Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਸ਼ਵਨੀ ਸੇਖੜੀ ਨੇ ਰਣਜੀਤ ਐਵੀਨਿਊ ਸਥਿਤ ਹਸਪਤਾਲ ਦੀ ਕੀਤੀ ਅਚਨਚੇਤ ਚੈਕਿੰਗ

ਹਸਪਤਾਲਾਂ ਵਿਚ ਸਟਾਫ ਦੀ ਕਮੀ ਨੂੰ ਕੀਤਾ ਜਾਵੇਗਾ ਪੂਰਾ-ਚੇਅਰਮੈਨ

Ashwani Sekhri, Congress, Punjab Congress

Web Admin

Web Admin

5 Dariya News

ਅੰਮ੍ਰਿਤਸਰ , 09 Aug 2021

Last updated on: Aug 09, 2021, 00:00 IST

ਕਰੋਨਾ ਦੀ ਸੰਭਾਵੀ ਤੀਜ਼ੀ ਲਹਿਰ ਨਾਲ ਨਿਪਟਣ ਲਈ ਸਰਕਾਰ ਵਲੋ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਬੱਚਿਆਂ ਲਈ ਵਿਸ਼ੇਸ ਵਾਰਡ ਵੀ ਸਥਾਪਤ ਕੀਤੇ ਗਏ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਨਵੇ ਬਣੇ ਚੇਅਰਮੈਨ ਅਸ਼ਵਨੀ ਸੇਖੜੀ ਨੇ ਅੱਜ ਰਣਜੀਤ ਐਵੀਨਿਊ ਵਿਖੇ ਸਥਿਤ ਭਾਈ ਧਰਮ ਸਿੰਘ ਸੈਟੇਲਾਈਟ ਹਸਪਤਾਲ ਦਾ ਅਚਨਚੇਤ ਨਿਰੀਖਣ ਕਰਨ ਉਪਰੰਤ ਕੀਤਾ।ਅੱਜ ਸਵੇਰੇ ਠੀਕ 10 ਵਜੇ ਸ਼੍ਰੀ ਸੇਖੜੀ ਹਸਪਤਾਲ ਪੁੱਜੇ ਅਤੇ ਹਸਪਤਾਲ ਵਿਖੇ ਵੈਕਸੀਨ ਲਗਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਪ੍ਰਬੰਧਾਂ ਤੇ ਆਪਣੀ ਸੰਤੁਸ਼ਟੀ ਪ੍ਰਗਟਾਈ।ਸ਼੍ਰੀ ਸੇਖੜੀ ਨੇ ਕਿਹਾ ਕਿ ਹਸਪਤਾਲ ਵਿਖੇ ਕੁਝ ਸਟਾਫ ਦੀ ਕਮੀ ਹੈ,ਜਿਸ ਨੂੰ ਕਿ ਜ਼ਲਦ ਪੂਰਾ ਕਰ ਦਿੱਤਾ ਜਾਵੇਗਾ। ਹਸਪਤਾਲ ਵਿਖੇ ਬੰਦ ਪਏ ਪੱਖਿਆਂ ਨੂੰ ਵੇਖ ਕੇ ਸ਼੍ਰੀ ਸੇਖੜੀ ਨੇ ਤੁਰੰਤ ਇੰਨ੍ਹਾਂ ਨੂੰ ਠੀਕ ਕਰਵਾਉਣ ਦੀਆਂ ਹਦਾਇਤਾਂ ਕੀਤੀਆਂ। ਸ਼੍ਰੀ ਸੇਖੜੀ ਨੇ ਦੱਸਿਆ ਕਿ ਨਿਰੀਖਣ ਸਮੇ ਹਸਪਤਾਲ ਦਾ ਪੂਰਾ ਸਟਾਫ ਹਾਜਰ ਸੀ ਅਤੇ ਸਫਾਈ ਵਿਵਸਥਾ ਵੀ ਬਿਲਕੁਲ ਠੀਕ ਸੀ। ਸ਼੍ਰੀ ਸੇਖੜੀ ਨੇ ਮਰੀਜਾਂ ਦੀ ਵੱਧੀ ਹੋਈ ਭੀੜ ਨੂੰ ਦੇਖ ਕੇ ਸੀਨੀਅਰ ਮੈਡੀਕਲ ਅਫਸਰ ਨੂੰ ਨਿਰਦੇਸ ਦਿੱਤੇ ਕਿ ਇੰਨ੍ਹਾਂ ਦੇ ਬੈਠਣ ਲਈ ਪੂਰਾ ਪ੍ਰਬੰਧ ਕੀਤਾ ਜਾਵੇ ਅਤੇ ਕਿਸੇ ਵੀ ਮਰੀਜ਼ ਨੂੰ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ।ਇਸ ਮੋਕੇ ਸੀਨੀਅਰ ਮੈਡੀਕਲ ਅਫਸਰ ਡਾ: ਕੁਲਦੀਪ ਕੌਰ ਨੇ ਦੱਸਿਆ ਕਿ ਇਸ ਹਸਪਤਾਲ ਵਿਖੇ ਰੋਜਾਨਾ ਲਗਭਗ 800 ਦੇ ਕਰੀਬ ਵਿਅਕਤੀਆਂ ਨੂੰ ਕਰੋਨਾ ਦੀ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਇਸ ਤੋ ਇਲਾਵਾ ਕਰੋਨਾ ਦੇ ਟੈਸਟ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿਖੇ ਜਨਰਲ ਓ ਪੀ ਡੀ ਵੀ ਸ਼ੁਰੂ ਹੋ ਗਈ ਹੈ ਅਤੇ ਵੱਡੀ ਗਿਣਤੀ ਵਿਚ ਗਰਭਵਤੀ ਔਰਤਾਂ ਵੀ ਇਸ ਹਸਪਤਾਲ ਵਿਖੇ ਆਪਣਾ ਚੈਕ ਅਪ ਕਰਾਉਣ ਲਈ ਆਉਦੀਆਂ ਹਨ। ਡਾ: ਕੁਲਦੀਪ ਕੌਰ ਨੇ ਕਿਹਾ ਕਿ ਹਸਪਤਾਲ ਵਿਖੇ ਮਰੀਜਾਂ ਲਈ ਪੂਰੇ ਪ੍ਰਬੰਧ ਮੁਕੰਮਲ ਹਨ ਅਤੇ ਸਟਾਫ ਵਲੋ ਵੀ ਮਰੀਜ਼ਾਂ ਦੀ ਪੂਰੀ ਦੇਖਭਾਲ ਕੀਤੀ ਜਾਂਦੀ ਹੈ।

 

Tags: Ashwani Sekhri , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD