Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਵੱਲੋਂ ਨੌਜਵਾਨਾਂ ਨੂੰ ਚੰਗੀ ਸਿਹਤ ਤੇ ਸਵੱਛਤਾ ਲਈ ਚੰਗੀਆਂ ਆਦਤਾਂ ਅਪਨਾਉਣ ਦਾ ਸੱਦਾ

ਰਾਸ਼ਟਰ ਨਿਰਮਾਣ ਲਈ ਨੌਜਵਾਨ ਸ਼ਕਤੀ ਦਾ ਯੋਗਦਾਨ ਅਹਿਮ-ਚੰਦਰ ਗੈਂਦ

Chander Gaind, Patiala Divisional Commissioner, Divisional Commissioner Patiala

Web Admin

Web Admin

5 Dariya News

ਪਟਿਆਲਾ , 12 Aug 2021

Last updated on: Aug 12, 2021, 00:00 IST

ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਕੌਂਮਾਂਤਰੀ ਯੁਵਕ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਤੇ ਨੌਜਵਾਨਾਂ ਨੂੰ ਨਾਲ ਲੈਕੇ ਸਰਕਟ ਹਾਊਸ ਤੋਂ ਸੈਂਟਰਲ ਸਟੇਟ ਲਾਇਬਰੇਰੀ ਤੱਕ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਦੀ ਅਗਵਾਈ ਹੇਠ ਇੱਕ ਚੇਤਨਾ ਮਾਰਚ ਕੱਢਿਆ ਗਿਆ। ਇਸ ਦੌਰਾਨ 'ਮੇਰਾ ਕੂੜਾ-ਮੇਰੀ ਜਿੰਮੇਵਾਰੀ' ਤਹਿਤ ਰਸਤੇ 'ਚੋਂ ਪਲਾਸਟਿਕ ਤੇ ਹੋਰ ਕਚਰਾ ਸਾਫ਼ ਕੀਤਾ ਗਿਆ। ਸੈਂਟਰਲ ਸਟੇਟ ਲਾਇਬਰੇਰੀ ਵਿਖੇ ਪ੍ਰਾਇਮਰੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੇ ਚਿਤਰਕਲਾ ਮੁਕਾਬਲਿਆਂ ਤੋਂ ਇਲਾਵਾ ਵੱਡੇ ਵਿਦਿਆਰਥੀਆਂ ਦੇ ਭਾਸ਼ਣ, ਖੇਡਾਂ ਅਤੇ ਵਿਅਰਥ ਤੇ ਬੇਕਾਰ ਵਸਤੂਆਂ ਦੀ ਸਦਵਰਤੋਂ ਕਰਕੇ ਸਜਾਵਟੀ ਸਮਾਨ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ।ਸੰਯੁਕਤ ਰਾਸ਼ਟਰ ਸੰਘ ਵੱਲੋਂ ਇਸ ਕੌਮਾਂਤਰੀ ਯੁਵਕ ਦਿਵਸ ਮੌਕੇ 'ਭੋਜਨ ਪ੍ਰਣਾਲੀਆਂ 'ਚ ਬਦਲਾਓ: 'ਮਨੁੱਖੀ ਤੇ ਗ੍ਰਹਿ ਸਿਹਤ ਲਈ ਯੁਵਾ ਉਦਮਤਾ' ਦੇ ਰੱਖੇ ਗਏ ਉਦੇਸ਼ ਬਾਰੇ ਵਿਦਿਆਰਥੀਆਂ ਨੂੰ ਸੁਚੇਤ ਕਰਦਿਆਂ ਸ੍ਰੀ ਚੰਦਰ ਗੈਂਦ ਨੇ ਕਿਹਾ ਕਿ, ''ਨੌਜਵਾਨ ਸ਼ਕਤੀ ਦਾ ਚੰਗੇ ਪਾਸੇ ਕੀਤਾ ਰੁਖ, ਰਾਸ਼ਟਰ ਨਿਰਮਾਣ 'ਚ ਅਹਿਮ ਯੋਗਦਾਨ ਪਾ ਸਕਦਾ ਹੈ, ਇਸ ਲਈ ਸਾਡੇ ਨੌਜਵਾਨਾਂ ਨੂੰ ਨਸ਼ਾ ਰਹਿਤ ਖਾਣ-ਪੀਣ ਦੀਆਂ ਚੰਗੀਆਂ ਆਦਤਾਂ ਗ੍ਰਹਿਣ ਕਰਕੇ ਆਪਣੀ ਖ਼ੁਦ ਦੀ ਸਿਹਤ ਦੇ ਨਾਲ-ਨਾਲ ਆਪਣੀ ਧਰਤੀ ਮਾਂ ਤੇ ਵਾਤਾਵਰਣ ਨੂੰ ਵੀ ਸਵੱਛ ਤੇ ਹਰਿਆ-ਭਰਿਆ ਬਣਾਉਣਾ ਚਾਹੀਦਾ ਹੈ।''ਡਵੀਜ਼ਨਲ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਸ਼ਨ ਤੰਦਰੁਸਤ ਪੰਜਾਬ ਸ਼ੁਰੂ ਕਰਕੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਾ ਰਹਿਤ ਤੇ ਸਿਹਤਮੰਦ ਬਣਾਉਣ ਦਾ ਉਪਰਾਲਾ ਕੀਤਾ, ਇਸੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਨੌਜਵਾਨਾਂ ਨੂੰ ਖਾਣ ਪੀਣ ਦੀਆਂ ਚੰਗੀਆਂ ਆਦਤਾਂ, ਖੇਡਾਂ ਅਤੇ ਸਵੱਛਤਾ ਮੁਹਿੰਮ ਨਾਲ ਜੋੜਨ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਿੱਖਿਆ ਤੇ ਕਿਤਾਬਾਂ ਪੜ੍ਹਨ ਲਈ ਪ੍ਰੇਰਤ ਕਰਨ ਵਾਸਤੇ ਪਟਿਆਲਾ ਦੀ ਵਿਰਾਸਤੀ ਲਾਇਬਰੇਰੀ 'ਚ ਇਹ ਸਮਾਗਮ ਰੱਖਿਆ ਹੈ।

 ਸ੍ਰੀ ਚੰਦਰ ਗੈਂਦ ਨੇ ਕਿਹਾ ਕਿ ਧਰਤੀ ਹੇਠਲਾ ਘੱਟ ਰਿਹਾ ਪਾਣੀ ਚਿੰਤਾ ਦਾ ਵਿਸ਼ਾ ਹੈ, ਇਸ ਲਈ ਵਿਦਿਆਰਥੀਆਂ ਨੂੰ ਅੱਜ ਇਸ ਦੇ ਸਮਾਗਮ ਰਾਹੀਂ ਧਰਤੀ ਮਾਂ ਨੂੰ ਬਚਾਉਣ ਲਈ ਸੁਚੇਤ ਕੀਤਾ ਗਿਆ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ, ਐਸ.ਡੀ.ਐਮ. ਦੁਧਨਸਾਧਾਂ ਅੰਕੁਰਜੀਤ ਸਿੰਘ, ਸਹਾਇਕ ਕਮਿਸ਼ਨਰ (ਯੂ.ਟੀ., ਆਈ.ਏ.ਐਸ.) ਚੰਦਰਜੋਤੀ ਸਿੰਘ, ਸੈਂਟਰਲ ਸਟੇਟ ਲਾਇਬਰੇਰੀ ਦੇ ਚੀਫ਼ ਲਾਇਬਰੇਰੀਅਨ ਡਾ. ਪ੍ਰਭਜੋਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਖੇਡ ਅਫ਼ਸਰ ਹਰਿੰਦਰ ਕੌਰ, ਜ਼ਿਲ੍ਹਾ ਖੇਡ ਅਫ਼ਸਰ ਐਲੀਮੈਂਟਰੀ ਅਮਰਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ਼ਾਸਵਤ ਰਾਜਦਾਨ ਨਹਿਰੂ ਯੁਵਾ ਕੇਂਦਰ ਤੋਂ ਜ਼ਿਲ੍ਹਾ ਯੂਥ ਅਫ਼ਸਰ ਨੇਹਾ ਸ਼ਰਮਾ, ਸੀ.ਡੀ.ਪੀ.ਓ. ਰੇਖਾ ਰਾਣੀ, ਜ਼ਿਲ੍ਹਾ ਵਿਕਾਸ ਫੈਲੋ ਅਰਸ਼ਦੀਪ ਕੌਰ, ਨਗਰ ਨਿਗਮ ਦੇ ਚੀਫ਼ ਸੈਨੇਟਰੀ ਇੰਸਪੈਕਟਰ ਰਾਜੇਸ਼ ਮੱਟੂ, ਪ੍ਰੋਗਰਾਮ ਅਫ਼ਸਰ ਅਮਨਦੀਪ ਸੇਖੋਂ ਤੇ ਮਨਪ੍ਰੀਤ ਬਾਜਵਾ ਸਮੇਤ ਵੱਡੀ ਗਿਣਤੀ ਸਕੂਲੀ ਅਧਿਆਪਕ ਤੇ ਵਿਦਿਆਰਥੀ ਵੀ ਮੌਜੂਦ ਸਨ।ਇਸ ਦੌਰਾਨ ਬੇਟੀ ਬਚਾੳ ਬੇਟੀ ਪੜ੍ਹਾਓ ਤਹਿਤ ਪੀ.ਓ.ਪੀ. ਕੁਇਜ ਮੁਕਾਬਲਿਆਂ 'ਚ ਮਨਪ੍ਰੀਤ ਕੌਰ, ਅਰਮਾਨ, ਚੁੰਨੀ ਕੁਮਾਰੀ, ਦੇਵ ਤੇ ਨੱਵਿਆ ਵਿਦਿਆਰਥਣਾਂ ਜੇਤੂ ਰਹੀਆਂ। ਇਸ ਮੌਕੇ ਆਰ-ਸੇਟੀ ਦੀਆਂ ਵਸਤਾਂ ਸਮੇਤ ਹਾਫ ਵੇਅ ਹੋਮ ਰਾਜਪੁਰਾ ਦੇ ਵਿਦਿਆਰਥੀਆਂ ਨੇ ਆਪਣੇ ਵੱਲੋਂ ਬਣਾਈਆਂ ਕਲਾਕ੍ਰਿਤੀਆਂ ਦੀ ਪ੍ਰਦਰਸ਼ਨੀ ਲਗਾਈ। ਤਾਇਕਵਾਂਡੋ ਕੋਚ ਸੁਖਵਿੰਦਰ ਸਿੰਘ ਦੇ ਵਿਦਿਆਰਥੀਆਂ ਨੇ ਤਾਇਕਵਾਂਡੋ ਅਤੇ ਖੇਡ ਵਿਭਾਗ ਦੇ ਵਿਦਿਆਰਥੀਆਂ ਨੇ ਮੁੱਕੇਬਾਜੀ ਦੇ ਜੌਹਰ ਦਿਖਾਏ। ਡਵੀਜ਼ਨਲ ਕਮਿਸ਼ਨਰ ਸ੍ਰੀ ਚੰਦਰ ਗੈਂਦ ਅਤੇ ਏ.ਡੀ.ਸੀ. ਡਾ. ਪ੍ਰੀਤੀ ਯਾਦਵ ਨੇ ਵਿਦਿਆਰਥੀਆਂ ਦਾ ਸਨਮਾਨ ਕੀਤਾ। ਇਸ ਤੋਂ ਬਿਨ੍ਹਾਂ ਲਾਇਬ੍ਰੇਰੀ ਵਿਖੇ ਬੂਟੇ ਲਗਾਉਣ ਲਈ ਬੀਜਾਂ ਨਾਲ ਭਰੀਆਂ ਮਿੱਟੀ ਦੀਆਂ ਗੇਂਦਾਂ ਵੀ ਬੀਜੀਆਂ ਗਈਆਂ।

 

Tags: Chander Gaind , Patiala Divisional Commissioner , Divisional Commissioner Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD