Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕਮਿਸ਼ਨਰੇਟ ਪੁਲਿਸ ਨੇ ਮੰਨਾਪੁਰਮ ਫਾਇਨਾਂਸ ਵਿਖੇ ਲੁੱਟ ਦੀ ਗੁੱਥੀ ਸੁਲਝਾਈ, ਮੁਲਜ਼ਮ ਗ੍ਰਿਫ਼ਤਾਰ : ਗੁਰਪ੍ਰੀਤ ਸਿੰਘ ਭੁੱਲਰ

ਕਿਹਾ, ਅਪਰਾਧ ਤੋਂ ਬਾਅਦ ਸੁਰਾਗਾਂ ਦਾ ਪਿੱਛਾ ਕਰਦਿਆਂ ਮੁਲਜ਼ਮ ਤੱਕ ਪਹੁੰਚੀ ਪੁਲਿਸ

Crime News Punjab, Punjab Police, Police, Crime News, Jalandhar Police, Jalandhar, Commissioner of Police Jalandhar, Gurpreet Singh Bhullar

Web Admin

Web Admin

5 Dariya News

ਜਲੰਧਰ , 11 Aug 2021

Last updated on: Aug 11, 2021, 00:00 IST

ਕਮਿਸ਼ਨਰੇਟ ਪੁਲਿਸ ਵੱਲੋਂ ਅਰਬਨ ਅਸਟੇਟ ਵਿਖੇ ਮੰਨਾਪੁਰਮ ਫਾਇਨਾਂਸ ਵਿੱਚ ਹੋਈ ਸਨਸਨੀਖੇਜ਼ ਲੁੱਟ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿੱਥੇ 24 ਜੁਲਾਈ ਨੂੰ ਵੱਡੀ ਮਾਤਰਾ ਵਿੱਚ ਸੋਨਾ ਅਤੇ 2.34 ਲੱਖ ਰੁਪਏ ਲੁੱਟ ਲਏ ਗਏ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਨੇ ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਦੇ ਪਿੰਡ ਬਿਲਗਾਮ ਦੇ ਰਹਿਣ ਵਾਲੇ ਪ੍ਰਸ਼ਾਂਤ ਕੁਮਾਰ ਵਾਸੀ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜਾ ਆਪਣੇ ਚਚੇਰੇ ਭਰਾ ਦੀਪਕ ਅਤੇ ਹੋਰ ਸਾਥੀਆਂ ਨਾਲ ਮਿਲ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਿਆ ਸੀ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਟੀਮਾਂ ਵੱਲੋਂ ਵਾਰਦਾਤ ਵਿੱਚ ਵਰਤੀ ਗਈ ਜਾਅਲੀ ਨੰਬਰ ਪਲੇਟ ਵਾਲੀ ਇੱਕ ਮੋਟਰਬਾਈਕ ਵੀ ਬਰਾਮਦ ਕੀਤੀ ਗਈ ਹੈ । ਭੁੱਲਰ ਨੇ ਕਿਹਾ ਕਿ ਪੁਲਿਸ ਵੱਲੋਂ ਲੁੱਟ ਵਿੱਚ ਸ਼ਾਮਲ ਗਿਰੋਹ ਦੇ ਹੋਰ ਮੈਂਬਰਾਂ ਦੀ ਪਛਾਣ ਵੀ ਕਰ ਲਈ ਗਈ ਹੈ ਅਤੇ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਬਿਹਾਰ ਪੁਲਿਸ ਦੇ ਨਾਲ ਨਜ਼ਦੀਕੀ ਸੰਪਰਕ ਵਿੱਚ ਹੈ।ਮੁੱਢਲੀ ਜਾਂਚ ਵਿੱਚ ਪ੍ਰਸ਼ਾਂਤ ਨੇ ਦੱਸਿਆ ਕਿ ਉਹ ਸੁਲਤਾਨਪੁਰ ਲੋਧੀ ਵਿੱਚ ਰਾਜ ਮਿਸਤਰੀ ਅਤੇ ਫਲੋਰ ਟਾਇਲਾਂ ਫਿਟਿੰਗ ਦਾ ਕੰਮ ਕਰਦਾ ਸੀ, ਜਿੱਥੇ ਉਹ ਡੇਢ ਸਾਲ ਤੋਂ ਪਰਿਵਾਰ ਸਮੇਤ ਰਹਿ ਰਿਹਾ ਸੀ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੀਪਕ ਆਪਣੇ ਸਾਥੀਆਂ ਦੇ ਨਾਲ ਤਿੰਨ ਬਾਈਕਾਂ ਅਤੇ ਇੱਕ ਕਾਰ ਲੈ ਕੇ 15 ਜੁਲਾਈ, 2021 ਨੂੰ ਪ੍ਰਸ਼ਾਂਤ ਪਾਸ ਪਹੁੰਚਿਆ ਅਤੇ ਪ੍ਰਸ਼ਾਂਤ ਨੇ ਉਨ੍ਹਾਂ ਲਈ ਕਿਰਾਏ ਦੇ ਮਕਾਨ ਦਾ ਪ੍ਰਬੰਧ ਕੀਤਾ। ਇਸ ਤੋਂ ਬਾਅਦ ਇਨ੍ਹਾਂ ਲੁੱਟ ਦੀ ਸਾਜ਼ਿਸ਼ ਰਚੀ ਅਤੇ ਆਪਣੀ ਯੋਜਨਾ ਨੂੰ ਅੰਜਾਮ ਦਿੱਤਾ।ਸ਼੍ਰੀ ਭੁੱਲਰ ਨੇ ਦੱਸਿਆ ਕਿ ਇਹ ਸਾਰੇ 24 ਜੁਲਾਈ ਨੂੰ ਦੁਪਹਿਰ 3 ਵਜੇ ਦੇ ਕਰੀਬ ਮੰਨਾਪੁਰਮ ਫਾਇਨਾਂਸ ਦੀ ਬ੍ਰਾਂਚ ਵਿੱਚ ਗਏ, ਜਿੱਥੇ ਇਨ੍ਹਾਂ ਸਮੁੱਚੇ ਸਟਾਫ਼ ਨੂੰ ਬੰਦੂਕ ਦੀ ਨੋਕ 'ਤੇ ਲੈ ਕੇ ਉਨ੍ਹਾਂ ਨੂੰ ਸੇਫ਼ ਰੂਮ ਵਿੱਚ ਧੱਕ ਦਿੱਤਾ। ਇਸ ਤੋਂ ਬਾਅਦ ਇਹ ਵੱਡੀ ਮਾਤਰਾ ਵਿੱਚ ਸੋਨਾ ਅਤੇ 2.34 ਲੱਖ ਰੁਪਏ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ। 

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਲੁੱਟ ਦੀ ਸਾਰੇ ਪਹਿਲੂਆਂ ਤੋਂ ਤਕਨੀਕੀ ਤੌਰ 'ਤੇ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਮੁਲਜ਼ਮ ਨੂੰ ਫੜਨ ਵਿੱਚ ਸਫ਼ਲਤਾ ਹਾਸਲ ਕੀਤੀ।ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਤਕਨੀਕੀ ਅਤੇ ਹੋਰ ਖੁਫੀਆ ਜਾਣਕਾਰੀ ਰਾਹੀਂ ਮੁਲਜ਼ਮਾਂ ਅਤੇ ਉਨ੍ਹਾਂ ਦੇ ਟਿਕਾਣਿਆਂ ਦਾ ਪਤਾ ਲਗਾਉਣਾ ਸ਼ੁਰੂ ਕੀਤਾ ਅਤੇ ਅਖੀਰ ਸੁਲਤਾਨਪੁਰ ਲੋਧੀ ਦੇ ਮੁਹੱਲਾ ਜਵਾਲਾ ਸਿੰਘ ਨਗਰ ਪਹੁੰਚੀ ਗਈਆਂ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜਸ਼ੰਕਰ ਵਿੱਚ ਮੁਲਜ਼ਮਾਂ ਦੇ ਇੱਕ ਹੋਰ ਠਿਕਾਣੇ ਦਾ ਵੀ ਪਤਾ ਲਗਾਇਆ ਗਿਆ ਹੈ, ਜਿੱਥੇ ਮੁਲਜ਼ਮ ਲੁੱਟ ਤੋਂ ਬਾਅਦ ਕੁਝ ਸਮੇਂ ਲਈ ਠਹਿਰੇ ਸਨ, ਇਮਾਰਤ ਪਿੰਡ ਫਤਿਹਪੁਰ ਦੇ ਵਸਨੀਕ ਅਮਰਜੀਤ ਸਿੰਘ ਦੀ ਹੈ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੁਲਿਸ ਪਾਰਟੀਆਂ ਵੱਲੋਂ ਕਿਰਾਏ ਦੇ ਮਕਾਨ ਦੇ ਸੁਰਾਗਾਂ ਦਾ ਪਤਾ ਲਗਾਇਆ ਗਿਆ, ਜਿੱਥੇ ਸਾਰੇ ਮੁਲਜ਼ਮ 15 ਜੁਲਾਈ, 2021 ਨੂੰ ਸੁਲਤਾਨਪੁਰ ਲੋਧੀ ਵਿੱਚ ਠਹਿਰੇ ਸਨ, ਜਿਸ ਕਾਰਨ ਜਾਂਚ ਪ੍ਰਸ਼ਾਂਤ ਕੁਮਾਰ ਵੱਲ ਮੁੜੀ, ਜਿਸ ਵੱਲੋਂ ਮੁਲਜ਼ਮਾਂ ਲਈ ਉਕਤ ਕਮਰੇ ਦਾ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਲੁੱਟ ਤੋਂ ਬਾਅਦ ਪ੍ਰਸ਼ਾਂਤ ਆਪਣੇ ਪਰਿਵਾਰ ਸਮੇਤ ਫਰਾਰ ਹੋ ਗਿਆ ਸੀ, ਜਿਸ ਨੂੰ ਬਾਅਦ ਵਿੱਚ ਪੱਛਮੀ ਦਿੱਲੀ ਦੇ ਰਘਬੀਰ ਨਗਰ ਤੋਂ ਕਾਬੂ ਕੀਤਾ ਗਿਆ ।ਪੁਲਿਸ ਕਮਿਸ਼ਨਰ ਨੇ ਕਿਹਾ ਕਿ ਲੁੱਟੇ ਹੋਏ ਸੋਨੇ ਨੂੰ ਬਾਜ਼ਾਰ ਵਿੱਚ ਵੇਚਣ ਤੋਂ ਬਾਅਦ ਪ੍ਰਸ਼ਾਂਤ ਨੂੰ ਆਪਣਾ ਹਿੱਸਾ ਮਿਲਣਾ ਸੀ, ਹਾਲਾਂਕਿ ਮੰਨਾਪੁਰਮ ਫਾਇਨਾਂਸ ਬ੍ਰਾਂਚ ਵਿਚੋਂ ਲੁੱਟੇ  2.34 ਲੱਖ ਰੁਪਏ ਵਿੱਚੋਂ 50,000 ਰੁਪਏ ਉਸ ਨੇ ਹਿੱਸੇ ਵਜੋਂ ਪ੍ਰਾਪਤ ਕਰ ਲਏ ਸਨ ।ਪੁਲਿਸ ਕਮਿਸ਼ਨਰ  ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਲੀਸ ਟੀਮਾਂ ਵੱਲੋਂ ਜਲਦੀ ਹੀ ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਇੰਚਾਰਜ ਹਰਮਿੰਦਰ ਸਿੰਘ ਸਮੇਤ ਇਸ ਵਾਰਦਾਤ ਨੂੰ ਸੁਲਝਾਉਣ ਲਈ ਨਿਯੁਕਤ ਕਮਿਸ਼ਨਰੇਟ ਪੁਲਿਸ ਦੇ ਅਧਿਕਾਰੀਆਂ ਦੇ ਟੀਮ ਵਰਕ ਦੀ ਸ਼ਲਾਘਾ ਕੀਤੀ, ਜਿਨ੍ਹਾਂ ਇਸ ਕੇਸ ਨੂੰ ਸੁਲਝਾਉਣ ਲਈ ਅਦਭੁਤ ਪੇਸ਼ੇਵਰ ਵਚਨਬੱਧਤਾ ਦਾ ਪ੍ਰਦਰਸ਼ਨ ਕੀਤਾ।

                                                                

 

Tags: Crime News Punjab , Punjab Police , Police , Crime News , Jalandhar Police , Jalandhar , Commissioner of Police Jalandhar , Gurpreet Singh Bhullar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD