Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

20 ਲੱਖ ਰੁਪਏ ਦੀ ਲਾਗਤ ਨਾਲ ਲੱਗਣਗੀਆਂ ਪਿੰਡ ਖਾਈ ਫੇਮੇਕੀ ਦੀਆਂ ਸੜਕਾਂ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਬਾਹਰ ਇੰਟਰਲੋਕ ਟਾਈਲਾਂ- ਵਿਧਾਇਕ ਪਰਮਿੰਦਰ ਸਿੰਘ ਪਿੰਕੀ

ਕਿਹਾ, ਹਲਕੇ ਦੇ ਸਾਰੇ ਪਿੰਡਾਂ ਦੇ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ

Parminder Singh Pinky, Congress, Punjab Congress, Ferozpur

Web Admin

Web Admin

5 Dariya News

ਫਿਰੋਜ਼ਪੁਰ , 09 Aug 2021

Last updated on: Aug 09, 2021, 00:00 IST

ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਫਿਰੋਜ਼ਪੁਰ ਫਾਜ਼ਿਲਕਾ ਰੋਡ ਤੇ ਸਥਿਤ ਪਿੰਡ ਖਾਈ ਫੇਮੇਕੀ ਦੀਆਂ ਸੜਕਾਂ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਬਾਹਰ ਇੰਟਰਲੋਕ ਟਾਈਲਾਂ ਲਗਵਾਉਣ ਲਈ 20 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ।ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਨਾ ਛੱਡੀ ਜਾਵੇ ਜਿਸ ਤਹਿਤ ਹਲਕੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਉਨ੍ਹਾਂ ਵੱਲੋਂ ਅਣਥੱਕ ਕੋਸ਼ਿਸ਼ਾਂ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਕੱਚੀਆਂ ਗਲੀਆਂ ਨੂੰ ਪੱਕਾ ਕਰਨ, ਸੜਕਾਂ ਦੇ ਨਾਲ ਲੱਗਦੀਆਂ ਦੁਕਾਨਾਂ ਦੇ ਬਾਹਰ ਇੰਟਰਲਾਕਿੰਗ ਟਾਈਲਾਂ ਲਗਵਾਉਣ, ਲਾਇਟਾਂ ਅਤੇ ਆਰ.ਓ. ਸਿਸਟਮ ਆਦਿ ਲਗਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾ ਰਹੀ ਅਤੇ ਪਿੰਡਾਂ ਅਤੇ ਸ਼ਹਿਰਾਂ ਦੇ ਸਾਰੇ ਵਿਕਾਸ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਤੁਹਾਡਾ ਸੇਵਕ ਤੁਹਾਡੇ ਪਿੰਡ ਤੁਹਾਡੇ ਹਲਕੇ ਦੇ ਵਿਕਾਸ ਕਰਨ ਲਈ ਤਿਆਰ ਬਰ ਤਿਆਰ ਹਾਂ ਜੇਕਰ ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਉਹ ਉਸ ਪਿੰਡ ਦਾ ਵਿਕਾਸ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ, ਚੇਅਰਮੈਨ ਬਲਾਕ ਸੰਮਤੀ ਬਲਵੀਰ ਬਾਠ, ਸਰਪੰਚ ਜਤਿੰਦਰ ਸਿੰਘ, ਸਤਨਾਮ ਸਿੰਘ, ਗੁਰਬਖਸ਼ ਸਿੰਘ, ਸੁਖਵਿੰਦਰ ਸਿੰਘ, ਸੁਰਜੀਤ ਸਿੰਘ, ਹਰਦਿਆਲ ਸਿੰਘ, ਭਗਵਾਨ ਸਿੰਘ ਸੁਖਰਾਜ ਸਿੰਘ, ਮਲੂਕ ਸਿੰਘ, ਦਲਜੀਤ ਸਿੰਘ, ਰਵੀ ਮੋਂਗਾ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD