Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਕਾਂਗਰਸ ਭਾਜਪਾ ਤੇ ਆਪ ਦਲਿਤ ਪੱਛੜੇ ਤੇ ਸੰਵਿਧਾਨ ਵਿਰੋਧੀ, ਇਹਨਾ ਨੂੰ ਸੱਤਾ ਤੋਂ ਬਾਹਰ ਕਰਨਾ ਬਸਪਾ ਦਾ ਲਕਸ਼ - ਜਸਵੀਰ ਸਿੰਘ ਗੜ੍ਹੀ

ਅਸ਼ੀਰਵਾਦ ਯਾਤਰਾ ਵਿੱਚ ਉਮੜ੍ਹਿਆ ਨੀਲੇ ਝੰਡੇ ਦਾ ਜਨ-ਸੈਲਾਬ

Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਅੰਮ੍ਰਿਤਸਰ , 07 Aug 2021

Last updated on: Aug 07, 2021, 00:00 IST

ਬਹੁਜਨ ਸਮਾਜ ਪਾਰਟੀ ਵਲੋਂ ਅੱਜ ਅੰਮ੍ਰਿਤਸਰ ਵਿਖੇ ਮਾਨ-ਸਨਮਾਨ ਲਈ ਅਸ਼ੀਰਵਾਦ ਯਾਤਰਾ ਭਗਵਾਨ ਵਾਲਮੀਕਿ ਤੀਰਥ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਚੱਲੀ ਜਿਸਦੀ ਅਗਵਾਈ ਬਸਪਾ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕੀਤੀ। ਕਾਂਗਰਸ ਭਾਜਪਾ ਵਲੋਂ ਸ੍ਰੀ ਚਮਕੌਰ ਸਾਹਿਬ ਤੇ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਸੀਟਾਂ ਗਠਜੋੜ ਤਹਿਤ ਬਸਪਾ ਦੇ ਹਿੱਸੇ ਆਉਣ ਤੋਂ ਬਾਅਦ ਉਪਜੇ ਵਿਵਾਦ ਤੋਂ ਬਾਅਦ ਬਸਪਾ ਨੇ ਪੰਜਾਬ ਵਿਚ ਮਾਨ- ਸਨਮਾਨ ਲਈ ਵਡੇ ਪੱਧਰ ਉਪਰ ਮੋਟਰ ਸਾਈਕਲ ਯਾਤਰਾਵਾਂ ਸ਼ੁਰੂ ਕਰ ਰੱਖੀਆਂ ਹਨ ਜੋਕਿ ਅੰਦੋਲਨ ਦਾ ਰੂਪ ਧਾਰ ਚੁੱਕੀਆਂ ਹਨ। ਬਸਪਾ ਦੀ ਇਹ ਯਾਤਰਾ ਮਾਝੇ ਵਿੱਚ ਕਾਂਗਰਸ ਲਈ ਖ਼ਤਰੇ ਦੀ ਘੰਟੀ ਨਜ਼ਰ ਆ ਰਹੀ ਹੈ। ਇਸ ਮੌਕੇ ਬਸਪਾ ਪ੍ਰਧਾਨ ਨੇ ਭਗਵਾਨ ਵਾਲਮੀਕਿ ਜੀ ਦੀ ਪ੍ਰਤਿਮਾ ਨੂੰ ਫੁੱਲਮਾਲਾ ਅਰਪਿਤ ਕੀਤੀ ਅਤੇ ਡੇਰਾ ਧੂਣਾ ਸਾਹਿਬ ਤੇ ਡੇਰਾ ਬਾਬਾ ਪੂਰਨ ਨਾਥ ਵਿਖੇ ਸੰਤ ਗਿਰਧਾਰੀ ਨਾਥ ਜੀ ਤੋਂ ਅਸ਼ੀਰਵਾਦ ਲਿਆ। ਸੂਬਾ ਪ੍ਰਧਾਨ ਸ ਗੜ੍ਹੀ ਨੇ ਕਿਹਾ ਕਿ ਕਾਂਗਰਸ ਭਾਜਪਾ ਨੇ ਜਿਥੇ ਪੂਰੇ ਪੰਜਾਬ ਦੇ ਦਲਿਤ ਪੱਛੜੇ ਬਹੁਜਨ ਸਮਾਜ ਨੂੰ ਅਪਵਿੱਤਰ, ਗ਼ੈਰ-ਪੰਥਕ ਤੇ ਜਾਤੀਸੂਚਕ ਸ਼ਬਦਾਂ ਨਾਲ ਅਪਮਾਨਿਤ ਕੀਤਾ ਹੈ ਓਥੇ ਹੀ 'ਆਪ' ਪਾਰਟੀ ਨੇ ਸੰਵਿਧਾਨ ਵਿਰੋਧੀ ਟਿੱਪਣੀ ਕੀਤੀ ਹੈ। ਕਾਂਗਰਸ ਸਰਕਾਰ ਬਹੁਜਨ ਸਮਾਜ ਦੇ  ਅੰਦੋਲਨ ਨਾਲ ਚੋਰੀ ਤੇ ਸੀਨਾਜੋਰੀ ਕਰ ਰਹੀ ਹੈ ਜਿਸ ਦਾ ਮੁਕਾਬਲਾ ਕਰਨ ਲਈ ਬਸਪਾ ਅੱਜ ਗੁਰੂਆਂ ਦਾ ਅਸ਼ੀਰਵਾਦ ਲੈਣ ਲਈ ਅਸ਼ੀਰਵਾਦ ਯਾਤਰਾ ਕਰ ਰਹੀ ਹੈ। ਇਸ ਲੜੀ ਵਿਚ 29 ਅਗਸਤ ਨੂੰ ਪੰਜਾਬ ਦੇ ਬਹੁਜਨ ਸਮਾਜ ਨੂੰ ਲਾਮਬੰਦ ਕਰਨ ਹਿੱਤ ਸੂਬਾ ਪੱਧਰੀ ਮਾਣ-ਸਨਮਾਨ ਲਈ 'ਅਲਖ ਜਗਾਓ ਰੈਲੀ' ਫਗਵਾੜਾ ਵਿਖੇ ਕਰ ਰਹੀ ਹੈ। 

ਇਹ ਯਾਤਰਾ ਲਗਾਤਾਰ 3 ਘੰਟੇ ਦੇ ਲਗਭਗ ਸਫ਼ਰ ਤਹਿ ਕਰਕੇ ਸ੍ਰੀ ਦਰਬਾਰ ਸਾਹਿਬ ਪੁੱਜੀ। ਜਿਥੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਕੇ ਅਸ਼ੀਰਵਾਦ ਲਿਆ ਗਿਆ ਅਤੇ ਅਰਦਾਸ  ਕੀਤੀ ਗਈ। ਸੂਚਨਾ ਦਫਤਰ ਵਿਖੇ ਕਮੇਟੀ ਵਲੋਂ ਸ ਗੜ੍ਹੀ ਨੂੰ ਸਿਰੋਪਾ ਬਖਸ਼ਿਸ਼ ਕੀਤਾ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਮਨਜੀਤ ਸਿੰਘ ਅਟਵਾਲ, ਰੋਹਿਤ ਖੋਖਰ, ਤਨਵੀਰ ਸਿੰਘ ਗਿੱਲ, ਦਲਵੀਰ ਸਿੰਘ ਵੇਰਕਾ,  ਗੁਰਬਕਸ਼ ਸਿੰਘ ਸ਼ੇਰਗਿੱਲ, ਸਵਿੰਦਰ ਛੱਜਲਵੱਡੀ, ਗੁਰਬਖਸ਼ ਮਹੇ, ਤਾਰਾ ਚੰਦ ਭਗਤ, ਗੁਰਪ੍ਰਤਾਪ ਸਿੰਘ ਟਿੱਕਾ, ਅਵਤਾਰ ਸਿੰਘ ਟਰੱਕਾਂ ਵਾਲਾ, ਸੁਖਵੰਤਜੀਤ ਕੌਰ, ਸੁਰਜੀਤ ਸਿੰਘ ਭੋਲਾ, ਇੰਜ ਅਮਰੀਕ ਸਿੰਘ ਸਿੱਧੂ, ਪ੍ਰਿੰ ਨਰਿੰਦਰ ਸਿੰਘ, ਜਗਦੀਸ਼ ਦੁੱਗਲ, ਰਣਬੀਰ ਸਿੰਘ ਰਾਣਾ, ਅਮਰਵੀਰ ਢੋਡ, ਦਿਲਬਾਗ ਸਿੰਘ, ਗੁਰਵਿੰਦਰ ਸਿੰਘ ਕਾਲਾ, ਤਰਸੇਮ ਸਿੰਘ ਭੋਲਾ, ਸਰਜੀਤ ਸਿੰਘ ਅਬਦਾਲ, ਰਤਨ ਸਿੰਘ, ਸੁਖਦੇਵ ਕੁਮਾਰ, ਇੰਜ ਰਾਮ ਸਿੰਘ, ਹਰਜੀਤ ਸਿੰਘ ਅਬਦਾਲ, ਵਸਣ ਸਿੰਘ, ਬਲਵਿੰਦਰ ਨੱਥੂਪੁਰ, ਲਲਿਤ ਗੌਤਮ, ਅਸ਼ਵਨੀ ਸਰੰਜਨ, ਮੰਗਲ ਸਿੰਘ, ਗੁਰਜੀਤ ਸਿੰਘ ਅਟਵਾਲ, ਬਲਜੀਤ ਸਿੰਘ ਅਟਵਾਲ, ਜਗਜੀਤ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਸ਼ੀਤਲ ਸਿੰਘ, ਵਰਿਆਮ ਸਿੰਘ ਝੰਜੋਟੀ, ਮਨਧੀਰ ਸਿੰਘ ਸ਼ੇਰਗਿੱਲ, ਜਸਪ੍ਰੀਤ ਸਿੰਘ, ਕਰਮ ਸਿੰਘ, ਕੁਲਦੀਪ ਸਿੰਘ ਮਾਹਲਾ, ਇੰਜ ਐਸ ਡੀ ਸਹੋਤਾ, ਦੌਲਤ ਸਿੰਘ ਸ਼ੇਰਗਿੱਲ, ਸੁਖਬੀਰ ਸਿੰਘ, ਸੰਜੇ, ਬਲਿਹਾਰ ਸਿੰਘ, ਸਤਬੀਰ ਸਿੰਘ, ਮੋਰਿਸ ਸਭਰਵਾਲ, ਇੰਜ ਕਸ਼ਮੀਰ ਸਿੰਘ, ਜਤਿੰਦਰ ਸਿੰਘ, ਗਿਆਨੀ ਬਲਦੇਵ ਸਿੰਘ, ਵਸਣ ਸਿੰਘ ਕਾਲਾ, ਸੁਖਦੇਵ ਸਿੰਘ ਆਦਿ ਸ਼ਾਮਿਲ ਸਨ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD