Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਦੋ ਦਿਨਾਂ 'ਚ ਚੋਰ ਗਿਰੋਹ ਕਾਬੂ, 20 ਤੋਲੇ ਸੋਨਾ, ਡਾਇਮੰਡ ਤੇ 600 ਗ੍ਰਾਮ ਚਾਂਦੀ ਬਰਾਮਦ

ਚੋਰੀ ਦਾ ਸਮਾਨ ਬਰਾਮਦ ਕਰਨ 'ਤੇ ਪਰਿਵਾਰ ਵਲੋਂ ਜ਼ਿਲ੍ਹਾ ਪੁਲਿਸ ਦਾ ਧੰਨਵਾਦ

Crime News Punjab, Punjab Police, Police, Crime News, Hoshiarpur Police, Hoshiarpur, Navjot Singh Mahal

Web Admin

Web Admin

5 Dariya News

ਹੁਸ਼ਿਆਰਪੁਰ , 14 Aug 2021

Last updated on: Aug 14, 2021, 00:00 IST

ਲੰਘੀ 11 ਅਗਸਤ ਨੂੰ ਦੁਪਹਿਰ 12 ਵਜੇ ਦੇ ਕਰੀਬ ਹਰਜਿੰਦਰ ਕੌਰ ਪਤਨੀ ਸਵਰਗੀ ਦਸੋਧੀ ਰਾਮ, ਅਰੋੜਾ ਕਲੋਨੀ ਕੱਕੋਂ ਦੇ ਘਰ ਹੋਈ ਚੋਰੀ ਦੀ ਵਾਰਦਾਤ ਨੂੰ ਜ਼ਿਲ੍ਹਾ ਪੁਲਿਸ ਨੇ ਦੋ ਦਿਨਾਂ 'ਚ ਹੱਲ ਕਰਦਿਆਂ ਚੋਰ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 15 ਲੱਖ ਰੁਪਏ ਦੀ ਕੀਮਤ ਦਾ 20 ਤੋਲੇ ਸੋਨਾ, ਡਾਇਮੰਡ ਅਤੇ 600 ਗ੍ਰਾਮ ਚਾਂਦੀ ਬਰਾਮਦ ਕੀਤੀ ਹੈ। ਵਾਰਦਾਤ ਦੇ ਸਮੇਂ ਹਰਜਿੰਦਰ ਕੌਰ ਆਪਣੀ ਲੜਕੀ ਨਾਲ ਵੈਕਸੀਨ ਲਗਵਾਉਣ ਲਈ ਨਹਿਰ ਕਲੋਨੀ ਗਏ ਹੋਏ ਸਨ।ਸਥਾਨਕ ਪੁਲਿਸ ਲਾਈਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪੀੜਤ ਪਰਿਵਾਰ ਨੇ ਗਹਿਣੇ ਅਤੇ ਨਕਦੀ ਆਪਣੀ ਬੇਟੀ ਦੀ ਸ਼ਾਦੀ ਲਈ ਘਰ ਵਿਚ ਰੱਖੇ ਸਨ ਜਿਹੜੇ ਕਿ ਚੋਰ ਗਿਰੋਹ ਵਲੋਂ 11 ਅਗਸਤ ਨੂੰ ਚੋਰੀ ਕਰ ਲਏ ਗਏ ਜਿਸ 'ਤੇ ਪਰਿਵਾਰ ਨੂੰ ਵੱਡਾ ਝਟਕਾ ਲੱਗਾ। ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਪੂਰੀ ਗੰਭੀਰਤਾ ਨਾਲ ਲੈਂਦਿਆਂ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਸੀ.ਆਈ.ਏ. ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਅਤੇ ਐਸ.ਐਚ.ਓ. ਥਾਣਾ ਮਾਡਲ ਟਾਊਨ ਕਰਨੈਲ ਸਿੰਘ 'ਤੇ ਅਧਾਰਤ ਸਪੈਸ਼ਲ ਟੀਮ ਬਣਾਈ ਗਈ। 

ਉਨ੍ਹਾਂ ਦੱਸਿਆ ਕਿ ਟੀਮ ਵਲੋਂ ਚੋਹਾਲ ਨੇੜੇ ਨਾਕਾਬੰਦੀ ਦੌਰਾਨ ਚੋਰ ਗਿਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਅਤੇ ਇਕ ਮੈਂਬਰ ਨੂੰ ਧਰਮਕੋਟ ਤੋਂ ਗ੍ਰਿਫਤਾਰ ਕੀਤਾ ਗਿਆ।ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਗੱਗੀ ਵਾਸੀ ਪਿੰਡ ਬਤਾਲਾ, ਜ਼ਿਲ੍ਹਾ ਅੰਮ੍ਰਿਤਸਰ, ਕਾਲਾ ਵਾਸੀ ਲੋਹਗੜ੍ਹ ਬਸਤੀ ਧਰਮਕੋਟ, ਜਨਤ ਪਤਨੀ ਗੱਗੀ, ਸ਼ੱਕੂ ਵਾਸੀ ਲੋਹਗੜ੍ਹ ਵਾਸੀ ਧਰਮਕੋਟ ਅਤੇ ਆਸ਼ਾ ਪਤਨੀ ਜਗਤਾਰ ਸਿੰਘ ਵਾਸੀ ਲੋਹਗੜ੍ਹ ਬਸਤੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲੋਂ 20 ਤੋਲੇ ਸੋਨਾ, ਚਾਂਦੀ ਅਤੇ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੁੱਛਗਿਛ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਸਥਾਨਕ ਨੀਲਕੰਠ ਮੁਹੱਲਾ ਵਿਚ ਕਿਰਾਏ 'ਤੇ ਰਹਿੰਦੇ ਸਨ ਅਤੇ ਚੋਰੀ ਦੀ ਵਾਰਦਾਤ ਕਰਕੇ ਸ਼ਹਿਰ ਛੱਡ ਕੇ ਚਲੇ ਗਏ ਸਨ। ਮੁਲਜ਼ਮ ਗੱਗੀ ਅਤੇ ਕਾਲਾ ਖਿਲਾਫ਼ ਪਹਿਲਾਂ ਵੀ ਚੋਰੀ ਦੇ 3-3 ਮੁਕਦਮੇ ਦਰਜ ਹਨ।ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਲੋਕ ਪੂਰੀ ਚੌਕਸੀ ਵਰਤਣ ਅਤੇ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਕਾਰਵਾਈ ਸਬੰਧੀ ਤੁਰੰਤ ਸੂਚਨਾ ਪੁਲਿਸ ਦੇਣ। ਉਨ੍ਹਾਂ ਨੇ ਪਿੰਡਾਂ ਵਿਚ ਠੀਕਰੀ ਪਹਿਰੇ ਲਾਉਣ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿਚ ਚੌਕੀਦਾਰ ਰੱਖਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜਦੋਂ ਵੀ ਕੋਈ ਵਿਅਕਤੀ ਆਪਣੇ ਘਰੋਂ ਕਿਤੇ ਬਾਹਰ ਜਾਂਦੇ ਹਨ ਤਾਂ ਆਪਣੇ ਆਲੇ-ਦੁਆਲੇ ਵਾਲਿਆਂ ਅਤੇ ਜਾਣਕਾਰਾਂ ਨੂੰ ਜ਼ਰੂਰ ਸੂਚਿਤ ਕਰਕੇ ਜਾਣ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

 

Tags: Crime News Punjab , Punjab Police , Police , Crime News , Hoshiarpur Police , Hoshiarpur , Navjot Singh Mahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD