Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਕੈਪਟਨ ਸੰਦੀਪ ਸੰਧੂ ਨੇ ਪਿੰਡ ਬੱਦੋਵਾਲ ਤੋਂ ਲਲਤੋਂ ਅਤੇ ਬੱਦੋਵਾਲ ਤੋਂ ਪਮਾਲ ਸੜਕ 'ਤੇ ਪੈਂਦੀ ਡਰੇਨ ਦੇ ਦੋ ਪੁਲਾਂ ਦਾ ਕੀਤਾ ਉਦਘਾਟਨ

Punjab Congress, Captain Sandeep Singh Sandhu, Sandeep Singh Sandhu, Dakha

Web Admin

Web Admin

5 Dariya News

ਬੱਦੋਵਾਲ , 07 Aug 2021

Last updated on: Aug 07, 2021, 00:00 IST

ਅੱਜ ਕੈਪਟਨ ਸੰਦੀਪ ਸਿੰਘ ਸੰਧੂ, ਸਿਆਸੀ ਸਲਾਹਕਾਰ, ਮੁੱਖ ਮੰਤਰੀ ਪੰਜਾਬ ਨੇ ਪਿੰਡ ਬੱਦੋਵਾਲ ਤੋਂ ਲਲਤੋਂ ਸੜਕ 'ਤੇ ਪੈਂਦੀ ਡਰੇਨ ਅਤੇ ਬੱਦੋਵਾਲ ਤੋਂ ਪਮਾਲ ਸੜਕ 'ਤੇ ਪੈਂਦੀ ਡਰੇਨ ਦੇ ਦੋ ਪੁਲਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਇਹ ਦੋਨੋਂ ਪੁਲ ਤਕਰੀਬਨ 1.50 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਸ੍ਰ. ਕੁਲਦੀਪ ਸਿੰਘ ਬੱਦੋਵਾਲ ਅਤੇ ਐਸ.ਡੀ.ਓ. ਮੰਡੀ ਬੋਰਡ ਸ੍ਰ. ਹਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ।ਕੈਪਟਨ ਸੰਦੀਪ ਸਿੰਘ ਸੰਧੂ ਦਾ ਲੋਕਾਂ ਵੱਲੋਂ ਬੱਦੋਵਾਲ ਡਰੇਨ ਦੇ ਪੁਲਾਂ ਦਾ ਉਦਘਾਟਨ ਕਰਨ ਮੌਕੇ ਪਹੁੰਚਣ 'ਤੇ ਭਰਵਾ ਸਵਾਗਤ ਕੀਤਾ ਗਿਆ। ਕੈਪਟਨ ਸੰਧੂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਦੋਵੇਂ ਪੁਲ ਬਹੁਤ ਸਮੇਂ ਤੋਂ ਤੰਗ ਅਤੇ ਖਸਤਾ ਹਾਲਤ ਵਿੱਚ ਸਨ ਜਿਹੜੇ ਕਿ ਹੁਣ ਖੁੱਲੇ 24 ਫੁੱਟ ਚੌੜੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇਹ ਦੋਵੇਂ ਡਰੇਨ ਮੀਂਹ ਦੇ ਪਾਣੀ ਜਾਂ ਗਾਜ ਨਾਲ ਭਰੇ ਰਹਿੰਦੇ ਸਨ ਜਿਸ ਕਰਕੇ ਲੋਕਾਂ ਦੇ ਘਰਾਂ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਕੇ ਉਨ੍ਹਾਂ ਨੂੰ ਪਰੇਸ਼ਾਨੀ ਆਉਂਦੀ ਸੀ। ਉਨ੍ਹਾਂ ਕਿਹਾ ਕਿ ਇੱਥੋਂ ਦੇ ਲੋਕਾਂ ਨੂੰ ਆਉਣ ਜਾਣ ਲਈ ਇਹ ਦੋ ਮੁੱਖ ਸੜਕਾਂ ਹਨ ਜਿਹੜੀਆਂ ਕਿ ਹੁਣ ਡਰੇਨ 'ਤੇ ਪੁਲ ਤਿਆਰ ਹੋਣ ਨਾਲ ਪਾਣੀ ਦੀ ਠੀਕ ਨਿਕਾਸੀ ਅਤੇ ਨਿਰਵਿਘਨ ਆਵਾਜਾਈ ਲਈ ਸਮਰੱਥ ਹਨ।ਇਸ ਮੌਕੇ ਕੈਪਟਨ ਸੰਧੂ ਵੱਲੋਂ ਇਲਾਕਾ ਨਿਵਾਸੀਆਂ ਨਾਲ ਮੇਲ-ਮਿਲਾਪ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੇ ਪਰਿਵਾਰਕ ਮੈਂਬਰ ਹਨ ਅਤੇ ਹਲਕੇ ਦੇ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਕੰਮਾਂ ਵਿੱਚ ਕਿਸੇ ਕਿਸਮ ਦੀ ਕੋਈ ਰੁਕਾਵਟ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਪਿੰਡ ਵਾਸੀਆਂ ਵੱਲੋਂ ਕੈਪਟਨ ਸੰਧੂ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।ਇਸ ਮੋਕੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਸ਼੍ਰੀ ਅਮਰਜੋਤ ਸਿੰਘ, ਸੀਨੀਅਰ ਕਾਂਗਰਸੀ ਆਗੂ ਸ਼੍ਰੀ ਸ਼ੈਪੀ ਭਨੋਹੜ, ਪ੍ਰਧਾਨ ਬਾਬਾ ਜਾਹਰਬਲੀ ਸ਼੍ਰੀ ਤਰਸ਼ਪ੍ਰੀਤ ਸਿੰਘ ਗਗਲੀ, ਸ੍ਰ. ਜੋਰਾ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕ ਹਾਜ਼ਰ ਸਨ।

 

Tags: Punjab Congress , Captain Sandeep Singh Sandhu , Sandeep Singh Sandhu , Dakha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD