Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੀ.ਐਸ.ਆਈ.ਈ.ਸੀ. ਨੇ ਸਨਅਤੀ ਖੇਤਰ ਫ਼ੇਜ਼-8ਏ ਅਤੇ 8ਬੀ ਨਗਰ ਨਿਗਮ ਮੁਹਾਲੀ ਨੂੰ ਸੌਂਪਿਆ

ਮੁਹਾਲੀ ਸ਼ਹਿਰ ਨੂੰ ਆਦਰਸ਼ ਸਨਅਤੀ ਖੇਤਰ ਵਜੋਂ ਵਿਕਸਤ ਕਰੇਗਾ ਨਗਰ ਨਿਗਮ: ਬਲਬੀਰ ਸਿੰਘ ਸਿੱਧੂ

ਐਸ.ਏ.ਐਸ. ਨਗਰ

Web Admin

Web Admin

5 Dariya News

ਐਸ.ਏ.ਐਸ. ਨਗਰ , 09 Aug 2021

Last updated on: Aug 09, 2021, 00:00 IST

ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਲਿਮੀਟਿਡ (ਪੀ.ਐਸ.ਆਈ.ਈ.ਸੀ.) ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਨਅਤ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹਾਜ਼ਰੀ ਵਿੱਚ ਮੁਹਾਲੀ ਦੇ ਸਨਅਤੀ ਖੇਤਰ ਫ਼ੇਜ਼-8ਏ ਅਤੇ 8ਬੀ ਦੀ ਸਾਂਭ-ਸੰਭਾਲ ਦਾ ਜ਼ਿੰਮਾ ਨਗਰ ਨਿਗਮ ਮੁਹਾਲੀ ਹਵਾਲੇ ਕਰ ਦਿੱਤਾ।ਇਸ ਸਬੰਧੀ ਕਰਵਾਏ ਸਮਾਰੋਹ ਦੌਰਾਨ ਸਿਹਤ ਮੰਤਰੀ ਸ. ਸਿੱਧੂ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਸੀ ਕਿਉਂਕਿ ਇਨਾਂ ਸਨਅਤੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਦੀ ਲੋੜ ਸੀ। ਇਨਾਂ ਖੇਤਰਾਂ ਦੀ ਮਾੜੀ ਹਾਲਤ ਦਾ ਜ਼ਿਕਰ ਕਰਦਿਆਂ ਉਨਾਂ ਭਰੋਸਾ ਜਤਾਇਆ ਕਿ ਨਗਰ ਨਿਗਮ ਹੁਣ ਇਸ ਇਲਾਕੇ ਦੀ ਵੱਡੇ ਪੱਧਰ ਉਤੇ ਕਾਇਆ ਕਲਪ ਕਰੇਗਾ ਅਤੇ ਇਸ ਨੂੰ ਆਦਰਸ਼ ਸਨਅਤੀ ਖੇਤਰ ਵਜੋਂ ਵਿਕਸਤ ਕੀਤਾ ਜਾਵੇਗਾ। ਸਨਅਤ ਤੇ ਵਣਜ ਮੰਤਰੀ ਤੋਂ ਹੋਰ ਫੰਡਾਂ ਦੀ ਮੰਗ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਉਹ ਲੋਕਾਂ ਦੇ ਪਿਆਰ ਸਦਕਾ ਹੀ ਇੱਥੋਂ ਤੱਕ ਪੁੱਜੇ ਹਨ ਅਤੇ ਉਨਾਂ ਨੂੰ ਸਿਆਸਤ ਕਿਸੇ ਵਿਰਾਸਤ ਵਿੱਚ ਨਹੀਂ ਮਿਲੀ, ਸਗੋਂ ਉਨਾਂ ਆਪਣੇ ਕੰਮਾਂ ਨਾਲ ਲੋਕਾਂ ਦੇ ਦਿਲਾਂ ਵਿੱਚ ਥਾਂ ਬਣਾਈ ਹੈ। ਉਨਾਂ ਕਿਹਾ ਕਿ ਹਲਕੇ ਦੇ ਲੋਕ ਉਨਾਂ ਲਈ ਇਕ ਪਰਿਵਾਰ ਵਾਂਗ ਹਨ।ਕੈਬਨਿਟ ਮੰਤਰੀ ਨੇ ਸ਼ਹਿਰ ਦੇ ਵਿਕਾਸ ਦੀ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਸੋਚ ਸਦਕਾ ਮੁਹਾਲੀ ਸ਼ਹਿਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਚੰਡੀਗੜ ਨੂੰ ਪਿੱਛੇ ਛੱਡ ਦਿੱਤਾ ਹੈ।ਸਨਅਤ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਵਿਕਾਸ ਦੀ ਇਸ ਲਹਿਰ ਦੀ ਬੇਹੱਦ ਲੋੜ ਸੀ ਅਤੇ ਨਗਰ ਨਿਗਮ ਕੋਲ ਇਨਾਂ ਸਨਅਤੀ ਖੇਤਰਾਂ ਦੀ ਸਾਂਭ-ਸੰਭਾਲ ਲਈ ਚੋਖੇ ਫੰਡ ਮੌਜੂਦ ਹਨ। ਉਨਾਂ ਕਿਹਾ ਕਿ ਮੁਹਾਲੀ ਸਨਅਤੀ ਗਤੀਵਿਧੀਆਂ ਦਾ ਧੁਰਾ ਬਣ ਰਿਹਾ ਹੈ ਅਤੇ ਜੇ ਅਸੀਂ ਛੇਤੀ ਤੋਂ ਛੇਤੀ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਾਂਗੇ ਤਾਂ ਇਹ ਸ਼ਹਿਰ ਸੂਬੇ ਭਰ ਵਿੱਚੋਂ ਆਪਣੇ ਲਈ ਵੱਡੇ ਸਨਅਤੀ ਸ਼ਹਿਰ ਦਾ ਖ਼ਿਤਾਬ ਹਾਸਲ ਕਰਨ ਦੀ ਸਮਰੱਥਾ ਰੱਖਦਾ ਹੈ।ਇਸ ਦੌਰਾਨ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਆਪਣੇ ਸਨਅਤੀ ਇਲਾਕਿਆਂ ਨੂੰ ਆਲਮੀ ਤਰਜ਼ ਉਤੇ ਵਿਕਸਤ ਕਰਨ ਦੇ ਖੇਤਰ ਵਿੱਚ ਇਹ ਸ਼ਹਿਰ ਝੰਡਾ ਬਰਦਾਰ ਬਣੇਗਾ। ਨਗਰ ਨਿਗਮ ਕਮਿਸ਼ਨਰ ਕਮਲ ਕੁਮਾਰ ਗਰਗ ਨੇ ਇਨਾਂ ਕੋਸ਼ਿਸ਼ਾਂ ਦੀ ਪ੍ਰੋੜਤਾ ਕਰਦਿਆਂ ਆਖਿਆ ਕਿ ਇਨਾਂ ਖੇਤਰਾਂ ਦੇ ਨਾਲ ਨਾਲ ਸ਼ਹਿਰ ਦੇ ਹੋਰ ਇਲਾਕਿਆਂ ਦੀ ਸਾਂਭ-ਸੰਭਾਲ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਪੀ.ਐਸ.ਆਈ.ਈ.ਸੀ. ਦੀ ਐਮ.ਡੀ. ਨੀਲਿਮਾ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਇੰਡਸਟਰੀਜ਼ ਐਸੋਸੀਏਸ਼ਨ ਦੇ ਪ੍ਰਧਾਨ ਯੋਗੇਸ਼, ਜਨਰਲ ਸਕੱਤਰ ਰਾਜੀਵ ਗੁਪਤਾ ਅਤੇ ਕਾਰਜਕਾਰਨੀ ਮੈਂਬਰ ਅਨੁਰਾਗ ਅਗਰਵਾਲ ਤੇ ਸੰਜੀਵ ਗਰਗ ਹਾਜ਼ਰ ਸਨ।    

Balbir Singh Sidhu, Sunder Sham Arora 

 

Tags: Balbir Singh Sidhu , Congress , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Sunder Sham Arora , Punjab Small Industries & Export Corporation Ltd. , PSIEC , Amarjit Singh Jiti Sidhu , Mohali Municipal Corporation , Amrik Singh Somal , Kuljit Singh Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD