Thursday, 23 July 2026

 

 

ਖ਼ਾਸ ਖਬਰਾਂ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ

 

ਅੰਮ੍ਰਿਤਸਰ ਦੇ ਪਿੰਡ ’ਚੋਂ ਟਿਫ਼ਨ ਬੰਬ, ਹੈਂਡ ਗਰੇਨੇਡ ਮਿਲਣ ਨਾਲ ਪੰਜਾਬ ਵਿੱਚ ਹਾਈ ਅਲਰਟ

ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਪੁਲਿਸ ਨੂੰ ਸੁਚੇਤ ਰਹਿਣ ਦੀ ਅਪੀਲ, ਕੋਈ ਵੀ ਸ਼ੱਕੀ ਚੀਜ਼ ਮਿਲਣ ’ਤੇ 112 ਜਾਂ 181 ’ਤੇ ਕਾਲ ਕਰਨ ਲਈ ਕਿਹਾ

 Dinkar Gupta, Punjab Police, Police, Punjab Admin, Director General of Police Punjab, DGP Punjab, Crime News Punjab, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 09 Aug 2021

Last updated on: Aug 09, 2021, 00:00 IST

ਅੰਮ੍ਰਿਤਸਰ ਦੇ ਪਿੰਡ ਡਾਲੇਕੇ, ਲੋਪੋਕੇ ਤੋਂ ਟਿਫ਼ਨ ਬਾਕਸ ਜਿਸਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਵਜੋਂ ਤਿਆਰ ਕੀਤਾ ਗਿਆ ਸੀ ਜਾਂ ਟਿਫਿਨ ਬੰਬ ਤੋਂ ਇਲਾਵਾ ਪੰਜ ਹੈਂਡ ਗ੍ਰਨੇਡ ਅਤੇ 9 ਐਮਐਮ ਪਿਸਤੌਲ ਦੇ 100 ਰੌਂਦ ਬਰਾਮਦ ਹੋਣ ਤੋਂ ਬਾਅਦ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਸੋਮਵਾਰ ਨੂੰ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾਲੇਕੇ, ਬਚੀਵਿੰਡ ਅਤੇ ਸਹੋਹਰਾ ਪਿੰਡਾਂ ਦੇ ਖੇਤਰ ਵਿੱਚ ਡਰੋਨ ਗਤੀਵਿਧੀਆਂ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਐਸਐਸਪੀ ਅੰਮਿ੍ਰਤਸਰ ਦਿਹਾਤੀ ਗੁਲਨੀਤ ਸਿੰਘ ਦੀ ਅਗਵਾਈ ਵਿੱਚ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇਨਾਂ ਪਿੰਡਾਂ ਦੇ ਦੁਆਲੇ ਇੱਕ ਵੱਡੀ ਤਲਾਸ਼ੀ ਮੁਹਿੰਮ ਚਲਾਈ ਗਈ।ਉਨਾਂ ਕਿਹਾ ਕਿ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਦੀ ਟੀਮ ਵੱਲੋਂ ਬੱਚਿਆਂ ਦਾ ਟਿਫ਼ਨ ਜਿਸ ਉੱਤੇ ’ਮਿਨੀਅਨਜ਼’ ਕਾਰਟੂਨ ਦੀ ਤਸਵੀਰ ਬਣੀ ਹੋਈ ਸੀ ਅਤੇ ਹੋਰ ਗੋਲਾ ਬਾਰੂਦ ਬਰਾਮ ਕੀਤਾ ਗਿਆ ਜਿਨਾਂ ਨੂੰ ਬੜੀ ਬਾਰੀਕੀ ਅਤੇ ਧਿਆਨ ਨਾਲ ਪੈਕ ਕਰਕੇ ਰੱਖਿਆ ਗਿਆ ਸੀ।ਉਨਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਇਹ ਬੈਗ ਸਰਹੱਦ ਪਾਰੋਂ ਆਏ ਡਰੋਨ ਰਾਹੀਂ ਪਹੁੰਚਾਇਆ ਗਿਆ ਸੀ।

ਡੀਜੀਪੀ ਨੇ ਕਿਹਾ ਕਿ ਪੁਲਿਸ ਦੀਆਂ ਟੀਮਾਂ ਨੇ ਬੈਗ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਫਿਰ ਨੈਸ਼ਨਲ ਸਕਿਉਰਿਟੀ ਗਾਰਡਜ਼ (ਐਨਐਸਜੀ) ਦੀ ਟੀਮ ਨੂੰ ਮੌਕੇ ’ਤੇ ਬੁਲਾਇਆ ਗਿਆ, ਜਿਸ ਨੇ ਟਿਫਿਨ ਬਾਕਸ, ਜਿਸ ਨੂੰ ਇੱਕ ਬੰਬ ਵਜੋਂ ਤਿਆਰ ਕੀਤਾ ਗਿਆ ਸੀ, ਵਿੱਚ 2-3 ਕਿਲੋਗ੍ਰਾਮ ਆਰ.ਡੀ.ਐਕਸ. ਦੀ ਮੌਜੂਦਗੀ ਦੀ ਪੁਸ਼ਟੀ ਕੀਤੀ ਹੈ। ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਆਰ.ਡੀ.ਐਕਸ. ਨੂੰ ਟਿਫਿਨ ਬਾਕਸ ਵਿੱਚ ਇੰਨੇ ਆਧੁਨਿਕ ਢੰਗ ਨਾਲ ਰੱਖਿਆ ਗਿਆ ਸੀ ਕਿ ਇਸ ਵਿੱਚ ਕਾਰਜਸ਼ੀਲਤਾ ਲਈ ਸਵਿਚ, ਚੁੰਬਕ ਅਤੇ ਸਪਰਿੰਗ ਸਮੇਤ ਤਿੰਨ ਵੱਖ ਵੱਖ ਪੁਰਜ਼ੇ ਲਗਾਏ ਗਏ ਸਨ। ਉਨਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਡੀਜੀਪੀ ਨੇ ਕਿਹਾ ਕਿ ਰਾਜ ਭਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਉਨਾਂ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਉਹ ਹਰ ਸਮੇਂ ਸੁਚੇਤ ਰਹਿਣ ਅਤੇ ਜੇਕਰ ਉਨਾਂ ਨੂੰ ਰੇਲ ਗੱਡੀਆਂ, ਬੱਸਾਂ ਜਾਂ ਰੈਸਟੋਰੈਂਟਾਂ ਸਮੇਤ ਕਿਤੇ ਵੀ ਕੋਈ ਵੀ ਸ਼ੱਕੀ ਚੀਜ਼ ਜਾਂ ਲਾਵਾਰਿਸ ਵਸਤੂ ਨਜ਼ਰ ਆਵੇ ਤਾਂ ਤੁਰੰਤ ਪੁਲਿਸ ਨੂੰ  ਇਤਲਾਹ ਦੇਣ। ਲੋਕ ਹੈਲਪਲਾਈਨ ਨੰਬਰ 112 ਜਾਂ 181 ’ਤੇ ਸੰਪਰਕ ਕਰ ਸਕਦੇ ਹਨ।ਇਸ ਸਬੰਧ ਵਿੱਚ ਆਰਮਜ ਐਕਟ ਦੀ ਧਾਰਾ 25/27/54/59, ਵਿਸਫੋਟਕ ਪਦਾਰਥ ਐਕਟ ਦੀ ਧਾਰਾ 3/4/5 ਅਧੀਨ ਮਿਤੀ 8 ਅਗਸਤ, 2021 ਨੂੰ ਐਫਆਈਆਰ ਨੰ. 208, ਲੋਪੋਕੇ ਪੁਲਿਸ ਸਟੇਸ਼ਨ ਅੰਮਿ੍ਰਤਸਰ ਵਿਖੇ ਦਰਜ ਕੀਤੀ ਗਈ ਹੈ।    

 

Tags: Dinkar Gupta , Punjab Police , Police , Punjab Admin , Director General of Police Punjab , DGP Punjab , Crime News Punjab , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD