Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਸਕੂਲਾਂ ਵਿੱਚ ਰੋਜ਼ਾਨਾ 10,000 ਆਰ.ਟੀ-ਪੀ.ਸੀ.ਆਰ. ਟੈਸਟ ਕਰਨ ਦੇ ਆਦੇਸ਼

ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਸਟਾਫ਼ ਨੂੰ ਹੀ ਸਕੂਲ ਆਉਣ ਦੀ ਹੋਵੇਗੀ ਆਗਿਆ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 11 Aug 2021

ਸੂਬੇ ਵਿੱਚ ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਅਤੇ ਇਸ ਦੇ ਫੈਲਾਅ ਦੀ ਰੋਕਥਾਮ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਸਬੰਧਤ ਵਿਭਾਗਾਂ ਨੂੰ ਆਰ.ਟੀ-ਪੀ.ਸੀ.ਆਰ. ਟੈਸਟਾਂ ਦੀ ਗਿਣਤੀ ਵਧਾਉਣ ਅਤੇ ਸਕੂਲਾਂ ਵਿੱਚ ਰੋਜ਼ਾਨਾ 10,000 ਆਰਟੀ-ਪੀਸੀਆਰ ਟੈਸਟ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ।ਉਨ੍ਹਾਂ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 40,000 ਨਮੂਨੇ ਲੈਣ ਦੇ ਟੀਚੇ ਨੂੰ ਲਾਜ਼ਮੀ ਤੌਰ `ਤੇ ਪੂਰਾ ਕੀਤਾ ਜਾਵੇ ਅਤੇ ਜੇ ਕੋਵਿਡ ਦੇ ਮਾਮਲੇ ਵਧਦੇ ਹਨ ਤਾਂ ਟੈਸਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।ਸਿਹਤ, ਮੈਡੀਕਲ ਸਿੱਖਿਆ ਅਤੇ ਸਕੂਲ ਸਿੱਖਿਆ ਦੇ ਸੀਨੀਅਰ ਅਧਿਕਾਰੀਆਂ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸੂਬੇ ਵਿੱਚ ਕੋਵਿਡ ਦੇ ਹਾਲਾਤਾਂ ਦੀ ਸਮੀਖਿਆ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਗੁਆਂਢੀ ਰਾਜਾਂ, ਜਿੱਥੇ ਵਾਇਰਸ ਦੇ ਮਾਮਲੇ ਫਿਰ ਤੋਂ ਵਧ ਰਹੇ ਹਨ, ਤੋਂ ਪੰਜਾਬ ਵਿੱਚ ਲੋਕਾਂ ਦੀ ਆਵਾਜਾਈ 'ਤੇ ਚਿੰਤਾ ਜ਼ਾਹਿਰ ਕੀਤੀ ਅਤੇ ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਪਾਜ਼ੇਟੇਵਿਟੀ ਦਰ `ਤੇ ਨਜ਼ਰ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਧੇਰੇ ਚੌਕਸ ਰਹਿਣ ਦੀ ਲੋੜ ਹੈ।ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਾਰੇ ਜ਼ਿਲ੍ਹਿਆਂ ਨੂੰ ਵੱਡੇ ਪੱਧਰ `ਤੇ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਕਿਹਾ ਕਿ ਹੁਣ ਸਾਰੇ ਜ਼ਿਲ੍ਹਿਆਂ ਵਿੱਚ ਐਪੀਡੀਮੌਲੋਜਿਸਟ ਨਿਯੁਕਤ ਕੀਤੇ ਗਏ ਹਨ ਅਤੇ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।ਕੈਮਬ੍ਰਿਜ ਯੂਨੀਵਰਸਿਟੀ ਦੀ ਭਵਿੱਖਬਾਣੀ ਦਾ ਹਵਾਲਾ ਦਿੰਦਿਆਂ ਸ਼੍ਰੀਮਤੀ ਮਹਾਜਨ ਨੇ ਕਿਹਾ ਕਿ ਲਗਾਏ ਗਏ ਅੰਦਾਜ਼ੇ ਦੇ ਮੁਤਾਬਕ ਨਵੇਂ ਕੇਸਾਂ ਦੀ ਗਿਣਤੀ ਲਗਭਗ 64 ਦਿਨਾਂ ਵਿੱਚ ਦੁੱਗਣੀ ਹੋ ਸਕਦੀ ਹੈ (ਇਸ ਧਾਰਨਾ ਦੇ ਅਧੀਨ ਕਿ ਵਾਧੇ ਦੀ ਦਰ ਸਥਿਰ ਰਹੇਗੀ)।ਉਨ੍ਹਾਂ ਇਸ ਤੱਥ `ਤੇ ਤਸੱਲੀ ਜ਼ਾਹਿਰ ਕੀਤੀ ਕਿ ਪਿਛਲੇ ਹਫ਼ਤੇ 3 ਤੋਂ 9 ਅਗਸਤ ਤੱਕ 2,45,823 ਨਮੂਨੇ ਲਏ ਗਏ, ਜਿਨ੍ਹਾਂ ਵਿੱਚੋਂ 352 ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਪਾਜ਼ੇਟੇਵਿਟੀ ਦਰ 0.1 ਫੀਸਦ ਰਹੀ ।

ਸੂਬੇ ਵਿੱਚ ਸਿਹਤ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ `ਤੇ ਜ਼ੋਰ ਦਿੰੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਹਰੇਕ ਜ਼ਿਲ੍ਹੇ ਨੂੰ ਦੂਜੀ ਲਹਿਰ ਦੇ ਸਿਖ਼ਰ ਦੌਰਾਨ ਰਹੀ ਮੰਗ ਦੇ ਮੁਕਾਬਲੇ ਬੈਡਾਂ ਦੀ ਸਮਰੱਥਾ 25 ਫ਼ੀਸਦੀ ਵਧਾਉਣ ਦਾ ਟੀਚਾ ਰੱਖਣਾ ਚਾਹੀਦਾ ਹੈ।ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਵੇਲੇ ਸਰਕਾਰੀ ਹਸਪਤਾਲਾਂ ਵਿੱਚ 4307 ਐਲ-2 ਬੈੱਡ ਮੌਜੂਦ ਹਨ, ਜੋ 25 ਫ਼ੀਸਦੀ ਵਾਧੇ ਨਾਲ 5387 ਹੋ ਜਾਣਗੇ ਜਦੋਂਕਿ ਪ੍ਰਾਈਵੇਟ ਹਸਪਤਾਲਾਂ ਵਿੱਚ 6565 ਐਲ-2 ਬੈੱਡ ਉਪਲਬਧ ਹਨ ਅਤੇ 25 ਫ਼ੀਸਦੀ ਵਾਧੇ ਨਾਲ 1644 ਬੈੱਡ ਹੋਰ ਸ਼ਾਮਲ ਕੀਤੇ ਜਾਣਗੇ।ਅਧਿਕਾਰੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਆਕਸੀਜਨ ਦੀ ਉਪਲਬਧਤਾ ਨੂੰ ਹੋਰ ਵਧਾਉਣ `ਤੇ ਧਿਆਨ ਕੇਂਦਰਤ ਕਰਨ ਲਈ ਆਖਦਿਆਂ ਸ੍ਰੀਮਤੀ ਮਹਾਜਨ ਨੇ ਸਾਰੇ ਪੀ.ਐਸ.ਏ. ਪਲਾਂਟਾਂ ਨੂੰ ਇਸ ਮਹੀਨੇ ਦੇ ਅੰਦਰ ਕਾਰਜਸ਼ੀਲ ਕਰਨ ਤੋਂ ਇਲਾਵਾ ਭਵਿੱਖ ਵਿੱਚ ਇਸ ਜੀਵਨ ਰੱਖਿਅਕ ਗੈਸ ਦੀ ਮੰਗ ਨੂੰ ਪੂਰਾ ਕਰਨ ਲਈ ਆਕਸੀਜਨ ਕੰਸਨਟਰੇਟਰ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਨਿਰਦੇਸ਼ ਦਿੱਤੇ।ਕੋਵਿਡ ਕੰਟਰੋਲ ਰੂਮ ਦੇ ਇੰਚਾਰਜ ਅਜੋਏ ਸ਼ਰਮਾ (ਆਈ.ਏ.ਐਸ.) ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਕੋਵਿਡ ਐਪ ਵਿੱਚ ਪੰਜ ਨਵੇਂ ਮੌਡਿਊਲ ਸ਼ਾਮਲ ਕੀਤੇ ਗਏ ਹਨ ਤਾਂ ਜੋ ਕੋਵਿਡ ਡਾਟੇ ਦਾ ਪ੍ਰਬੰਧਨ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕਰਨ ਤੋਂ ਇਲਾਵਾ ਡਾਟੇ ਦੀ ਦੁਹਰਾਈ ਨੂੰ ਘੱਟ ਕੀਤਾ ਜਾ ਸਕੇ। ਐਪ ਵਿੱਚ ਡਾਟਾ ਅਪਲੋਡ ਅਤੇ ਅਪਡੇਟ ਕਰਨ ਦੀ ਸਹੂਲਤ ਲਈ ਸੈਂਪਲ ਕੁਲੈਕਸ਼ਨ ਸੈਂਟਰ ਐਪਲੀਕੇਸ਼ਨ ਸ਼ਾਮਲ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਐਪ ਵਿੱਚ ਆਰਟੀ-ਪੀਸੀਆਰ, ਟਰੂਨਾਟ, ਸੀਬੀਐਨਏਏਟੀ ਦੇ ਨਤੀਜਿਆਂ ਨੂੰ ਅਪਡੇਟ ਅਤੇ ਅਪਲੋਡ ਕਰਨ ਲਈ ਸਾਰੀਆਂ ਲੈਬਾਂ ਕੋਲ ਕੋਵਾ ਪੋਰਟਲ `ਤੇ ਇੰਟਰਫੇਸ ਹੈ। ਕੋਵਾ ਪਲੇਟਫਾਰਮ ਆਈਸੀਐਮਆਰ ਦੇ ਨਾਲ ਬੈਕ-ਐਂਡ ਇੰਟੀਗ੍ਰੇਸ਼ਨ ਰਾਹੀਂ ਇਸ ਡਾਟੇ ਨੂੰ ਕੇਂਦਰ ਕੋਲ ਭੇਜੇਗਾ।ਉਨ੍ਹਾਂ ਦੱਸਿਆ ਕਿ ਰੈਪਿਡ ਰਿਸਪਾਂਸ ਟੀਮਾਂ (ਆਰਆਰਟੀਜ਼) ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਦੀ ਸਿਹਤ ਬਾਰੇ ਜਾਣਕਾਰੀ ਇਕੱਠੀ ਕਰਨ ਲਈ ਉਨ੍ਹਾਂ ਦੇ ਘਰ ਜਾਣਗੀਆਂ ਅਤੇ ਕੋਵਾ ਐਪ `ਤੇ ਉਨ੍ਹਾਂ ਦੀ ਸਿਹਤ ਬਾਰੇ ਰਿਪੋਰਟ ਕਰਨਗੀਆਂ। ਉਨ੍ਹਾਂ ਅੱਗੇ ਕਿਹਾ ਕਿ ਹਸਪਤਾਲ ਕੋਵਾ ਪੋਰਟਲ `ਤੇ ਲੌਗਇਨ ਕਰਨਗੇ ਅਤੇ ਉਥੇ ਦਾਖਲ ਮਰੀਜ਼ਾਂ ਦੀ ਸਥਿਤੀ ਨੂੰ ਅਪਡੇਟ ਕਰਨਗੇ। ਹਸਪਤਾਲਾਂ ਨੂੰ ਰੋਜ਼ਾਨਾ ਅਧਾਰ ‘ਤੇ ਆਪਣੀਆਂ ਸੰਸਥਾਵਾਂ ਵਿੱਚ ਐਲ-2 ਅਤੇ ਐਲ-3 ਬੈੱਡਾਂ ਦੀ ਵੰਡ ਅਤੇ ਸਥਿਤੀ ਦੀ ਰਿਪੋਰਟ ਦੇਣੀ ਹੋਵੇਗੀ। ਇਸ ਤੋਂ ਇਲਾਵਾ ਹਸਪਤਾਲਾਂ ਨੂੰ ਆਕਸੀਜਨ `ਤੇ ਰੱਖੇ ਗਏ, ਆਕਸੀਜਨ `ਤੇ ਨਹੀਂ ਰੱਖੇ ਗਏ ਕੋਵਿਡ ਮਰੀਜ਼ਾਂ ਅਤੇ ਆਕਸੀਜਨ ‘ਤੇ ਰੱਖੇ ਗਏ, ਆਕਸੀਜਨ `ਤੇ ਨਹੀਂ ਰੱਖੇ ਗਏ ਸ਼ੱਕੀ ਕੋਵਿਡ ਮਰੀਜ਼ਾਂ ਦੀ ਗਿਣਤੀ ਬਾਰੇ ਜਾਣਕਾਰੀ ਦੇਣੀ ਹੋਵੇਗੀ।ਇਸ ਤੋਂ ਇਲਾਵਾ ਡਾਟਾ ਪ੍ਰਬੰਧਨ ਵਿੱਚ ਅਜਿਹੀ ਵਿਵਸਥਾ ਕੀਤੀ ਗਈ ਹੈ ਕਿ ਜੇ ਸੈਂਪਲਿੰਗ ਸਮੇਂ ਡਾਟਾ ਇਕੱਤਰ ਨਹੀਂ ਕੀਤਾ ਗਿਆ ਜਾਂ ਡਾਟੇ ਨੂੰ ਬਾਅਦ ਵਿੱਚ ਅਪਡੇਟ ਕਰਨ ਦੀ ਜ਼ਰੂਰਤ ਪੈਂਦੀ ਹੈ ਤਾਂ ਜ਼ਿਲ੍ਹਾ ਡਾਟਾ ਸੈੱਲ ਜਾਂ ਆਰਆਰਟੀਜ਼ ਉਸ ਜਾਣਕਾਰੀ ਨੂੰ ਅਪਡੇਟ ਕਰ ਸਕਦੇ ਹਨ।ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਸਿਹਤ ਅਤੇ ਮੈਡੀਕਲ ਸਿੱਖਿਆ ਅਲੋਕ ਸ਼ੇਖਰ, ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ, ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD