Wednesday, 15 May 2024

 

 

ਖ਼ਾਸ ਖਬਰਾਂ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼; ਮੁੱਖ ਸੰਚਾਲਕ ਗੁਰਵਿੰਦਰ ਸ਼ੇਰਾ ਸਮੇਤ ਚਾਰ ਮੈਂਬਰ ਕਾਬੂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ

 

ਪੰਜਾਬ ਸਰਕਾਰ ਵਲੋਂ ਔਰਤਾਂ ਦੇ ਸ਼ਕਤੀਕਰਨ ਲਈ ਕੀਤੇ ਗਏ ਵਿਸ਼ੇਸ਼ ਉਪਰਾਲੇ : ਅਰੁਨਾ ਚੌਧਰੀ

ਦੀਨਾਨਗਰ ਵਿਖੇ ਰਾਜ ਪੱਧਰੀ ਮੇਲਾ ‘ਤੀਆਂ ਤੀਜ ਦੀਆਂ’ ਮਨਾਇਆ ਗਿਆ

 Aruna Chaudhary, Punjab Pradesh Congress Committee, Congress, Chandigarh, Punjab Congress, Government of Punjab, Punjab Government, Punjab, Punjab Social Security, Women and Child Development, Gurdaspur, Tiyan Teej Diyan

5 Dariya News

ਗੁਰਦਾਸਪੁਰ , 13 Aug 2021

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਔਰਤਾਂ ਦੇ ਸ਼ਕਤੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਔਰਤਾਂ ਨੂੰ ਸਮਾਜ ਵਿੱਚ ਅੱਗੇ ਵਧਣ ਦੇ ਵਧੇਰੇ ਮੌਕੇ ਮੁਹੱਈਆ ਕਰਵਾਏ ਗਏ ਹਨ। ਉਹ ਅੱਜ ਦੀਨਾਨਗਰ ਵਿਖੇ ਮਨਾਏ ਗਏ ਰਾਜ ਪੱਧਰੀ ਮੇਲਾ-ਤੀਆਂ ਤੀਜ ਦੀਆਂ’ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਖੁਸ਼ੀਆਂ ਤੇ ਚਾਵਾਂ ਵਾਲਾ ਤਿਉਹਾਰ ਹੈ ਅਤੇ ਇਹ ਦਿਨ ਔਰਤਾਂ ਦੀ ਜ਼ਿੰਦਗੀ ਵਿੱਚ ਬਹੁਤ ਮਹੱਤਵ ਰੱਖਦਾ ਹੈ। ਉਨਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸ਼ਕਤੀਕਰਨ ਲਈ ਠੋਸ ਉਪਰਾਲੇ ਕੀਤੇ ਗਏ ਹਨ ਅਤੇ ਇਸ ਤੋਂ ਪਹਿਲਾਂ ਧੀਆਂ ਦੀ ਲੋਹੜੀ ਵੀ ਮਨਾਈ ਗਈ ਸੀ ਅਤੇ ਮੁੱਖ ਮੰਤਰੀ ਪੰਜਾਬ ਦੇ ਹਸਤਾਖਰਾਂ ਵਾਲੇ ਸਰਟੀਫਿਕੇਟ ਨਵਜੰਮੀਆਂ ਧੀਆਂ ਨੂੰ ਦਿੱਤੇ ਗਏ ਸਨ। ਉਨਾਂ ਅੱਗੇ ਕਿਹਾ ਕਿ ਰਾਜ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33 ਫੀਸਦ ਰਾਖਵਾਂਕਰਨ, ਸਥਾਨਕ ਅਤੇ ਪੰਚਾਇਤੀ ਚੋਣਾਂ ਵਿੱਚ 50 ਫੀਸਦ ਰਾਖਵਾਂਕਰਨ, ਔਰਤਾਂ ਲਈ ਮੁਫਤ ਬੱਸ ਸਹੂਲਤ, ਮਾਤਾ ਤਿ੍ਰਪਤਾ ਮਹਿਲਾ ਯੋਜਨਾ ਤਹਿਤ ਔਰਤਾਂ ਨੂੰ ਮੁਫ਼ਤ ਸੈਨੇਟਰੀ ਪੈਡ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਨੂੰ ਵਿੱਤੀ ਮਦਦ, ਬੁਢਾਪਾ, ਵਿਧਵਾ ਪੈਨਸ਼ਨ ਦੁੱਗਣੀ ਕੀਤੀ ਗਈ ਅਤੇ ਆਸ਼ਰਿਤ ਵਿੱਤੀ ਸਹਾਇਤਾ ਵਿਚ ਵਾਧਾ ਕੀਤਾ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ 1 ਜੁਲਾਈ ਤੋਂ 750 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਗਈ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਅਦਾਇਗੀ ਅਗਸਤ ਮਹੀਨੇ ਤੋਂ ਕਰਨ ਲਈ ਵੰਡ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਸੂਬੇ ਦੇ ਯੋਗ ਪਾਏ ਗਏ 26 ਲੱਖ 21 ਹਜ਼ਾਰ 201 ਲਾਭਪਾਤਰੀਆਂ ਨੂੰ ਪੈਨਸ਼ਨਾਂ ਦੀ ਵੰਡ ਕਰਨ ਲਈ ਸੂਬਾ ਸਰਕਾਰ ਨੇ ਇਸ ਵਿੱਤੀ ਵਰੇ ਦੌਰਾਨ 4000 ਕਰੋੜ ਰੁਪਏ ਦਾ ਬਜਟ ਰਾਖਵਾਂ ਰੱਖਿਆ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮਾਜਿਕ ਸੁਰੱਖਿਆ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰਨ ਦੀ ਮਨਜ਼ੂਰੀ ਪਿੱਛੋਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਦਿਆਂ 1 ਜੁਲਾਈ ਤੋਂ ਇਹ ਵਾਧਾ ਲਾਗੂ ਕਰ ਦਿੱਤਾ ਗਿਆ ਸੀ, ਜਿਸ ਦੀ ਅਦਾਇਗੀ ਸਬੰਧੀ ਪ੍ਰਕਿਰਿਆ ਅਗਸਤ ਮਹੀਨੇ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਮਾਸਿਕ ਪੈਨਸ਼ਨ 750 ਰੁਪਏ ਤੋਂ ਵਧਾ ਕੇ 1500 ਰੁਪਏ (ਦੁੱਗਣੀ) ਕਰਨ ਦੇ ਮੱਦੇਨਜ਼ਰ 2021-22 ਦੌਰਾਨ 4,000 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ, ਜੋ ਸਾਲ 2020-21 ਦੇ 2,320 ਕਰੋੜ ਰੁਪਏ ਦੇ ਬਜਟਰੀ ਖਰਚਿਆਂ ਦੇ ਮੁਕਾਬਲੇ 72 ਫੀਸਦੀ ਵੱਧ ਹੈ। ਉਨਾਂ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲਿਆਂ ਦੇ 17,64,909 ਬਜ਼ੁਰਗਾਂ, 4,90,539 ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, 2,09,110 ਦਿਵਿਆਂਗ ਵਿਅਕਤੀਆਂ ਅਤੇ 1,56,643 ਆਸ਼ਰਿਤ ਬੱਚਿਆਂ ਨੂੰ ਦੁੱਗਣੀ ਪੈਨਸ਼ਨ ਦਾ ਲਾਭ ਮਿਲੇਗਾ।ਇਸ ਮੌਕੇ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿਪੁਲ ਉਜਵਲ ਨੇ ਕਿਹਾ ਕਿ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀ ਅਗਵਾਈ ਹੇਠ ਵਿਭਾਗ ਜ਼ਿਕਰਯੋਗ ਉਪਰਾਲੇ ਕੀਤੇ ਗਏ ਹਨ, ਜਿਸ ਨਾਲ ਔਰਤਾਂ ਦੇ ਮਾਣ-ਸਨਮਾਨ ਵਿਚ ਵਾਧਾ ਹੋਇਆ ਹੈ। ਉਨਾਂ ਦੱਸਿਆ ਕਿ ਅੱਜ ਦੀਨਾਨਗਰ ਵਿਖੇ ਕਰਵਾਏ ਗਏ ‘ਰਾਜ ਪੱਧਰੀ ਮੇਲਾ-ਤੀਆਂ ਤੀਜ ਦੀਆਂ’ ਤਹਿਤ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਕੀਮਾਂ ਸਬੰਧੀ ਔਰਤਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਲੜੀਵਾਰ ਸਮਾਗਮ ਕਰਵਾਏ ਜਾਣਗੇ, ਜਿਸ ਦੀ ਅੱਜ ਦੀਨਾਨਗਰ ਤੋਂ ਸ਼ੁਰੂਆਤ ਕੀਤੀ ਗਈ ਹੈ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦਾ ਸਮਾਗਮ ਵਿੱਚ ਪਹੁੰਚਣ ਉਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਨਾਂ ਵੱਖ-ਵੱਖ ਸਟਾਲਾਂ ਵਿੱਚ ਜਾ ਕੇ ਘਰੇਲੂ ਖਾਣੇ ਦਾ ਆਨੰਦ ਵੀ ਮਾਣਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਤੇ ਸਮਾਗਮ ਦੀ ਸਮਾਪਤੀ ਗਿੱਧੇ ਨਾਲ ਹੋਈ, ਜਿਸ ਵਿੱਚ ਸਾਰਿਆਂ ਨੇ ਹਿੱਸਾ ਲਿਆ।ਇਸ ਮੌਕੇ ਸੀਨੀਅਰ ਕਾਂਗਰਸੀ ਨੇਤਾ ਅਸ਼ੋਕ ਚੌਧਰੀ, ਜੁਆਇੰਟ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ, ਸ੍ਰੀਮਤੀ ਸਰਬਜੀਤ ਕੌਰ ਪਾਹੜਾ ਧਰਮ ਪਤਨੀ ਹਲਕਾ ਵਿਧਾਇਕ ਗੁਰਦਾਸਪੁਰ, ਸ੍ਰੀਮਤੀ ਸ਼ਾਹਲਾ ਕਾਦਰੀ ਧਰਮ ਪਤਨੀ ਡਿਪਟੀ ਕਮਿਸ਼ਨਰ ਗੁਰਦਾਸਪੁਰ, ਡਾ. ਹਰਨੀਤ ਕੌਰ ਭਾਟੀਆ ਧਰਮ ਪਤਨੀ ਐਸ.ਐਸ.ਪੀ ਗੁਰਦਾਸਪੁਰ, ਸ੍ਰੀਮਤੀ ਇਨਾਇਤ ਐਸ.ਡੀ.ਐਮ. ਦੀਨਾਨਗਰ, ਅੰਮਿ੍ਰਤਬੀਰ ਕੌਰ ਵਾਲੀਆ ਵਾਈਸ ਚੇਅਰਪਰਸਨ ਮਹਿਲਾ ਕਮਿਸ਼ਨ, ਸ੍ਰੀਮਤੀ ਸਤਿੰਦਰ ਕੌਰ ਧਰਮ ਪਤਨੀ ਪ੍ਰਧਾਨ ਨਗਰ ਕੌਂਸਲ ਗੁਰਦਾਸਪੁਰ, ਅਭਿਨਵ ਚੌਧਰੀ, ਜ਼ਿਲਾ ਪ੍ਰੋਗਰਾਮ ਅਫ਼ਸਰ ਅਮਰਜੀਤ ਸਿੰਘ ਭੁੱਲਰ, ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਰਾਜਿੰਦਰ ਸਿੰਘ, ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀ ਅੰਮਿ੍ਰਤਸਰ ਮਨਜਿੰਦਰ ਸਿੰਘ ਹਾਜ਼ਰ ਸਨ।  

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development , Gurdaspur , Tiyan Teej Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD