Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੌਮਾਂਤਰੀ ਯੁਵਕ ਦਿਵਸ ਮੌਕੇ ਪੇਂਡੂ ਤੇ ਸ਼ਹਿਰੀ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ

Captain Amarinder Singh, Amarinder Singh, Punjab Pradesh Congress Committee, Congress, Punjab Congress, Chandigarh, Chief Minister of Punjab,Punjab Government,  Government of Punjab, Aruna Chaudhary, Navtej Singh Cheema, Tejveer Singh, DPS Kharbanda, Raj Kamal Chaudhary, International Youth Day

Web Admin

Web Admin

5 Dariya News

ਚੰਡੀਗੜ੍ਹ , 12 Aug 2021

Last updated on: Aug 12, 2021, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ‘ਕੌਮਾਂਤਰੀ ਯੁਵਕ ਦਿਵਸ’ ਮੌਕੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਕੋਰੋਨਾ ਵਲੰਟੀਅਰਾਂ ਨੂੰ ਖੇਡ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ ਜਿਨਾਂ ਨੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਖਿਲਾਫ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਵਿੱਚ ਬੇਹੱਦ ਅਹਿਮ ਯੋਗਦਾਨ ਪਾਇਆ।ਇਸ ਉੱਦਮ ਦੀ ਅੰਸ਼ਿਕ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ’ਤੇ ਨਿੱਜੀ ਤੌਰ ’ਤੇ 10 ਵਲੰਟੀਅਰਾਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ।ਨੌਜਵਾਨਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਉਨਾਂ ਵੱਲੋਂ ਕੋਰੋਨਾ ਵਾਇਰਸ ਦੇ ਹੋਰ ਫੈਲਾਅ ਨੂੰ ਰੋਕਣ ਲਈ ਲੋਕਾਂ ਵਿੱਚ ਸਿਹਤ ਸਬੰਧੀ ਪ੍ਰੋਟੋਕਾਲਾਂ ਅਤੇ ਟੀਕਾਕਰਨ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਹਿੱਤ ਪਾਏ ਯੋਗਦਾਨ ਲਈ ਸ਼ਲਾਘਾ ਕੀਤੀ।ਸੂਬੇ ਵਿੱਚ ਕੋਵਿਡ ਕਰਕੇ 16000 ਮੌਤਾਂ ’ਤੇ ਅਫਸੋਸ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨੌਜਵਾਨਾਂ ਵੱਲੋਂ ਵੱਡੀ ਪੱਧਰ ’ਤੇ ਖਾਸ ਤੌਰ ’ਤੇ ਦੂਜੀ ਲਹਿਰ ਦੌਰਾਨ ਲੋਕਾਂ ਨੂੰ ਤੁਰੰਤ ਇਲਾਜ ਕਰਵਾਉਣ ਅਤੇ ਟੀਕਾਕਰਨ ਲਈ ਪ੍ਰੇਰਿਤ ਨਾ ਕੀਤਾ ਜਾਂਦਾ ਤਾਂ ਇਹ ਗਿਣਤੀ ਵੱਧ ਵੀ ਹੋ ਸਕਦੀ ਸੀ।ਮੁੱਖ ਮੰਤਰੀ ਨੇ ਇਨਾਂ ਵਲੰਟੀਅਰਾਂ ਨੂੰ ਅਮਰੀਕਾ ਵਰਗੇ ਦੇਸ਼ਾਂ ਅਤੇ ਕਈ ਸੂਬਿਆਂ ਵਿੱਚ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਤੀਜੀ ਲਹਿਰ ਦੀ ਸੰਭਾਵਨਾ ਨੂੰ ਦੇਖਦੇ ਹੋਏ ਲੋਕ ਜਾਗਰੂਕਤਾ ਮੁਹਿੰਮ ਜਾਰੀ ਰੱਖਣ ਲਈ ਵੀ ਕਿਹਾ।ਯੁਵਕ ਸੇਵਾਵਾਂ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡ ਕਿੱਟਾਂ ਦਿੱਤੇ ਜਾਣ ਨਾਲ ਉਨਾਂ ਨੂੰ ਵੱਡੀ ਪੱਧਰ ’ਤੇ ਖੇਡ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਨ ਲਈ ਉਤਸ਼ਾਹ ਮਿਲੇਗਾ ਅਤੇ ਉਨਾਂ ਖਿਡਾਰੀਆਂ ਤੋਂ ਪ੍ਰੇਰਨਾ ਵੀ ਮਿਲੇਗੀ ਜਿਨਾਂ ਨੇ ਹਾਲ ਹੀ ਵਿੱਚ ਟੋਕੀਓ ਵਿਖੇ ਹੋਈਆਂ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਈ।

ਇਸ ਮੌਕੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁੱਖ ਮੰਤਰੀ ਨੂੰ ਕੋਵਿਡ ਦੀ ਸਥਿਤੀ ਵਿੱਚ ਹੋਰ ਸੁਧਾਰ ਹੋਣ ਦੀ ਸੂਰਤ ਵਿੱਚ ਸਤੰਬਰ-ਅਕਤੂਬਰ ਦੌਰਾਨ ਸੰਭਾਵੀ ਤੌਰ ’ਤੇ ਹੋਣ ਵਾਲੀ ਮੈਗਾ ਯੂਥ ਕਾਨਫਰੰਸ ਦੀ ਪ੍ਰਧਾਨਗੀ ਕਰਨ ਦੀ ਵੀ ਬੇਨਤੀ ਕੀਤੀ ਤਾਂ ਜੋ ਨੌਜਵਾਨਾਂ ਨੂੰ ਆਪਣੀ ਊਰਜਾ ਦਾ ਸਕਾਰਾਤਮਕ ਇਸਤੇਮਾਲ ਕਰਨ ਦੀ ਪ੍ਰੇਰਨਾ ਮਿਲ ਸਕੇ। ਉਨਾਂ ਅੱਗੇ ਕਿਹਾ ਕਿ ਮਾਰਚ 2019 ਵਿੱਚ ਤਕਰੀਬਨ ਇਕ ਲੱਖ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਮੈਰਾਥਾਨ ਨੂੰ ਮਿਲੇ ਹੁੰਗਾਰੇ ਨੂੰ ਵੇਖਦੇ ਹੋਏ 1.5 ਲੱਖ ਨੌਜਵਾਨਾਂ ਦੀ ਸ਼ਮੂਲੀਅਤ ਵਾਲੀ ਇਕ ਹੋਰ ਮੈਰਾਥਾਨ ਦੀ ਯੋਜਨਾਬੰਦੀ ਵੀ ਕੀਤੀ ਜਾ ਰਹੀ ਹੈ।ਇਸ ਤੋਂ ਪਹਿਲਾਂ ਪ੍ਰਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਰਾਜ ਕਮਲ ਚੌਧਰੀ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਕਿਹਾ ਕਿ ਕੋਰੋਨਾ ਵਾਰੀਅਰ ਸਮੂਹ ਸੂਬੇ ਵਿੱਚ ਇਸ ਮਹਾਂਮਾਰੀ ਨੂੰ ਠੱਲ ਪਾਉਣ ਵਿੱਚ ਕਾਫੀ ਸਹਾਈ ਸਾਬਿਤ ਹੋਏ ਹਨ ਅਤੇ ਇਨਾਂ ਵੱਲੋਂ ਟੀਕਾਕਰਨ ਸਬੰਧੀ ਪਾਏ ਜਾਂਦੇ ਭਰਮ ਭੁਲੇਖਿਆਂ ਨੂੰ ਦੂਰ ਕਰਨ ਲਈ ਘਰ ਘਰ ਜਾ ਕੇ ਜਾਗਰੂਕਤਾ ਫੈਲਾਉਣ ਅਤੇ ਇਸ ਤੋਂ ਇਲਾਵਾ ਕੋਵਿਡ ਦੇ ਮਰੀਜਾਂ ਦੀ ਪਹਿਚਾਣ ਕਰਨ ਵਿੱਚ ਮੈਡੀਕਲ ਟੀਮਾਂ ਦੀ ਮਦਦ ਕਰਨਾ ਵੀ ਕਾਫੀ ਸਹਾਈ ਸਾਬਿਤ ਹੋਇਆ ਹੈ।ਇਸ ਮੌਕੇ ਡਾਇਰੈਕਟਰ, ਖੇਡਾਂ ਤੇ ਯੁਵਕ ਸੇਵਾਵਾਂ ਡੀ.ਪੀ.ਐਸ. ਖਰਬੰਦਾ ਨੇ ਕਿਹਾ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰਾਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਥਾਨਕ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਸਲਾਹ-ਮਸ਼ਵਰੇ ਨਾਲ ਅਜੇ ਤੱਕ ਸੂਬੇ ਵਿੱਚ 14,236 (ਭਾਵ 11,881 ਪੇਂਡੂ ਕੋਰੋਨਾ ਵਲੰਟੀਅਰ ਸਮੂਹ ਅਤੇ 2355 ਸ਼ਹਿਰੀ ਵਲੰਟੀਅਰ ਸਮੂਹ) ਅਜਿਹੇ ਸਮੂਹ ਬਣਾਏ ਜਾ ਚੁੱਕੇ ਹਨ। ਹਰੇਕ ਸਮੂਹ ਵਿੱਚ ਹਰੇਕ ਪਿੰਡ ਅਤੇ ਮਿਊਂਸਿਪਲ ਵਾਰਡ ਤੋਂ ਸੱਤ ਵਲੰਟੀਅਰ ਸ਼ਾਮਿਲ ਕੀਤੇ ਜਾਂਦੇ ਹਨ ਅਤੇ ਇਨਾਂ ਸਮੂਹਾਂ ਵੱਲੋਂ ਟੀਕਾਕਰਨ ਮੁਹਿੰਮ ਵਿੱਚ ਯੋਗਦਾਨ ਪਾ ਰਹੇ ਸਿਹਤ ਵਲੰਟੀਅਰਾਂ ਦੀ ਮਦਦ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਇਨਾਂ ਸਮੂਹਾਂ ਵੱਲੋਂ ਕੋਵਿਡ-19 ਵਾਇਰਸ ਦੀ ਰੋਕਥਾਮ ਸਬੰਧੀ ਕਦਮ ਚੁੱਕਣ ਲਈ ਸਥਾਨਕ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਇਸ ਮੌਕੇ ਮੌਜੂਦ ਸਮੂਹ ਵਲੰਟੀਅਰਾਂ ਨੇ ਆਪਣੇ ਤਜੁਰਬੇ ਸਾਂਝੇ ਕਰਦੇ ਹੋਏ ਕੋਵਿਡ ਦੀ ਤੀਜੀ ਲਹਿਰ ਦਾ ਟਾਕਰਾ ਕਰਨ ਲਈ ਸੁਝਾਅ ਵੀ ਦਿੱਤੇ।ਇਸ ਮੌਕੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ, ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਮੌਜੂਦ ਸਨ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Aruna Chaudhary , Navtej Singh Cheema , Tejveer Singh , DPS Kharbanda , Raj Kamal Chaudhary , International Youth Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD