Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਦੇ ਪਿੰਡਾਂ ਵਿਚ ਪਾਣੀ ਦੇ ਬਿਲਾਂ ਦਾ ਆਨਲਾਈਨ ਭੁਗਤਾਨ ਜਲਦ : ਰਜ਼ੀਆ ਸੁਲਤਾਨਾ

ਐਸ.ਏ.ਐਸ. ਨਗਰ ਜ਼ਿਲੇ ਦੇ ਪਿੰਡਾਂ ’ਚ ਆਨਲਾਈਨ ਬਿਲਿੰਗ ਅਤੇ ਭੁਗਤਾਨ ਦਾ ਕੀਤਾ ਉਦਘਾਟਨ

ਚੰਡੀਗੜ੍ਹ

Web Admin

Web Admin

5 Dariya News

ਚੰਡੀਗੜ੍ਹ , 09 Aug 2021

Last updated on: Aug 09, 2021, 00:00 IST

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਐਲਾਨ ਕੀਤਾ ਹੈ ਕਿ ਪਿੰਡਾਂ ਵਿਚ ਪਾਣੀ ਦੇ ਆਨਲਾਈਨ ਬਿਲਿੰਗ ਸਿਸਟਮ ਅਤੇ ਆਨਲਾਈਨ ਭੁਗਤਾਨ ਨੂੰ ਜਲਦ ਹੀ ਪੜਾਅ ਵਾਰ ਪੂਰੇ ਰਾਜ ਵਿੱਚ ਲਾਗੂ ਕਰ ਦਿੱਤਾ ਜਾਵੇਗਾ। ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਦੇ ਆਨਲਾਈਨ ਬਿਲਿੰਗ ਅਤੇ ਰੈਵੀਨਿਯੂ ਮੋਨੀਟਰਿੰਗ ਸਿਸਟਮ ਦਾ ਐਸ.ਏ.ਐਸ. ਨਗਰ ਜ਼ਿਲੇ ਅਧੀਨ ਆਉਦੇਂ ਪਿੰਡਾਂ ਲਈ ਉਦਘਾਟਨ ਕਰਦਿਆਂ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਇਹ ਸਿਸਟਮ ਥੋੜੇ ਸਮੇਂ ਤੱਕ ਸਾਰੇ ਪੰਜਾਬ ਵਿਚ ਸ਼ੁਰੂ ਕਰ ਦਿੱਤਾ ਜਾਵੇਗਾ। ਐਸ.ਏ.ਐਸ. ਨਗਰ ਵਿਚ ਇਹ ਸਿਸਟਮ 7 ਮਹੀਨੇ ਪਹਿਲਾਂ ਜਨਵਰੀ 2021 ਵਿੱਚ ਪਾਇਲਟ ਪੋ੍ਰਜੈਕਟ ਦੇ ਤੌਰ ’ਤੇ ਸ਼ੁਰੂ ਕੀਤਾ ਗਿਆ ਸੀ ਅਤੇ ਇਸ ਸਮੇਂ ਦੌਰਾਨ ਸਫਲਤਾ ਪੂਰਵਕ ਚੱਲਣ ਉਪਰੰਤ ਅੱਜ ਰਸਮੀ ਤੌਰ ’ਤੇ ਇਸ ਦਾ ਉਦਘਾਟਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ਰਾਹੀਂ  ਵਿਭਾਗ ਐਸ.ਏ.ਐਸ. ਨਗਰ ਜ਼ਿਲੇ ਵਿਚ 100 ਫੀਸਦੀ ਜਲ ਸਪਲਾਈ ਬਿੱਲਾਂ ਦਾ ਭੁਗਤਾਨ ਕਰਾਉਣ ਵਿੱਚ ਸਫਲ ਹੋਇਆ ਹੈ।ਇਸ ਪ੍ਰਣਾਲੀ ਰਾਹੀਂ ਪੇਂਡੂ ਖਪਤਕਾਰ ਆਪਣੇ ਰਜਿਸਟਰਡ ਮੋਬਾਇਲ ਫੋਨਾਂ ’ਤੇ ਐਸ.ਐਮ.ਐਸ ਰਾਹੀਂ ਪਾਣੀ ਦੀ ਸਪਲਾਈ ਦੇ ਬਿੱਲ ਪ੍ਰਾਪਤ ਕਰਨਗੇ ਅਤੇ ਐਸ.ਐਮ.ਐਸ ਵਿੱਚ ਦਿੱਤੇ ਲਿੰਕ ਰਾਹੀਂ ਆਨਲਾਈਨ ਬਿੱਲ ਭੁਗਤਾਨ ਕਰ ਸਕਣਗੇ। ਐਕਟਿਵ ਅਕਾਊਂਟ ਅੱਪਡੇਟ ਅਤੇ ਅਲਰਟ ਵੀ ਐਸ.ਐਮ.ਐਸ ਰਾਹੀਂ ਖਪਤਕਾਰਾਂ ਨੂੰ ਪ੍ਰਾਪਤ ਹੋਣਗੇ।ਇਸ ਤੋ ਇਲਾਵਾ ਵਿਭਾਗ ਦੇ ਰੈਵਿਨਿਯੂ ਕੂਲੈਕਟਰ ਵੀ ਪੀ.ਓ.ਐਸ ਮਸੀਨਾਂ ਨੂੰ ਖਪਤਕਾਰਾਂ ਦੇ ਘਰਾਂ ਤੱਕ ਲੈਕੇ ਜਾਣਗੇ ਅਤੇ ਖਪਤਕਾਰ ਕਾਰਡ ਜਾਂ ਨਕਦ ਰਾਸੀ ਦੁਆਰਾ ਭੁਗਤਾਨ ਕਰਨ ਦੇ ਯੋਗ ਹੋਣਗੇ। 

ਖਪਤਕਾਰ ਨੈੱਟ ਬੈਕਿੰਗ, ਕ੍ਰੈਡਿਟ/ਡੈਬਿਟ ਕਾਰਡ, ਮੋਬਾਈਲ ਐਪਸ ਰਾਹੀਂ ਅਤੇ ਯੂ.ਪੀ.ਆਈ. ਰਾਹੀਂ ਵੀ ਭੁਗਤਾਨ ਕਰ ਸਕਦੇ ਹਨ। ਆਨਲਾਈਨ ਬਿਲਿੰਗ ਸਿਸਟਮ ਦੀ ਵਰਤੋਂ ਕਰਨਾ ਬਹੁਤ ਹੀ ਆਸਾਨ ਹੈ ਅਤੇ ਆਨਲਾਈਨ ਧੋਖਾਧੜੀ ਦੇ ਵਿਰੁੱਧ ਪੂਰੀ ਤਰਾਂ ਸੁਰੱਖਿਅਤ ਹੈ। ਜਲ ਸਪਲਾਈ ਅਤੇ ਸੈਨੀਟੇਸਨ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਵਿਕਾਸ ਦੀਆਂ ਨਵੀਆਂ ਇਬਾਰਤਾਂ ਲਿਖੀਆਂ ਜਾ ਰਹੀਆਂ ਹਨ ਅਤੇ  ਇਹ ਨਵਾਂ ਉਪਰਾਲਾ ਨਾ ਸਿਰਫ ਪੇਂਡੂ ਖਪਤਕਾਰਾਂ ਲਈ ਜਲ ਸਪਲਾਈ ਬਿੱਲਾਂ ਦੀ ਅਦਾਇਗੀ ਨੁੰ ਆਸਾਨ ਬਣਾਏਗਾ ਬਲਕਿ ਵਿਭਾਗ ਦੇ ਰੈਵਿਨਿਯੂ ਕੂਲੈਕਸਨ ਨੂੰ ਵੀ ਹੁਲਾਰਾ ਦੇਵੇਗਾ। ਇਸ ਨਾਲ ਜਲ ਸਪਲਾਈ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਹਾਇਤਾ ਮਿਲੇਗੀ ਅਤੇ ਪੇਂਡੂ ਖਪਤਕਾਰਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਯਕੀਨੀ ਹੋਵੇਗੀ।ਇਹ ਸਿਸਟਮ ਐਚ.ਡੀ.ਐਫ.ਸੀ ਬੈਂਕ ਦੇ ਸਹਿਯੋਗ ਨਾਲ ਮੁੰਕਮਲ ਹੋਇਆ ਹੈ। ਇਸ ਉਪਰਾਲੇ ਰਾਹੀਂ ਜਲ ਸਪਲਾਈ ਸਕੀਮਾਂ ਦੇ ਸੰਚਾਲਨ ਅਤੇ ਰੱਖ-ਰਖਾਵ ਵਿੱਚ ਸੁਧਾਰ ਆਵੇਗਾ। ਆਨਲਾਈਨ ਐਮ.ਆਈ.ਐਸ ਰਿਪੋਰਟਾਂ ਅਤੇ ਡੈਸ ਬੋਰਡ ਦੁਆਰਾ ਜਲ ਸਪਲਾਈ ਸਕੀਮਾਂ ਦੇ ਰੱਖ-ਰਖਾਵ ’ਤੇ ਕੀਤੇ ਜਾਣ ਵਾਲੇ ਖਰਚੇ ਦੀ ਨਿਗਰਾਨੀ ਲਈ ਸਾਰੇ ਪੱਧਰਾਂ ’ਤੇ ਮੋਨੀਟਰਿੰਗ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈੈ। ਇਹ ਪ੍ਰਣਾਲੀ ਪੇਂਡੂ ਜਲ ਸਪਲਾਈ ਸਕੀਮਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਸਰਕਾਰ ’ਤੇ ਵਿੱਤੀ ਬੋਝ ਨੂੰ ਘਟਾਉਣ ਵਿੱਚ ਬਹੁਤ ਮਦਦਗਾਰ ਹੋਵੇਗੀ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਵਿਭਾਗ ਦੇ ਮੁਖੀ ਅਮਿਤ ਤਲਵਾੜ, ਵਧੀਕ ਸਕੱਤਰ ਪਰਨੀਤ ਸ਼ੇਰਗਿੱਲ ਅਤੇ ਵਿਭਾਗ ਦੇ ਅਧਿਕਾਰੀਆਂ ਮੌਜੂਦ ਸਨ।

 

Tags: Razia Sultana , Water Supply and Sanitation Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD