Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਦਾਹੀਣ ਵਿਰੋਧੀ ਹੁਣ ਸਿਰਫ਼ ਚਿੱਕੜ ਸੁੱਟਣ ਤੱਕ ਸੀਮਤ : ਬਲਬੀਰ ਸਿੰਘ ਸਿੱਧੂ

ਪਿੰਡ ਦਾਊਂ, ਰਾਮਗੜ੍ਹ, ਚੱਪੜਚਿੜੀ ਕਲਾਂ ਅਤੇ ਬੈਰੋਪੁਰ ਨੂੰ ਦਿੱਤੀਆਂ ਗਰਾਂਟਾਂ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 07 Aug 2021

Last updated on: Aug 07, 2021, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਮੁਹਾਲੀ ਵਿੱਚ ਵਿਕਾਸ ਦੀ ਨਵੀਂ ਹਵਾ ਵਗ ਰਹੀ ਹੈ, ਜਿਸ ਕਾਰਨ ਵਿਰੋਧੀਆਂ ਕੋਲ ਉਨ੍ਹਾਂ ਖ਼ਿਲਾਫ਼ ਕੋਈ ਮੁੱਦਾ ਨਹੀਂ ਰਿਹਾ ਅਤੇ ਉਹ ਫੋਕੇ ਜਿਹੇ ਮੁੱਦਿਆਂ ਸਹਾਰੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰ ਰਹੇ ਹਨ।ਵੱਖ ਵੱਖ ਪਿੰਡਾਂ ਵਿੱਚ ਸ਼ਨਿੱਚਰਵਾਰ ਨੂੰ ਇਕੱਠਾਂ ਦੌਰਾਨ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਬਾਲ ਗੋਪਾਲ ਗਊਸ਼ਾਲਾ ਦੀ ਜ਼ਮੀਨ ਦਾ ਮਸਲਾ ਸ਼ੀਸ਼ੇ ਵਾਂਗ ਸਾਫ਼ ਹੈ ਪਰ ਵਿਰੋਧੀਆਂ ਕੋਲ ਕੋਈ ਮੁੱਦਾ ਨਾ ਹੋਣ ਕਾਰਨ ਉਹ ਇਸ ਮੁੱਦੇ ਵਿੱਚੋਂ ਵੀ ਰਾਜਨੀਤੀ ਭਾਲ ਰਹੇ ਹਨ, ਜਦੋਂ ਕਿ ਕੋਈ ਵੀ ਵਿਅਕਤੀ ਇਸ ਜ਼ਮੀਨ ਦੀ ਲੀਜ਼ ਡੀਡ ਦੇਖ ਸਕਦਾ ਹੈ ਜਾਂ ਇਸ ਬਾਰੇ ਪੰਚਾਇਤ ਤੋਂ ਪੁੱਛ ਸਕਦਾ ਹੈ। ਉਨ੍ਹਾਂ ਆਖਿਆ ਕਿ ਜ਼ਮੀਨ ਦੀ ਕਮਰਸ਼ੀਅਲ ਵਰਤੋਂ ਸਬੰਧੀ ਲਾਏ ਦੋਸ਼ਾਂ ਦੀ ਸੱਚਾਈ ਜਾਣਨ ਲਈ ਕੋਈ ਵੀ ਵਿਅਕਤੀ ਸਬੰਧਤ ਥਾਂ ਉਪਰ ਜਾ ਸਕਦਾ ਹੈ, ਜਿੱਥੇ ਜਾ ਕੇ ਝੂਠ ਤੇ ਸੱਚ ਦਾ ਨਿਤਾਰਾ ਹੋ ਜਾਂਦਾ ਹੈ।ਇਸ ਦੌਰਾਨ ਸ. ਸਿੱਧੂ ਨੇ ਇਤਿਹਾਸਕ ਪਿੰਡ ਦਾਊਂ ਵਿਖੇ ਬਣੇ ਦੋ ਸ਼ਮਸ਼ਾਨਘਾਟਾਂ ਦੀ ਚਾਰਦੀਵਾਰੀ ਲਈ 5.50 ਲੱਖ ਰੁਪਏ, ਕਬਰਿਸਤਾਨ ਦੀ ਚਾਰਦੀਵਾਰੀ ਲਈ 7 ਲੱਖ ਰੁਪਏ ਪਿੰਡ ਰਾਮਗੜ੍ਹ ਦੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਲਈ 5 ਲੱਖ ਰੁਪਏ, ਚੱਪੜਚਿੜੀ ਕਲਾਂ ਦੀ ਆਊਟਫਾਲ ਡਰੇਨ ਲਈ 6 ਲੱਖ ਰੁਪਏ, ਧਰਮਸ਼ਾਲਾ ਦੀ ਮੁਰੰਮਤ ਲਈ 2.50 ਲੱਖ ਰੁਪਏ, ਪਿੰਡ ਬੈਰੋਂਪੁਰ ਵਿੱਚ ਗਲੀਆਂ-ਨਾਲੀਆਂ ਵਾਸਤੇ 8.70 ਲੱਖ ਰੁਪਏ ਦੀ ਗਰਾਂਟ ਦਿੱਤੀ।ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸਿਹਤ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਪਿੰਡ ਦਾਊਂ ਦੇ ਸਰਪੰਚ ਅਜਮੇਰ ਸਿੰਘ, ਨਰੇਸ਼ ਨੇਸ਼ੀ, ਹਰਬੰਸ ਸਿੰਘ ਨੰਬਰਦਾਰ, ਚਰਨਜੀਤ ਸਿੰਘ, ਸਲੀਮ ਖ਼ਾਨ, ਪ੍ਰਮੋਦ ਕੁਮਾਰ, ਗੁਰਮੀਤ ਸਿੰਘ, ਜਸਵੰਤ ਸਿੰਘ (ਸਾਰੇ ਪੰਚ) ਸਾਬਕਾ ਪੰਚ ਭਾਗ ਸਿੰਘ, ਚੱਪੜਚਿੜੀ ਕਲਾਂ ਦੇ ਸਰਪੰਚ ਕੈਪਟਨ ਪਿਆਰਾ ਸਿੰਘ, ਸਾਬਕਾ ਸਰਪੰਚ ਗੁਰਬਚਨ ਸਿੰਘ, ਸੂਬੇਦਾਰ ਮਨਜੀਤ ਸਿੰਘ, ਸੁਦੇਸ਼ ਕੁਮਾਰ ਗੋਗਾ ਸਰਪੰਚ ਬੈਰੋਂਪੁਰ, ਅਵਤਾਰ ਸਿੰਘ ਤਾਰੀ ਸਰਪੰਚ ਭਾਗੋਮਾਜਰਾ, ਇਕਬਾਲ ਸਿੰਘ, ਦਲਜੀਤ ਸਿੰਘ, ਗੁਰਮੀਤ ਸਿੰਘ, ਦਿਲਬਾਗ ਸਿੰਘ, ਬਿਕਰਮਜੀਤ ਸਿੰਘ, ਕੁਲਵੰਤ ਸਿੰਘ (ਸਾਰੇ ਪੰਚ), ਬਲਜੀਤ ਸਿੰਘ ਥਿੰਦ ਅਤੇ ਮੰਗਾ ਸਿੰਘ ਸਰਪੰਚ ਮੌਜਪੁਰ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD