Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਜੈ ਇੰਦਰ ਸਿੰਗਲਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਫੰਮਣਵਾਲ ਦੇ 15 ਤੋਂ ਵਧੇਰੇ ਪਰਿਵਾਰ ਹੋਏ ਕਾਂਗਰਸ ’ਚ ਸ਼ਾਮਲ

ਸੰਗਰੂਰ ਹਲਕੇ ਦੇ ਪਿੰਡਾਂ ’ਚ ਉੱਚ-ਪੱਧਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਹਰ ਸਮੇਂ ਵਚਨਬੱਧ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur

5 Dariya News

ਭਵਾਨੀਗੜ੍ਹ/ਸੰਗਰੂਰ , 07 Aug 2021

Last updated on: Aug 07, 2021, 00:00 IST

ਕੈਬਨਿਟ ਮੰਤਰੀ ਅਤੇ ਸੰਗਰੂਰ ਹਲਕੇ ਤੋਂ ਕਾਂਗਰਸੀ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕਰਵਾਏ ਜਾ ਰਹੇ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਪਿੰਡ ਫੰਮਣਵਾਲ ਦੇ 15 ਤੋਂ ਵਧੇਰੇ ਪਰਿਵਾਰਾਂ ਨੇ ਵੱਖ ਵੱਖ ਸਿਆਸੀ ਪਾਰਟੀਆਂ ਦਾ ਸਾਥ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਖੁਦ ਪਿੰਡ ਫੰਮਣਵਾਲ ਪਹੁੰਚ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਜੀ ਆਇਆ ਨੂੰ ਕਿਹਾ ਅਤੇ ਬਣਦਾ ਮਾਣ-ਸਨਮਾਨ ਦੇਣ ਦਾ ਵੀ ਭਰੋਸਾ ਦਿੱਤਾ।ਇਸ ਤੋਂ ਪਹਿਲਾਂ ਸ਼੍ਰੀ ਸਿਗਲਾ ਨੇ ਪਿੰਡ ਚੰਨੋ ਵਿਖੇ ਪਿੰਡ ਦੇ ਵਿਕਾਸ ਕਾਰਜਾਂ ਲਈ ਅਤੇ ਪਿੰਡ ਨੂਰਪੁਰਾ ਵਿਖੇ ਪੈਲੇਸ ਦੇ ਨਿਰਮਾਣ ਲਈ ਪੰਚਾਇਤਾਂ ਨੂੰ ਕ੍ਰਮਵਾਰ 5 ਅਤੇ 2.5 ਲੱਖ ਰੁਪਏ ਦੇ ਚੈੱਕ ਭੇਂਟ ਕੀਤੇ ਅਤੇ ਪਿੰਡ ਚੰਨੋ ਵਿਖੇ 'ਬੁਢਾਪਾ ਪੈਨਸ਼ਨ' ਦੇ ਯੋਗ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੰਡੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕਾਂਗਰਸ ਸਰਕਾਰ ਲਗਾਤਾਰ ਫੰਡ ਮੁਹੱਈਆ ਕਰਵਾ ਰਹੀ ਹੈ।

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਨੂੰ ਪੰਜਾਬ ਦਾ ਸਭ ਤੋਂ ਵਧੀਆ ਹਲਕਾ ਬਣਾਉਣ ਲਈ ਉਹ ਲਗਾਤਾਰ ਮਿਹਨਤ ਕਰ ਰਹੇ ਹਨ ਅਤੇ ਹਲਕੇ ਦੇ ਪਿੰਡਾਂ ਵਿੱਚ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨਾਂ ਦੱਸਿਆ ਕਿ ਇਸੇ ਤਰਾਂ ਹਲਕੇ ਦੇ ਹਰ ਪਿੰਡ ਨੂੰ ਜੋੜਨ ਵਾਲੀ ਸੜਕ ਨੂੰ ਲੋੜ ਮੁਤਾਬਕ ਚੌੜਾ ਕਰਨ ਦੇ ਨਾਲ-ਨਾਲ ਨਵੇਂ ਸਿਰਿਉ ਬਣਵਾਇਆ ਗਿਆ ਹੈ ਤਾਂ ਜੋ ਪਿੰਡਾਂ ਦੇ ਆਪਸੀ ਅਤੇ ਸ਼ਹਿਰਾਂ ਨਾਲ ਸੰਪਰਕ ਨੂੰ ਸੁਧਾਰਿਆ ਜਾ ਸਕੇ।ਸ਼੍ਰੀ ਸਿੰਗਲਾ ਨੇ ਦੱਸਿਆ ਕਿ ਪਿੰਡਾਂ ’ਚ ਗਲੀਆਂ-ਨਾਲੀਆਂ ਪੱਕੀਆਂ ਕਰਵਾਉਣ ਦੇ ਨਾਲ-ਨਾਲ ਟੋਭਿਆਂ ਦੀ ਸਫ਼ਾਈ ਕਰਵਾ ਕੇ ਉਨਾਂ ਦਾ ਨਵੀਨੀਕਰਨ ਵੀ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਟੋਭਿਆਂ ਦੇ ਨਵੀਨੀਕਰਨ ਨਾਲ ਜਿੱਥੇ ਪਿੰਡਾਂ ਦੀ ਸਫ਼ਾਈ ਵਿੱਚ ਵਾਧਾ ਹੋਵੇਗਾ ਉੱਥੇ ਹੀ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਵਿੱਚ ਵੀ ਮਦਦ ਮਿਲੇਗੀ। ਉਨਾਂ ਕਿਹਾ ਕਿ ਹੁਣ ਟੋਭਿਆਂ ਦੀ ਸਫ਼ਾਈ ਕਰਵਾ ਕੇ ਆਲੇ-ਦੁਆਲੇ ਸੋਹਣੇ ਬੂਟੇ ਅਤੇ ਲੋਕਾਂ ਦੇ ਸੈਰ ਕਰਨ ਲਈ ਟਰੈਕ ਵੀ ਬਣਵਾਏ ਜਾ ਰਹੇ ਹਨ ਜੋ ਕਿ ਸਰੀਰਕ ਤੰਦਰਸਤੀ ਵਿੱਚ ਵੀ ਮਦਦਗਾਰ ਹੋਣਗੇ। ਉਨਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਭੇਜੇ ਗਏ ਫੰਡਾਂ ਨੂੰ ਸਾਡੀ ਸਰਕਾਰ ਵੱਲੋਂ ਹੀ ਪਾਰਦਰਸ਼ੀ ਢੰਗ ਨਾਲ ਵਰਤਿਆ ਜਾਣਾ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਪਿਛਲੀਆਂ ਸਰਕਾਰਾਂ ਵੱਲੋਂ ਫੈਲਾਏ ਭਿ੍ਰਸ਼ਟਾਚਾਰ ਨੂੰ ਪੱਕੀ ਨੱਥ ਪਾਈ ਜਾ ਸਕੇ।ਅੱਜ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਮਨਾ ਸਿੰਘ, ਸਪਿੰਦਰ ਸਿੰਘ, ਜੋਨੀ ਸਿੰਘ, ਗੋਲਡੀ ਸਿੰਘ, ਜੱਗਾ ਸਿੰਘ, ਸਾਹਿਬਜੋਤ ਸਿੰਘ, ਗੁਰਭੇਜ ਸਿੰਘ, ਪਰਵਿੰਦਰ ਸਿੰਘ, ਜਗਦੀਪ ਸਿੰਘ, ਗੁਰਵਿੰਦਰ ਸਿੰਘ, ਜਸਕਰਨ  ਸਿੰਘ, ਹਰਪਾਲ ਸਿੰਘ, ਪ੍ਰਭਜੋਤ ਸਿੰਘ, ਜਗਸੀਰ ਸਿੰਘ, ਦਿਲਪ੍ਰੀਤ ਸਿੰਘ, ਹਰਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਸ਼ਾਮਲ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD