀਆਂ ਜਾ ਚੁੱਕੀਆਂ ਹਨ, ਜਿਸ ਸਦਕਾ ਮਹਾਂਮਾਰੀ ਦੀ ਸੰਭਾਵਿਤ ਲਹਿਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਲੜਨ ਵਿੱਚ ਮਦਦ ਮਿਲੇਗੀ। ਉਨ੍ਹਾਂ ਇਹ ਵੀ ਕਿਹਾ ਕਿ ਤੀਜੀ ਲਹਿਰ ਨਜਿੱਠਣ ਨਾਲ ਜੰਗੀ ਪੱਧਰ 'ਤੇ ਸੈਂਪਲਿੰਗ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।ਉਨ੍ਹਾਂ ਇਹ ਵੀ ਕਿਹਾ ਕਿ ਮਹਾਂਮਾਰੀ ਖਿਲਾਫ਼ ਲੜਾਈ ਵਿੱਚ ਇੱਕ ਪ੍ਰਮੁੱਖ ਅੰਸ਼ ਵਜੋਂ ਉਭਰ ਰਹੇ ਨਵੇਂ ਵੈਰੀਐਂਟ ਦੀ ਜਲਦੀ ਪਛਾਣ ਲਈ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀ.ਐਮ.ਸੀ.ਐਚ.) ਪਟਿਆਲਾ ਵਿਖੇ ਜੀਨੋਮ ਸੀਕੂਐਂਸ ਲੈਬੋਰੇਟਰੀ ਜਲਦੀ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗੀ।ਉਪਰੰਤ, ਮੁੱਖ ਸਕੱਤਰ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਤੀਜੀ ਲਹਿਰ ਦੀ ਨਿਗਰਾਨੀ ਲਈ ਡਾਟਾ ਇਕੱਤਰ ਕਰਨ ਲਈ ਇੱਕ ਸਾਫਟਵੇਅਰ ਵੀ ਲਾਂਚ ਕੀਤਾ ਹੈ, ਜਿਸ ਦੀ ਮੋਹਾਲੀ ਤੇ ਗੁਰਦਾਸਪੁਰ ਵਿੱਚ ਜਲਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਇਸ ਤੋਂ ਪਹਿਲਾਂ ਮੁੱਖ ਸਕੱਤਰ ਨੇ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐਚ.) ਵਿੱਚ ਆਯੋਜਿਤ ‘ਨਮਨ’ ਸਮਾਰੋਹ ਦੌਰਾਨ ਕੋਵਿਡ ਯੋਧਿਆਂ ਨੂੰ ਮਹਾਂਮਾਰੀ ਖਿਲਾਫ਼ ਜੰਗ ਵਿੱਚ ਉਨ੍ਹਾਂ ਦੇ ਅਣਥੱਕ ਯਤਨਾਂ ਨੂੰ ਮਾਨਤਾ ਦਿੰਦੇ ਹੋਏ ਸਨਮਾਨਿਤ ਕੀਤਾ ।

ਕੋਵਿਡ -19 ਮਹਾਂਮਾਰੀ ਦੌਰਾਨ ਮਨੁੱਖਤਾ ਦੀ ਸੇਵਾ ਵਿੱਚ ਮੋਹਰੀ ਭੁਮਿਕਾ ਨਿਭਾਉਣ ਅਤੇ ਨਿਰੰਤਰ ਕੰਮ ਕਰਨ ਲਈ ਮੂਹਰਲੀ ਕਤਾਰ ਦੇ ਯੋਧਿਆਂ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਇਨ੍ਹਾਂ ਯੋਧਿਆਂ ਨੇ ਇਸ ਘਾਤਕ ਵਾਇਰਸ ਤੋਂ ਕੀਮਤੀ ਜਾਨਾਂ ਨੂੰ ਬਚਾਉਣ ਤੋਂ ਇਲਾਵਾ ਕੋਵਿਡ ਖਿਲਾਫ਼ ਲੜਾਈ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਵੱਲੋਂ ਦਿਖਾਈ ਗਈ ਨਿਡਰਤਾ ਹੋਰਨਾਂ ਲਈ ਲੋਕਾਂ ਦੀ ਮਦਦ ਕਰਨ ਅਤੇ ਉਨ੍ਹਾਂ ਨੂੰ ਇਸ ਲਾਗ ਤੋਂ ਬਚਾਉਣ ਲਈ ਇਕ ਪ੍ਰੇਰਨਾਸਰੋਤ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਖਿਲਾਫ਼ ਲੜਾਈ ਸਭ ਤੋਂ ਮੁਸ਼ਕਲ ਹੈ ਕਿਉਂਕਿ ਦੁਸ਼ਮਣ ਅਦਿੱਖ ਹੈ ਪਰ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਸਿਹਤ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਮਿਸਾਲੀ ਸੇਵਾਵਾਂ ਸ਼ਲਾਘਾਯੋਗ ਹਨ।ਉਨ੍ਹਾਂ ਅੱਗੇ ਕਿਹਾ ਕਿ ਇਹ ਕੋਰੋਨਾ ਯੋਧੇ ਅਸਲ ਨਾਇਕ ਹਨ, ਜਿਨ੍ਹਾਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਮਹਾਂਮਾਰੀ ਦੀ ਰੋਕਥਾਮ ਵਿੱਚ ਮੋਹਰੀ ਭੂਮਿਕਾ ਨਿਭਾਈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਕੋਵਿਡ ਯੋਧੇ ਉਦੋਂ ਤੱਕ ਬੇਮਿਸਾਲ ਪ੍ਰਦਰਸ਼ਨ ਕਰਦੇ ਰਹਿਣਗੇ ਜਦੋਂ ਤੱਕ ਮਹਾਂਮਾਰੀ ਵਿਰੁੱਧ ਲੜਾਈ ਜਿੱਤੀ ਨਹੀਂ ਜਾਂਦੀ।ਮੁੱਖ ਸਕੱਤਰ ਨੇ ਕਿਹਾ ਕਿ ਜਦੋਂ ਘਾਤਕ ਵਾਇਰਸ ਤਬਾਹੀ ਮਚਾ ਰਿਹਾ ਸੀ ਉਦੋਂ ਇਨ੍ਹਾਂ ਯੋਧਿਆਂ ਨੇ ਲੋਕਾਂ ਵਿੱਚ ਉਮੀਦ ਜਗਾਈ ਅਤੇ ਮਰੀਜ਼ਾਂ ਦੇ ਇਲਾਜ ਵਿੱਚ ਘੰਟਿਆਂਬੱਧੀ ਸਖ਼ਤ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕਾਰਨ ਪੰਜਾਬ ਵਿੱਚ ਦੋਵਾਂ ਲਹਿਰਾਂ ਦੌਰਾਨ ਆਉਣ ਵਾਲੇ ਕੋਵਿਡ -19 ਮਰੀਜ਼ਾਂ ਵਿੱਚੋਂ ਕਿਸੇ ਨੂੰ ਵੀ ਇਲਾਜ ਤੋਂ ਇਨਕਾਰ ਨਹੀਂ ਕੀਤਾ ਗਿਆ ।ਉਨ੍ਹਾਂ ਸਮੁੱਚੇ ਹਸਪਤਾਲਾਂ ਨੂੰ ਕੋਵਿਡ -19 ਮਹਾਂਮਾਰੀ ਅਤੇ ਇਸ ਦੀ ਸੰਭਾਵਤ ਤੀਜੀ ਲਹਿਰ ਦੇ ਪ੍ਰਭਾਵਸ਼ਾਲੀ ਨਿਯੰਤਰਣ ਅਤੇ ਪ੍ਰਬੰਧਨ ਲਈ ਜ਼ਿਲ੍ਹਿਆਂ ਵਿੱਚ ਸਬੰਧਤ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਲਈ ਵੀ ਕਿਹਾ।ਇਸ ਉਪਰੰਤ ਮੁੱਖ ਸਕੱਤਰ ਵੱਲੋਂ ਡੀ.ਐਮ.ਸੀ.ਐਚ. ਵਿੱਚ ਨਵੇਂ ਬਣੇ ਲੜਕਿਆਂ ਦੇ ਹੋਸਟਲ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਡੀ.ਐਮ.ਸੀ.ਐਚ. ਦੇ ਸਾਲਾਨਾ ਡਿਗਰੀ ਵੰਡ ਸਮਾਰੋਹ ਦੀ ਪ੍ਰਧਾਨਗੀ ਵੀ ਕੀਤੀ ਅਤੇ ਨੌਜਵਾਨ ਗ੍ਰੈਜੂਏਟਜ਼ ਨੂੰ ਡਿਗਰੀਆਂ ਸੌਂਪੀਆਂ। ਉਨ੍ਹਾਂ ਨੌਜਵਾਨ ਡਾਕਟਰਾਂ ਨੂੰ ਇਹ ਸਫ਼ਲਤਾ ਪ੍ਰਾਪਤ ਕਰਨ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਮਨੁੱਖਤਾ ਖਾਸ ਕਰਕੇ ਗਰੀਬ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ ।ਕੋਵਿਡ -19 ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਲਈ ਇੱਕ ਮਿੰਟ ਦਾ ਮੌਨ ਵੀ ਰੱਖਿਆ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸਭਰਵਾਲ, ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ, ਰਾਹੁਲ ਚਾਬਾ, ਪ੍ਰੇਮ ਗੁਪਤਾ, ਸੁਨੀਲ ਕਾਂਤ ਮੁੰਜਾਲ, ਡਾ. ਸੰਦੀਪ ਪੁਰੀ, ਡਾ. ਜੀ.ਐਸ. ਵਾਂਡਰ, ਡਾ. ਰਾਜਨ ਸਿੰਗਲਾ, ਡਾ. ਸੰਦੀਪ ਕੌਸ਼ਲ, ਡਾ. ਬਿਸ਼ਵ ਮੋਹਨ ਅਤੇ ਹੋਰ ਮੌਜੂਦ ਸਨ।ਡੀ.ਐਮ.ਸੀ., ਸੀ.ਐਮ.ਸੀ., ਓਸਵਾਲ ਹਸਪਤਾਲ, ਐਸ.ਪੀ.ਐਸ. ਹਸਪਤਾਲ, ਫੋਰਟਿਸ ਹਸਪਤਾਲ, ਆਈ.ਐਮ.ਏ. ਲੁਧਿਆਣਾ ਦੇ ਡਾਕਟਰਾਂ, ਡਿਪਟੀ ਡਾਇਰੈਕਟਰ ਡਾ. ਹਿਤੇਂਦਰ ਸੋਹਲ, ਡਾ. ਵਿਵੇਕ ਕਟਾਰੀਆ ਤੋਂ ਇਲਾਵਾ ਜਨਰਲ ਡਿਊਟੀ ਅਸਿਸਟੈਂਟ, ਐਂਬੂਲੈਂਸ ਡਰਾਈਵਰਾਂ, ਸੁਰੱਖਿਆ  ਕੰਟਰੋਲ ਰੂਮ ਕਰਮਚਾਰੀਆਂ, ਖੁਰਾਕ ਸੇਵਾਵਾਂ, ਫਿਜ਼ੀਓਥੈਰੇਪਿਸਟ, ਨਰਸਿੰਗ ਸਟਾਫ਼ ਅਤੇ ਹੋਰਨਾਂ ਨੂੰ ਸਮਾਗਮ ਦੌਰਾਨ ਸਨਮਾਨਿਤ ਕੀਤਾ ਗਿਆ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , PSA , PICU , Varinder Kumar Sharma , Rakesh Agarwal , Pardeep Sabharwal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD