Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

15 ਅਗਸਤ ਨੂੰ ਕਾਲਿਆਂ ਝੰਡਿਆਂ ਨਾਲ ਮਨਾਇਆਂ ਜਾਵੇਗਾ 75 ਵਾਂ ਆਜ਼ਾਦੀ ਦਿਹਾੜਾ : ਸੁਖਵਿੰਦਰ ਸਿੰਘ ਸਭਰਾਂ

Protest, Agitation, Demonstration, MSP, Farm Laws, Farmer Bills, Farmers Protest, BKU, APMC, Farmer Protest, #FarmerProtest

5 Dariya News (ਲਖਵਿੰਦਰ ਸਿੰਘ ਗੋਲਣ)

ਤਰਨ-ਤਾਰਨ/ਭਿੱਖੀਵਿੰਡ , 11 Aug 2021

Last updated on: Aug 11, 2021, 00:00 IST

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਜ਼ੋਨ ਭਿੱਖੀਵਿੰਡ ਦੀ ਮੀਟਿੰਗ ਦਿਲਬਾਗ ਸਿੰਘ ਪਹੂਵਿੰਡ ਤੇ ਪੂਰਨ ਸਿੰਘ ਮੱਦਰ ਦੀ ਪ੍ਰਧਾਨਗੀ ਹੇਠ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਅਸਥਾਨ ਨਗਰ ਪਹੂਵਿੰਡ ਸਾਹਿਬ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਸਭਰਾਂ ਵਿਸ਼ੇਸ ਤੌਰ ਤੇ ਪਹੁੰਚੇ। ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਹਨਾਂ ਨੇ ਕਿਹਾ ਕਿ 15 ਅਗਸਤ ਨੂੰ ਸਿਆਸੀ ਧਿਰਾਂ ਆਜ਼ਾਦੀ ਦੇ ਨਾਮ ਤੇ ਸਿਆਸਤ ਕਰਨ ਜਾ ਰਹੀਆਂ ਹਨ। ਪਰ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਸਾਰੇ ਅਜ਼ਾਦੀ ਪ੍ਰਵਾਨਿਆਂ ਨੇ ਸ਼ਹਾਦਤਾਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਸੀ।ਪਰ ਅੱਜ ਵੀ ਉਨਾਂ ਦੇ ਸੁਪਨੇਂ ਅਧੂਰੇ ਹਨ।ਕਿਉਂਕਿ ਅੰਗਰੇਜਾਂ ਦੀ ਥਾਂ ਭ੍ਰਿਸ਼ਟ ਨੇਤਾਵਾਂ ਨੇ ਲੈ ਲਈ ਹੈ।ਭਾਰਤ ਦੇ ਵਿਕਾਊ ਅਤੇ ਦਲਾਲ ਹਾਕਮ ਦੇਸ਼ ਨੂੰ ਵੇਚਣਾਂ ਚਾਹੁੰਦੇਂ ਹਨ। ਪਰ ਦੂਜੇ ਪਾਸੇ ਦੇਸ਼ ਬਚਾਉਣ ਲਈ ਸੰਘਰਸ਼ ਕਰ ਰਹੇ ਕਿਸਾਨਾਂ 'ਤੇ ਮਜਦੂਰਾਂ ਦੀ ਕੋਈ ਸਾਰ ਨਹੀ ਲੈ ਰਿਹਾ।ਉਹਨਾਂ ਨੇ ਦੱਸਿਆ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ 75 ਵੇਂ ਆਜ਼ਾਦੀ ਦਿਵਸ ਨੂੰ ਕਾਲੇ ਦਿਨ ਵਜੋਂ ਮਨਾਉਣ ਲਈ ਪਿੰਡਾਂ ਅਤੇ ਸ਼ਹਿਰਾਂ  ਵਿੱਚ ਕਾਲੇ ਝੰਡੇ ਲੈ ਕੇ ਵੱਡੇ ਕਾਫਲਿਆਂ ਦੇ ਰੂਪ ਵਿਚ ਰੋਡ ਮਾਰਚ ਕਰੇਗੀ।

ਇਸ ਰੋਡ ਮਾਰਚ ਦੀ ਸਮਾਪਤੀ ਤਰਨ-ਤਾਰਨ ਦੇ ਡੀ.ਸੀ. ਦਫ਼ਤਰ ਅੱਗੇ ਕੇਂਦਰ ਸਰਕਾਰ ,ਪੰਜਾਬ ਸਰਕਾਰ ਅਤੇ ਕਾਰਪੋਰੇਟ ਜਗਤ ਦਾ ਪੁਤਲਾ ਫੂਕ ਕੇ ਕੀਤੀ ਜਾਵੇਗੀ ।ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ੋਨ ਪ੍ਰਧਾਨ ਮਹਿਲ ਸਿੰਘ ਮਾੜੀ-ਮੇਘਾ ਨੇ ਕਿਹਾ ਕਿ ਕਿਸਾਨਾਂ,ਮਜ਼ਦੂਰਾਂ ਅਤੇ ਨੌਜਵਾਨਾਂ ਨੇ ਇਕਜੁੱਟਤਾ ਵਿਖਾਉਂਦਿਆਂ ਕੇਂਦਰ ਸਰਕਾਰ ਸਮੇਤ ਸਾਰੀਆਂ ਸਿਆਸੀ ਧਿਰਾਂ ਨੂੰ ਸੁਨੇਹਾ ਦਿੰਦਿਆਂ ਇਹ ਕਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਸਾਡਾ ਸੰਘਰਸ਼ ਨਿਰੰਤਰ ਜਾਰੀ ਰਹੇਗਾ। ਉਨਾਂ ਨੇ ਇਹ ਵੀ ਕਿਹਾ ਕਿ ਦਿੱਲੀ ਕਿਸਾਨ ਅੰਦੋਂਲਨ ਵਿਚੋਂ ਕਿਸਾਨ ਉਦੋਂ ਤੱਕ ਵਾਪਸ ਨਹੀਂ ਆਉਣਗੇ ਜਦੋ ਤੱਕ ਖੇਤੀ ਨਾਲ ਸਬੰਧਤ ਤਿੰਨੋ ਕਾਲੇ ਕਾਨੂੰਨ ਰੱਦ ਨਹੀ ਕੀਤੇ ਜਾਂਦੇ। ਇਸ ਮੌਕੇ ਪ੍ਰੈੱਸ ਨੋਟ ਜਾਰੀ ਕਰਦਿਆਂ ਰਣਜੀਤ ਸਿੰਘ ਚੀਮਾਂ ਤੇ ਪਲਵਿੰਦਰ ਸਿੰਘ ਚੂੰਘ ਨੇ ਕਿਹਾ ਕਿ ਇਸ ਕਾਫ਼ਲੇ ਵਿਚ ਨੋਜਵਾਨ ਵਰਗ ਵੱਡੇ ਪੱਧਰ ਤੇ ਹਿੱਸਾ ਲਵੇਗਾ।ਇਸ ਮੌਕੇ ਸਤਨਾਮ ਸਿੰਘ ਮਨਿਹਾਲਾ,ਗੁਰਉਪਕਾਰ ਮਨਿਹਾਲਾ,ਰਾਜਬੀਰ ਅਮੀਰਕੇ,ਸੁੱਚਾ  ਵੀਰਮ,ਕਾਰਜ ਅਮੀਂਸ਼ਾਹ,ਨਿਰਵੈਲ ਚੇਲਾ,ਤਸਬੀਰ ਚੂੰਘ,ਹਰਜਿੰਦਰ ਸਕਲਸੀਆਂ,ਹਰੀ ਕਲਸੀਆਂ, ਨਿਸ਼ਾਨ ਮਾੜੀ ਮੇਘਾ,ਮਾਨ ਮਾੜੀ ਮੇਘਾ,ਮਨਦੀਪ ਮਾੜੀ ਮੇਘਾ,ਹੀਰਾ ਮੱਦਰ ,ਗੁਰਲਾਲ ਮਨਾਵਾਂ,ਰਣਜੀਤ  ਮਨਾਵਾਂ,ਨਿਰਮਲ ਮਨਾਵਾਂ,ਅਜਮੇਰ ਕੱਚਾ ਪੱਕਾ,ਗੁਰਦੇਵ ਮੱਖੀ ਕਲ੍ਹਾ,ਗੁਰਨਾਮ ਵੱਡੀ ਮੱਖੀ,ਅੰਗਰੇਜ਼ ਵੀਰਮ,ਸੁਖਪਾਲ ਦੋਦੇ,ਬਲਵਿੰਦਰ ਦੋਦੇ,ਸਤਨਾਮ ਉੱਦੋਕੇ,ਸੁਰਜੀਤ ਉੱਦੋਕੇ ,ਹਰਭਜਨ ਚੱਕ ਬਾਂਹਬਾ, ਮੇਹਰ ਮੱਦਰ,ਹਰਭਗਵੰਤ ਵਾਂ, ਜੁਗਰਾਜ ਸਾਧਰਾਂ,ਹਰਚੰਦ ਸਾਧਰਾਂ,ਬਾਜ ਖਾਲੜਾ,ਬਲਕਾਰ ਖਾਲੜਾ, ਅਜਮੇਰ ਅਮੀਸ਼ਾਹ, ਮਨਜੀਤ ਅਮੀਸ਼ਾਹ, ਬਚਿੱਤਰ ਨਵਾਂਪਿੰਡ,ਜੋਗਿੰਦਰ ਪਹੂਵਿੰਡ,ਬਲਵਿੰਦਰ ਪਹੂਵਿੰਡ, ਸੰਦੀਪ ਖਾਲੜਾ,ਜੋਗਿੰਦਰ ਡਲੀਰੀ, ਰਾਜਬੀਰ ਸਿੰਘ ਮਨਿਹਾਲਾ ਆਦਿ ਕਿਸਾਨ ਹਾਜ਼ਰ ਸਨ ।

 

Tags: Protest , Agitation , Demonstration , MSP , Farm Laws , Farmer Bills , Farmers Protest , BKU , APMC , Farmer Protest , #FarmerProtest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD