Wednesday, 17 June 2026

 

 

ਖ਼ਾਸ ਖਬਰਾਂ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਦੇ ਵੱਖ—ਵੱਖ ਪਿੰਡਾਂ ਵਿੱਚ 5.70 ਕਰੋੜ ਰੁਪਏ ਦੇ ਵਿਕਾਸ ਦੇ ਕੰਮਾਂ ਦੇ ਕੀਤੇ ਉਦਘਾਟਨ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਵਚਨਬੱਧ : ਨਰਿੰਦਰ ਪਾਲ ਸਿੰਘ ਸਵਨਾ ਵਿਸ਼ੇਸ਼ ਗਹਿਰੀ ਸੁਧਾਈ : ਹਰਪ੍ਰੀਤ ਸਿੰਘ ਵਲੋਂ ਈਆਰਓਜ਼ ਅਤੇ ਨੋਡਲ ਅਫ਼ਸਰਾਂ ਨਾਲ ਅਹਿਮ ਮੀਟਿੰਗ ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ : ਭਗਵੰਤ ਸਿੰਘ ਮਾਨ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ 'ਬਾਈਪੋਲਰ' ਨਾਲ ਨਵਾਂ ਸੰਗੀਤਕ ਅਧਿਆਇ ਲੈ ਕੇ ਆਏ ਨਵਾਂਨ ਸੰਧੂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਗੁਰਦੁਆਰਾ ਜੋਤੀ ਸਰੂਪ ਫਤਹਿਗੜ੍ਹ ਸਾਹਿਬ ਵਿੱਚ ਨਤਮਸਤਕ ਹੋ ਕੇ ਅਰਦਾਸ ਕੀਤੀ ਵਿਧਾਇਕ ਸ਼ੈਰੀ ਕਲਸੀ ਨੇ ਵਾਅਦਾ ਪੁਗਾਇਆ ਤਰਨ ਤਾਰਨ ਨੂੰ ਅਪਰਾਧ-ਮੁਕਤ ਕਰਨ ਲਈ ਅਹਿਮ ਉਪਰਾਲਾ ਮਹਿਲਾ ਮੋਰਚਾ ਵੱਲੋਂ ਨਰਿੰਦਰ ਮੋਦੀ ਦੇ ਸਿਹਤਮੰਦ ਜੀਵਨ ਸ਼ੈਲੀ ਦੇ ਸੰਦੇਸ਼ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਘੱਟ ਈਂਧਨ ਅਤੇ ਜ਼ੀਰੋ ਆਇਲ ਰੈਸਿਪੀ ਪ੍ਰੋਗਰਾਮ ਦਾ ਆਯੋਜਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੁਪਰਵਾਈਜ਼ਰਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਦਿੱਤੀ ਗਈ ਸਿਖਲਾਈ ਰਾਸ਼ਟਰੀ ਰਾਜਧਾਨੀ ਖੇਤਰ ਦੇ ਵਿਕਾਸ ਨੂੰ ਲੈ ਕੇ ਰੀਜਨਲ ਪਲਾਨ 2041 ਹੋਵੇਗਾ ਤਿਆਰ ਨਾਇਬ ਸਿੰਘ ਸੈਣੀ ਨੇ ਹਰਵਿੰਦਰ ਕਲਿਆਣ ਨਾਲ ਵਿਧਾਨ ਸਭਾ ਕੰਪਲੈਕਸ ਵਿੱਚ ਕੀਤਾ ਯੋਗ ਪ੍ਰੋਟੋਕੋਲ ਦਾ ਅਭਿਆਸ ਸੂਬੇ ਦੇ ਇੰਜੀਨੀਅਰਿੰਗ ਅਤੇ ਪੌਲੀਟੈਕਨਿਕ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ : ਮਹੀਪਾਲ ਢਾਂਡਾ ਖ਼ਰੀਫ਼ ਫ਼ਸਲਾਂ ਲਈ ਰਸਾਇਣਕ ਖਾਦਾਂ ਦੀ ਸਹੀ ਵੰਡ ਕਰੋ ਤਾਂ ਜੋ ਕਿਸਾਨਾਂ ਲਈ ਖਾਦ ਦੀ ਕਮੀ ਨਾ ਰਹੇ : ਸ਼ਿਆਮ ਸਿੰਘ ਰਾਣਾ ਆਧੁਨਿਕ ਤਕਨੀਕ ਦੀਆਂ 52 ਸਟੈਟਿਕਲ ਖੇਤੀਬਾੜੀ ਲੈਬਾਂ ਖੋਲ੍ਹਣ ਦੀ ਪ੍ਰਵਾਨਗੀ - ਨਾਇਬ ਸਿੰਘ ਸੈਣੀ ਕੇ.ਐਮ.ਪੀ. ਐਕਸਪ੍ਰੈਸਵੇਅ ਵਿਕਸਿਤ ਭਾਰਤ-2047 ਦੀ ਬਣੇਗਾ ਸ਼ਾਨ : ਰਾਓ ਨਰਬੀਰ ਸਿੰਘ

 

ਪੁਨੀਤ ਸੈਣੀ ਪਿੰਟਾ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

Kuljit Singh Nagra, Punjab Pradesh Congress Committee, Congress, Punjab Congress, Fatehgarh Sahib, Chairman Punjab Traders Board,  Puneet Saini Pinta, Dr. Harjot Kamal, Joginder Pal

Web Admin

Web Admin

5 Dariya News

ਚੰਡੀਗੜ੍ਹ , 10 Aug 2021

Last updated on: Aug 10, 2021, 00:00 IST

ਪੁਨੀਤ ਸੈਣੀ ਪਿੰਟਾ ਨੇ ਮੰਗਲਵਾਰ ਨੂੰ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਵਿਧਾਇਕ ਡਾ.ਹਰਜੋਤ ਕਮਲ ਤੇ ਜੋਗਿੰਦਰ ਪਾਲ ਅਤੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਮੇਜਰ ਅਮਰਦੀਪ ਸਿੰਘ ਤੇ ਵਿਸ਼ੇਸ ਕਾਰਜ ਅਫਸਰ ਦਮਨਜੀਤ ਸਿੰਘ ਮੋਹੀ ਦੀ ਹਾਜ਼ਰੀ ਵਿੱਚ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ।ਇਥੇ ਸੈਕਟਰ 17 ਸਥਿਤ ਬੋਰਡ ਦੇ ਦਫਤਰ ਵਿਖੇ ਪੁਨੀਤ ਸੈਣੀ ਪਿੰਟਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਰਕਾਰ ਅਤੇ ਵਪਾਰੀਆਂ ਵਿਚਾਲੇ ਪੁਲ ਦਾ ਕੰਮ ਕਰਦੇ ਹੋਏ ਵਪਾਰੀ ਭਾਈਚਾਰੇ ਦੀ ਭਲਾਈ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੀ ਭਲਾਈ ਲਈ ਵੱਡੇ ਕੰਮ ਕੀਤੇ ਹਨ ਅਤੇ ਕੋਵਿਡ ਮਹਾਂਮਾਰੀ ਦੌਰਾਨ ਉਨ੍ਹਾਂ ਲਈ ਯਕਮੁਸ਼ਤ ਨਿਪਟਾਰਾ ਸਕੀਮ ਜਾਰੀ ਕੀਤੀ ਗਈ। ਵਪਾਰੀਆਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤਾ ਗਿਆ।

ਉਨ੍ਹਾਂ ਦੀ ਹੁਣ ਕੋਸ਼ਿਸ਼ ਰਹੇਗੀ ਕਿ ਵਪਾਰੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦੇਣਗੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਗੇ।ਪੁਨੀਤ ਸੈਣੀ ਪਿੰਟਾ ਇਸ ਤੋਂ ਪਹਿਲਾਂ ਪੰਜਾਬ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ, ਸੈਣੀ ਸਭਾ ਪੰਜਾਬ ਦੇ ਯੂਥ ਪ੍ਰਧਾਨ, ਪੰਜਾਬ ਕਾਂਗਰਸ ਦੇ ਖੇਤ ਮਜ਼ਦੂਰ ਸੈਲ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਉਣ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਅਤੇ ਵਿਦਿਆਰਥੀ ਜਥੇਬੰਦੀ ਐਨ.ਐਸ.ਯੂ.ਆਈ. ਦੇ ਸਰਗਰਮ ਅਹੁਦੇਦਾਰ ਰਹੇ ਹਨ।ਇਸ ਮੌਕੇ ਵਿੱਤ ਕਮਿਸ਼ਨਰ ਆਬਕਾਰੀ ਤੇ ਕਰ ਏ ਵੇਣੂੰ ਪ੍ਰਸਾਦ, ਪੰਜਾਬ ਟਰੇਡਰਜ਼ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਭੁਪਿੰਦਰ ਬਸੰਤ, ਵਾਈਸ ਚੇਅਰਮੈਨ ਅਮਰਜੀਤ ਸਿੰਘ ਟੀਟੂ ਤੇ ਡਾਇਰੈਕਟਰ ਬਲਵਿੰਦਰ ਨਾਰੰਗ ਤੋਂ ਇਲਾਵਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸਿੰਘ, ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਜੈਨਕੇ ਦੇ ਚੇਅਰਮੈਨ ਸਤਿੰਦਰ ਪਾਲ ਸਿੰਘ ਗਿੱਲ, ਪੰਜਾਬ ਲਘੂ ਉਦਯੋਗ ਤੇ ਨਿਵੇਸ਼ ਪ੍ਰੋਤਸਾਹਨ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਗੋਗੀ, ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿਨੇ ਮਹਾਜਨ, ਕੰਢੀ ਏਰੀਆ ਵਿਕਾਸ ਬੋਰਡ ਦੇ ਮੈਂਬਰ ਅਨੀਸ਼ ਸਿਡਾਨਾ ਤੇ ਪੰਜਾਬੀ ਲੋਕ ਗਾਇਕ ਪ੍ਰੀਤ ਹਰਪਾਲ ਵੀ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib , Chairman Punjab Traders Board , Puneet Saini Pinta , Dr. Harjot Kamal , Joginder Pal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD