Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

9ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਚ ਪੰਜਾਬ ਜੇਤੂ, ਚੰਡੀਗੜ੍ਹ ਦੂਜੇ ਤੇ ਦਿੱਲੀ ਤੀਜੇ ਥਾਂ 'ਤੇ ਰਿਹਾ ਗੱਤਕਾ ਵਿਰਾਸਤੀ ਤੇ ਸਵੈ ਰੱਖਿਆ ਦੀ ਖੇਡ : ਡਿਪਟੀ ਕਮਿਸ਼ਨਰ

ਗੁਰੂ ਹਰਸਹਾਏ

Web Admin

Web Admin

5 Dariya News

ਗੁਰੂ ਹਰਸਹਾਏ , 09 Aug 2021

Last updated on: Aug 09, 2021, 00:00 IST

ਮਾਤਾ ਸਾਹਿਬ ਕੌਰ ਪਬਲਿਕ ਸਕੂਲ ਗੁਰੂ ਹਰਸਹਾਏ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਨੌਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੀ ਓਵਰਆਲ ਟਰਾਫੀ ਤੇ ਪੰਜਾਬ ਨੇ ਜਿੱਤ ਲਈ ਜਦਕਿ ਚੰਡੀਗੜ੍ਹ ਸਟੇਟ ਦੂਸਰੇ ਸਥਾਨ ਉੱਤੇ ਅਤੇ ਦਿੱਲੀ ਦੇ ਗੱਤਕੇਬਾਜ਼ ਤੀਜੇ ਸਥਾਨ ਉੱਤੇ ਰਹੇ। ਇਸ ਤਿੰਨ ਰੋਜ਼ਾ ਚੈਂਪੀਅਨਸ਼ਿਪ ਵਿੱਚ 16 ਰਾਜਾਂ ਦੀਆਂ ਟੀਮਾਂ ਦੇ 535 ਖਿਡਾਰੀਆਂ ਅਤੇ ਖਿਡਾਰਨਾਂ ਨੇ ਭਾਗ ਲਿਆ। ਜੇਤੂ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਅਤੇ ਅਨੁਮੀਤ ਸਿੰਘ ਹੀਰਾ ਸੋਢੀ ਨੇ ਕੀਤੀ ਕਿਉਂਕਿ ਖੇਡ ਮੰਤਰੀ ਰਾਣਾ ਸੋਢੀ ਦੇ ਨਾ ਟਾਲੇ ਜਾ ਸਕਣ ਵਾਲੇ ਰੁਝੇਵੇਂ ਕਾਰਨ ਡਿਪਟੀ ਕਮਿਸ਼ਨਰ ਬਤੌਰ ਮੁੱਖ ਮਹਿਮਾਨ ਅਤੇ ਹੀਰਾ ਸੋਢੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਆਖਿਆ ਕਿ ਗੱਤਕਾ ਪੰਜਾਬ ਦੀ ਵਿਰਾਸਤੀ ਅਤੇ ਸਵੈ ਰੱਖਿਆ ਦੀ ਖੇਡ ਹੋਣ ਕਾਰਨ ਵੱਧ ਤੋਂ ਵੱਧ ਬੱਚਿਆਂ ਨੂੰ ਇਸ ਖੇਡ ਵੱਲ ਪ੍ਰੇਰਿਤ ਹੋਣ ਦੀ ਲੋੜ ਹੈ ਤਾਂ ਜੋ ਰਵਾਇਤੀ ਖੇਡ ਪ੍ਰਫੁੱਲਤ ਹੋ ਸਕੇ। ਆਪਣੇ ਸੰਬੋਧਨ ਵਿੱਚ ਹੀਰਾ ਸੋਢੀ ਨੇ ਆਖਿਆ ਕਿ ਕਿ ਉਹ ਖੇਡ ਮੰਤਰੀ ਵੱਲੋਂ ਗੱਤਕਾ ਐਸੋਸੀਏਸ਼ਨ ਨੂੰ ਭਰੋਸਾ ਦਿਵਾਉਂਦੇ ਹਨ ਕਿ ਗੱਤਕਾ ਖੇਡ ਦੀ ਪ੍ਰਫੁੱਲਤਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਖੇਡ ਮੰਤਰੀ ਤਰਫੋਂ ਐਲਾਨ ਕੀਤਾ ਕਿ ਗੁਰੂ ਹਰਸਹਾਏ ਵਿੱਚ ਗੱਤਕਾ ਟ੍ਰੇਨਿੰਗ ਸੈਂਟਰ ਅਤੇ ਬੱਚਿਆਂ ਨੂੰ ਸਰੀਰਕ ਤੰਦਰੁਸਤੀ ਲਈ ਜ਼ਿੰਮ ਨੂੰ ਜਲਦ ਚਾਲੂ ਕੀਤਾ ਜਾਵੇਗਾ। ਉਨ੍ਹਾਂ ਨੇ ਨੈਸ਼ਨਲ ਚੈਂਪੀਅਨਸ਼ਿਪ ਕਰਵਾਉਣ ਲਈ ਗੱਤਕਾ ਐਸੋਸੀਏਸ਼ਨ ਨੂੰ ਪੰਜ ਲੱਖ ਰੁਪਏ ਦੀ ਅਖ਼ਤਿਆਰੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ। ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ ਨੇ ਵੀ ਖਿਡਾਰੀਆਂ ਨੂੰ ਗੱਤਕੇ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਉੱਘੇ ਸਮਾਜਸੇਵੀ ਆਤਮਜੀਤ ਸਿੰਘ ਡੇਵਿਡ, ਡਾ. ਪ੍ਰੀਤਮ ਸਿੰਘ ਮੀਤ ਪ੍ਰਧਾਨ ਨੈਸ਼ਨਲ ਗੱਤਕਾ ਐਸੋਸੀਏਸ਼ਨ, ਹਰਜਿੰਦਰ ਕੁਮਾਰ ਜਾਇੰਟ ਸਕੱਤਰ, ਬਲਜੀਤ ਸਿੰਘ ਵਿੱਤ ਸਕੱਤਰ, ਕਮਲ ਪਾਲ ਸਿੰਘ ਪ੍ਰਧਾਨ ਜਿਲਾ ਗੱਤਕਾ ਐਸੋਸੀਏਸ਼ਨ ਫਿਰੋਜ਼ਪੁਰ ਅਤੇ ਸਕੂਲ ਦੇ ਪ੍ਰਿੰਸੀਪਲ ਡਾ: ਪੰਕਜ ਧਮੀਜਾ ਵੀ ਮੌਜੂਦ ਸਨ।

 

Tags: Anumit Hira Sodhi , Punjab Congress , DC Ferozepur , Deputy Commissioner Ferozepur , Ferozepur , Gurpal Singh Chahal , Guru Har Sahai , Ferozepur , Gatka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD