Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਡਿਪਟੀ ਕਮਿਸ਼ਨਰ ਵਲੋਂ ਤਿੱਬੜੀ ਰੈਸਟ ਹਾਊਸ ਦੇ ਸੁੰਦਰੀਕਰਨ ਅਤੇ ਬੱਬੇਹਾਲੀ ਪੁਲ ’ਤੇ ਪਬਲਿਕ ਦੀ ਸਹੂਲਤ ਲਈ ਵਿਸ਼ੇਸ ਪ੍ਰਬੰਧਾਂ ਲਈ ਉਲੀਕੀ ਯੋਜਨਾ

ਡਿਪਟੀ ਕਮਿਸ਼ਨਰ ਵਲੋਂ ਬੱਬੇਹਾਰੀ ਪੁਲ ਅਤੇ ਤਿੱਬੜੀ ਰੈਸਟ ਹਾਊਸ ਦਾ ਦੌਰਾ

 DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 09 Aug 2021

Last updated on: Aug 09, 2021, 00:00 IST

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਸ਼ਾਨਦਾਰ ਉਪਰਾਲਿਆਂ ਦੀ ਲੜੀ ਨੂੰ ਅੱਗੇ ਤੋੜਦਿਆਂ ਜਿਥੇ ਤਿੱਬੜੀ ਰੈਸਟ ਹਾਊਸ ਨੂੰ ਸੁੰਦਰੀਕਰਨ ਲਈ ਯੋਜਨਾ ਉਲੀਕੀ ਗਈ, ਉਸਦੇ ਨਾਲ-ਨਾਲ ਬੱਬੇਹਾਲੀ ਪੁਲ ਜਿਥੇ ਪਕੋੜੇ ਖਾਣ ਲਈ ਪਬਲਿਕ ਅਤੇ ਆਉਣ=ਜਾਣ ਵਾਲੇ ਲੋਕ ਵਿਸ਼ੇਸ ਤੌਰ ’ਤੇ ਜਾਂਦੇ/ਰੁਕਦੇ ਹਨ, ਓਥੇ ਲੋਕਾਂ ਦੀ ਸਹੂਲਤ ਲਈ ਵਿਸ਼ੇਸ ਪ੍ਰਬੰਧ ਕਰਨ ਲਈ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ। ਅੱਜ ਡਿਪਟੀ ਕਮਿਸ਼ਨਰ ਵਲੋਂ ਬੱਬੇਹਾਲੀ ਪੁਲ ਅਤੇ ਤਿੱਬੜੀ ਰੈਸਟ ਹਾਊਸ ਦਾ ਦੌਰਾ ਕੀਤਾ ਗਿਆ ਤੇ ਸਬੰਧਤ ਅਧਿਕਾਰੀਆਂ ਨੂੰ ਅਗਲੇ 15 ਦਿਨਾਂ ਦੇ ਵਿਚ ਪਰਪੋਜ਼ਲ ਤਿਆਰ ਕਰਨ ਲਈ ਕਿਹਾ।ਡਿਪਟੀ ਕਮਿਸ਼ਨਰ ਵਲੋਂ ਪਹਿਲਾਂ ਬੱਬੱਹਾਲੀ ਪੁਲ ਵਿਖੇ ਪੁਹੰਚੇ, ਜਿਥੇ ਉਨਾਂ ਇਰੀਗੇਸ਼ਨ ਵਿਭਾਗ, ਪੀ.ਡਬਲਿਊ.ਡੀ ਬਾਗਬਾਨੀ, ਜੰਗਲਾਤ ਸਮੇਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਥੇ ਪਬਲਿਕ ਦੀ ਸਹਲੂਤ ਲਈ ਇਕ ਫੂਡ ਕੋਰਟ,  ਬੈਠਣ, ਪਬਲਿਕ ਲਈ ਸੈਰ ਕਰਨ ਆਦਿ ਕਰਨ ਲਈ ਰੂਪ-ਰੇਖਾ ਉਲਕੀਣ ਅਤੇ ਪੁਲ ਦੇ ਦੋਨਾਂ ਪਾਸਿਆਂ ’ਤੇ ਖੂਬਸੂਰਤ ਪਲਾਂਟਟੇਸ਼ਨ ਕਰਵਾਈ ਜਾਵੇ।

ਉਪਰੰਤ ਡਿਪਟੀ ਕਮਿਸ਼ਨਰ ਤਿੱਬੜੀ ਰੈਸਟ ਹਾਊਸ, ਜੋ ਇਰੀਗੇਸ਼ਨ ਵਿਭਾਗ ਦਾ ਰੈਸਟ ਹਾਊਸ ਹੈ, ਵਿਖੇ ਪਹੁੰਚੇ। ਉਨਾਂ ਰੈਸਟ ਹਾਊਸ ਦੇ ਸੁੰਦਰੀਕਰਨ ਲਈ ਇਰੀਗੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਰੈਸਟ ਹਾਊਸ ਦੇ ਸੁੰਦਰੀਕਰਨ ਲਈ ਪਰਪੋਜ਼ਲ ਤਿਆਰ ਕਰਨ। ਰੈਸਟ ਹਾਊਸ ਵਿਚ ਪਲਾਂਟੇਸ਼ਨ, ਅੰਬਾਂ ਦੀਆਂ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ, ਪਾਰਕ, ਬੱਚਿਆਂ ਦੇ ਖੇਡਣ ਲਈ ਪਘੂੰੜੇ ਆਦਿ ਲਗਾਉਣ ਅਤੇ ਰੈਸਟ ਹਾਊਸ ਦੇ ਸੁੰਦਰੀਕਰਨ ਲਈ ਹੋਰ ਕੀ ਕੀਤਾ ਜਾ ਸਕਦਾ ਹੈ, ਸਬੰਧੀ ਵਿਸਥਾਰ ਵਿਚ ਪਰਪੋਜ਼ਲ ਤਿਆਰ ਕੀਤੀ ਜਾਵੇ, ਤਾਂ ਜੋ ਇਸ ਰੈਸਟ ਹਾਊਸ ਦੇ ਸੁੰਦਰੀਕਰਨ ਵਿਚ ਹੋਰ ਵਾਧਾ ਕੀਤਾ ਜਾ ਸਕੇ। ਇਸ ਮੌਕੇ ਤਿੱਬੜੀ ਰੈਸਟ ਹਾਉਸ ਤੋਂ ਬੱਬੇਹਾਲੀ ਪੁਲ ਤਕ ਬਣੀ ਸੜਕ ਦੇ ਕਿਨਾਰਿਆਂ ਨੂੰ ਸੁੰਦਰ ਦਿੱਖ ਦੇਣ ਲਈ ਪਲਾਂਟਟੇਸ਼ਨ ਕਰਨ ਬਾਰੇ ਵੀ ਅਧਿਕਾਰੀਆਂ ਨੂੰ ਕਿਹਾ ਗਿਆ।ਇਸ ਮੌਕੇ ਵਰਿੰਦਰਪਾਲ ਸਿੰਘ ਬਾਜਵਾ ਐਸ.ਡੀ.ਐਮ ਗੁਰਦਾਸਪੁਰ, ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ-ਕਮਿਸ਼ਨਰ ਨਗਰ ਨਿਗਮ ਬਟਾਲਾ, ਵਿਨੈ ਠਾਕੁਰ ਐਕਸੀਅਨ ਇਰੀਗੇਸ਼ਨ, ਤੇਜਿੰਦਰ ਸਿੰਘ ਬਾਜਵਾ ਡਿਪਟੀ ਡਾਇਰੈਕਟਰ ਬਾਗਬਾਨੀ, ਨਿਰਮਲ ਸਿੰਘ ਐਸ.ਡੀ.ਓ ਪੀ.ਡਬਲਿਊ.ਡੀ, ਹਰਚਰਨ ਸਿੰਘ ਕੰਗ ਜ਼ਿਲਾ ਭੂਮੀ ਰੱਖਿਆ ਅਫਸਰ, ਬਿਕਰਮਜੀਤ ਸਿੰਘ ਜੰਗਲਾਤ ਅਫਸਰ, ਸੰਜੀਵ ਸ਼ਰਮਾ ਐਸ.ਡੀ.ਓ ਇਰੀਗੇਸ਼ਨ ਆਦਿ ਮੋਜੂਦ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD