Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਓਲੰਪਿਕ ਦੇ ਜੇਤੂ ਖਿਡਾਰੀਆਂ ਦਾ ਜ਼ਿਲਾ ਪ੍ਰਸਾਸ਼ਨ ਨੇ ਕੀਤਾ ਗਰਮ ਜੋਸ਼ੀ ਨਾਲ ਸਵਾਗਤ

ਸਾਰੇ ਖਿਡਾਰੀ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ

DC Amritsar, Gurpreet Singh Khaira, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 11 Aug 2021

Last updated on: Aug 11, 2021, 00:00 IST

ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿੱਚ ਕਾਂਸੇ ਦਾ ਤਮਗਾ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀ ਸਵੇਰੇ ਹਵਾਈ ਜਹਾਜ ਰਾਹੀ ਤੜਕਸਾਰ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ਤੇ ਪੁੱਜੇ ਜਿਥੇ ਗਰਮ ਜ਼ੋਸੀ ਨਾਲ ਵਿਧਾਇਕ ਅਤੇ ਹਾਕੀ ਪੰਜਾਬ ਦੇ ਜਨਰਲ ਸਕੱਤਰ ਸ: ਪ੍ਰਗਟ ਸਿੰਘ, ਵਿਧਾਇਕ ਸ਼੍ਰੀ ਸੁਨੀਲ ਦੱਤੀ, ਮੇਅਰ ਨਗਰ ਨਿਗਮ ਸ: ਕਰਮਜੀਤ ਸਿੰਘ ਰਿੰਟੂ ਅਤੇ ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ  ਵਲੋ ਉਨ੍ਹਾਂ ਨੂੰ ਬੁੱਕੇ, ਹਾਰ ਪਾ ਕੇ ਭੰਗੜਾ ਟੀਮ ਵੱਲੋਂ  ਭੰਗੜਾ ਪਾ ਕੇ  ਸਵਾਗਤ ਕੀਤਾ ਗਿਆ।ਇਸ ਮੌਕੇ ਪੈ੍ਰਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ: ਪ੍ਰਗਟ ਸਿੰਘ ਨੇ ਕਿਹਾ ਕਿ 41 ਸਾਲਾਂ ਬਾਅਦ ਹਾਕੀ ਵਿਚ ਮੈਡਲ ਜਿੱਤ ਕੇ ਖਿਡਾਰੀਆਂ ਨੇ ਸਾਡੇ ਦੇਸ਼ ਦਾ ਮਾਣ ਵਧਾਇਆ ਹੈ ਅਤੇ ਪੂਰੀ ਦੁਨੀਆਂ ਵਿੱਚ ਦੇਸ਼ ਦਾ ਨਾਮ ਉਚਾ ਹੋਇਆ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋ ਹਰੇਕ ਹਾਕੀ ਖਿਡਾਰੀ ਨੂੰ 2.51 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ  ਹੈ ਅਤੇ ਇਸੇ ਤਰਾਂ ਓਲੰਪਿਕ ਖੇਡਾਂ ਦੇ ਮਹਿਲਾ ਹਾਕੀ ਮੁਕਾਬਲਿਆਂ ਵਿੱਚ ਚੌਥੇ ਸਥਾਨ ਉਤੇ ਆ ਕੇ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਦੀਆਂ ਦੋ ਪੰਜਾਬੀ ਖਿਡਾਰਨਾ ਗੁਰਜੀਤ ਕੌਰ ਤੇ ਰੀਨਾ ਖੋਖਰ ਅਤੇ ਅਥਲੈਟਿਕਸ ਦੇ ਡਿਸਕਸ ਫਾਈਨਲ ਮੁਕਾਬਲੇ ਵਿੱਚ ਛੇਵਾਂ ਸਥਾਨ ਹਾਸਲ ਕਰਨ ਵਾਲੀ ਕਮਲਪ੍ਰੀਤ ਕੌਰ ਨੂੰ 50-50 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ।ਉਨਾਂ ਅੱਗੇ ਦੱਸਿਆ ਕਿ ਓਲੰਪਿਕ ਖੇਡਾਂ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਪੰਜਾਬ ਦੇ ਹੋਰਨਾਂ ਖਿਡਾਰੀਆਂ ਮੁੱਕੇਬਾਜ਼ ਸਿਮਰਨਜੀਤ ਕੌਰ, ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਤੇ ਅੰਗਦਵੀਰ ਸਿੰਘ ਅਤੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਤੇ ਗੁਰਪ੍ਰੀਤ ਸਿੰਘ ਅਤੇ ਪੈਰਾਲੰਪਿਕ ਵਿੱਚ ਹਿੱਸਾ ਲੈਣ ਜਾ ਰਹੀ ਬੈਡਮਿੰਟਨ ਖਿਡਾਰਨ ਪਲਕ ਕੋਹਲੀ ਨੂੰ 21-21 ਲੱਖ ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ।     

ਉਨ੍ਹਾਂ ਕਿਹਾ ਕਿ ਇਸ ਤੋਂ ਸਾਡੀ ਨੌਜਵਾਨ ਪੀੜੀ ਨੂੰ ਸੇਧ ਲੈ ਕੇ ਖੇਡਾਂ ਵੱਲ ਉਚੇਚਾ ਧਿਆਨ ਦੇਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਗੁਰੂ ਨਗਰੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਹਾਕੀ ਟੀਮ ਦੇ 6 ਖਿਡਾਰੀ ਅੰਮ੍ਰਿਤਸਰ ਜਿਲੇ੍ਹ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਜਿਥੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ ਉਥੇ ਅੰਮ੍ਰਿਤਸਰ ਦਾ ਨਾਮ ਵੀ ਸੰਸਾਰ ਭਰ ਵਿਚ ਉਜਾਗਰ ਕੀਤਾ ਹੈ।ਹਾਕੀ ਖਿਡਾਰੀ ਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਗੁਰਜੰਟ ਸਿੰਘ, ਹਾਰਦੀਕ ਸਿੰਘ, ਸ਼ਮਸ਼ੇਰ ਸਿੰਘ, ਕ੍ਰਿਸ਼ਨਾ ਬਹਾਦੁਰ ਪਾਠਕ ਅਤੇ ਗੁਰਜੀਤ ਕੌਰ ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਪੁੱਜਣ ਤੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਸਵਾਗਤ ਕਰਨ ਉਪਰੰਤ ਸਾਰੇ ਖਿਡਾਰੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ। ਸਾਰੇ ਖਿਡਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।  ਇਸ ਮੌਕੇ ਸ਼੍ਰੋਮਣੀ ਗੁਰਦਾਵਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਾਰੇ ਖਿਡਾਰੀਆਂ ਨੂੰ 5-5 ਲੱਖ ਰੁਪਏ ਦਾ ਚੈਕ, ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁਨਹਿਰੀ ਮਾਡਲ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ। ਸਮਾਗਮ ਉਪਰੰਤ ਇਨ੍ਹਾਂ ਖਿਡਾਰੀਆਂ ਨੂੰ  ਇਨ੍ਹਾਂ ਦੇ ਜਿਲਿ੍ਹਆਂ ਲਈ ਪੁਲਿਸ ਟੀਮ ਨਾਲ ਰਵਾਨਾ ਕੀਤਾ ਗਿਆ।ਇਸ ਮੌਕੇ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਸ੍ਰ ਦਿਲਰਾਜ ਸਿੰਘ ਸਰਕਾਰੀਆ, ਐਸ:ਡੀ:ਐਮ ਸ੍ਰੀ ਰਾਜੇਸ਼ ਸ਼ਰਮਾ, ਡੀ:ਸੀ:ਪੀ ਸ੍ਰੀ ਪੀ:ਸੀ ਭੰਡਾਲ, ਜਿਲ੍ਹਾ ਖੇਡ ਅਫਸਰ ਸ੍ਰ ਗੁਰਲਾਲ ਸਿੰਘ, ਹਾਕੀ ਪੰਜਾਬ ਦਾ ਪ੍ਰਧਾਨ ਸ੍ਰੀ ਨਿਤਿਨ ਕੋਹਲੀ, ਵਾਇਸ ਪ੍ਰਧਾਨ ਗੁਰਵਿੰਦਰ ਸਿੰਘ ਸ਼ੱਮੀ, ਸ੍ਰ ਅਮਰੀਕ ਸਿੰਘ ਪਵਾਰ, ਸ੍ਰੀ ਗੁਰਮੇਲ ਸਿੰਘ, ਰਾਜਬੀਰ ਕੌਰ, ਕੁਲਵਿੰਦਰ ਸਿੰਘ ਸੈਣੀ, ਸ੍ਰ ਸੁਰਿੰਦਰ ਸਿੰਘ ਪਾਪਾ, ਸ੍ਰੀ ਸੰਜੀਵ ਕੁਮਾਰ, ਸ੍ਰ ਬਲਜੀਤ ਸਿੰਘ ਢਿਲੋਂ  ਤੋਂ ਇਲਾਵਾ ਖਿਡਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜਰ ਸਨ।

 

Tags: DC Amritsar , Gurpreet Singh Khaira , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD