Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਏਕਤਾ ਵਿਹਾਰ ਦੇ ਹੈਜ਼ਾ ਪੀੜਤਾਂ ਨੂੰ ਹਰ ਸੰਭਵ ਸਰਕਾਰੀ ਸਹਾਇਤਾ ਮਿਲੇਗੀ : ਬਲਬੀਰ ਸਿੰਘ ਸਿੱਧੂ

ਸਿਹਤ ਮੰਤਰੀ ਵੱਲੋਂ ਬਲਟਾਣਾ ਵਿੱਚ ਪੈਂਦੀ ਕਲੋਨੀ ਦਾ ਦੌਰਾ, ਸਿਹਤ ਅਮਲੇ ਨੂੰ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਸਰ ਨਾ ਛੱਡਣ ਦੀ ਹਦਾਇਤ

Balbir Singh Sidhu, Health and Family Welfare Minister, Punjab,Congress, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar, Zirakpur, CHC Dhakoli, Ekta Vihar Colony, Cholera

Web Admin

Web Admin

5 Dariya News

ਐਸ.ਏ.ਐਸ. ਨਗਰ , 12 Aug 2021

Last updated on: Aug 12, 2021, 00:00 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਏਕਤਾ ਵਿਹਾਰ ਕਲੋਨੀ, ਬਲਟਾਣਾ ਜ਼ੀਰਕਪੁਰ ਦਾ ਦੌਰਾ ਕੀਤਾ, ਜਿੱਥੇ ਹੈਜ਼ਾ ਫੈਲਣ ਕਾਰਨ ਦੋ ਜਣਿਆਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਇਸ ਇਲਾਕੇ ਵਿੱਚੋਂ ਹੁਣ ਤੱਕ ਹੈਜ਼ੇ ਦੇ 340 ਕੇਸ ਸਾਹਮਣੇ ਆ ਚੁੱਕੇ ਹਨ।ਇਸ ਮੌਕੇ ਸਿਹਤ ਮੰਤਰੀ ਸ. ਸਿੱਧੂ ਨੇ ਦੱਸਿਆ ਕਿ ਸ਼ੱਕ ਹੈ ਕਿ ਇੱਥੇ ਹੋ ਰਹੀ ਪਾਣੀ ਦੀ ਸਪਲਾਈ ਵਿੱਚ ਕਿਸੇ ਹੋਰ ਪਾਸਿਓਂ ਗੰਦਾ ਪਾਣੀ ਰਲ ਰਿਹਾ ਹੈ, ਜਿਸ ਕਾਰਨ ਇੱਥੇ ਹੈਜ਼ਾ ਫੈਲ ਰਿਹਾ ਹੈ ਕਿਉਂਕਿ ਇੱਥੋਂ ਨੇੜਲੇ ਸਾਰੇ ਇਲਾਕਿਆਂ ਵਿੱਚ ਪਾਣੀ ਦੀ ਸਪਲਾਈ ਲਾਈਨ ਦੀ ਜਾਂਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਲਟਾਣਾ ਵਿਖੇ ਪਿਛਲੀ ਸਰਕਾਰ ਵੱਲੋਂ ਪਾਣੀ ਅਤੇ ਸੀਵਰੇਜ਼ ਦੀਆਂ ਪਾਇਪਾਂ ਨੂੰ ਸਹੀ ਢੰਗ ਨਾਲ ਨਹੀਂ ਵਿਛਾਇਆ ਗਿਆ, ਜਿਸ ਕਾਰਨ ਅੱਜ ਬਲਟਾਣਾ ਵਾਸੀਆਂ ਨੂੰ ਹੈਜ਼ੇ ਵਰਗੀਆਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਸਿਹਤ ਵਿਭਾਗ ਦੇ ਅਮਲੇ ਨੂੰ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦੀ ਹਦਾਇਤ ਕਰਦਿਆਂ, ਕੈਬਨਿਟ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਵੱਖ ਵੱਖ ਟੀਮਾਂ ਏਕਤਾ ਵਿਹਾਰ ਵਿਖੇ ਇਸ ਬਿਮਾਰੀ ਦੇ ਫੈਲਣ ਦੇ ਪਹਿਲੇ ਦਿਨ ਤੋਂ ਤਾਇਨਾਤ ਹਨ, ਉਨ੍ਹਾਂ ਲੋਕਾਂ ਨੂੰ ਸਿਹਤ ਪ੍ਰਤੀ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਹਰ ਤਰ੍ਹਾਂ ਦੀ ਸਹਾਇਤਾ ਕਰਨ ਦੇ ਆਦੇਸ਼ ਦਿੱਤੇ। ਬਲਟਾਣਾ ਵਿਖੇ ਇਸ ਬਿਮਾਰੀ ਕਾਰਨ ਹੋਈਆਂ ਦੋ ਮੌਤਾਂ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਤਰ੍ਹਾਂ ਦੀਆਂ ਮੈਡੀਕਲ ਸਹੂਲਤਾਂ ਅਤੇ ਸਰਕਾਰ ਦੀ ਨੀਤੀ ਅਨੁਸਾਰ ਮਾਲੀ ਸਹਾਇਤਾ ਦਿੱਤੀ ਜਾਵੇਗੀ।ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਗਿਰੀਸ਼ ਵਰਮਾ ਨੂੰ ਆਦੇਸ਼ ਦਿੱਤੇ ਕਿ ਪੀਣ ਵਾਲੇ ਪਾਣੀ ਦੀ ਕਿੱਲਤ ਦੂਰ ਕਰਨ ਲਈ ਇਸ ਕਲੋਨੀ ਵਿੱਚ ਪਾਣੀ ਦੀ ਸਪਲਾਈ ਟੈਂਕਰਾਂ ਰਾਹੀਂ ਜਾਰੀ ਰੱਖੀ ਜਾਵੇ। ਉਨ੍ਹਾਂ ਜਾਂਚ ਲਈ ਭੇਜੇ ਪਾਣੀ ਦੇ ਨਮੂਨਿਆਂ ਦੀ ਰਿਪੋਰਟ ਛੇਤੀ ਹਾਸਲ ਕਰਨ ਲਈ ਕਿਹਾ ਤਾਂ ਜੋ ਪਾਣੀ ਦੇ ਦੂਸ਼ਿਤ ਹੋਣ ਦੇ ਕਾਰਨਾਂ ਬਾਰੇ ਪਤਾ ਚੱਲ ਸਕੇ ਅਤੇ ਇਸ ਨੂੰ ਦੂਰ ਕਰਨ ਲਈ ਉਪਾਅ ਕੀਤੇ ਜਾ ਸਕਣ।ਇਸ ਮੌਕੇ ਐਸ.ਡੀ.ਐਮ.ਡੇਰਾਬਸੀ ਕੁਲਦੀਪ ਬਾਵਾ ਅਤੇ ਐਸ.ਡੀ.ਐਮ. ਖਰੜ ਆਕਾਸ਼ ਬਾਂਸਲ ਵੀ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Congress , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , Zirakpur , CHC Dhakoli , Ekta Vihar Colony , Cholera

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD