Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਫ਼ੇਜ਼-6 ਵਿੱਚ ਬਣੇ 100 ਬਿਸਤਰਿਆਂ ਦੇ ਅਸਥਾਈ ਹਸਪਤਾਲ ਦਾ ਉਦਘਾਟਨ

ਮੁਹਾਲੀ ਸ਼ਹਿਰ ਨੇ ਬੁਨਿਆਦੀ ਢਾਂਚੇ ਪੱਖੋਂ ਵਿਸ਼ਵ ਦੇ ਮਾਨ ਚਿੱਤਰ ਉਤੇ ਬਣਾਈ ਥਾਂ: ਸਿੱਧੂ

Balbir Singh Sidhu, Health and Family Welfare Minister, Punjab, S.A.S.Nagar, Mohali, S.A.S. Nagar Mohali, Punjab Congress, Punjab Government, Government of Punjab, Sahibzada Ajit Singh Nagar, B.R. Ambedkar State Institute of Medical Sciences, Dr. Bhavneet Bharti, Girish Dayalan, Adarshpal Kaur, Naresh Mahajan, Komal Mittal

Web Admin

Web Admin

5 Dariya News

ਐਸ.ਏ.ਐਸ. ਨਗਰ , 14 Aug 2021

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਸਟੇਟ ਮੈਡੀਕਲ ਕਾਲਜ, ਬੀ.ਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਅਧੀਨ ਪੰਜਾਬ ਸਰਕਾਰ ਵੱਲੋਂ ਫ਼ੇਜ਼ 6 ਵਿਚ ਬਣਾਏ 100 ਬਿਸਤਰਿਆਂ ਵਾਲੇ ਅਸਥਾਈ ਹਸਪਤਾਲ ਦੇ ਉਦਘਾਟਨ ਤੋਂ ਇਲਾਵਾ ਕੁੱਲ 10 ਸੇਵਾਵਾਂ ਤੇ ਪ੍ਰਾਜੈਕਟਾਂ ਦੀ ਸ਼ੁਰੂਆਤ ਅਤੇ ਉਦਘਾਟਨ ਕੀਤੇ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਦੀ ਹਾਜ਼ਰੀ ਵਿੱਚ ਸਰਕਾਰੀ ਸਿਵਲ ਹਸਪਤਾਲ ਫ਼ੇਜ਼-6 ਵਿਖੇ ਕਰਵਾਏ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਹਸਪਤਾਲ ਦੀ ਇਮਾਰਤ ਦਾ ਉਦਘਾਟਨ ਕੀਤਾ, ਜਦੋਂ ਕਿ ਬਾਕੀ 9 ਪ੍ਰਾਜੈਕਟਾਂ ਤੇ ਸੇਵਾਵਾਂ ਦੀ ਸ਼ੁਰੂਆਤ ਉਨ੍ਹਾਂ ਵਰਚੂਅਲ ਮਾਧਿਅਮ ਰਾਹੀਂ ਕੀਤੀ। ਇਨ੍ਹਾਂ ਵਿੱਚ ਜਨਮ ਤੇ ਮੌਤ ਦੀਆਂ ਘਟਨਾਵਾਂ ਦੀ ਆਨਲਾਈਨ ਪੋਰਟਲ ਰਾਹੀਂ ਜਾਣਕਾਰੀ ਦੇਣ ਅਤੇ ਜਨਮ ਤੇ ਮੌਤ ਦੇ ਸਰਟੀਫਿਕੇਟਾਂ ਦੀ ਪ੍ਰਾਪਤੀ ਪ੍ਰਾਈਵੇਟ ਹਸਪਤਾਲਾਂ ਰਾਹੀਂ ਕਰਨ ਦੀ ਸਹੂਲਤ, ਪਰਵਾਸੀ ਭਾਰਤੀ ਸੈੱਲ ਵੱਲੋਂ ਦਸਤਾਵੇਜ਼ਾਂ ਦੀ ਤਸਦੀਕ ਦੀ ਸਹੂਲਤ ਸੇਵਾ ਕੇਂਦਰਾਂ ਰਾਹੀਂ ਸ਼ੁਰੂ ਕਰਨ, ਸੂਚਨਾ ਦੇ ਅਧਿਕਾਰ ਤਹਿਤ ਜਾਣਕਾਰੀ ਪ੍ਰਾਪਤ ਕਰਨ ਲਈ ਵੈੱਬ ਪੋਰਟਲ ਦੀ ਸਹੂਲਤ, ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਐਸ.ਏ.ਐਸ. ਨਗਰ ਵਿੱਚ 183.87 ਲੱਖ ਰੁਪਏ ਨਾਲ ਆਈ.ਟੀ. ਬਲਾਕ ਦੀ ਨਵੀਂ ਇਮਾਰਤ ਦਾ ਉਦਘਾਟਨ, ਪੁਲਿਸ ਥਾਣਾ ਮਟੌਰ ਦੀ ਨਵੀਂ ਇਮਾਰਤ ਦਾ ਉਦਘਾਟਨ, ਪੁਲਿਸ ਸਟੇਸ਼ਨ ਜ਼ੀਰਕਪੁਰ ਦੀ ਇਮਾਰਤ ਦਾ ਉਦਘਾਟਨ, ਛੱਤਬੀੜ ਚਿੜੀਆਘਰ ਵਿੱਚ ਡਾਇਨਾਸੋਰ ਪਾਰਕ ਤੇ ਆਊਟਰ ਹਾਊਸ ਦਾ ਉਦਘਾਟਨ ਅਤੇ ਜ਼ੀਰਕਪੁਰ ਵਿੱਚ ਬਣਨ ਵਾਲੇ 17 ਐਮ.ਐਲ.ਡੀ. ਸੀਵਰੇਜ਼ ਟਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਵਰਚੂਅਲ ਮਾਧਿਅਮ ਰਾਹੀਂ ਰੱਖਿਆ।

ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਧੁਨਿਕ ਸਹੂਲਤਾਂ ਨਾਲ ਮੁਹਾਲੀ ਸ਼ਹਿਰ ਤੇ ਸਮੁੱਚਾ ਹਲਕਾ ਤੇਜ਼ੀ ਨਾਲ ਵਿਸ਼ਵ ਦੇ ਮਾਨ ਚਿੱਤਰ ਉਤੇ ਵਧੀਆ ਬੁਨਿਆਦੀ ਢਾਂਚੇ ਵਾਲੇ ਸ਼ਹਿਰ ਵਜੋਂ ਆਪਣਾ ਨਾਂ ਬਣਾ ਰਿਹਾ ਹੈ। ਹੁਣ ਦੁਨੀਆ ਭਰ ਦੀਆਂ ਬਹੁ-ਕੌਮੀ ਕੰਪਨੀਆਂ ਮੁਹਾਲੀ ਆ ਕੇ ਇੱਥੋਂ ਆਪਣਾ ਕਾਰੋਬਾਰ ਸ਼ੁਰੂ ਕਰ ਰਹੀਆਂ ਹਨ ਕਿਉਂਕਿ ਇੱਥੇ ਵਧੀਆ ਹਵਾਈ ਕੁਨੈਕਟੀਵਿਟੀ ਤੋਂ ਇਲਾਵਾ ਵਿਸ਼ਵ ਪੱਧਰ ਦਾ ਸੜਕੀ ਨੈੱਟਵਰਕ ਹੈ। ਮੁਹਾਲੀ ਸਿਹਤ ਸਹੂਲਤਾਂ ਤੇ ਸਿੱਖਿਆ ਦੇ ਖੇਤਰ ਵਿੱਚ ਵੀ ਬਾਕੀ ਸ਼ਹਿਰਾਂ ਤੋਂ ਤੇਜ਼ੀ ਨਾਲ ਅੱਗੇ ਨਿਕਲ ਰਿਹਾ ਹੈ। ਇੱਥੇ ਵਿਸ਼ਵ ਪੱਧਰ ਦੇ ਪ੍ਰਾਈਵੇਟ ਤੇ ਸਰਕਾਰੀ ਹਸਪਤਾਲ ਤੇ ਕਾਲਜ ਬਣ ਰਹੇ ਹਨ ਅਤੇ ਕਈ ਯੂਨੀਵਰਸਿਟੀਆਂ ਨੇ ਸ਼ਹਿਰ ਵੱਲ ਰੁਖ ਕੀਤਾ ਹੈ।ਕੈਬਨਿਟ ਮੰਤਰੀ ਨੇ ਇੱਥੇ ਬਣੇ 100 ਬਿਸਤਰਿਆਂ ਦੇ ਅਸਥਾਈ ਹਸਪਤਾਲ ਦੀ ਗੱਲ ਕਰਦਿਆਂ ਆਖਿਆ ਕਿ ਕੋਵਿਡ-19 ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਦੇੇ ਮੱਦੇਨਜ਼ਰ ਅਤੇ ਜ਼ਿਲ੍ਹਾ ਹਸਪਤਾਲ ਐਸ.ਏ.ਐਸ ਨਗਰ ਵਿਖੇ ਮਰੀਜ਼ਾਂ ਦੀ ਦੇਖਭਾਲ ਸਬੰਧੀ ਸੁਵਿਧਾਵਾਂ ਵਿੱਚ ਵਾਧਾ ਕਰਨ ਲਈ ਸਟੇਟ ਮੈਡੀਕਲ ਕਾਲਜ, ਬੀ.ਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਅਧੀਨ ਪੰਜਾਬ ਸਰਕਾਰ ਵੱਲੋਂ 15 ਹਜ਼ਾਰ ਸਕੁਏਰ ਫੁੱਟ ਵਿੱਚ 100 ਬਿਸਤਰਿਆਂ ਵਾਲਾ ਅਸਥਾਈ ਹਸਪਤਾਲ ਬਣਾਇਆ ਗਿਆ ਹੈ। ਇਸ ਪ੍ਰੋਜੈਕਟ ਦੀ ਕੁੱਲ ਲਾਗਤ 5.67 ਕਰੋੜ ਰੁਪਏ ਹੈ। ਇਹ ਹਸਪਤਾਲ ਲੈਵਲ-2 ਅਤੇ ਲੈਵਲ-3 ਕੇਅਰ ਅਤੇ 8 ਬਿਸਤਰਿਆਂ ਵਾਲਾ ਆਈ.ਸੀ.ਯੂ. ਕੇਅਰ ਮੁਹੱਈਆ ਕਰਵਾਏਗਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਿਮਾਂਸ਼ੂ ਅਗਰਵਾਲ, ਡਾਇਰੈਕਟਰ ਪ੍ਰਿੰਸੀਪਲ ਸਰਕਾਰੀ ਮੈਡੀਕਲ ਕਾਲਜ ਡਾ. ਭਵਨੀਤ ਭਾਰਤੀ, ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਮੈਡੀਕਲ ਸੁਪਰਡੈਂਟ ਡਾ. ਨਵਦੀਪ ਸਿੰਘ, ਡਾਇਰੈਕਟਰ ਛੱਤਬੀੜ ਚਿੜੀਆਘਰ ਨਰੇਸ਼ ਮਹਾਜਨ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , S.A.S.Nagar , Mohali , S.A.S. Nagar Mohali , Punjab Congress , Punjab Government , Government of Punjab , Sahibzada Ajit Singh Nagar , B.R. Ambedkar State Institute of Medical Sciences , Dr. Bhavneet Bharti , Girish Dayalan , Adarshpal Kaur , Naresh Mahajan , Komal Mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD