Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਮੁਹਾਲੀ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਬਲਬੀਰ ਸਿੰਘ ਸਿੱਧੂ

ਕਈ ਸੜਕਾਂ ਦੇ ਟੈਂਡਰ ਹੋਏ, ਬਾਕੀਆਂ ਦਾ ਕੰਮ ਬਰਸਾਤ ਤੋਂ ਬਾਅਦ ਜਲਦ ਹੋਵੇਗਾ ਸ਼ੁਰੂ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 08 Aug 2021

Last updated on: Aug 08, 2021, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੁਹਾਲੀ ਹਲਕੇ ਵਿੱਚ ਸੜਕਾਂ ਦੇ ਬੁਨਿਆਦੀ ਢਾਂਚੇ ਵਿੱਚ ਵਿਆਪਕ ਸੁਧਾਰ ਹੋ ਰਹੇ ਹਨ। ਕਈ ਸੜਕਾਂ ਦਾ ਕੰਮ ਚੱਲ ਰਿਹਾ ਹੈ, ਜਦੋਂ ਕਿ ਰਹਿੰਦੀਆਂ ਸੜਕਾਂ ਦੇ ਟੈਂਡਰ ਲੱਗ ਚੁੱਕੇ ਹਨ ਅਤੇ ਉਨ੍ਹਾਂ ਦਾ ਕੰਮ ਬਰਸਾਤ ਖ਼ਤਮ ਹੁੰਦੇ ਸਾਰ ਛੇਤੀ ਸ਼ੁਰੂ ਕੀਤਾ ਜਾਵੇਗਾ।ਵਿਕਾਸ ਕਾਰਜਾਂ ਲਈ ਵੱਖ-ਵੱਖ ਪਿੰਡਾਂ ਨੂੰ ਗਰਾਂਟਾਂ ਦੀ ਵੰਡ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਵਿੱਚ ਬੁਨਿਆਦੀ ਢਾਂਚਾ ਪੂਰੇ ਪੰਜਾਬ ਵਿੱਚੋਂ ਸਭ ਤੋਂ ਵਧੀਆ ਬਣ ਰਿਹਾ ਹੈ ਅਤੇ ਹਲਕੇ ਨੂੰ ਵਿਕਾਸ ਦੇ ਸਾਰੇ ਪੈਮਾਨਿਆਂ ਉਤੇ ਪੂਰੇ ਸੂਬੇ ਵਿੱਚੋਂ ਮੋਹਰੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਹਲਕੇ ਦੀਆਂ ਸੜਕਾਂ ਨੂੰ ਚੌੜੀਆਂ ਤੇ ਮਜ਼ਬੂਤ ਕਰਨ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕੀਤੀ ਗਈ ਹੈ। ਇਸ ਕਾਰਨ ਵਿਰੋਧੀਆਂ ਕੋਲ ਹੁਣ ਕੋਈ ਮੁੱਦਾ ਹੀ ਨਹੀਂ ਰਿਹਾ, ਜਿਸ ਨਾਲ ਉਹ ਆਪਣੀ ਸਿਆਸਤ ਚਮਕਾ ਸਕਣ। ਵਿਰੋਧੀ ਹੁਣ ਹੋਛੇ ਹਥਕੰਡੇ ਅਪਣਾ ਕੇ ਲੋਕਾਂ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰ ਰਹੇ ਹਨ।ਇਸ ਦੌਰਾਨ ਸ. ਸਿੱਧੂ ਨੇ ਪਿੰਡ ਗੀਗੇਮਾਜਰਾ ਵਿੱਚ ਪੁਲ ਦੇ ਨਿਰਮਾਣ ਲਈ 10.50 ਲੱਖ ਰੁਪਏ, ਮੋਟੇਮਾਜਰਾ ਵਿੱਚ ਨਵੀਂ ਧਰਮਸ਼ਾਲਾ ਦੇ ਨਿਰਮਾਣ ਲਈ 5.50 ਲੱਖ ਰੁਪਏ, ਗਲੀਆਂ ਨਾਲੀਆਂ ਦੇ ਨਿਰਮਾਣ ਲਈ 6 ਲੱਖ ਰੁਪਏ, ਪੱਤੋਂ ਵਿੱਚ ਧਰਮਸ਼ਾਲਾ ਦੇ ਨਿਰਮਾਣ ਵਾਸਤੇ 7.50 ਲੱਖ ਰੁਪਏ, ਬਾਕਰਪੁਰ ਆਊਟਫਾਲ ਡਰੇਨ ਆਰ.ਸੀ.ਸੀ. ਲਈ 10 ਲੱਖ ਰੁਪਏ ਅਤੇ ਪਿੰਡ ਧਰਮਗੜ੍ਹ ਵਿੱਚ ਧਰਮਸ਼ਾਲਾ ਲਈ 3.80 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਸੌਂਪਿਆ। ਸਿਹਤ ਮੰਤਰੀ ਨੇ ਦੱਸਿਆ ਕਿ ਸਨੇਟੇ ਤੋਂ ਗਡਾਣਾ-ਢੇਲਪੁਰ ਅਤੇ ਦੈੜੀ ਤੋਂ ਨਗਾਰੀ ਗੀਗੇਮਾਜਰਾ ਤੇ ਮੀਢੇਮਾਜਰਾ ਤੱਕ ਸੜਕ ਨੂੰ ਚੌੜਾ ਕਰਨ ਦਾ ਕੰਮ ਤਕਰੀਬਨ ਮੁਕੰਮਲ ਹੋ ਚੁੱਕਾ ਹੈ, ਜਦੋਂ ਕਿ ਬਾਕੀ ਲਿੰਕ ਸੜਕਾਂ ਦਾ ਕੰਮ ਬਰਸਾਤ ਤੋਂ ਬਾਅਦ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ।ਪਿੰਡਾਂ ਦੇ ਦੌਰੇ ਦੌਰਾਨ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਵਾਈਸ ਚੇਅਰਮੈਨ ਲੇਬਰਫੈੱਡ ਪੰਜਾਬ ਠੇਕੇਦਾਰ ਮੋਹਨ ਸਿੰਘ ਬਠਲਾਣਾ, ਮਨਜੀਤ ਸਿੰਘ ਤੰਗੌਰੀ ਵਾਈਸ ਚੇਅਰਮੈਨ ਬਲਾਕ ਸਮਿਤੀ ਖਰੜ, ਗੁਰਿੰਦਰ ਸਿੰਘ ਦੈੜੀ ਡਾਇਰੈਕਟਰ ਮਿਲਕ ਪਲਾਂਟ ਮੁਹਾਲੀ, ਗੁਰਵਿੰਦਰ ਸਿੰਘ ਬੜੀ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਕੁਲਵੰਤ ਸਿੰਘ ਗੀਗੇਮਾਜਰਾ, ਗੁਰਚਰਨ ਸਿੰਘ ਨੰਬਰਦਾਰ ਗੀਗੇਮਾਜਰਾ, ਬਾਬਾ ਦਲਵਿੰਦਰ ਸਿੰਘ, ਜਸਵਿੰਦਰ ਕੌਰ ਸਰਪੰਚ ਮੋਟੇਮਾਜਰਾ, ਹਰਬੰਸ ਸਿੰਘ, ਨੰਬਰਦਾਰ ਭੁਪਿੰਦਰ ਸਿੰਘ, ਪਖੀਰ ਸਿੰਘ ਮੋਟੇਮਾਜਰਾ, ਲਖਵੀਰ ਸਿੰਘ ਕਾਲਾ ਸਰਪੰਚ ਪੱਤੋਂ, ਪਰਮਜੀਤ ਸਿੰਘ ਬਰਾੜ ਸਰਪੰਚ ਧਰਮਗੜ੍ਹ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਹਰੀ ਸਿੰਘ ਬਾਕਰਪੁਰ, ਜੈਲਦਾਰ ਦਵਿੰਦਰ ਸਿੰਘ ਅਤੇ ਜੀਤ ਸਿੰਘ ਮਾਣਕਪੁਰ ਕੱਲਰ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD