Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਹਿਰਾਂ ਦਾ ਝਲਕਾਰਾ ਪਾਉਣਗੇ ਮੁਹਾਲੀ ਹਲਕੇ ਦੇ ਪਿੰਡ : ਬਲਬੀਰ ਸਿੰਘ ਸਿੱਧੂ

ਕੈਬਨਿਟ ਮੰਤਰੀ ਨੇ ਵੱਖ ਵੱਖ ਪਿੰਡਾਂ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ

Balbir Singh Sidhu, Health and Family Welfare Minister, Punjab, Punjab Pradesh Congress Committee, Congress, Chandigarh, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 13 Aug 2021

Last updated on: Aug 13, 2021, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਸ਼ਹਿਰਾਂ ਦਾ ਝਲਕਾਰਾ ਪਵੇਗਾ ਅਤੇ ਪਿੰਡਾਂ ਦੇ ਵਿਕਾਸ ਕਾਰਜ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਜ ਹਲਕੇ ਦੇ ਕਈ ਪਿੰਡਾਂ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ।ਇਸ ਮੌਕੇ ਪਿੰਡਾਂ ਵਿੱਚ ਇਕੱਠਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਵੱਡੇ ਪੱਧਰ ਉਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਰਹਿੰਦੇ ਕਾਰਜ ਵੀ ਅਗਲੇ ਕੁੱਝ ਦਿਨਾਂ ਵਿੱਚ ਸ਼ੁਰੂ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਕੰਮ ਜੰਗੀ ਪੱਧਰ ਉਤੇ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸ. ਬਲਬੀਰ ਸਿੰਘ ਸਿੱਧੂ ਨੇ ਪਿੰਡ ਜੁਝਾਰ ਨਗਰ ਵਿਖੇ ਰਹਿੰਦੀਆਂ ਗਲੀਆਂ ਦਾ ਟੱਕ ਲਾ ਕੇ ਕੰਮ ਸ਼ੁਰੂ ਕਰਵਾਇਆ ਅਤੇ ਕਈ ਪੂਰੇ ਹੋ ਚੁੱਕੇ ਵਿਕਾਸ ਕਾਰਜਾਂ ਦੇ ਉਦਘਾਟਨ ਵੀ ਕੀਤੇ। ਇਸ ਮੌਕੇ ਪਿੰਡ ਜੁਝਾਰ ਨਗਰ ਵਿਖੇ 50 ਲੱਖ ਰੁਪਏ ਕਮਿਊਨਿਟੀ ਸੈਂਟਰ ਲਈ, 32 ਲੱਖ ਰੁਪਏ ਸਕੂਲ ਲਈ, 30 ਲੱਖ ਰੁਪਏ ਆਂਗਨਵਾੜੀ ਸੈਂਟਰ ਲਈ ਅਤੇ 41 ਲੱਖ ਰੁਪਏ ਸੋਲਰ ਸਿਸਟਮ ਲਈ, 1 ਕਰੋੜ ਰੁਪਏ ਸੀਵਰੇਜ ਅਤੇ ਗਲੀਆਂ ਲਈ ਦੇਣ ਦਾ ਐਲਾਨ ਕੀਤਾ।ਇਸ ਤੋਂ ਇਲਾਵਾ ਦੋ ਟਿਊਬਵੈੱਲਾਂ, 1 ਪਾਣੀ ਦੀ ਟੈਂਕੀ ਅਤੇ ਪਾਣੀ ਦੀ ਨਿਕਾਸੀ ਲਈ 22 ਹਜ਼ਾਰ ਫੁੱਟ ਪਾਈਪਾਂ ਪਾਣੀ ਦੇ ਕੰਮ ਦਾ ਉਦਘਾਟਨ ਕੀਤਾ।

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਬਹਿਲੋਲਪੁਰ ਵਿਖ ਕਮਿਊਨਿਟੀ ਸੈਂਟਰ ਲਈ 10 ਲੱਖ ਦੇਣ ਦਾ ਐਲਾਨ ਕੀਤਾ, ਜਦੋਂ ਕਿ ਪਿੰਡ ਤੜੌਲੀ ਵਿਖੇ ਗਲੀਆਂ-ਨਾਲੀਆਂ ਲਈ 2.50 ਲੱਖ ਰੁਪਏ ਸ਼ਮਸ਼ਾਨਘਾਟ ਦੀ ਉਸਾਰੀ ਲਈ 10 ਲੱਖ ਰੁਪਏ, ਗੰਦੇ ਪਾਣੀ ਦੀ ਨਿਕਾਸੀ ਲਈ ਸੀਮਿੰਟ ਦੀ ਪਾਈਪ ਲਾਈਨ ਪਾਉਣ ਲਈ 15 ਲੱਖ ਰੁਪਏ ਅਤੇ ਆਂਗਨਵਾਣੀ ਲਈ 4 ਲੱਖ ਦੇਣ ਦਾ ਐਲਾਨ ਕੀਤਾ। ਪਿੰਡ ਠਸਕਾ ਵਿਖੇ ਗਲੀਆਂ-ਨਾਲੀਆਂ ਲਈ 5 ਲੱਖ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਪਿੰਡ ਮਨਾਣਾ ਵਿਖੇ ਕਮਿਊਨਿਟੀ ਸੈਂਟਰ ਦੀ ਚਾਰਦੀਵਾਰੀ ਲਈ 10 ਲੱਖ ਰੁਪਏ ਅਤੇ ਐਸ.ਸੀ ਧਰਮਸ਼ਾਲਾ ਲਈ 3 ਲੱਖ ਅਤੇ ਜਨਰਲ ਧਰਮਸ਼ਾਲਾ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਸ. ਸਿੱਧੂ ਨੇ ਪਿੰਡ ਜੁਝਾਰ ਨਗਰ ਵਿਖੇ ਨਰਸਿੰਗ ਕਾਲਜ ਦੀ ਚਾਰਦੀਵਾਰੀ ਦਾ ਕੰਮ ਸ਼ੁਰੂ ਕਰਵਾਇਆ, ਜੋ ਮੁਕੰਮਲ ਹੋਣ ਤੋਂ ਬਾਅਦ ਲੜਕੀਆਂ ਨੂੰ ਪੜ੍ਹਨ ਵਿੱਚ ਵੱਡੀ ਸਹੁਲਤ ਹੋਵੇਗੀ। ਪਿੰਡ ਹੁਸੈਨਪੁਰ ਵਿਖੇ ਸ਼ਮਸ਼ਾਨਘਾਟ ਦੀ ਚਾਰਦੀਵਾਰੀ ਦੇ ਸ਼ੈੱਡ ਅਤੇ ਫਰਮ ਦੀ ਉਸਾਰੀ ਲਈ 10 ਲੱਖ ਰੁਪਏ, ਸਕੂਲ ਦੇ ਕਮਰੇ ਦੀ ਉਸਾਰੀ ਲਈ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਝਾਮਪੁਰ ਵਿਖੇ ਛੱਪੜ ਦੇ ਪਾਣੀ ਦੀ ਨਿਕਾਸੀ ਲਈ 15 ਲੱਖ ਰੁਪਏ ਦੀ ਰਾਸ਼ੀ ਨਾਲ ਕੰਮ ਸ਼ੁਰੂ ਕਰਵਾਏ ਗਏ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਤੜੋਲੀ ਦੇ ਵੱਖ ਵੱਖ ਕਾਰਜਾਂ ਲਈ 22.50 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਸਮੇਂ ਪਿੰਡ ਜੁਝਾਰ ਨਗਰ ਦੇ ਸਰਪੰਚ ਗੁਰਪ੍ਰੀਤ ਸਿੰਘ ਢੀਂਡਸਾ, ਵਿਮਲਾ ਦੇਵੀ ਪੰਚ, ਨਾਰੋ ਦੇਵੀ ਪੰਚ, ਪਿੰਡ ਬਹਿਲੋਲਪੁਰ ਦੇ ਸਰਪੰਚ ਮਨਜੀਤ ਸਿੰਘ, ਰਾਮ ਪਾਲ ਪੰਚ, ਪਿੰਡ ਝਾਮਪੁਰ, ਪਿੰਡ ਤੜੌਲੀ, ਪਿੰਡ ਠਸਕਾ, ਪਿੰਡ ਮਨਾਣਾ ਅਤੇ ਪਿੰਡ ਹੁਸੈਨਪੁਰ ਦੇ ਸਰਪੰਚ ਅਤੇ ਪੰਚ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD