Saturday, 18 May 2024

 

 

ਖ਼ਾਸ ਖਬਰਾਂ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ

 

ਸਿਵਲ ਸਰਜਨ ਵਲੋਂ ਬਲਟਾਣਾ ਦੇ ਡਾਇਰੀਆ ਪ੍ਰਭਾਵਤ ਖੇਤਰ ਦਾ ਦੌਰਾ

ਸਿਹਤ ਵਿਭਾਗ ਬੀਮਾਰੀ ਦੇ ਜਲਦ ਖ਼ਾਤਮੇ ਲਈ ਪੂਰੀ ਤਰ੍ਹਾਂ ਯਤਨਸ਼ੀਲ : ਡਾ. ਆਦਰਸ਼ਪਾਲ ਕੌਰ

Civil Surgeon Mohali

Web Admin

Web Admin

5 Dariya News

ਮੋਹਾਲੀ , 09 Aug 2021

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਦੀ ਅਗਵਾਈ ਹੇਠ ਸੀਨੀਅਰ ਸਿਹਤ ਅਧਿਕਾਰੀਆਂ ਨੇ ਅੱਜ ਜ਼ੀਰਕਪੁਰ ਦੇ ਬਲਟਾਣਾ ਵਿਚਲੇ ਉਹਨਾਂ ਖੇਤਰਾਂ ਦਾ ਦੌਰਾ ਕੀਤਾ ਜਿਥੇ ਲੋਕਾਂ ਦੇ ਡਾਇਰੀਆ (ਦਸਤ/ਉਲਟੀਆਂ) ਤੋਂ ਪੀੜਤ ਹੋਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ! ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਜਿਥੇ ਪ੍ਰਭਾਵਤ ਖੇਤਰ ਵਿੱਚ ਮੈਡੀਕਲ ਕੈੰਪ ਲਾਇਆ, ਓਥੇ ਪ੍ਰਭਾਵਤ ਖੇਤਰ ਜਿਸ ਵਿਚ ਏਕਤਾ ਵਿਹਾਰ ਅਤੇ ਸਦਾਸ਼ਿਵ ਇਨਕਲੇਵ ਕਾਲੋਨੀਆਂ ਸ਼ਾਮਲ ਹਨ, ਦਾ ਸਰਵੇ ਵੀ ਕੀਤਾ ਹੈ! ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਪਹਿਲੇ ਦਿਨ ਤੋਂ ਹੀ ਸਰਗਰਮ ਹਨ ਅਤੇ ਟੀਮਾਂ ਨੇ ਕੁਲ 426 ਘਰਾਂ ਵਿੱਚ ਫੇਰੀ ਪਾਈ ਹੈ ਅਤੇ ਓ. ਆਰ. ਐਸ ਦੇ 300 ਪੈਕੇਟ ਤੇ ਕਲੋਰੀਨ ਦੀਆਂ 1000 ਗੋਲੀਆਂ ਵੀ ਵੰਡੀਆਂ ਹਨ! ਇਸ ਤੋਂ ਇਲਾਵਾ ਲੋਕਾਂ ਦੇ ਬਲੱਡ ਅਤੇ ਸਟੂਲ ਅਤੇ ਘਰਾਂ ਵਿਚੋਂ ਪਾਣੀ ਦੇ ਨਮੂਨੇ ਲਏ ਗਏ ਹਨ। ਉਨ੍ਹਾਂ ਦਸਿਆ ਕਿ ਹੁਣ ਤਕ 120 ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 8 ਮਰੀਜ਼ ਵੱਖ ਵੱਖ ਹਸਪਤਾਲਾਂ ਵਿਚ ਦਾਖ਼ਲ ਹਨ ਜਦਕਿ ਬਾਕੀ ਮਰੀਜ਼ ਹਲਕੇ ਲੱਛਣਾਂ ਤੋਂ ਪੀੜਤ ਹੋਣ ਕਾਰਨ ਉਨ੍ਹਾਂ ਦੀ ਘਰਾਂ ਵਿਚ ਦੇਖਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਮੁਹਈਆ ਕਰਵਾ ਦਿਤੀਆਂ ਗਈਆਂ ਹਨ। ਸਿਹਤ ਟੀਮਾਂ ਉਨ੍ਹਾਂ ਦੀ ਸਿਹਤ ’ਤੇ ਲਗਾਤਾਰ ਨਿਗਰਾਨੀ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਣੀ ਉਬਾਲ ਕੇ ਪੀਣ ਤੇ ਹੋਰ ਸਾਵਧਾਨੀਆਂ ਵਰਤਣ ਲਈ ਪ੍ਰੇਰਿਤ ਕੀਤਾ ਗਿਆ ਹੈ! ਉਹਨਾਂ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਪ੍ਰਭਾਵਤ ਇਲਾਕੇ ਵਿੱਚ ਪੀਣ ਲਈ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ! ਸਿਵਲ ਸਰਜਨ ਨੇ ਹਸਪਤਾਲ ਵਿੱਚ ਜਾ ਕੇ ਦਾਖ਼ਲ ਮਰੀਜ਼ਾਂ ਦਾ ਹਾਲ ਜਾਣਿਆ! ਉਹਨਾਂ ਕਿਹਾ ਕਿ ਸਿਹਤ ਵਿਭਾਗ ਪੂਰੀ ਤਰ੍ਹਾਂ ਯਤਨਸ਼ੀਲ ਹੈ ਕਿ ਹੋਰ ਲੋਕ ਇਸ ਬਿਮਾਰੀ ਦੀ ਲਪੇਟ ਵਿੱਚ ਨਾ ਆਉਣ ਅਤੇ ਮਰੀਜ਼ ਜਲਦ ਤੋਂ ਜਲਦ ਠੀਕ ਹੋਣ!ਡਾ. ਆਦਰਸ਼ਪਾਲ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਜਾਣਕਾਰੀ ਜਾਂ ਸਿਹਤ ਸਮੱਸਿਆ ਸਬੰਧੀ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਵੀ ਸੰਪਰਕ ਕਰ ਸਕਦੇ ਹਨ! ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਮਨਦੀਪ ਕੌਰ, ਡਾ. ਸੁਮਨ, ਡਾ. ਮਹਿਤਾਬ, ਹੈਲਥ ਇੰਸਪੈਕਟਰ ਭੁਪਿੰਦਰ ਸਿੰਘ, ਮੀਨਾਕਸ਼ੀ ਸ਼ਰਮਾ ਤੇ ਹੋਰ ਅਧਿਕਾਰੀ ਮੌਜੂਦ ਸਨ!

 

Tags: Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD