Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ, ਜਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ਸਾਈਕਲ ਰੈਲੀ ਆਯੋਜਿਤ

ਅੰਤਰਰਾਸ਼ਟਰੀ ਯੂਥ ਦਿਵਸ ਨੂੰ ਸਪਰਪਿਤ ਕੀਤੀ ਸਾਈਕਲ ਰੈਲੀ

District Legal Services Authority, Rupnagar, International Youth Day, Cycle Rally, Ropar

Web Admin

Web Admin

5 Dariya News

ਰੂਪਨਗਰ , 12 Aug 2021

Last updated on: Aug 12, 2021, 00:00 IST

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵੱਲੋਂ ਮਾਨਯੋਗ ਜਿਲਾ ਅਤੇ ਸ਼ੈਸ਼ਨ ਜੱਜ ਸ਼੍ਰੀਮਤੀ ਹਰਪ੍ਰੀਤ ਕੌਰ ਜੀਵਨ ਜੀ ਦੇ ਨਿਰਦੇਸ਼ਾਂ ਉਤੇ ਅੰਤਰਰਾਸ਼ਟਰੀ ਯੂਥ ਦਿਵਸ ਮੌਕੇ, ਜਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ ਨੂੰ ਸਪਰਪਿੱਤ ਸਾਈਕਲ ਰੈਲੀ ਆਯੋਜਿਤ ਕੀਤੀ ਗਈ। ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਪ੍ਰਧਾਨ ਕੌਸਲਰ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਦੱਸਿਆ ਕਿ ਸਵੇਰੇ ਛੇ ਵਜੇ ਸ੍ਰੀ ਮਾਨਵ ਚੀਫ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜਿਲ੍ਹਾ ਕਾਨੂੰਨੀ ਅਥਾਰਟੀ ਰੂਪਨਗਰ ਨੇ ਇਸ ਜਾਗਰੂਕਤਾ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਝੰਡੀ ਦੀ ਰਸਮ ਤੋਂ ਪਹਿਲਾਂ ਹਾਜ਼ਰ ਸਾਈਕਲਿਸਟਾਂ ਨੂੰ ਸੰਬੋਧਨ ਕਰਦਿਆਂ  ਸ੍ਰੀ ਮਾਨਵ  ਨੇ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ, ਸੰਵਿਧਾਨ ਦੇ ਅਧੀਨ ਮਿਲਦੀਆਂ ਮੁਫਤ ਕਾਨੂੰਨੀ ਸਹੂਲਤਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ ਗਿਆ। ਰੈਲੀ ਤੋਂ ਪਹਿਲਾਂ ਸਾਰੇ ਸਾਈਕਲਾਂ ਉਤੇ ਬੱਚਿਆਂ ਦੇ ਕਾਨੂੰਨੀ ਅਧਿਕਾਰਾਂ, ਨਸ਼ਿਆਂ ਦੀ ਬੁਰਾਈ, ਕੌਮਾਂਤਰੀ ਯੂਥ ਦਿਵਸ ਨੂੰ ਦਰਸਾਉਦੇਂ ਮਾਟੋ ਲਗਾਏ ਗਏ। ਇਹ ਰੈਲੀ ਮਿੰਨੀ ਸਕੱਤਰੇਤ ਰੂਪਨਗਰ ਤੋਂ ਸ਼ੁਰੂ ਹੋ ਕੇ ਕਾਲਜ ਰੋਡ, ਸ਼ਹੀਦ ਭਗਤ ਸਿੰਘ ਚੌਂਕ, ਰਾਮਰੀਲਾ ਮੈਦਾਨ, ਨਹਿਰੂ ਸਟੇਡੀਅਮ ਹੁੰਦੀ ਹੋਈ ਮੁੜ ਆਰੰਭਿਕ ਸਥਾਨ ਉਤੇ ਖਤਮ ਹੋਈ। 

ਸਮਾਪਨ ਸਮਾਰੋਹ ਮੌਕੇ ਜਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਨੌਜਵਾਨ ਮੈਂਬਰ ਭੰਗੜਾ ਕੋਚ ਮਨਪ੍ਰੀਤ ਜੈਂਟਾ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਮੈਬਰਾਂ ਵੱਲੋਂ ਪੰਜਾਬੀ ਲੋਕ ਨਾਚ ਭੰਗੜੇ ਦੀ ਪੇਸ਼ਕਾਰੀ ਬਾਖੂਬੀ ਕੀਤੀ ਗਈ। ਅੰਤ ਵਿਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੂਹ ਮੈਂਬਰਾਂ ਨੂੰ  ਰੀਫਰੈਸ਼ਮੈਂਟ ਉਪਲੱਬਧ ਕਰਵਾਈ ਗਈ, ਇਸ ਲਈ ਮੈਡਮ ਮੋਨਿਕਾ ਚਾਵਲਾ ਦੇ N.G.O. ਦਾ ਵੀ ਧੰਨਵਾਦ ਕੀਤਾ। ਇਸ ਰੈਲੀ ਦੀ ਵਿਸ਼ੇਸ਼ਤਾ ਇਹ ਰਹੀ ਕਿ ਹਾਜ਼ਰ ਤਿੰਨੋਂ ਜੱਜ ਸਾਹਿਬਾਨ ਵੱਲੋਂ ਸਮੁੱਚੀ ਰੈਲੀ ਆਪ ਸਾਈਕਲ ਚਲਾ ਕੇ ਸੰਪੂਰਨ ਕੀਤੀ ਗਈ। ਇਸ ਮੌਕੇ ਜਿਲ੍ਹਾ ਟੈਨਿਸ ਐਸੋਸੀਏਸ਼ਨ ਦੇ ਮੈਂਬਰ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।ਰੈਲੀ ਵਿੱਚ ਸ਼ਾਮਲ ਨੌਜਵਾਨ, ਵਿਦਿਆਰਥੀ ਜੱਜ ਸਾਹਿਬਾਨ ਦੇ ਰੂਬਰੂ ਹੋ ਕੇ ਬਹੁਤ ਪ੍ਰਭਾਵਿਤ ਹੋਏ, ਤੇ ਉਹਨਾਂ ਆਪਣੇ ਜੀਵਨ ਵਿੱਚ ਸਫਲ ਹੋਣ ਦਾ ਅਹਿਦ ਕੀਤਾ। ਇਸ ਮੌਕੇ ਸ੍ਰੀ ਬਰਿੰਦਰ ਸਿੰਘ ਰੋਮਾਣਾ ਵਧੀਕ ਸ਼ੈਸਨ ਜੱਜ ਰੂਪਨਗਰ, ਸ੍ਰੀਮਤੀ ਡੇਜ਼ੀ ਬੰਗੜ ਪ੍ਰਿਸੀਪਲ ਮੈਜਿਸਟਰੇਟ ਜੁਵਨਾਈਲ ਇਨਸਾਫ ਬੋਰਡ ਅਤੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਰੂਪਨਗਰ, ਜਿਲ੍ਹਾ ਸਾਈਕਲਿੰਗ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਹੀਰਾ, ਅਮਨਦੀਪ ਸਿੰਘ, ਦਮਨਵੀਰ ਸਿੰਘ ਸਤਿਆਲ, ਵਕੀਲ ਅਸ਼ਵਨੀ ਸ਼ਰਮਾ, ਪਰਵਿੰਦਰ ਸਿੰਘ ਸੈਣੀ, ਦਲਜੀਤ ਸਿੰਘ ਗਿੱਲ, ਰਾਜੇਸ਼ ਵਰਮਾ, ਰਾਜੂ ਬੇਲੇ ਵਾਲੇ,ਗੁਰਿੰਦਰ ਸਿੰਘ ਜੱਗੀ, ਪ੍ਰੀਤ ਧਾਰੀਵਾਲ, ਮਨਪ੍ਰੀਤ ਜੈਂਟਾ, ਆਦਿ ਸਮੇਤ ਸ਼ਹਿਰ ਦੇ ਵੱਡੀ ਗਿਣਤੀ ਵਿੱਚ ਸਾਈਕਲਿਸਟ ਸ਼ਾਮਿਲ ਸਨ।.

 

Tags: District Legal Services Authority , Rupnagar , International Youth Day , Cycle Rally , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD