Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸੇਖੜੀ ਵੱਲੋਂ ਮਾਤਾ ਕੌਸ਼ੱਲਿਆ ਹਸਪਤਾਲ ਦਾ ਅਚਨਚੇਤ ਨਿਰੀਖਣ

ਚੇਅਰਮੈਨ ਵੱਲੋਂ ਹਸਪਤਾਲ ਦੇ ਵਾਰਡਾਂ ਦਾ ਦੌਰਾ, ਹਸਪਤਾਲ ਪ੍ਰਬੰਧਾਂ 'ਤੇ ਤਸੱਲੀ ਪ੍ਰਗਟ ਕੀਤੀ

Ashwani Sekhri, Congress, Punjab Congress, Patiala

Web Admin

Web Admin

5 Dariya News

ਪਟਿਆਲਾ , 12 Aug 2021

Last updated on: Aug 12, 2021, 00:00 IST

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਨਵ-ਨਿਯੁਕਤ ਚੇਅਰਮੈਨ ਅਸ਼ਵਨੀ ਸ਼ੇਖੜੀ ਨੇ ਬੁੱਧਵਾਰ-ਵੀਰਵਾਰ ਦੀ ਵਿਚਕਾਰਲੀ ਰਾਤ ਇੱਥੇ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਦੀਆਂ ਵਾਰਡਾਂ 'ਚ ਦਾਖਲ ਮਰੀਜਾਂ ਤੇ ਉਨ੍ਹਾਂ ਦੇ ਵਾਰਸਾਂ ਨਾਲ ਗੱਲਬਾਤ ਕਰਨ ਤੋਂ ਇਲਾਵਾ ਓਪਰੇਸ਼ਨ ਥੀਏਟਰ ਦਾ ਵੀ ਦੌਰਾ ਕੀਤਾ।ਸ੍ਰੀ ਸ਼ੇਖੜੀ ਨੇ ਹਸਪਤਾਲ ਵੱਲੋਂ ਮਰੀਜਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਇਲਾਜ ਪ੍ਰਬੰਧਾਂ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਨੇ ਮੌਕੇ 'ਤੇ ਮੌਜੂਦ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫਜਾਈ ਵੀ ਕੀਤੀ। ਉਨ੍ਹਾਂ ਨੇ ਕੋਵਿਡ-19 ਦੌਰਾਨ ਪੰਜਾਬ ਦੇ ਡਾਕਟਰਾਂ ਤੇ ਸਿਹਤ ਮੁਲਾਜ਼ਮਾਂ ਵੱਲੋਂ ਕੀਤੇ ਵਧੀਆ ਕੰਮ ਦੀ ਵੀ ਭਰਵੀਂ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਨੇ ਹਸਪਤਾਲ ਦੀਆਂ ਸਮੱਸਿਆਵਾਂ ਬਾਰੇ ਵੀ ਸਟਾਫ ਤੋਂ ਜਾਣਕਾਰੀ ਹਾਸਲ ਕੀਤੀ।ਚੇਅਰਮੈਨ ਸ੍ਰੀ ਸ਼ੇਖੜੀ ਨੇ ਡਿਊਟੀ 'ਤੇ ਹਾਜ਼ਰ ਡਾ. ਇਸ਼ਟਪ੍ਰੀਤ ਕੌਰ ਤੋਂ ਹਸਪਤਾਲ 'ਚ ਦਾਖਲ 100 ਤੋਂ ਵਧੇਰੇ ਮਰੀਜ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ, ਜਿਸ 'ਤੇ ਉਨ੍ਹਾਂ ਨੇ ਦੱਸਿਆ ਕਿ ਇੱਥੇ ਔਰਤਾਂ ਤੇ ਬੱਚਿਆਂ ਦੇ ਡਾਕਟਰ ਮੌਜੂਦ ਹਨ ਅਤੇ ਹੰਗਾਮੀ ਸਥਿਤੀ 'ਚ ਕਿਸੇ ਵੀ ਡਾਕਟਰ ਨੂੰ ਹਸਪਤਾਲ ਸੱਦਿਆ ਜਾ ਸਕਦਾ ਹੈ।

 ਸ੍ਰੀ ਸ਼ੇਖੜੀ ਨੇ ਇਸ ਮੌਕੇ ਹਸਪਤਾਲ ਦੀ ਮੈਡੀਕਲ ਸੁਪਰਡੈਂਟ ਡਾ. ਸੰਦੀਪ ਦੀ ਹਸਪਤਾਲ ਪ੍ਰਤੀ ਜਿੰਮੇਵਾਰੀ ਦੀ ਜਾਂਚ ਲਈ ਕਿਸੇ ਹੋਰ ਫੋਨ ਤੋਂ ਉਸਨੂੰ ਨੰਬਰ ਮਿਲਾਇਆ ਅਤੇ ਐਮ.ਐਸ. ਨੇ ਤੁਰੰਤ ਉਤਰ ਦਿੱਤਾ ਗਿਆ।ਇਸ ਦੌਰਾਨ ਚੇਅਰਮੈਨ ਅਸ਼ਵਨੀ ਸ਼ੇਖੜੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਕਾਰਪੋਰੇਸ਼ਨ ਵੱਲੋਂ ਵਲੋਂ ਪੰਜਾਬ ਦੇ ਚਾਰ ਹਸਪਤਾਲਾਂ ਨੂੰ ਪੀ.ਜੀ.ਆਈ. ਦੀ ਤਰਜ 'ਤੇ ਵਿਕਸਤ ਕਰਨ ਦੀ ਤਜ਼ਵੀਜ਼ ਹੈ ਅਤੇ ਪਟਿਆਲਾ ਦਾ ਮਾਤਾ ਕੌਸ਼ਲਿਆ ਹਸਪਤਾਲ ਵੀ ਇਨ੍ਹਾਂ 'ਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਆਉਂਦੇ ਕੁਝ ਦਿਨਾਂ ਦੇ ਅੰਦਰ ਮਰੀਜ਼ਾਂ ਨੂੰ ਸੁਪਰ ਸਪੈਸ਼ਲਿਟੀ ਸਹੂਲਤਾਂ ਦੇਣ ਲਈ ਈ-ਕਲੀਨਿਕ ਸਥਾਪਿਤ ਕੀਤੇ ਜਾਣਗੇ, ਜਿਸ ਰਾਹੀਂ ਦੇਸ਼ ਦੇ ਨਾਮੀ ਹਸਪਤਾਲਾਂ ਦੇ ਨਾਮੀ ਡਾਕਟਰਾਂ ਤੋਂ ਈ ਵਿਧੀ ਰਾਹੀਂ ਇਲਾਜ ਕਰਵਾਇਆ ਜਾ ਸਕੇਗਾ।ਚੇਅਰਮੈਨ ਸ੍ਰੀ ਅਸ਼ਵਨੀ ਸ਼ੇਖੜੀ ਨੇ ਕਿਹਾ ਕਿ ਉਹ ਅਜਿਹਾ ਅਚਨਚੇਤ ਨਿਰੀਖਣ ਪੰਜਾਬ ਦੇ ਕਿਸੇ ਵੀ ਹਸਪਤਾਲ 'ਚ ਕਿਸੇ ਵੀ ਸਮੇਂ ਜਾਰੀ ਰੱਖਣਗੇ। ਉਨ੍ਹਾਂ ਨੇ ਡਾਕਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ 'ਤੇ ਹਾਜ਼ਰ ਰਹਿਣ ਅਤੇ ਲੋਕਾਂ ਦੀ ਸੇਵਾ ਕਰਨ। ਉਨ੍ਹਾਂ ਨੇ ਮਾਤਾ ਕੌਸ਼ਲਿਆ ਹਸਪਤਾਲ 'ਚ ਲਾਇਟਾਂ ਦਾ ਸਹੀ ਪ੍ਰਬੰਧ ਕਰਨ ਅਤੇ ਮਰੀਜਾਂ ਦੇ ਵਾਰਸਾਂ ਲਈ ਰਾਤ ਨੂੰ ਰੁਕਣ ਲਈ ਵਿਸ਼ੇਸ਼ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ।

 

Tags: Ashwani Sekhri , Congress , Punjab Congress , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD