Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ

 

ਡੀਸੀ ਤੇ ਸੂਚਨਾ ਕਮਿਸ਼ਨਰ ਵੱਲੋਂ 6 ਸ਼ਖਸ਼ੀਅਤਾਂ ਨੂੰ ਗੱਤਕਾ ਐਵਾਰਡ ਪ੍ਰਦਾਨ

ਗੱਤਕਾ ਖੇਤਰ ਚ ਵਿਲੱਖਣ ਪ੍ਰਾਪਤੀਆਂ ਬਦਲੇ ਕੀਤਾ ਸਨਮਾਨ

Anumit Hira Sodhi, Punjab Congress, DC Ferozepur, Deputy Commissioner Ferozepur, Ferozepur, Gurpal Singh Chahal, Guru Har Sahai, Ferozepur, Gatka

Web Admin

Web Admin

5 Dariya News

ਗੁਰੂ ਹਰਸਹਾਏ , 09 Aug 2021

ਡਿਪਟੀ ਕਮਿਸ਼ਨਰ ਫਿਰੋਜਪੁਰ ਗੁਰਪਾਲ ਸਿੰਘ ਚਾਹਲ ਅਤੇ ਪੰਜਾਬ ਦੇ ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਨੇ ਅੱਜ ਗੁਰੂ ਹਰਸਹਾਏ ਦੀ ਕਰਮਾਂ ਵਾਲੀ ਧਰਤੀ ਤੇ 6 ਸ਼ਖਸ਼ੀਅਤਾਂ ਨੂੰ ਚੋਟੀ ਦੇ ਗੱਤਕਾ ਐਵਾਰਡਾਂ ਨਾਲ ਸਨਮਾਨਤ ਕੀਤਾ ਜਿਸ ਨਾਲ ਗੱਤਕਾ ਇਤਿਹਾਸ ਵਿੱਚ ਇਕ ਨਵਾਂ ਅਧਿਆਏ ਜੁੜ ਗਿਆ ਹੈ।ਇਹ ਪਹਿਲੀ ਵਾਰ ਹੈ ਕਿ ਦੁਨੀਆਂ ਦੀ ਸਭ ਤੋਂ ਪੁਰਾਣੀ ਰਜਿਸਟਰਡ ਗੱਤਕਾ ਸੰਸਥਾ ‘ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ’ ਵੱਲੋਂ ਸਿੱਖ ਵਿਰਾਸਤ ਦੀ ਖੇਡ ਗੱਤਕੇ ਦੀ ਪ੍ਰਫੁੱਲਤਾ ਲਈ ਭਰਪੂਰ ਯੋਗਦਾਨ ਪਾਉਣ ਅਤੇ ਗੱਤਕਾ ਖੇਤਰ ਵਿਚ ਵਿਲੱਖਣ ਪ੍ਰਾਪਤੀਆਂ ਕਰਨ ਬਦਲੇ ਸਾਲ 2020 ਅਤੇ ਸਾਲ 2021 ਲਈ ਚਾਰ ਪ੍ਰਮੁੱਖ ਗੱਤਕਾ ਸ਼ਖਸ਼ੀਅਤਾਂ ਅਤੇ ਦੋ ਨਾਮਵਰ ਖਿਡਾਰੀਆਂ ਨੂੰ ਵੱਕਾਰੀ ਗੱਤਕਾ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਮੁਬਾਰਕ ਮੌਕੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਹੁੰਚਣਾ ਸੀ ਪਰ ਜ਼ਰੂਰੀ ਰੁਝੇਵੇਂ ਕਾਰਨ ਉਂਨਾਂ ਦੀ ਥਾਂ ਤੇ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ, ਸੂਚਨਾ ਕਮਿਸ਼ਨਰ ਅਨੁਮੀਤ ਸਿੰਘ ਸੋਢੀ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਵੱਲੋਂ ਗੱਤਕਾ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਬਦਲੇ  ਸ. ਬਲਦੇਵ ਸਿੰਘ ਬੋਪਾਰਾਏ ਗੁਰਦਾਸਪੁਰ ਅਤੇ ਸ. ਅਵਤਾਰ ਸਿੰਘ ਪਟਿਆਲਾ ਨੂੰ  ਸਰਵਉੱਚ ‘ਗੱਤਕਾ ਗੌਰਵ ਐਵਾਰਡ’ ਨਲ ਸਨਮਾਨਿਤ ਕੀਤਾ ਗਿਆ। 

ਗੱਤਕਾ ਮੁਕਾਬਲਿਆਂ ਵਿੱਚ ਵੱਡੀਆਂ ਮੱਲਾਂ ਮਾਰਨ ਬਦਲੇ ਗੱਤਕੇਬਾਜ਼ ਸਿਮਰਨਜੀਤ ਸਿੰਘ ਚੰਡੀਗੜ ਅਤੇ ਅਕਵਿੰਦਰ ਕੌਰ ਕਪੂਰਥਲਾ ਨੂੰ ‘ਐਨ.ਜੀ.ਏ.ਆਈ. ਗੱਤਕਾ ਐਵਾਰਡ’ ਪ੍ਰਦਾਨ ਜਦਕਿ ਗੱਤਕੇ ਦੇ ਪ੍ਰਚਾਰ-ਪਸਾਰ ਵਿੱਚ ਵਡਮੁੱਲੀਆਂ ਸੇਵਾਵਾਂ ਦੇਣ ਬਦਲੇ ਸੁਖਚੈਨ ਸਿੰਘ ਕਲਸਾਣੀ ਹਰਿਆਣਾ ਅਤੇ ਗੁਰਵਿੰਦਰ ਕੌਰ ਸੀਚੇਵਾਲ, ਸੁਲਤਾਨਪੁਰ ਲੋਧੀ ਨੂੰ ‘ਪ੍ਰੈਜੀਡੈਂਟਜ਼ ਗੱਤਕਾ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਗੱਤਕਾ ਪ੍ਰਮੋਟਰ ਗਰੇਵਾਲ ਨੇ ਕਿਹਾ ਕਿ ਇਹ ਗੱਤਕਾ ਐਵਾਰਡ ਹਰ ਸਾਲ ਦਿੱਤੇ ਜਾਇਆ ਕਰਨਗੇ।ਇਸ ਮੌਕੇ ਉਨ੍ਹਾਂ ਗੱਤਕਾ ਖਿਡਾਰੀਆਂ ਨੂੰ  ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ 5ਵੇਂ ਕੌਮਾਂਤਰੀ ਗੱਤਕਾ ਦਿਵਸ ਮੌਕੇ ਵਿਰਾਸਤੀ ਗੱਤਕਾ ਮੁਕਾਬਲਿਆਂ ਵਿਚ ਭਾਗ ਲਿਆ ਸੀ।ਇਨ੍ਹਾਂ ਵਿੱਚ ਸ਼ਸ਼ਤਰ ਪ੍ਰਦਰਸ਼ਨ ਕਲਾ ਵਿੱਚ ਜੇਤੂ ਰਹੀ ਸਰਦਾਰ ਹਰੀ ਸਿੰਘ ਨਲਵਾ ਗੱਤਕਾ ਅਖਾੜਾ ਭੁੱਚੋ ਖੁਰਦ, ਬਠਿੰਡਾ ਦੀ ਟੀਮ ਅਤੇ ਦੂਜੇ ਥਾਂ ਤੇ ਆਈ ਖਾਲਸਾ ਗੱਤਕਾ ਅਕੈਡਮੀ ਸ਼ਾਹਬਾਦ, ਹਰਿਆਣਾ ਦੀ ਟੀਮ ਸਮੇਤ ਵਿਅਕਤੀਗਤ ਸ਼ਸ਼ਤਰ ਪ੍ਰਦਰਸ਼ਨ ਕਲਾ ਵਿੱਚ ਜੇਤੂ ਏਕਸ ਪਿਤਾ ਏਕਸ ਕੇ ਹਮ ਬਾਰਿਕ ਗੱਤਕਾ ਅਖਾੜਾ ਮੁੰਡੀ ਖਰੜ, ਜਿਲ੍ਹਾ ਐਸ.ਏ.ਐਸ. ਨਗਰ ਦੇ ਗੱਤਕੇਬਾਜ਼ ਜਸਕਰਨ ਸਿੰਘ ਨੂੰ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਵੱਲੋਂ ਨਗਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਗਮ ਮੌਕੇ ਡਾ. ਪ੍ਰੀਤਮ ਸਿੰਘ ਮੀਤ ਪ੍ਰਧਾਨ ਨੈਸ਼ਨਲ ਗੱਤਕਾ ਐਸੋਸੀਏਸ਼ਨ, ਹਰਜਿੰਦਰ ਕੁਮਾਰ ਜਾਇੰਟ ਸਕੱਤਰ, ਬਲਜੀਤ ਸਿੰਘ ਵਿੱਤ ਸਕੱਤਰ, ਹਰਬੀਰ ਸਿੰਘ ਪ੍ਰਧਾਨ ਪੰਜਾਬ ਗੱਤਕਾ ਐਸੋਸੀਏਸ਼ਨ, ਕਮਲ ਪਾਲ ਸਿੰਘ ਪ੍ਰਧਾਨ ਜਿਲਾ ਗੱਤਕਾ ਐਸੋਸੀਏਸ਼ਨ ਫਿਰੋਜ਼ਪੁਰ ਅਤੇ ਸਕੂਲ ਦੇ ਪ੍ਰਿੰਸੀਪਲ ਡਾ: ਪੰਕਜ ਧਮੀਜਾ ਵੀ ਮੌਜੂਦ ਸਨ।

 

Tags: Anumit Hira Sodhi , Punjab Congress , DC Ferozepur , Deputy Commissioner Ferozepur , Ferozepur , Gurpal Singh Chahal , Guru Har Sahai , Ferozepur , Gatka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD