Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਮੋਗਾ ਜ਼ਿਲ੍ਹੇ ਵਿੱਚ ‘ਸਿਵੀਆ ਰਜਬਾਹੇ’ ਦੇ ਨਵੀਨੀਕਰਨ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ

ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ 17 ਪਿੰਡਾਂ ਦੇ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਮੰਨਿਆ

Captain Amarinder Singh, Amarinder Singh, Punjab Pradesh Congress Committee, Congress, Punjab Congress, Chandigarh, Chief Minister of Punjab,Punjab Government,  Government of Punjab, Navtej Singh Cheema, Sandeep Singh Brar, Bagha Purana Assembly Constituency, Gurcharan Singh Cheeda

Web Admin

Web Admin

5 Dariya News

ਚੰਡੀਗੜ੍ਹ , 12 Aug 2021

Last updated on: Aug 12, 2021, 00:00 IST

ਬਾਘਾ ਪੁਰਾਣਾ ਵਿਧਾਨ ਸਭਾ ਹਲਕੇ ਦੇ 17 ਪਿੰਡਾਂ ਦੇ ਸਥਾਨਕ ਕਿਸਾਨਾਂ ਦੀ ਚਿਰੋਕਣੀ ਮੰਗ ਨੂੰ ਮੰਨਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੋਗਾ ਜ਼ਿਲ੍ਹੇ ਵਿੱਚ 'ਸਿਵੀਆ ਰਜਬਾਹਾ' ਦੇ ਨਵੀਨੀਕਰਨ ਅਤੇ ਰੀਲਾਈਨਿੰਗ ਲਈ 13 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ ਹੈ।ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਮੈਨ ਗੁਰਚਰਨ ਸਿੰਘ ਚੀਦਾ ਦੀ ਅਗਵਾਈ ਵਿੱਚ ਇੱਕ ਵਫ਼ਦ ਨੇ ਅੱਜ ਦੁਪਹਿਰ ਵੇਲੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਵਿਖੇ ਓ.ਐਸ.ਡੀ. ਸੰਦੀਪ ਸਿੰਘ ਬਰਾੜ ਦੀ ਹਾਜ਼ਰੀ ਵਿੱਚ ਮੁਲਾਕਾਤ ਕੀਤੀ। ਵਫ਼ਦ ਨੇ ਇਸ ਨੇਕ ਕਾਰਜ ਲਈ ਉਨ੍ਹਾਂ ਦਾ ਧੰਨਵਾਦ ਕੀਤਾ।ਇਸ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ, ਮੁੱਖ ਮੰਤਰੀ ਨੇ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿੱਤਾ ਕਿ ਉਹ ਨਵੀਨੀਕਰਨ ਅਤੇ ਰੀਲਾਇਨਿੰਗ ਦਾ ਕੰਮ ਛੇਤੀ ਤੋਂ ਛੇਤੀ ਕਰਨ ਤਾਂ ਜੋ ਸਥਾਨਕ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਲਈ ਲੋੜੀਂਦਾ ਪਾਣੀ ਮਿਲ ਸਕੇ।ਸਿਵੀਆ ਰਜਬਾਹੇ ਦੀ ਖਸਤਾ ਹਾਲਤ ਦਾ ਮੁੱਦਾ ਉਠਾਉਂਦਿਆਂ, ਵਫ਼ਦ ਨੇ ਇਸ ਨੂੰ ਤੁਰੰਤ ਮਜ਼ਬੂਤ ਕਰਨ ਦੀ ਮੰਗ ਕੀਤੀ ਤਾਂ ਜੋ ਇਸ ਦੀ ਪਾਣੀ ਲਿਜਾਣ ਦੀ ਸਮਰੱਥਾ 30 ਤੋਂ 75 ਕਿਊਸਿਕ ਤੱਕ ਵਧਾਈ ਜਾ ਸਕੇ। ਵਫ਼ਦ ਨੇ ਕਿਹਾ ਕਿ ਇਸ ਦੀ ਨਾਜ਼ੁਕ ਸਥਿਤੀ ਦੇ ਕਾਰਨ ਮੌਜੂਦਾ ਪਾਣੀ ਦੀ ਸਮਰੱਥਾ ਬਹੁਤ ਘੱਟ ਸੀ ਅਤੇ ਇਸ ਕਾਰਨ ਲਗਾਤਾਰ ਪਾੜ ਪੈਣ ਕਰਕੇ ਫਸਲਾਂ ਦਾ ਨੁਕਸਾਨ ਅਤੇ ਖੇਤਾਂ ਨੂੰ ਪਾਣੀ ਦੀ ਸਪਲਾਈ 'ਤੇ ਮਾੜਾ ਅਸਰ ਪਿਆ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Navtej Singh Cheema , Sandeep Singh Brar , Bagha Purana Assembly Constituency , Gurcharan Singh Cheeda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD