Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਜੌੜਕੀਆਂ ਥਾਣੇ ਦੀ ਅਤਿ ਆਧੁਨਿਕ ਇਮਾਰਤ ਦਾ ਉਦਘਾਟਨ

ਲੋੜਵੰਦਾਂ ਦੀ ਸਮੱਸਿਆ ਨੂੰ ਸੁਣ ਕੇ ਸਮਾਂਬੱਧ ਇਨਸਾਫ ਦੇਣਾ ਮਾਨਸਾ ਪੁਲਿਸ ਦਾ ਮੁੱਖ ਉਦੇਸ਼ : ਐਸ.ਐਸ.ਪੀ. ਡਾ. ਭਾਰਗਵ

Gurpreet Singh Kangar, Punjab Pradesh Congress Committee, Congress, Mansa, Punjab Congress, Government of Punjab, Punjab Government, Punjab

Web Admin

Web Admin

5 Dariya News

ਮਾਨਸਾ , 14 Aug 2021

Last updated on: Aug 14, 2021, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਅੱਜ ਸ਼ਾਮ ਥਾਣਾ ਜੌੜਕੀਆਂ ਦੀ ਅਤਿ ਆਧੁਨਿਕ ਇਮਾਰਤ ਦਾ ਉਦਘਾਟਨ ਕੀਤਾ। ਇਸ ਮੌਕੇ ਵਿਧਾਇਕ ਸ੍ਰ ਨਾਜਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਸ੍ਰ ਅਜੀਤ ਇੰਦਰ ਸਿੰਘ ਮੋਫ਼ਰ, ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਅਤੇ ਸੀਨੀਅਰ ਕਪਤਾਨ ਪੁਲਿਸ ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪੁਲਿਸ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਸ ਅਤਿ ਆਧੁਨਿਕ ਸਹੂਲਤਾਂ ਵਾਲੇ ਥਾਣੇ ਦੀ ਇਮਾਰਤ ਮਿਸਾਲ ਕਾਇਮ ਕਰੇਗੀ ਅਤੇ ਬਜ਼ੁਰਗਾਂ ਤੇ ਅੰਗਹੀਣ ਵਿਅਕਤੀਆਂ ਦੀ ਸੁਵਿਧਾ ਲਈ ਰੈਂਪ ਦੀ ਸੁਵਿਧਾ ਦੇ ਕੇ ਵਿਲੱਖਣ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਅਤੇ ਲੋਕਾਂ ਵਿਚਕਾਰ ਸਹਿਯੋਗ ਦੀ ਭਾਵਨਾ ਨੂੰ ਵਧੇਰੇ ਮਜ਼ਬੂਤ ਕਰਨ ਲਈ ਅਹਿਮ ਉਪਰਾਲੇ ਕੀਤੇ ਹਨ।ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਡਾ. ਭਾਰਗਵ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀ ਦਿਨਕਰ ਗੁਪਤਾ, ਆਈ.ਪੀ.ਐਸ. ਡਾਇਰੈਕਟਰ ਜਨਰਲ ਪੁਲਿਸ ਪੰਜਾਬ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਥਾਣਾ ਪੱਧਰ ਉੱਤੇ ਆਮ ਜਨਤਾ ਨੂੰ ਕੋਈ ਪ੍ਰੇਸ਼ਾਨੀ ਨਹੀ ਹੋਣੀ ਚਾਹੀਦੀ ਅਤੇ ਹਰੇਕ ਲੋੜਵੰਦ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਇਨਸਾਫ ਮੁਹੱਈਆ ਕਰਵਾਇਆ ਜਾਵੇ। ਇਸੇ ਗੱਲ ਨੂੰ ਮੱਦੇਨਜ਼ਰ ਰੱਖਦੇ ਹੋਏ ਥਾਣਾ ਜੌੜਕੀਆਂ ਦੀ ਨਵੀਂ ਅਤੇ ਅਤੀ ਆਧੁਨਿਕ ਬਿਲਡਿੰਗ ਕਰੀਬ 3 ਕਨਾਲ 1 ਮਰਲਾ ਜਗ੍ਹਾ ਦੇ 7000 ਸੁਕੇਅਰ ਫੁੱਟ ਏਰੀਆ ਵਿੱਚ ਉਸਾਰੀ ਗਈ ਹੈ। ਜਿਥੇ ਬਜੁਰਗ ਅਤੇ ਅਪੰਗ ਵਿਆਕਤੀਆਂ ਲਈ ਰੈਂਪ ਬਣਿਆ ਹੋਇਆ ਹੈ ਤਾਂ ਜੋ ਕੋਈ ਬਜੁਰਗ ਜਾਂ ਵਿਕਲਾਂਗ ਵਿਅਕਤੀ ਵੀਲ੍ਹ ਚੇਅਰ ਰਾਹੀ ਆ ਕੇ ਆਪਣੀ ਦੁੱਖ ਤਕਲੀਫ ਦੱਸ ਕੇ ਬਣਦਾ ਇਨਸਾਫ ਲੈ ਸਕਦਾ ਹੈ। 

ਇਸ ਤਕਨੀਕੀ ਥਾਣੇ ਵਿੱਚ ਆਧੁਨਿਕ ਸਹੂਲਤਾਂ ਹਨ, ਜਿਵੇਂ ਪਬਲਿਕ ਦੇ ਬੈਠਣ ਲਈ ਖੁੱਲੀ ਥਾਂ ਭਾਵ ਵੇਟਿੰਗ ਹਾਲ ਬਣਿਆ ਹੋਇਆ ਹੈ, ਜਿਥੇ ਪੱਖੇ, ਕੁਰਸੀਆਂ ਆਦਿ ਦਾ ਸੁਚੱਜਾ ਪ੍ਰਬੰਧ ਹੈ। ਨਾਬਾਲਗ ਬੱਚਿਆਂ ਦੀ ਸੁਣਵਾਈ ਲਈ ਇੱਕ ਵੱਖਰਾ ਕਮਰਾ ਬਣਿਆ ਹੋਇਆ ਹੈ, ਜਿੱਥੇ ਖਿਡੌਣੇ ਵਗੈਰਾ ਰੱਖੇ ਹੋਏ ਹਨ ਤਾਂ ਜੋ ਉਥੇ ਬੱਚੇ ਆਪਣੇ ਆਪ ਨੂੰ ਸੁਖਾਲਾ ਮਹਿਸੂਸ ਕਰਨ ਅਤੇ ਆਪਣੀ ਗੱਲਬਾਤ ਬਿਨਾ ਕਿਸੇ ਡਰ-ਭੈਅ ਜਾਂ ਝਿਜਕ ਦੇ ਦੱਸ ਸਕਣ। ਉਨ੍ਹਾਂ ਕਿਹਾ ਕਿ ਜਲਦੀ ਇਨਸਾਫ ਮੁਹੱਈਆ ਕਰਨ ਦੇ ਮਕਸਦ ਨਾਲ ਜਨਤਾ ਨੂੰ ਆਪਣਾ ਪੱਖ ਪੇਸ਼ ਕਰਨ ਲਈ 2 ਡਿਊਟੀ ਰੂਮ ਅਤੇ 8 ਤਫਤੀਸੀ ਰੂਮ ਬਣੇ ਹੋਏ ਹਨ। ਇਸ ਤੋਂ ਇਲਾਵਾ ਇਸ ਨਵੀਂ ਬਣੀ ਦੋ ਮੰਜ਼ਿਲਾਂ ਬਿਲਡਿੰਗ ਵਿੱਚ ਪੁਲਿਸ ਮੁਲਾਜਮਾਂ ਦੀ ਸੁਚੱਜੀ ਡਿਊਟੀ ਅਤੇ ਰਹਿਣ ਸਹਿਣ ਲਈ ਵੀ ਵਧੀਆ ਸਹੂਲਤਾਂ ਮੁਹੱਈਆ ਕਰਵਾਈਆ ਗਈਆ ਹਨ, ਜਿਵੇ ਉਹਨਾਂ ਦੇ ਰਹਿਣ ਲਈ ਚੰਗੀਆ ਬੈਰਕਾਂ, ਖਾਣਾ ਖਾਣ ਲਈ ਮੈਸ ਦਾ ਪ੍ਰਬੰਧ, ਸਾਫ ਸੁਥਰਾ ਪੀਣ ਲਈ ਪਾਣੀ, ਰਿਕਰੇਸ਼ਨ ਰੂਮ ਅਤੇ ਵੱਖਰੇ ਪਖਾਨੇ/ਬਾਥਰੂਮ ਆਦਿ ਬਣਾਏ ਗਏ ਹਨ । ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਵੱਲੋਂ ਸਾਫ-ਸੁਥਰਾ, ਨਿਰਪੱਖ ਅਤੇ ਪਾਰਦਰਸ਼ੀ ਪ੍ਰਸਾਸ਼ਨ ਮੁਹੱਈਆ ਕਰਾਉਣ ਵਿੱਚ ਕੋਈ ਕਸਰ ਬਾਕੀ ਨਹੀ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਾਨਸਾ ਪੁਲਿਸ ਲੋਕਾਂ ਦੀ ਸੇਵਾ ਵਿੱਚ ਹਮੇਸ਼ਾ ਤਤਪਰ ਹੈ ਅਤੇ ਹਰੇਕ ਲੋੜਵੰਦ ਨੂੰ ਬਣਦਾ ਇਨਸਾਫ਼ ਸਮੇਂ ਅੰਦਰ ਮੁਹੱਈਆ ਕਰਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਸਮਾਗਮ ਦੇ ਅੰਤ ਵਿੱਚ ਸਾਬਕਾ ਵਿਧਾਇਕ ਸ੍ਰ ਅਜੀਤ ਇੰਦਰ ਸਿੰਘ ਮੋਫ਼ਰ ਨੇ ਪੰਜਾਬ ਸਰਕਾਰ ਵੱਲੋਂ ਇਸ ਥਾਣੇ ਦੀ ਇਮਾਰਤ ਲਈ ਫੰਡ ਜਾਰੀ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਇਹ ਥਾਣਾ ਆਪਣੀ ਦਿੱਖ ਪੱਖੋਂ ਮਿਸਾਲ ਕਾਇਮ ਕਰੇਗਾ ਉਥੇ ਹੀ ਜਨਤਾ ਨਾਲ ਲੋਕਾਂ ਦੀ ਸਾਂਝ ਨੂੰ ਮਜ਼ਬੂਤ ਕਰੇਗਾ। ਉਦਘਾਟਨ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਥਾਣਾ ਮੁਖੀ ਕਰਮਜੀਤ ਕੌਰ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਉਪਕਾਰ ਸਿੰਘ, ਉਪ ਮੰਡਲ ਮੈਜਿਸਟਰੇਟ ਮਨੀਸ਼ਾ ਰਾਣਾ ਵੀ ਮੌਜੂਦ ਸਨ।

 

Tags: Gurpreet Singh Kangar , Punjab Pradesh Congress Committee , Congress , Mansa , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD