Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਸੀ.ਟੀ. ਯੂਨੀਵਰਸਿਟੀ ਵੱਲੋਂ ਸੁਖਵਿੰਦਰ ਸਿੰਘ ਬਿੰਦਰਾ 'ਪੰਜਾਬ ਦੇ ਇੰਸਪਾਇਰਿੰਗ ਯੂਥ ਲੀਡਰ' ਅਵਾਰਡ ਨਾਲ ਸਨਮਾਨਿਤ

ਯੂਨੀਵਰਸਿਟੀ ਵੱਲੋਂ 75 ਕਿਸਮਾਂ ਦੀ ਬਿਰਯਾਨੀ ਬਣਾ ਕੇ ਲਿਮਕਾ ਬੁੱਕ 'ਚ ਨਾਂ ਦਰਜ਼ ਕਰਾਉਣ ਦਾ ਕੀਤਾ ਉਪਰਾਲਾ

Sukhwinder Singh Bindra, Punjab Youth Development Board, Punjab Pradesh Congress Committee, PYDB,  Ludhiana, CT University, Youth leader of Punjab award, Inspiring Youth leader of Punjab

Web Admin

Web Admin

5 Dariya News

ਲੁਧਿਆਣਾ , 11 Aug 2021

ਸੀ.ਟੀ. ਯੂਨੀਵਰਸਿਟੀ ਵੱਲੋਂ ਅੱਜ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਨੌਜਵਾਨਾਂ ਦੇ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ ਉਨ੍ਹਾਂ ਦੇ ਅਣਥੱਕ ਯਤਨਾਂ ਲਈ 'ਪੰਜਾਬ ਦੇ ਪ੍ਰੇਰਣਾਦਾਇਕ ਯੂਥ ਲੀਡਰ' ਅਵਾਰਡ ਨਾਲ ਸਨਮਾਨਿਤ ਕੀਤਾ।ਇਹ ਪੁਰਸਕਾਰ ਸੀ.ਟੀ. ਯੂਨੀਵਰਸਿਟੀ ਦੇ ਚਾਂਸਲਰ ਸ.ਚਰਨਜੀਤ ਸਿੰਘ ਚੰਨੀ ਅਤੇ ਵਾਈਸ ਚੇਅਰਮੈਨ ਸ. ਹਰਪ੍ਰੀਤ ਸਿੰਘ ਨੇ ਬਿੰਦਰਾ ਨੂੰ ਦਿੱਤਾ ਅਤੇ ਨੌਜਵਾਨਾਂ ਵਿੱਚ ਮੁਫਤ ਖੇਡ ਕਿੱਟਾਂ ਵੰਡ ਕੇ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਕੇ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੀ ਉਨ੍ਹਾਂ ਦੀ ਵਚਨਬੱਧਤਾ ਦੀ ਵੀ ਸ਼ਲਾਘਾ ਕੀਤੀ।ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਯੂਨੀਵਰਸਿਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੋਰਡ ਵੱਲੋਂ ਸੂਬੇ ਦੇ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਿਕ ਇਕਾਈਆਂ ਦੇ ਸਹਿਯੋਗ ਨਾਲ ਖੇਡ ਕਿੱਟਾਂ ਵੰਡਣ ਦੀ ਮੁਹਿੰਮ ਦੀ ਅਗਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜ਼ਾ ਨੂੰ ਸਹੀ ਦਿਸ਼ਾ ਵਿੱਚ ਵਰਤ ਕੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ।ਇਸ ਦੌਰਾਨ 75ਵੇਂ ਸੁਤੰਤਰਤਾ ਦਿਵਸ ਨੂੰ ਮਨਾਉਣ ਲਈ ਸੀ.ਟੀ. ਯੂਨੀਵਰਸਿਟੀ ਦੇ ਸਕੂਲ ਆਫ਼ ਹੋਟਲ ਮੈਨੇਜਮੇਂਟ, ਏਅਰਲਾਈਨਜ਼ ਅਤੇ ਟੂਰਿਜ਼ਮ ਦੇ ਫੈਕਲਟੀ ਅਤੇ ਵਿਦਿਆਰਥੀਆਂ ਨੇ ਕੈਟਸ ਸਪਾਈਸ ਅਤੇ ਈਵੈਂਟਸ ਦੇ ਸਹਿਯੋਗ ਨਾਲ ਜਸਟ ਅਭੀ ਡੋਟ ਕਾਮ ਦੁਆਰਾ ਸਫਲਤਾਪੂਰਵਕ 75 ਕਿਸਮਾਂ ਦੀ ਬਿਰਯਾਨੀ ਬਣਾ ਕੇ ਲਿਮਕਾ ਬੁੱਕ ਆਫ਼ ਰਿਕਾਰਡ ਬਨਾਉਣ ਦੀ ਕੋਸ਼ਿਸ਼ ਕੀਤੀ ਹੈ। 

ਇਸ ਸਮਾਗਮ ਵਿੱਚ ਉੱਚ ਸਵੱਛਤਾ ਅਤੇ ਗੁਣਵੱਤਾ ਦੇ ਮਾਪੰਦਡਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖੋ-ਵੱਖਰੀਆਂ ਕਿਸਮਾਂ ਦੇ ਪੌਸ਼ਟਿਕ ਅਤੇ ਸਿਹਤਮੰਦ ਬਿਰਯਾਨੀ ਤਿਆਰ ਕੀਤੀ ਗਈ ਸੀ। ਇਸ ਇਵੈਂਟ ਦੌਰਾਨ ਤਿਆਰ ਕੀਤੀਆਂ ਗਈਆਂ ਕੁੱਝ ਬਿਰਿਆਨੀਆਂ ਅਵਧੀ ਵੇਗ ਬਿਰਯਾਨੀ, ਰਾਮਪੁਰ ਦੇਗੀ ਬਿਰਯਾਨੀ, ਦੂਧੀਆ ਬਿਰਯਾਨੀ, ਮਾਹੀ ਬਿਰਯਾਨੀ, ਕਾਲੀਕਟ ਚਿਕਨ ਬਿਰਯਾਨੀ ਅਤੇ ਹੋਤ ਬਹੁਤ ਸਾਰੇ ਤਿਆਰ ਕੀਤੇ ਗਏ ਅਤੇ ਯੂਨੀਵਰਸਿਟੀ ਕੈਂਪਸ ਵਿੱਚ ਪ੍ਰਦਰਸ਼ਿਤ ਕੀਤੇ ਗਏ।ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਬਿੰਦਰਾ, ਜ਼ਿਲ੍ਹਾ ਕੋਆਰਡੀਨੇਟਰ ਨਿਤਿਨ ਟੰਡਨ, ਇੰਡਿਅਨ ਸਪਲੈਡੀਡ ਦੇ ਮਾਲਿਕ ਡਾ.ਸ਼ੈਫ਼ ਇਜ਼ਤ ਹੁਸੈਨ, ਇੰਡੀਅਨ ਯੰਗ ਸ਼ੈਫ਼ ਐਸੋਸੀਏਸ਼ਨ ਦੇ ਵੀ.ਪੀ. ਸ਼ੈਫ਼ ਸੰਜੇ ਠਾਕੁਰ, ਸ਼ੈਫ ਜਪ ਵੀਰ ਅਤੇ ਹੋਰ ਵੀ ਸ਼ਾਮਲ ਸਨ।ਇਸ ਮੌਕੇ ਸਕੂਲ ਆਫ਼ ਹੋਟਲ ਮੈਨੇਜਮੇਂਟ ਦੇ ਪ੍ਰੋਫੈਸ (ਡਾ.) ਡੀਨ ਵਰਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਬਿਰਯਾਨੀ ਦੀਆਂ ਜ਼ਿਆਦਾਤਰ ਕਿਸਮਾਂ ਤਿਆਰ ਕਰਨ ਪਿੱਛੇ ਮੁੱਖ ਵਿਚਾਰ ਆਜ਼ਾਦੀ ਦਿਵਸ ਨੂੰ ਨਵੇਂ ਅਤੇ ਵਿਲੱਖਣ ਤਰੀਕੇ ਨਾਲ ਮਨਾਉਣਾ ਹੈ। ਇਸ ਸਮਾਗਾਮ ਨੂੰ ਦੇਖਣ ਲਈ ਦਿੱਲੀ, ਚੰਡੀਗੜ੍ਹ, ਲੁਧਿਆਣਾ, ਦੇਹਰਾਦੂਨ, ਸ਼ਿਮਲਾ ਦੇ ਬਹੁਤ ਸਾਰੇ ਸ਼ੈੱਫ ਹਾਜ਼ਰ ਸਨ।ਰਿਕਾਰਡ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਇਸ ਕੋਸ਼ਿਸ਼ ਦੀ ਸਰਕਾਰੀ ਅਧਿਕਾਰੀਆਂ ਦੁਆਰਾ ਤਸਦੀਕ ਕੀਤੀ ਗਈ ਹੈ। ਰਿਕਾਰਡ ਦੀ ਸਫਲ ਕੋਸ਼ਿਸ਼ ਦੇ ਦਸਤਾਵੇਜ਼ ਰਿਕਾਰਡ ਦੀ ਅਥਾਰਟੀ ਨੂੰ ਰਿਕਾਰਡ ਦੀ ਲਿਮਕਾ ਬੁੱਕ ਵਿੱਚ ਸ਼ਾਮਲ ਕਰਨ ਲਈ ਪ੍ਰਦਾਨ ਕੀਤੇ ਗਏ ਹਨ।ਸੀਟੀ ਯੂਨੀਵਰਸਿਟੀ ਦੇ ਚਾਂਸਲਰ ਸ.ਚਰਨਜੀਤ ਸਿੰਘ ਚੰਨੀ ਅਤੇ ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਨੇ ਟੀਮ ਸਕੂਲ ਆਫ਼ ਹੋਟਲ ਮੈਨੇਜਮੇਂਟ, ਏਅਰਲਾਈਨਜ਼ ਅਤੇ ਟੂਰਿਜ਼ਮ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਭਾਰਤ ਚਾਵਰ ਦਾ ਇੱਕ ਵੱਡਾ ਉਤਪਾਦਕ ਅਤੇ ਨਿਰਯਾਤਕਾਰ ਹੈ ਜੋ ਭਾਰਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।

 

Tags: Sukhwinder Singh Bindra , Punjab Youth Development Board , Punjab Pradesh Congress Committee , PYDB , Ludhiana , CT University , Youth leader of Punjab award , Inspiring Youth leader of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD