Monday, 17 June 2024

 

 

ਖ਼ਾਸ ਖਬਰਾਂ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਭਾਈ ਅਵਤਾਰ ਸਿੰਘ ਤੇ ਭਾਈ ਹਰਦੀਪ ਸਿੰਘ ਦੀ ਯਾਦ ’ਚ ਸਮਾਗਮ ਡਰੱਗ ਦੇ ਮੁੱਦੇ 'ਤੇ ਸੁਨੀਲ ਜਾਖੜ ਦੇ ਟਵੀਟ 'ਤੇ 'ਆਪ' ਦਾ ਜਵਾਬ ਪੰਜਾਬ ਵਿਚ ਭਾਜਪਾ ਦੀ ਜ਼ੀਰੋ ਸੀਟ ਲਈ ਸੁਨੀਲ ਜਾਖੜ ਜ਼ਿੰਮੇਵਾਰ : ਨੀਲ ਗਰਗ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਪ੍ਰੀਖਿਆ ਦੇ ਸੁਚਾਰੂ ਆਯੋਜਨ ਨੂੰ ਬਣਾਇਆ ਜਾਵੇ ਯਕੀਨੀ ਨਸ਼ਿਆਂ ਦੇ ਖਾਤਮੇ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਸਹਿਯੋਗ ਜਰੂਰੀ : ਵਿਧਾਇਕ ਦੇਵ ਮਾਨ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਜਪਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਮੌਕੇ ਯੂਕ੍ਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜੀ-7 ਸਮਿਟ ਦੌਰਾਨ ਪ੍ਰਧਾਨ ਮੰਤਰੀ ਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨਾਲ ਬੈਠਕ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਜੀ-7 ਸਮਿਟ ਦੇ ਮੌਕੇ ‘ਤੇ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਬੈਠਕ ਕੀਤੀ ਪ੍ਰਧਾਨ ਮੰਤਰੀ ਨੇ ਜੀ-7 ਸਮਿਟ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਐਂਡ ਐਨਰਜੀ, ਅਫਰੀਕਾ ਐਂਡ ਦ ਮੈਡੀਟੇਰਿਯਨ ‘ਤੇ ਆਊਟਰੀਚ ਸੈਸ਼ਨ ਵਿੱਚ ਹਿੱਸਾ ਲਿਆ ਭਾਰਤ ਦੇ ਰਾਸ਼ਟਰਪਤੀ ਨੇ ਰਾਸ਼ਟਰਪਤੀ ਭਵਨ ਵਿੱਚ ਹੋਏ ਰਾਜਾ ਪਰਵ ਸਮਾਰੋਹ ਵਿੱਚ ਹਿੱਸਾ ਲਿਆ ਪੰਜਾਬੀ ਕੁੜੀਆਂ ਨੇ ਛੂਹੀਆਂ ਬੁਲੰਦੀਆਂ: ਦੋ ਧੀਆਂ ਭਾਰਤੀ ਹਵਾਈ ਫ਼ੌਜ ਵਿੱਚ ਅਫ਼ਸਰ ਬਣੀਆਂ ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਗਰ ਨਿਗਮ ਕਮਿਸ਼ਨਰ ਨੂੰ ਨਾਲ ਲੈਕੇ ਕਲੋਨੀਆਂ ਦਾ ਦੌਰਾ ਸੀਆਈਆਈ ਜਲੰਧਰ ਜ਼ੋਨ ਨੇ ਐਲਪੀਯੂ ਵਿਖੇ ਏਆਈ ਅਤੇ ਚੈਟਜੀਪੀਟੀ 'ਤੇ ਵਰਕਸ਼ਾਪ ਦਾ ਆਯੋਜਨ ਕੀਤਾ

 

ਕੁਕਰਮਾਂ 'ਤੇ ਪਰਦਾ ਪਾਉਣ ਲਈ ਕੈਪਟਨ ਸਰਕਾਰ ਨੇ ਆਰ.ਟੀ.ਆਈ ਕਾਨੂੰਨ ਦੀ ਸੰਘੀ ਘੁੱਟੀ : ਕੁਲਤਾਰ ਸਿੰਘ ਸੰਧਵਾਂ

ਕਿਹਾ, ਘੁਟਾਲਿਆਂ ਨੂੰ ਦਬਾਉਣ ਅਤੇ ਨਵੀਂ ਭਰਤੀ 'ਚ ਘਾਲਾਮਾਲਾ ਕਰਨ ਲਈ ਆਰ.ਟੀ.ਆਈ ਕਾਨੂੰਨ ਦਾ ਦਾਇਰਾ ਘਟਾਇਆ

Kultar Singh Sandhwan, AAP, Aam Aadmi Party, AAP Punjab, Dinesh Chadha, Neel Garg

Web Admin

Web Admin

5 Dariya News

ਚੰਡੀਗੜ੍ਹ , 11 Aug 2021

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੱਤਾਧਾਰੀ ਕਾਂਗਰਸ ਵੱਲੋਂ ਸੂਚਨਾ ਪ੍ਰਾਪਤੀ ਅਧਿਕਾਰ ਕਾਨੂੰਨ (ਆਰ.ਟੀ.ਆਈ ਐਕਟ) ਦਾ ਦਾਇਰਾ ਘਟਾ ਕੇ ਕੀਤੀਆਂ ਸੋਧਾਂ ਨੂੰ ਲੋਕ ਪੱਖੀ ਕਾਨੂੰਨ ਦੀ ਹੱਤਿਆ ਅਤੇ ਲੋਕਾਂ ਦੇ ਹੱਕਾਂ 'ਤੇ ਡਾਕਾ ਕਰਾਰ ਦਿੱਤਾ ਹੈ। ਇਨ੍ਹਾਂ ਸੋਧਾਂ ਦਾ ਤਿੱਖਾ ਵਿਰੋਧ ਕਰਦਿਆਂ 'ਆਪ' ਦੇ ਵਿਧਾਇਕ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੋਂ ਸਪੱਸ਼ਟੀਕਰਨ ਮੰਗਦਿਆਂ ਨਵਜੋਤ ਸਿੰਘ ਸਿੱਧੂ ਨੂੰ ਪੁੱਛਿਆ, 'ਕੀ ਲੋਕਾਂ ਤੋਂ ਹੱਕ ਖੋਹਣਾ ਹੀ ਕਾਂਗਰਸ ਦਾ ਪੰਜਾਬ ਮਾਡਲ ਹੈ?'ਕੁਲਤਾਰ ਸਿੰਘ ਸੰਧਵਾਂ ਬੁੱਧਵਾਰ ਨੂੰ ਇੱਥੇ ਪਾਰਟੀ ਦੇ ਬੁਲਾਰੇ ਅਤੇ ਆਰ.ਟੀ.ਆਈ ਕਾਰਕੁੰਨ ਐਡਵੋਕੇਟ ਦਿਨੇਸ਼ ਚੱਢਾ ਅਤੇ ਨੀਲ ਗਰਗ ਨਾਲ ਇਸ ਮੁੱਦੇ 'ਤੇ ਮੀਡੀਆ ਦੇ ਰੂਬਰੂ ਸਨ। ਸੰਧਵਾ ਨੇ ਕਿਹਾ, ''ਸੂਚਨਾ ਪ੍ਰਾਪਤੀ ਅਧਿਕਾਰ ਕਾਨੂੰਨ ਲਾਗੂ ਹੋਣ ਨਾਲ ਦੇਸ਼ ਦੇ ਲੋਕ ਤਾਕਤਵਰ ਹੋ ਗਏ ਹਨ ਅਤੇ ਉਹ ਸਿਆਸੀ ਆਗੂਆਂ ਸਮੇਤ ਸਰਕਾਰੀ ਅਧਿਕਾਰੀਆਂ ਦੇ ਕਾਲੇ- ਚਿੱਟੇ ਕਾਰਨਾਮਿਆਂ ਦੀ ਜਾਣਕਾਰੀ ਪ੍ਰਾਪਤ ਕਰਨ ਲੱਗੇ ਹਨ, ਜਿਸ ਤੋਂ ਡਰ ਕੇ ਕਾਂਗਰਸ ਸਰਕਾਰ ਨੇ ਸੂਚਨਾ ਪ੍ਰਾਪਤੀ ਕਾਨੂੰਨ ਵਿੱਚ ਕੋਝੀਆਂ ਸੋਧਾਂ ਕਰਕੇ ਪੰਜਾਬ ਸਮੇਤ ਦੇਸ਼ ਦੀ ਲੋਕਾਂ ਨੂੰ ਅਸਹਿ ਤੇ ਲਾਚਾਰ ਬਣਾ ਦਿੱਤਾ ਹੈ।''ਸੰਧਵਾਂ ਨੇ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਆਪਣੇ ਭ੍ਰਿਸ਼ਟ ਮੰਤਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਕੁਕਰਮਾਂ 'ਤੇ ਪਰਦਾ ਪਾਉਣ ਲਈ ਅਜਿਹੇ ਲੋਕ ਵਿਰੋਧੀ ਫ਼ੈਸਲੇ ਲਾਗੂ ਕਰ ਰਹੀ ਹੈ, ਕਿਉਂਕਿ ਆਰ.ਟੀ.ਆਈ ਕਾਨੂੰਨ ਦੀਆਂ ਨਵੀਆਂ ਸੋਧਾਂ ਲਾਗੂ ਹੋਣ ਨਾਲ ਭਵਿੱਖ 'ਚ ਕਿਸੇ ਵੀ ਵਿਅਕਤੀ ਦੀ ਪੇਸ਼ੇਵਰ ਸੂਚਨਾ ਨਾਲ ਸੰਬੰਧਿਤ ਰਿਕਾਰਡ, ਯੋਗਤਾ, ਮੈਡੀਕਲ ਰਿਕਾਰਡ, ਇਲਾਜ, ਦਵਾਈਆਂ, ਹਸਪਤਾਲਾਂ ਦੀ ਸੂਚੀ ਅਤੇ ਪਰਿਵਾਰਕ ਮੈਂਬਰਾਂ ਦੀ ਜਾਣਕਾਰੀ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨੌਕਰੀ ਦੀ ਗੁਪਤ ਰਿਪੋਰਟ, ਕਾਰਗੁਜ਼ਾਰੀ ਰਿਪੋਰਟ ਅਤੇ ਨੌਕਰੀਆਂ ਆਦਿ ਲਈ ਹੁੰਦੀਆਂ ਪ੍ਰੀਖਿਆਵਾਂ ਦੀਆਂ ਉਤਰ ਕਾਪੀਆਂ ਦੀ ਜਾਣਕਾਰੀ ਦੇਣ 'ਤੇ ਵੀ ਰੋਕ ਲਾ ਦਿੱਤੀ ਗਈ ਹੈ।ਸੰਧਵਾਂ ਨੇ ਅੱਗੇ ਕਿਹਾ ਕਿ ਸਾਢੇ ਚਾਰ ਸਾਲਾਂ ਦੌਰਾਨ ਇੱਕ ਵੀ ਭਰਤੀ ਨਾ ਕਾਰਨ ਵਾਲੀ ਕਾਂਗਰਸ ਸਰਕਾਰ ਨੇ ਚੋਣਾਂ ਨੇੜੇ ਦੇਖਦਿਆਂ ਵੱਖ ਵੱਖ ਅਸਾਮੀਆਂ 'ਤੇ ਭਰਤੀ ਪ੍ਰਿਆ ਸ਼ੁਰੂ ਕੀਤੀ ਹੈ, ਜਿਸ ਤੋਂ ਖ਼ਦਸ਼ਾ ਪੈਦਾ ਹੁੰਦਾ ਹੈ ਕਿ ਪਟਵਾਰੀਆਂ, ਪੁਲਸ ਅਤੇ ਅਧਿਆਪਕਾਂ ਦੀ ਭਰਤੀ ਸਮੇਤ ਹੋਰ ਨੌਕਰੀਆਂ ਵਿੱਚ ਘਪਲੇਬਾਜ਼ੀ ਕਰਨ ਦੀ ਮਨਸਾ ਨਾਲ ਹੀ ਕਾਂਗਰਸ ਸਰਕਾਰ ਨੇ ਆਰ.ਟੀ.ਆਈ ਐਕਟ 'ਚ ਸੋਧਾਂ ਕਰਨ ਦਾ ਘਾਤਕ ਫ਼ੈਸਲਾ ਕੀਤਾ ਹੈ।ਨੌਜਵਾਨ ਆਗੂ ਐਡਵੋਕੇਟ ਦਿਨੇਸ਼ ਚੱਢਾ ਨੇ ਦੋਸ਼ ਲਾਇਆ, 'ਕਾਂਗਰਸ ਸਰਕਾਰ ਨਿੱਜੀ ਜਾਣਕਾਰੀ (ਪਰਸਨਲ ਇਨਫਰਮੇਸ਼ਨ) ਦੇ ਨਾਂਅ 'ਤੇ ਆਪਣੀ ਕਾਰਗੁਜ਼ਾਰੀ ਦਾ ਸੱਚ ਪੰਜਾਬੀਆਂ ਤੋਂ ਛੁਪਾਉਣ ਦਾ ਯਤਨ ਕਰ ਰਹੀ ਹੈ।' ਉਨ੍ਹਾਂ ਕਿਹਾ ਕਿ ਸੱਚ 'ਤੇ ਪਰਦੇ ਪਾਉਣ ਦੇ ਕੋਝੇ ਯਤਨਾਂ ਖ਼ਿਲਾਫ਼ ਮੀਡੀਆ ਪ੍ਰਤੀਨਿਧਾਂ ਨੂੰ ਵੀ ਅੱਗੇ ਆ ਕੇ ਆਰ.ਟੀ.ਆਈ ਐਕਟ ਦੀ ਰੱਖਿਆ ਲਈ ਸੰਘਰਸ਼ ਕਰਨਾ ਚਾਹੀਦਾ ਹੈ।'ਆਪ' ਆਗੂਆਂ ਨੇ ਮੰਗ ਕੀਤੀ ਹੈ ਕਿ ਸੱਤਾਧਾਰੀ ਕਾਂਗਰਸ ਆਰ.ਟੀ.ਆਈ ਐਕਟ ਦੀਆਂ ਲੋਕ ਮਾਰੂ ਸੋਧਾਂ ਨੂੰ ਤੁਰੰਤ ਵਾਪਸ ਲਵੇ, ਜੇਕਰ ਅਜਿਹਾ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਸੂਬਾ ਭਰ 'ਚ ਸੰਘਰਸ਼ ਸ਼ੁਰੂ ਕਰੇਗੀ।

 

Tags: Kultar Singh Sandhwan , AAP , Aam Aadmi Party , AAP Punjab , Dinesh Chadha , Neel Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD