Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਜੈ ਇੰਦਰ ਸਿੰਗਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਤੋਂ ਕੀਤੀ ਵਿਦਿਆਰਥੀਆਂ ਨਾਲ ਕੌਂਸਲਿੰਗ ਮੁਹਿੰਮ ਦੀ ਸ਼ੁਰੂਆਤ

ਯੋਗਤਾ ਪਛਾਣਨ ਲਈ ਸੰਗਰੂਰ ਹਲਕੇ ਦੇ ਸਾਰੇ ਹਾਈ ਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਦੇ 10ਵੀਂ ਤੇ 12ਵੀਂ ਦੇ 2,245 ਵਿਦਿਆਰਥੀਆਂ ਦਾ ਕਰਵਾਇਆ ‘ਸਾਇਕੋਮੀਟਿ੍ਰਕ ਟੈਸਟ’: ਸਕੂਲ ਸਿੱਖਿਆ ਮੰਤਰੀ

Captain Amarinder Singh, Amarinder Singh, Congress, Punjab Congress, Guru Nanak Dev University, Amritsar, Guru Nanak Dev University Amritsar, Prof. Jaspal Singh Sandhu, GNDU, Sant Prem Singh Murale Wale Chair, Tript Rajinder Singh Bajwa, Gurjeet Singh Aujla, Dr. Raj Kumar Verka

Web Admin

Web Admin

5 Dariya News

ਨਦਾਮਪੁਰ/ਸੰਗਰੂਰ , 14 Aug 2021

Last updated on: Aug 14, 2021, 00:00 IST

ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਸੰਗਰੂਰ ਹਲਕੇ ’ਚ ਬੱਚਿਆਂ ਨੂੰ ਆਪਣੀ ਯੋਗਤਾ ਦੇ ਆਧਾਰ ’ਤੇ ਭਵਿੱਖ ’ਚ ਉਚੇਰੀ ਸਿੱਖਿਆ ਅਤੇ ਕਰੀਅਰ ਦੀ ਚੋਣ ਕਰਨ ਲਈ ਸੇਧ ਦੇਣ ਦੇ ਮੰਤਵ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨਾਲ  ਕੌਂਸਲਿੰਗ  ਤੇ ਹੌਸਲਾ ਅਫ਼ਜ਼ਾਈ ਮੁਹਿੰਮ ਸ਼ੁਰੂ ਕਰਨ ਦੀ ਨਵੀ ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ। ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਤੋਂ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਹਲਕੇ ਦੇ ਸਾਰੇ 27 ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ’ਚ ਅਕਾਦਮਿਕ ਵਰੇ 2020-21 ਦੌਰਾਨ 10ਵੀਂ ਤੇ 12ਵੀਂ ਜਮਾਤ ’ਚ ਪੜਦੇ 2,245 ਵਿਦਿਆਰਥੀਆਂ ਦੀ ਯੋਗਤਾ ਪਛਾਣਨ ਲਈ ‘ਸਾਇਕੋਮੀਟਿ੍ਰਕ ਟੈਸਟ’ ਕਰਵਾਇਆ ਗਿਆ ਸੀ।ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਦੇ ਖੇਤਰ ’ਚ ਅਜਿਹੇ ਟੈਸਟ ਕਰਵਾਉਣ ਵਾਲੀ ਸਿਰਮੌਰ ਸੰਸਥਾ ‘ਵੀਬੌਕਸ’ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਹੀ ਆਨਲਾਈਨ ਮਾਧਿਅਮ ਜ਼ਰੀਏ ਹਲਕੇ ਦੇ ਵਿਦਿਆਰਥੀਆਂ ਦਾ ‘ਸਾਇਕੋਮੀਟਿ੍ਰਕ ਟੈਸਟ’ ਕਰਵਾਇਆ ਸੀ। 

ਉਨਾਂ ਕਿਹਾ ਕਿ ਟੈਸਟ ਦੇ ਨਤੀਜੇ ਆਉਣ ’ਤੇ ਸਾਰੇ ਵਿਦਿਆਰਥੀਆਂ ਨੂੰ ਉਨਾਂ ਦੀ ਯੋਗਤਾ ਦੇ ਆਧਾਰ ’ਤੇ ਉਚੇਰੀ ਸਿੱਖਿਆ ਲਈ ਕੋਰਸਾਂ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਿੱਖਿਆ ਦੇ ਖੇਤਰ ’ਚ ਅੱਵਲ ਦਰਜਾ ਬਣਾਈ ਰੱਖਣ ਲਈ ਬੁਨਿਆਦੀ ਢਾਂਚੇ ’ਚ ਸੁਧਾਰ ਤੋਂ ਇਲਾਵਾ ਅਜਿਹੀਆਂ ਹੋਰ ਵੀ ਪਹਿਲਕਦਮੀਆਂ ਲਿਆਉਣ ’ਤੇ ਜ਼ੋਰ ਦਿੱਤਾ ਜਾਵੇਗਾ।ਮੁਹਿੰਮ ਦੀ ਸ਼ੁਰੂਆਤ ਦੇ ਪਹਿਲੇ ਦਿਨ ਅੱਜ ਨਦਾਮਪੁਰ ਸਕੂਲ ਵਿਖੇ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਲਗਭਗ 60 ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨਾਲ ਰੂ-ਬ-ਰੂ ਮੁਲਕਾਤ ਕੀਤੀ। ਇਸ ਮੌਕੇ ਕੋਵਿਡ ਮਹਾਂਮਾਰੀ ਦਾ ਖਿਆਲ ਰੱਖਦਿਆਂ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨੂੰ ਗਿਣਤੀ ਦੇ ਹਿਸਾਬ ਨਾਲ ਵੱਖ-ਵੱਖ ਕਮਰਿਆਂ ’ਚ ਬਿਠਾਇਆ ਗਿਆ ਸੀ ਤੇ ਸਿੱਖਿਆ ਮੰਤਰੀ ਵੱਲੋਂ ਬੜੀ ਸੰਜੀਦਗੀ ਨਾਲ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਦੇ ਵਿਦਿਆਰਥੀਆਂ ਦੀ ਮੰਗ ਤੇ ਯੋਗਤਾ ਅਨੁਸਾਰ ਉਚੇਰੀ ਸਿੱਖਿਆ ਦੇ ਨੀਟ ਵਰਗੇ ਕੋਰਸਾਂ ਲਈ ਕੋਚਿੰਗ ਮੁਹੱਈਆ ਕਰਵਾਉਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ, ਜ਼ਿਲਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ, ਸੁਰਿੰਦਰ ਸਿੰਘ ਭਰੂਰ, ਕੁਲਦੀਪ ਸਿੰਘ ਭੁੱਲਰ ਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।

 

Tags: Captain Amarinder Singh , Amarinder Singh , Congress , Punjab Congress , Guru Nanak Dev University , Amritsar , Guru Nanak Dev University Amritsar , Prof. Jaspal Singh Sandhu , GNDU , Sant Prem Singh Murale Wale Chair , Tript Rajinder Singh Bajwa , Gurjeet Singh Aujla , Dr. Raj Kumar Verka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD