Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਭਾਰਤ ਭੂਸ਼ਣ ਆਸ਼ੂ ਨੇ ਜੱਚਾ ਬੱਚਾ ਹਸਪਤਾਲ ਨੂੰ 100 ਤੋਂ 200 ਬੈੱਡ ਤੱਕ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ

15 ਕਰੋੜ ਦੀ ਲਾਗਤ ਨਾਲ 15 ਮਹੀਨਿਆਂ ਵਿੱਚ ਪੂਰਾ ਹੋਵੇਗਾ ਕੰਮ : ਕੈਬਨਿਟ ਮੰਤਰੀ

Bharat Bhushan Ashu, Congress, Punjab Congress, Government of Punjab, Punjab Government, Punjab, Ludhiana, Punjab Pradesh Congress Committee, Kuldeep Singh Vaid, Varinder Kumar Sharma, Rakesh Kumar Agrawal, Deputy Commissioner Ludhiana, Commissioner of Police Ludhiana, Surinder Kumar Dawar

Web Admin

Web Admin

5 Dariya News

ਲੁਧਿਆਣਾ , 14 Aug 2021

Last updated on: Aug 14, 2021, 00:00 IST

75ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਜ਼ਿਲ੍ਹੇ ਦੇ ਲੋਕਾਂ ਨੂੰ ਇਕ ਵੱਡਾ ਤੋਹਫਾ ਦਿੰਦਿਆਂ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸ਼ਨੀਵਾਰ ਨੂੰ ਲਾਰਡ ਮਹਾਵੀਰ ਸਿਵਲ ਹਸਪਤਾਲ ਵਿਖੇ ਮੌਜੂਦਾ ਜੱਚਾ- ਬੱਚਾ ਹਸਪਤਾਲ ਨੂੰ 100 ਤੋਂ 200 ਬੈੱਡ ਤੱਕ ਅਪਗ੍ਰੇਡ ਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ।ਆਸ਼ੂ, ਜਿਨ੍ਹਾਂ ਨਾਲ ਵਿਧਾਇਕ ਸੁਰਿੰਦਰ ਕੁਮਾਰ ਡਾਵਰ ਅਤੇ ਕੁਲਦੀਪ ਸਿੰਘ ਵੈਦ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਵੀ ਮੌਜੂਦ ਸਨ, ਨੇ ਕਿਹਾ ਕਿ ਅਪਗ੍ਰੇਡੇਸ਼ਨ ਦਾ ਕੰਮ ਅਗਲੇ 15 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ ਅਤੇ ਸੂਬਾ ਸਰਕਾਰ ਵੱਲੋਂ 15 ਕਰੋੜ ਰੁਪਏ ਖਰਚ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਨਵੇਂ ਜੱਚਾ-ਬੱਚਾ ਹਸਪਤਾਲ ਦੀ ਦੋ ਮੰਜ਼ਲਾਂ ਇਮਾਰਤ ਵਿੱਚ ਛੇ ਬਲਾਕ ਹੋਣਗੇ ਅਤੇ ਇਸ ਵਿੱਚ ਆਪ੍ਰੇਸ਼ਨ ਥੀਏਟਰ, ਆਈਸੋਲੇਸ਼ਨ ਵਾਰਡ, ਅਲਟਰਾ ਸਾਊਂਡ ਰੂਮ, ਪ੍ਰਾਈਵੇਟ ਕਮਰੇ, ਗਾਇਨੀਕੋਲੋਜੀ ਅਤੇ ਪੀਡੀਆਟ੍ਰਿਕਸ ਲਈ ਵੱਖਰੀ ਓਪੀਡੀ, ਜਨਰਲ ਵਾਰਡ, ਡਾਕਟਰਾਂ, ਸਟਾਫ ਨਰਸਾਂ ਲਈ ਦਫ਼ਤਰ ਅਤੇ ਕਮਰੇ, ਵੱਖਰੇ ਬਾਥਰੂਮ, ਇੱਕ ਕੰਟੀਨ ਅਤੇ ਉਡੀਕ ਖੇਤਰ ਦੀਆਂ ਸੁਵਿਧਾਵਾਂ ਹੋਣਗੀਆਂ।ਉਨ੍ਹਾਂ ਕਿਹਾ ਕਿ ਨਵੇਂ 100 ਬੈੱਡ ਸ਼ਾਮਲ ਕਰਨ ਨਾਲ ਸ਼ਹਿਰ ਵਿੱਚ ਰਹਿਣ ਵਾਲੀਆਂ ਖਾਸ ਕਰਕੇ ਸਮਾਜ ਦੇ ਗਰੀਬ ਵਰਗ ਨਾਲ ਸੰਬੰਧਤ ਗਰਭਵਤੀ ਔਰਤਾਂ ਲਈ ਬਿਹਤਰ ਅਤੇ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਯਕੀਨੀ ਬਣਨਗੀਆਂ । ਉਨ੍ਹਾਂ ਕਿਹਾ ਕਿ ਇੱਕ ਵਾਰ ਮੁਕੰਮਲ ਹੋਣ ਤੋਂ ਬਾਅਦ ਇਹ ਨਵਾਂ ਬਲਾਕ ਇਥੇ ਵੱਡੀ ਗਿਣਤੀ ਵਿੱਚ ਆਉਣ ਵਾਲੇ ਮਰੀਜ਼ਾਂ ਦੇ ਇਲਾਜ ਵਿੱਚ ਸਹਾਇਕ ਸਿੱਧ ਹੋਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਸੇਵਾਵਾਂ ਨੂੰ ਅਪਗ੍ਰੇਡ ਕਰਨ ਦੀ ਤੁਰੰਤ ਲੋੜ ਸੀ ਅਤੇ ਕਿਹਾ ਕਿ ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਦੀ ਨਿਯਮਿਤ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਸ ਕਾਰਜ ਨੂੰ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਇਆ ਜਾ ਸਕੇ ।ਇਸ ਉਪਰੰਤ ਉਨ੍ਹਾਂ ਪਰਿਸਰ ਵਿੱਚ ਨਵੇਂ ਸਥਾਪਤ ਪੀਐਸਏ ਆਕਸੀਜਨ ਪਲਾਂਟ ਦਾ ਵੀ ਦੌਰਾ ਕੀਤਾ ਅਤੇ ਬੱਚਿਆਂ ਲਈ ਪੀਡੀਆਟ੍ਰਿਕਸ ਆਈਸੀਯੂ ਦਾ ਉਦਘਾਟਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ. ਕਿਰਨ ਗਿੱਲ, ਐਸ.ਐਮ.ਓ. ਡਾ. ਅਮਰਜੀਤ ਕੌਰ, ਪੀ.ਐਚ.ਐਸ.ਸੀ. ਐਸ.ਡੀ.ਓ. ਗੁਰਪਿੰਦਰ ਸਿੰਘ ਸੰਧੂ ਮੌਜੂਦ ਸਨ।

 

Tags: Bharat Bhushan Ashu , Congress , Punjab Congress , Government of Punjab , Punjab Government , Punjab , Ludhiana , Punjab Pradesh Congress Committee , Kuldeep Singh Vaid , Varinder Kumar Sharma , Rakesh Kumar Agrawal , Deputy Commissioner Ludhiana , Commissioner of Police Ludhiana , Surinder Kumar Dawar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD