Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕੀਤਾ ਟਾਊਨ ਵੈਡਿੰਗ ਕਮੇਟੀ ਦਾ ਐਲਾਨ

ਪੁਲੀਸ ਪ੍ਰਸ਼ਾਸਨ, ਵਪਾਰੀ ਵਰਗ, ਸਮਾਜਕ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਸਟਰੀਟ ਵੈਂਡਰਾਂ ਨੂੰ ਵੀ ਕੀਤਾ ਕਮੇਟੀ ਵਿੱਚ ਸ਼ਾਮਲ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ , 11 Aug 2021

Last updated on: Aug 11, 2021, 00:00 IST

ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਨਿਗਮ ਹਾਊਸ ਵੱਲੋਂ ਦਿੱਤੇ ਗਏ ਅਧਿਕਾਰਾਂ ਦੇ ਤਹਿਤ ਟਾਊਨ ਵੈਡਿੰਗ ਕਮੇਟੀ ਦਾ ਅੱਜ ਐਲਾਨ ਕਰ ਦਿੱਤਾ ਗਿਆ ਹੈ।  ਇਸ ਵਿਚ ਟਾਊਨ ਵੈਡਿੰਗ ਨਾਲ ਸਬੰਧਤ ਸਮੂਹ ਵਰਗਾਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ ਜਿਸ ਵਿਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ, ਮਿਉਂਸਪਲ ਕੌਂਸਲਰ, ਪੁਲਸ ਤੇ ਪ੍ਰਸ਼ਾਸਨ, ਵਪਾਰੀ ਵਰਗ ਦੇ ਨੁਮਾਇੰਦੇ ਅਤੇ ਸਟ੍ਰੀਟ ਵੈਂਡਰਜ ਦੇ ਨੁਮਾਇੰਦੇ ਵੀ ਸ਼ਾਮਲ ਕੀਤੇ ਗਏ। ਇਹ ਟਾਊਨ ਵੈਡਿੰਗ ਕਮੇਟੀ ਮੋਹਾਲੀ ਵਿਚ ਲੱਗਣ ਵਾਲੀਆਂ ਰੇਹੜੀਆਂ ਫੜੀਆਂ ਅਤੇ ਨਗਰ ਨਿਗਮ ਵਿਚਾਲੇ ਤਾਲਮੇਲ ਦਾ ਕੰਮ ਕਰੇਗੀ ਅਤੇ ਇਨ੍ਹਾਂ ਰੇਹੜੀ ਫੜੀ ਵਾਲਿਆਂ  ਦੇ ਮੁੜ ਵਸੇਬੇ ਲਈ ਪਲਾਨਿੰਗ ਬਣਾਵੇਗੀ  ਜਿਸ ਨਾਲ ਰੇਹੜੀ ਫੜ੍ਹੀ ਵਾਲੇ ਆਪਣੀ ਰੋਜ਼ੀ ਰੋਟੀ ਵੀ ਕਮਾ ਸਕਣ ਅਤੇ ਮੋਹਾਲੀ ਦੇ ਲੋਕਾਂ ਨੂੰ ਵੀ ਪੂਰੀ ਸਹੂਲਤ ਮਿਲ ਸਕੇ  ਤੇ ਨਾਲ ਹੀ ਵਪਾਰੀ ਵਰਗ ਨੂੰ ਵੀ ਕੋਈ ਔਕੜ ਦਾ ਸਾਹਮਣਾ ਨਾ ਕਰਨਾ ਪਵੇ।ਟਾਊਨ ਵੈਡਿੰਗ ਕਮੇਟੀ ਦੇ ਮੈਂਬਰਾਂ ਵਿੱਚ ਦੋ ਕੌਂਸਲਰ ; ਕਮਲਪ੍ਰੀਤ ਸਿੰਘ ਬਨੀ ਅਤੇ ਜਸਪ੍ਰੀਤ ਸਿੰਘ ਗਿੱਲ, ਪੁਲਿਸ ਵੱਲੋਂ ਡੀਐਸਪੀ ਟ੍ਰੈਫਿਕ ਗੁਰਇਕਬਾਲ ਸਿੰਘ, ਪੰਜਾਬ ਨੈਸ਼ਨਲ ਬੈਂਕ ਦੀ ਮੈਨੇਜਰ (ਮਿਉਂਸਪਲ ਭਵਨ) ਮਨਜੀਤ ਕੌਰ, ਚੀਫ ਸੈਨਟਰੀ ਇੰਸਪੈਕਟਰ ਸਰਬਜੀਤ ਸਿੰਘ, ਸਰਵਹਿਤਕਾਰੀ ਕਲਿਆਣ ਸੋਸਾਇਟੀ ਦੇ ਸੀਨੀਅਰ ਐਡਵਾਈਜ਼ਰ ਜਸਵਿੰਦਰ ਸ਼ਰਮਾ, ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਐਸ. ਚੌਧਰੀ, ਅਜੀਤ ਪਾਰਕ ਨੇਬਰਹੁੱਡ ਐਸੋਸੀਏਸ਼ਨ ਦੇ ਬਲਕਰਨ ਸਿੰਘ ਭਾਟੀ, ਮੋਹਾਲੀ ਕਰਿਆਨਾ ਮਰਚੈਂਟ ਐਸੋਸੀਏਸ਼ਨ ਦੇ ਮੁਨੀਸ਼ ਸਿੰਗਲਾ ਅਤੇ ਸਟਰੀਟ ਵੈਂਡਰਸ ਵਲੋਂ ਵਿਜੇ ਕੁਮਾਰ, ਮਨਜੀਤ ਸਿੰਘ, ਸਤਪਾਲ ਸਿੰਘ, ਪਰਸ਼ੋਤਮ ਲਾਲ, ਮਾਇਆ ਤੇ ਰਾਮ ਕੁਮਾਰੀ ਦੇ ਨਾਮ ਸ਼ਾਮਲ ਕੀਤੇ ਗਏ ਹਨ।ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਮੇਟੀ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਟਾਊਨ ਵੈਡਿੰਗ ਕਮੇਟੀ ਦਾ ਕੰਮ ਕਾਰ ਸੰਭਾਲਣ ਅਤੇ ਆਪਣੀ ਜ਼ਿੰਮੇਵਾਰੀ ਦੀ ਪਾਲਣਾ ਕਰਦੇ ਹੋਏ ਨਾ ਸਿਰਫ ਰੇਹੜੀ ਤੇ ਫੜੀ ਵਾਲਿਆਂ ਨੂੰ ਰੋਟੀ ਰੋਜ਼ੀ ਕਮਾਉਣ ਦਾ ਹੱਕ ਦਿਵਾਉਣ ਸਗੋਂ ਇਹ ਯਕੀਨੀ ਬਣਾਉਣ ਕਿ ਮੋਹਾਲੀ ਦੇ ਲੋਕਾਂ ਨੂੰ ਇਸ ਦਾ ਪੂਰਾ ਫਾਇਦਾ ਮਿਲ ਸਕੇ  ਅਤੇ ਨਾਜਾਇਜ਼ ਕਬਜ਼ਿਆਂ ਨੂੰ ਵੀ ਖ਼ਤਮ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਟਾਊਨ ਵੈਡਿੰਗ ਕਮੇਟੀ  ਸਮੂਹ ਵਰਗਾਂ ਦੇ ਪ੍ਰਤੀਨਿਧੀਆਂ ਨੂੰ ਲੈ ਕੇ ਇਸ ਕਰਕੇ ਬਣਾਈ ਗਈ ਹੈ ਤਾਂ ਜੋ ਇਹ ਬਿਹਤਰ ਢੰਗ ਨਾਲ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਤਾਲਮੇਲ ਸਥਾਪਤ ਕਰ ਸਕੇ  ਅਤੇ ਟਾਊਨ ਵੈਡਿੰਗ ਸੰਬੰਧੀ ਕੰਮਕਾਰ ਨੂੰ ਸਿਰੇ ਚੜ੍ਹ ਸਕੇ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੇ ਨਾਲ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕੌਂਸਲਰ ਨਰਪਿੰਦਰ ਸਿੰਘ ਰੰਗੀ, ਵਿਕਟਰ ਨਿਹੋਲਕਾ ਵੀ ਹਾਜ਼ਰ ਸਨ।  

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD